ਫਾਜ਼ਿਲਕਾ 17 ਫਰਵਰੀ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਫਾਜ਼ਿਲਕਾ ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਜਨਵਰੀ ਮੌਕੇ ਦਿੱਲੀ ਵਿਖੇ ਭੇਜੀ ਗਈ ਝਾਂਕੀ ਨੂੰ ਕੇਂਦਰ ਸਰਕਾਰ ਨੇ ਜਾਣਬੁਝ ਕੇ ਰੱਦ ਕਰ ਦਿੱਤਾ ਸੀ ਪਰ ਹੁਣ ਇਹ ਝਾਂਕੀਆਂ ਪੰਜਾਬ ਭਰ ਵਿੱਚ ਵਿਖਾਈਆਂ ਜਾ ਰਹੀਆਂ ਹਨ। ਉਹਨਾਂ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਜਾਣਬੁਝ ਕੇ ਪੰਜਾਬ ਦੀ ਝਾਕੀ ਨੂੰ ਰੱਦ ਕੀਤਾ ਸੀ ਪਰ ਪੰਜਾਬ ਸਰਕਾਰ ਨੇ ਆਪਣੀਆਂ ਝਾਂਕੀਆਂ ਸਾਰੇ ਪੰਜਾਬ ਦੇ ਲੋਕਾਂ ਨੂੰ ਵਿਖਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਡੀ ਨਵੀਂ ਪੀੜੀ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਤੋਂ ਜਾਣੂ ਹੋ ਸਕੇ।
ਇਹਨਾਂ ਵਿੱਚੋਂ ਇੱਕ ਝਾਕੀ ਪੰਜਾਬੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਬਾਰੇ ਹੈ ਜਦਕਿ ਦੂਸਰੀ ਝਾਕੀ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸ਼ਾਉਂਦੀ ਹੈ। ਇਸੇ ਤਰ੍ਹਾਂ ਇੱਕ ਝਾਂਕੀ ਨਾਰੀ ਸਸ਼ਕਤੀਕਰਨ ਤੇ ਅਧਾਰਿਤ ਹੈ। ਇਸ ਮੌਕੇ ਫਾਜ਼ਿਲਕਾ ਵਾਸੀਆਂ ਨੇ ਪੂਰੇ ਉਤਸਾਹ ਨਾਲ ਇਹ ਝਾਂਕੀਆਂ ਵੇਖੀਆਂ।