ਮਾਨਸਾ, 02 ਅਗਸਤ:
‘ਸਵੱਛ ਮਾਨਸਾ’ ਥੀਮ ਹੇਠ 06 ਅਗਸਤ ਨੂੰ ਸਵੇਰੇ 07 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਮਾਨਸਾ ਤੱਕ ‘ਸਵੱਛਤਾ ਸਾਈਕਲ ਰੈਲੀ’ ਕੱਢੀ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦਿੱਤੀ।
ਉਨ੍ਹਾਂ ਇਸ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਇਲਾਵਾ ਆਮ ਲੋਕਾਂ ਦੀ ਇਸ ਰੈਲੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਸ਼ਹਿਰ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਦੇ ਸਾਈਕਲ ਗਰੁੱਪ ਵੱਲੋਂ ਵੀ ਵਿਸ਼ੇਸ਼ ਤੌਰ ’ਤੇ ਇਸ ਸਵੱਛਤਾ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ ।
ਉਨ੍ਹਾਂ ਦੱਸਿਆ ਕਿ ਇਹ ਸਵੱਛਤਾ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਸ ਸਟੈਂਡ ਮਾਨਸਾ, ਰੇਲਵੇ ਫਾਟਕ, ਗਊਸ਼ਾਲਾ ਰੋਡ, ਵਾਟਰ ਵਰਕਸ ਰੋਡ ਤੋਂ ਹੁੰਦੀ ਹੋਈ ਸੈਂਟਰਲ ਪਾਰਕ ਮਾਨਸਾ ਵਿਖੇ ਸਮਾਪਤ ਹੋਵੇਗੀ। ਇਸ ਦੌਰਾਨ ਸਵੱਛਤਾ ਰੈਲੀ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਹੋਰਨਾਂ ਨੂੰ ਪੌਦਿਆਂ ਦੀ ਵੰਡ ਕੀਤੀ ਜਾਵੇਗੀ ਤਾਂ ਜੋ ਉਹ ਵਾਤਾਵਰਨ ਪ੍ਰਤੀ ਸੁਚੇਤ ਹੋ ਸਕਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਲਾਂਟੇਸ਼ਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਹੋਰ ਹੁੰਗਾਰਾ ਮਿਲ ਸਕੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਤੱਕ 06 ਅਗਸਤ ਨੂੰ ਕੱਢੀ ਜਾਵੇਗੀ ‘ਸਵੱਛਤਾ ਸਾਈਕਲ ਰੈਲੀ’


