ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਤਿਆਰ ਕੀਤੀ ਸਵੀਪ ਕੰਧ

Moga

ਮੋਗਾ 21 ਮਈ
ਵੋਟਾਂ ਪ੍ਰਤੀ ਆਮ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਵੀਪ ਟੀਮਾਂ ਵੱਲੋਂ ਲਗਾਤਾਰ ਜ਼ਮੀਨੀ ਪੱਧਰ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਵੋਟ ਫੀਸਦੀ ਵਿੱਚ ਵਾਧਾ ਹੋ ਸਕੇ ਅਤੇ ਇੱਕ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ। ਲੋਕ ਸਭਾ ਚੋਣਾਂ 2024 ਜੋ ਕਿ ਪੰਜਾਬ ਵਿੱਚ 1 ਜੂਨ 2024 ਨੂੰ ਹੋਣ ਜਾ ਰਹੀਆਂ ਹਨ ਦੀ ਤਿਆਰੀ ਸਬੰਧੀ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਲੋਕਾਂ ਦੀ ਜਾਗਰੂਕਤਾ ਲਈ ਜ਼ਿਲ੍ਹਾ ਸਵੀਪ ਟੀਮ ਮੋਗਾ ਅਤੇ ਡੀ.ਐਨ ਮਾਡਲ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਦੀ ਇੱਕ ਸਵੀਪ ਕੰਧ ਤਿਆਰ ਕੀਤੀ ਗਈ ਹੈ। ਇਸ ਕੰਧ ਉਪਰ ਜਾਗਰੂਕਤਾ ਸਲੋਗਨ ਪੋਸਟਰਾਂ ਦੇ ਤੌਰ ਤੇ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਲੋਕਾਂ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਅਲੱਗ-ਅਲੱਗ ਤਰ੍ਹਾਂ ਦੇ ਐਪਸ ਬਾਰੇ ਵੀ ਜਾਣਕਾਰੀ ਦਰਸਾਈ ਗਈ ਹੈ ।
ਸਹਾਇਕ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਸਕੂਲ ਟੀਮ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕੰਮ ਲਈ ਟੀਮ ਨੂੰ ਸਨਮਾਨਿਤ ਕਰਨ ਦਾ ਵੀ ਭਰੋਸਾ ਦਿਵਾਇਆ। ਇਸ ਸਮੇਂ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ, ਡੀ.ਐਨ ਮਾਡਲ ਸਕੂਲ ਦੀ ਟੀਮ ਵਿੱਚ ਸਕੂਲ ਸਟਾਫ ਮੈਡਮ ਨਵਦੀਪ ਕੌਰ, ਰਿਚਾ ਅਗਰਵਾਲ, ਕੁਲਵਿੰਦਰ ਕੌਰ, ਜਸਵੀਰ ਐਸ ਕੁਮਾਰ, ਅਮਨਦੀਪ ਸਿੰਘ  ਹਾਜ਼ਰ ਸਨ