ਫਿਰੋਜ਼ਪੁਰ 19 ਸਤੰਬਰ 2024:
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਸਟਾਕ (ਝੋਨਾ) ਭੰਡਾਰ ਲਈ ਥਾਂ ਦੀ ਕਮੀ ਦੇ ਹੱਲ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਅਤੇ ਐਫ.ਸੀ.ਆਈ ਦੇ ਉੱਚ ਅਧਿਕਾਰੀਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਗੋਦਾਮਾਂ ਵਿੱਚ ਥਾਂ ਬਣਾਉਣ ਲਈ ਕਣਕ ਅਤੇ ਚੌਲਾਂ ਦੀਆਂ ਸਪੈਸ਼ਲਾ ਰੇਗੁਲਰ ਲੱਗ ਰਹੀਆਂ ਹਨ ਅਤੇ ਚੌਲ ਭੰਡਾਰ ਕਰਵਾਉਣ ਲਈ ਯੋਗ ਗੋਦਾਮਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਗੋਦਾਮਾਂ ਦੀ ਉਸਾਰੀ ਲਈ ਟੈਂਡਰ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਮਾਮਲਾ-ਟੇਕਅਪ ਕੀਤਾ ਹੋਇਆ ਹੈ ਅਤੇ ਬਣਦੇ ਹੋਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਸ਼ਕਲ ਦਾ ਹੱਲ ਜਲਦ ਹੀ ਨਿਕਲਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਝੋਨਾ ਖ਼ਰੀਦ ਸੀਜ਼ਨ ਦੌਰਾਨ ਝੋਨਾ ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਉਪਲੱਬਧ ਹੋਵੇਗੀ।