ਅਬੋਹਰ 5 ਅਪ੍ਰੈਲ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵਾਹਿਗੁਰੂ ਕਾਲਜ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ 2024 ਵਿੱਚ ਵੱਧ–ਚੜ੍ਹ ਕੇ ਭਾਗ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਕੀਤਾ ਗਿਆ।
ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ, ਬੀ ਪੀ ਉ ਸ਼੍ਰੀ ਭਾਲਾ ਰਾਮ, ਸ਼੍ਰੀ ਅਸ਼ੀਸ਼ ਕੁਮਾਰ ਸ਼੍ਰੀ ਕਰਨ ਕੁਮਾਰ, ਸ਼੍ਰੀ ਰਾਕੇਸ਼ ਕੁਮਾਰ ਗਿਰਧਰ, ਸ. ਪਰਵਿੰਦਰ ਸਿੰਅ ਅਤੇ ਹੋਰ ਸਟਾਫ ਵੀ ਮੌਜੂਦ ਸੀ।