breaking news Archives - Latest News, Breaking News, Crime News, Business News, Punjab News Updates: LiveGeoNews.com

ਗੱਜਪੁਰ ਦੇ ਕਬੱਡੀ ਮੇਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ
ਸ੍ਰੀ ਅਨੰਦਪੁਰ ਸਾਹਿਬ 17 ਨਵੰਬਰ: ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਪਸੀ ਭਾਈਚਾਰੇ ਅਤੇ ਟੀਮ ਭਾਵਨਾ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਨੂੰ ਉਸਾਰੂ ਪਾਸੇ ਲਗਾ ਸਕਣ। ਕੈਬਨਿਟ ਮੰਤਰੀ ਕੁਲਤਾਰ ਸਿੰਘ ਰਿੱਠੂ ਦੀ ਯਾਦ ਵਿੱਚ ਬਾਬਾ ਖੜਕ ਸਿੰਘ ਕਬੱਡੀ ਕਲੱਬ ਪਿੰਡ ਗੱਜਪੁਰ ਬੇਲਾ ਵੱਲੋਂ ਕਰਵਾਏ ਗਏ ਚੌਥੇ ਕਬੱਡੀ ਖੇਡ ਮੇਲੇ ਮੌਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਪਹੁੰਚੇ।

ਇਸ ਖੇਡ ਮੇਲੇ ਦੌਰਾਨ ਵੱਖ-ਵੱਖ ਭਾਰ ਵਰਗਾਂ ਅਨੁਸਾਰ 32 ਕਿਲੋਗ੍ਰਾਮ, 38 ਕਿਲੋਗ੍ਰਾਮ, 50 ਕਿਲੋਗ੍ਰਾਮ ਅਤੇ 65 ਕਿਲੋਗ੍ਰਾਮ ਦੇ ਕਬੱਡੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਖਿਡਾਰੀਆਂ ਨੇ ਮੈਦਾਨ ਵਿੱਚ ਆਪਣੀ ਖੇਡ ਪ੍ਰਤਿਭਾ ਤੇ ਫੁਰਤੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਵੱਖ-ਵੱਖ ਭਾਰ ਵਰਗਾਂ ਵਿੱਚ ਹੋਏ ਇਨ੍ਹਾਂ ਮੁਕਾਬਲਿਆਂ ਨੇ ਖੇਡ ਪ੍ਰੇਮੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।

ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ 32 ਕਿਲੋਗ੍ਰਾਮ ਭਾਰ ਵਰਗ ਵਿੱਚ ਗੱਜਪੁਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ 38 ਕਿਲੋਗ੍ਰਾਮ ਭਾਰ ਵਰਗ ਵਿੱਚ ਹਰੀਵਾਲ ਦੀ ਟੀਮ ਜੇਤੂ ਰਹੀ। ਇਸੇ ਤਰ੍ਹਾਂ 50 ਕਿਲੋਗ੍ਰਾਮ ਭਾਰ ਵਰਗ ਵਿੱਚ ਵੀ ਹਰੀਵਾਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 65 ਕਿਲੋਗ੍ਰਾਮ ਭਾਰ ਵਰਗ ਵਿੱਚ ਰੌਲੀ ਝਿੰਜੜੀ ਦੀ ਟੀਮ ਨੇ ਜਿੱਤ ਦਰਜ ਕੀਤੀ। ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਪਿੰਦਰ ਸਿੰਘ ਗੋਲਡੀ, ਕੈਸ਼ੀਅਰ ਭਗਵੰਤ ਸਿੰਘ, ਸਕੱਤਰ ਬਹਾਦਰ ਸਿੰਘ, ਹੁਸ਼ਿਆਰਪੁਰ ਲੋਗੀਆਂ, ਮੀਤ ਪ੍ਰਧਾਨ ਹਰਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

The post ਗੱਜਪੁਰ ਦੇ ਕਬੱਡੀ ਮੇਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ appeared first on Latest News, Breaking News, Crime News, Business News, Punjab News Updates: LiveGeoNews.com.

ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ
ਚੰਡੀਗੜ੍ਹ, 17 ਨਵੰਬਰ:      ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 301ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 520 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ, ਵੱਖ-ਵੱਖ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’  ਪੰਜਾਬ ਦੇ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

ਮੁਹਿੰਮ ਦੇ 300ਵੇਂ ਦਿਨ ਪੁਲਿਸ ਟੀਮਾਂ ਨੇ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 84,880 ਹੋ ਗਈ ਹੈ।

ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 626ਵੇਂ ਦਿਨ ਵੀ ਜਾਰੀ ਰੱਖਿਆ। ਅੱਜ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 6.3 ਕਿਲੋ ਹੈਰੋਇਨ, 2 ਕਿਲੋ ਭੁੱਕੀ, 468 ਨਸ਼ੀਲੀਆਂ ਗੋਲੀਆਂ ਅਤੇ 4700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 626 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93415 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

The post ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਯੂ.ਆਈ.ਡੀ.ਏ.ਆਈ. ਨੇ ਸੱਤ ’ਆਧਾਰ ਸੇਵਾ ਕੇਂਦਰਾਂ’ ਰਾਹੀਂ ਪੰਜਾਬ ਭਰ ਵਿੱਚ ਆਧਾਰ ਸੇਵਾਵਾਂ ਤੱਕ ਪਹੁੰਚ ਕੀਤੀ ਮਜ਼ਬੂਤ
ਚੰਡੀਗੜ੍ਹ, 17 ਨਵੰਬਰ:    ਭਾਰਤ ਦੀ ਵਿਲੱਖਣ ਪਛਾਣ ਅਥਾਰਟੀ (ਯੂ.ਆਈ.ਡੀ.ਏ.ਆਈ.), ਖੇਤਰੀ ਦਫ਼ਤਰ ਚੰਡੀਗੜ੍ਹ ਵੱਲੋਂ ਸੂਬੇ ਭਰ ’ਚ ਸਥਿਤ ਸੱਤ ’ਆਧਾਰ ਸੇਵਾ ਕੇਂਦਰਾਂ’ ਰਾਹੀਂ ਪੰਜਾਬ ਦੇ ਵਸਨੀਕਾਂ ਨੂੰ ਸਹੂਲਤ ਦਿੱਤੀ ਜਾ ਰਹੀ ਹੈ। ਇਹ ਕੇਂਦਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਬਠਿੰਡਾ ਅਤੇ ਪਟਿਆਲਾ ਵਿਖੇ ਸਥਿਤ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ, ਯੂ.ਆਈ.ਡੀ.ਏ.ਆਈ. ਦੇ ਬੁਲਾਰੇ ਨੇ ਦੱਸਿਆ ਕਿ ਇਹ ਸੱਤ ਆਧਾਰ ਸੇਵਾ ਕੇਂਦਰ ਸਬੰਧਤ ਜ਼ਿਲਿ੍ਆਂ ਅਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਆਸਾਨੀ ਨਾਲ ਸੇਵਾਵਾਂ ਪ੍ਰਾਪਤ ਕਰਨ ਵਿੱਚ ਮਦਦ ਕਰਦੇ ਹਨ। ਅੰਮ੍ਰਿਤਸਰ ਆਧਾਰ ਸੇਵਾ ਕੇਂਦਰ, ਪਲਾਟ ਨੰਬਰ 17, ਨਵਜੋਤ ਪਬਲਿਕ ਸਕੂਲ ਦੇ ਨੇੜੇ, ਬਟਾਲਾ ਰੋਡ, ਅੰਮ੍ਰਿਤਸਰ, ਪੰਜਾਬ – 143001 ਵਿਖੇ ਸਥਿਤ ਹੈ।

ਜਦਕਿ ਲੁਧਿਆਣਾ ਆਧਾਰ ਸੇਵਾ ਕੇਂਦਰ, ਗਰਾਊਂਡ ਫਲੋਰ, 3268/700, ਚੇਤ ਸਿੰਘ ਨਗਰ, ਗਰੇਵਾਲ ਹਸਪਤਾਲ ਦੇ ਸਾਹਮਣੇ, ਮੇਨ ਗਿੱਲ ਰੋਡ, ਲੁਧਿਆਣਾ, ਪੰਜਾਬ – 141003 ਵਿਖੇ ਸਥਿਤ ਹੈ।  ਜਲੰਧਰ ਆਧਾਰ ਸੇਵਾ ਕੇਂਦਰ, ਗਰਾਊਂਡ ਫਲੋਰ, ਦੁਕਾਨ ਨੰਬਰ 2, ਐਪੈਕਸ ਟਾਵਰ, ਹੋਟਲ ਰੈਜ਼ੀਡੈਂਸੀ ਦੇ ਸਾਹਮਣੇ, ਬੱਸ ਸਟੈਂਡ ਦੇ ਨੇੜੇ, ਜਲੰਧਰ, ਪੰਜਾਬ – 144001 ਵਿਖੇ ਸਥਿਤ ਹੈ। ਹੁਸ਼ਿਆਰਪੁਰ ਆਧਾਰ ਸੇਵਾ ਕੇਂਦਰ, 8, ਗਰਾਊਂਡ ਫਲੋਰ, ਜੇ.ਪੀ. ਕਮਰਸ਼ੀਅਲ ਕੰਪਲੈਕਸ, ਸੁਥੇਰੀ ਰੋਡ, ਮਾਨਵਤਾ ਨਗਰ, ਹੁਸ਼ਿਆਰਪੁਰ, ਪੰਜਾਬ – 146001 ਵਿਖੇ ਸਥਿਤ ਹੈ। ਗੁਰਦਾਸਪੁਰ ਆਧਾਰ ਸੇਵਾ ਕੇਂਦਰ, 104, ਵਾਰਡ ਨੰਬਰ 10, ਤ੍ਰਿਮੋ ਰੋਡ, ਸਰਕਾਰੀ ਕਾਲਜ ਦੇ ਨੇੜੇ, ਡਾ. ਬੱਬਰ ਹਸਪਤਾਲ ਦੇ ਸਾਹਮਣੇ, ਗੁਰਦਾਸਪੁਰ, ਪੰਜਾਬ – 143521 ਵਿਖੇ ਸਥਿਤ ਹੈ। ਬਠਿੰਡਾ ਆਧਾਰ ਸੇਵਾ ਕੇਂਦਰ, 21, ਗਰਾਊਂਡ ਫਲੋਰ, ਪੁੱਡਾ ਕੰਪਲੈਕਸ, 100 ਫੁੱਟੀ ਰੋਡ, ਬਠਿੰਡਾ, ਪੰਜਾਬ – 151001 ਵਿਖੇ ਸਥਿਤ ਹੈ, ਜਦੋਂ ਕਿ ਪਟਿਆਲਾ ਆਧਾਰ ਸੇਵਾ ਕੇਂਦਰ, 32, ਲੋਅਰ ਮਾਲ, ਲਾਲ ਬਾਗ ਕਲੋਨੀ, ਪਟਿਆਲਾ, ਪੰਜਾਬ – 147001 ਵਿਖੇ ਸਥਿਤ ਹੈ।

ਇਨ੍ਹਾਂ ਜ਼ਿਲਿ੍ਆਂ ਦੇ ਵਸਨੀਕ ਅਤੇ ਨੇੜਲੇ ਖੇਤਰਾਂ ਦੇ ਲੋਕ ਉਸ ਯੂ.ਆਈ.ਡੀ.ਏ.ਆਈ. ਆਧਾਰ ਸੇਵਾ ਕੇਂਦਰ ’ਤੇ ਜਾ ਕੇ ਸੇਵਾਵਾਂ ਲੈ ਸਕਦੇ ਹਨ ਜੋ ਉਨ੍ਹਾਂ ਲਈ ਸਭ ਤੋਂ ਸੁਵਿਧਾਜਨਕ ਹੈ। ਇਹ ਕੇਂਦਰ ਆਧਾਰ ਨਾਲ ਸਬੰਧਤ ਸੇਵਾਵਾਂ ਲਈ ਵਾਧੂ ਸਹੂਲਤ ਪ੍ਰਦਾਨ ਕਰਦੇ ਹਨ, ਜਿਸ ਨਾਲ ਨਾਗਰਿਕਾਂ ਨੂੰ ਖੇਤਰੀ ਦਫ਼ਤਰ, ਚੰਡੀਗੜ੍ਹ ਜਾਣ ਦੀ ਥਾਂ ਰੋਜ਼ਮੱਰਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲ ਰਹੀ ਹੈ। ਇਹ ਕੇਂਦਰ ਲੋਕਾਂ ਲਈ ਉਪਲਬਧ ਹੋਰ ਆਧਾਰ ਨਾਮਾਂਕਣ ਅਤੇ ਅੱਪਡੇਟ ਕੇਂਦਰਾਂ ਦਾ ਬਦਲ ਨਹੀਂ ਹਨ।

ਆਧਾਰ ਸੇਵਾ ਕੇਂਦਰ ਕਈ ਤਰ੍ਹਾਂ ਦੀਆਂ ਆਧਾਰ ਸੇਵਾਵਾਂ ਪ੍ਰਦਾਨ ਕਰਦੇ ਹਨ, ਜਿਸ ਵਿੱਚ ਨਵਾਂ ਆਧਾਰ ਨਾਮਾਂਕਣ, ਜਨਸੰਖਿਆ ਅੱਪਡੇਟ ਜਿਵੇਂ ਕਿ ਨਾਮ, ਪਤਾ, ਜਨਮ ਮਿਤੀ ਅਤੇ ਲਿੰਗ ਸਬੰਧੀ ਵੇਰਵਿਆਂ ਵਿੱਚ ਤਬਦੀਲੀਆਂ, ਬਾਇਓਮੈਟ੍ਰਿਕ ਅੱਪਡੇਟ ਅਤੇ ਯੂ.ਆਈ.ਡੀ.ਏ.ਆਈ. ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਰ ਸੇਵਾਵਾਂ ਸ਼ਾਮਿਲ ਹਨ।

ਨਵਾਂ ਆਧਾਰ ਨਾਮਾਂਕਣ ਮੁਫ਼ਤ ਹੈ, ਜਦੋਂ ਕਿ ਹੋਰ ਸੇਵਾਵਾਂ ਲਈ ਖਰਚੇ, ਜਿੱਥੇ ਵੀ ਲਾਗੂ ਹੋਣ, ਯੂ.ਆਈ.ਡੀ.ਏ.ਆਈ. ਵੱਲੋਂ ਨਿਰਧਾਰਤ ਕੀਤੇ ਗਏ ਹਨ। ਕੇਂਦਰਾਂ ਦਾ ਉਦੇਸ਼ ਬੱਚਿਆਂ, ਬਜ਼ੁਰਗ ਨਾਗਰਿਕਾਂ ਅਤੇ ਦਿਵਯਾਂਗਜਨਾਂ ਸਮੇਤ ਹਰੇਕ ਉਮਰ ਵਰਗ ਦੇ ਨਾਗਰਿਕਾਂ ਲਈ ਇੱਕ ਪਹੁੰਚਯੋਗ, ਸਮਾਵੇਸ਼ੀ ਅਤੇ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ। ਲੋਕ ਆਧਾਰ ਸੇਵਾ ਕੇਂਦਰ ’ਤੇ ਉਪਲਬਧ ਆਧਾਰ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ , ਇਸ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਆਧਾਰ ਸਬੰਧੀ ਸਹੂਲਤਾਂ ਲੈਣ ਵਿੱਚ ਸੁਧਾਰ ਹੋ ਰਿਹਾ ਹੈ।

ਜਿਨ੍ਹਾਂ ਨਾਗਰਿਕਾਂ ਨੂੰ ਖਾਸ ਤੌਰ ’ਤੇ ਯੂ.ਆਈ.ਡੀ.ਏ.ਆਈ.    ਖੇਤਰੀ ਦਫ਼ਤਰ, ਚੰਡੀਗੜ੍ਹ ਜਾਣ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਪੁਆਇੰਟਮੈਂਟ ਪੋਰਟਲ: https://sewa.uidai.gov.in ਰਾਹੀਂ 10 ਤੋਂ 15 ਦਿਨ ਪਹਿਲਾਂ ਆਪਣੀ ਅਪੁਆਇੰਟਮੈਂਟ ਬੁੱਕ ਕਰ ਸਕਦੇ ਹਨ। ਐਡਵਾਂਸ ਬੁਕਿੰਗ ਨਾਲ ਨਾਗਰਿਕਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਣ ਵਿੱਚ ਮਦਦ ਮਿਲੇਗੀ।

ਇਸ ਪਹਿਲਕਦਮੀ ਰਾਹੀਂ ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਲਈ ਆਸਾਨ ਪਹੁੰਚ, ਸਮਾਵੇਸ਼ੀ ਢੰਗ ਨਾਲ ਸਹੂਲਤ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਸ ਉਪਰਾਲੇ ਦੇ ਉਦੇਸ਼ ਲੋਕਾਂ ਨੂੰ ਨਿਯਮਿਤ ਰੂਪ ਵਿੱਚ ਸੇਵਾ ਕੇਂਦਰ ’ਤੇ  ਆਧਾਰ-ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦ ਕਰਨਾ ਅਤੇ ਬੇਵਜਾ ਖੇਤਰੀ ਦਫ਼ਤਰ ਜਾਣ ਤੋਂ ਬਚਾਉਣਾ ਹੈ।

The post ਯੂ.ਆਈ.ਡੀ.ਏ.ਆਈ. ਨੇ ਸੱਤ ’ਆਧਾਰ ਸੇਵਾ ਕੇਂਦਰਾਂ’ ਰਾਹੀਂ ਪੰਜਾਬ ਭਰ ਵਿੱਚ ਆਧਾਰ ਸੇਵਾਵਾਂ ਤੱਕ ਪਹੁੰਚ ਕੀਤੀ ਮਜ਼ਬੂਤ appeared first on Latest News, Breaking News, Crime News, Business News, Punjab News Updates: LiveGeoNews.com.

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਚੰਡੀਗੜ੍ਹ, 17 ਨਵੰਬਰ :

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਦੇ ਦੂਜੇ ਦਿਨ ਭਾਵ 17.11.2026 ਨੂੰ ਕੁੱਲ 69 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

The post ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ appeared first on Latest News, Breaking News, Crime News, Business News, Punjab News Updates: LiveGeoNews.com.

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ; ਨਾਬਾਲਗ ਸਮੇਤ ਸੱਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ:       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਨਾਬਾਲਗ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲ, 102 ਜ਼ਿੰਦਾ ਕਾਰਤੂਸ, 38.962 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਅਤੇ 800 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਕਸ਼ ਖੱਤਰੀ ਵਾਸੀ ਪਿੰਡ ਘਨੁਪੁਰ ਕਾਲੇ ਅੰਮ੍ਰਿਤਸਰ, ਗੁਰਮੀਤ ਸਿੰਘ ਵਾਸੀ ਪਿੰਡ ਸ਼ਹਿਜ਼ਾਦਾ ਅੰਮ੍ਰਿਤਸਰ, ਮਨਦੀਪ ਸਿੰਘ ਵਾਸੀ ਨੂਰਪੁਰ ਬੇਟ, ਲੁਧਿਆਣਾ, ਵਿਸ਼ਾਲਦੀਪ ਸਿੰਘ ਵਾਸੀ ਗੰਡੀਵਿੰਡ ਤਰਨ ਤਾਰਨ ਅਤੇ ਗੁਰਦਿੱਤ ਸਿੰਘ ਤੇ ਵਿਸ਼ਾਲ ਦੋਵੇਂ ਵਾਸੀ ਚਵਿੰਡਾ ਕਲਾਂ ਅੰਮ੍ਰਿਤਸਰ ਵਜੋਂ ਹੋਈ ਹੋਈ। ਇਸ ਤੋਂ ਇਲਾਵਾ ਪੁਲਿਸ ਨੇ ਉਕਤ ਮੁਲਜ਼ਮਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪਾਂ ਦਾ ਪ੍ਰਬੰਧ ਕਰ ਰਹੇ ਸਨ ਅਤੇ ਉਕਤ ਮੁਲਜ਼ਮਾਂ ਰਾਹੀਂ ਇਨ੍ਹਾਂ ਨੂੰ ਅੱਗੇ ਹੋਰ ਅਪਰਾਧਕ ਅਨਸਰਾਂ ਨੂੰ ਸਪਲਾਈ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇਸ ਸਮੁੱਚੇ ਨੈੱਟਵਰਕ ਨੂੰ ਖ਼ਤਮ ਕੀਤਾ ਜਾ ਸਕੇ।
ਡੀਜੀਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਚੱਲ ਰਹੇ ਵਿਸ਼ੇਸ਼ ਅਪਰੇਸ਼ਨ ਦੌਰਾਨ 109 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।
ਅਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀਆਂ ਗਈਆਂ ਇਨ੍ਹਾਂ ਕਾਰਵਾਈਆਂ ਦੌਰਾਨ ਪੂਰੇ ਸਰਹੱਦੀ ਖੇਤਰ ਵਿੱਚ ਲਗਾਤਾਰ ਵਿਸ਼ੇਸ਼ ਨਾਕੇ ਲਾਉਣ ਦੇ ਨਾਲ-ਨਾਲ ਬੀਐੱਸਐੱਫ ਬਟਾਲੀਅਨਾਂ ਨਾਲ ਸਾਂਝੇ ਤਲਾਸ਼ੀ ਅਭਿਆਨ ਚਲਾਏ ਗਏ।
ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਵੱਡੀਆਂ ਬਰਾਮਦਗੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਦੇ ਇਲਾਕੇ ਵਿੱਚ ਪੁਲੀਸ ਅਤੇ ਬੀਐੱਸਐੱਫ ਦੀ ਸਾਂਝੀ ਟੀਮ ਨੇ ਅੱਡਾ ਭਿੰਡੀ ਸੈਦਾਂ ਵਿਖੇ ਬਿਨਾਂ ਨੰਬਰ ਵਾਲੇ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਮਨਦੀਪ ਸਿੰਘ ਅਤੇ ਵਿਸ਼ਾਲਦੀਪ ਸਿੰਘ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, ਇੱਕ .30 ਬੋਰ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਥਾਣਾ ਲੋਪੋਕੇ ਦੀਆਂ ਟੀਮਾਂ ਨੇ ਬੀਐੱਸਐੱਫ ਨਾਲ ਸਾਂਝੇ ਅਪਰੇਸ਼ਨ ਦੌਰਾਨ ਪਿੰਡ ਸਿੱਧਵਾਂ ਨਹਿਰ ਨੇੜਿਓਂ ਲਕਸ਼ ਖੱਤਰੀ ਅਤੇ ਉਸ ਦੇ ਨਾਬਾਲਗ ਸਾਥੀ ਨੂੰ ਕਾਬੂ ਕਰਕੇ 4.992 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਉਨ੍ਹਾਂ ਦਾ ਹੀਰੋ ਐੱਚਐੱਫ ਡੀਲਕਸ ਮੋਟਰਸਾਈਕਲ ਜ਼ਬਤ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਪੁਲੀਸ ਟੀਮਾਂ ਨੇ ਪੱਧਰੀ ਨਹਿਰ ਦੇ ਪੁਲ ਨੇੜੇ ਨਾਕਾ ਲਗਾ ਕੇ ਗੁਰਦਿੱਤ ਸਿੰਘ ਅਤੇ ਵਿਸ਼ਾਲ ਨੂੰ 4 ਕਿਲੋ ਹੈਰੋਇਨ ਅਤੇ 800 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰ ਲਿਆ।
ਆਈਜੀਪੀ ਨੇ ਦੱਸਿਆ ਕਿ ਥਾਣਾ ਅਜਨਾਲਾ ਵਿੱਚ ਗਸ਼ਤ ਕਰ ਰਹੀਆਂ ਟੀਮਾਂ ਨੇ ਪਿੰਡ ਗੁੱਜਰਪੁਰਾ ਨੇੜੇ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਦਾ ਪਿੱਛਾ ਕਰਦਿਆਂ ਗੁਰਮੀਤ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਿੱਟ ਬੈਗ ਵਿੱਚੋਂ 3 ਕਿਲੋ ਹੈਰੋਇਨ, ਤਿੰਨ ਪਿਸਤੌਲ—ਜਿਨ੍ਹਾਂ ਵਿੱਚ ਇੱਕ .30 ਬੋਰ ਅਤੇ ਦੋ 9 ਐੱਮਐੱਮ ਸ਼ਾਮਲ ਹਨ—ਸਮੇਤ ਪੰਜ ਮੈਗਜ਼ੀਨ ਅਤੇ 90 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਥਾਣਾ ਜੰਡਿਆਲਾ ਅਧੀਨ ਹਵੇਲੀ ਨੇੜੇ ਲਗਾਏ ਗਏ ਹਾਈ-ਟੈੱਕ ਨਾਕੇ ‘ਤੇ ਪੁਲੀਸ ਨੇ ਇੱਕ ਕਾਰ ਨੂੰ ਰੋਕ ਕੇ ਵਾਹਨ ਵਿੱਚੋਂ ਦੋ ਪਿਸਤੌਲ ਬਰਾਮਦ ਕੀਤੇ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸਾਂਝੇ ਸਰਹੱਦੀ ਤਲਾਸ਼ੀ ਅਭਿਆਨਾਂ ਦੌਰਾਨ ਚਾਰ ਵੱਡੀਆਂ ਅਣ-ਕਲੇਮਡ ਰਿਕਵਰੀਆਂ (ਬਰਾਮਦਗੀਆਂ) ਹੋਈਆਂ ਹਨ, ਜਿਨ੍ਹਾਂ ਵਿੱਚ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਹੇਤਮਪੁਰ ਦੇ ਖੇਤਾਂ ਵਿੱਚੋਂ ਅੱਠ ਮੈਗਜ਼ੀਨਾਂ ਸਮੇਤ ਚਾਰ ਜ਼ਿਗਾਨਾ ਪਿਸਤੌਲ, ਥਾਣਾ ਲੋਪੋਕੇ ਅਧੀਨ ਬਹਿਰੀਵਾਲ ਪੁਲ-ਸ਼ਹੂਰਾ ਸੜਕ ‘ਤੇ ਲਾਵਾਰਿਸ ਹਾਲਤ ਵਿੱਚ ਪਈ 5 ਕਿਲੋ ਹੈਰੋਇਨ, ਥਾਣਾ ਘਰਿੰਡਾ ਅਧੀਨ ਬਾਰਡਰ ਆਊਟਪੋਸਟ (ਬੀਓਪੀ) ਦਾਓਕੇ ਨੇੜੇ ਡਰੋਨ ਦੀ ਹਲਚਲ ਤੋਂ ਬਾਅਦ 4.970 ਕਿਲੋ ਹੈਰੋਇਨ ਅਤੇ ਥਾਣਾ ਘਰਿੰਡਾ ਅਧੀਨ ਪਿੰਡ ਧੋਦੇਵਿੰਡ ਦੇ ਖੇਤਾਂ ਵਿੱਚੋਂ 5 ਕਿਲੋ ਹੈਰੋਇਨ ਦੀ ਬਰਾਮਦਗੀ ਸ਼ਾਮਲ ਹੈ।
ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਥਾਣਾ ਲੋਪੋਕੇ, ਥਾਣਾ ਅਜਨਾਲਾ ਅਤੇ ਥਾਣਾ ਭਿੰਡੀ ਸੈਦਾਂ ਵਿਖੇ ਨੌਂ ਵੱਖ-ਵੱਖ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

The post ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ; ਨਾਬਾਲਗ ਸਮੇਤ ਸੱਤ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 17 ਨਵੰਬਰ, 2026:         ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਪਏ ਮਸਲਿਆਂ ਅਤੇ ਸ਼ਿਕਾਇਤਾਂ ‘ਤੇ ਚਰਚਾ ਕਰਨ ਲਈ ਵਿਸਥਾਰਤ ਮੀਟਿੰਗਾਂ ਕੀਤੀਆਂ।

ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਸੌਂਪੀਆਂ। ਮੁਲਾਜ਼ਮ ਯੂਨੀਅਨਾਂ ਦੇ ਸਮੂਹ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ।”

ਵਿਚਾਰੇ ਗਏ ਮਾਮਲਿਆਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਲੋੜੀਂਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸਥਿਤੀ ਰਿਪੋਰਟ (ਸਟੇਟਸ ਰਿਪੋਰਟ) ਪੇਸ਼ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।”

ਇਸ ਮੀਟਿੰਗ ਵਿੱਚ ਆਊਟਸੋਰਸ ਐਂਪਲਾਈਜ਼ ਫੈਡਰੇਸ਼ਨ ਪੰਜਾਬ (ਪੀ.ਐਸ.ਪੀ.ਸੀ.ਐਲ.) ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ, ਐਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਨੁਮਾਇੰਦੇ ਰਣਜੀਤ ਸਿੰਘ ਬਰਨਾਲਾ, 3704 ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲ ਤੇ ਸਫ਼ਾਈ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਹਾਜ਼ਰ ਸਨ।

The post ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ
ਚੰਡੀਗੜ੍ਹ, 17 ਨਵੰਬਰ: ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੀ.ਐਚ.ਡੀ. ਦੀ ਡਿਗਰੀ ਮੁਕੰਮਲ ਕਰ ਲਈ ਹੈ।
ਸਰਕਾਰੀ ਲੈਕਚਰਾਰ ਵਜੋਂ ਆਪਣੇ ਪੇਸ਼ੇਵਰਾਨਾ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਹਰਭਜਨ ਸਿੰਘ ਈ.ਟੀ.ਓ. ਨੇ  ਸਾਲ 2012 ਵਿਚ ਉਨ੍ਹਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਬੇ ਵਿੱਚ ਕਰਵਾਇਆ ਜਾਂਦੀ ਸਭ ਤੋਂ ਮਾਣਮੱਤੀ ਪ੍ਰਤੀਯੋਗਤਾ ਪੀ.ਸੀ.ਐਸ. ਪ੍ਰੀਖਿਆ ਨੂੰ ਪਾਸ ਕਰਦਿਆਂ ਈ.ਟੀ.ਓ. ਵਜੋਂ ਨਿਯੁਕਤੀ ਹਾਸਲ ਕੀਤੀ। ਇਸ ਤੋਂ ਪਹਿਲਾਂ ਮੰਤਰੀ ਜੀ UGC ਦੁਆਰਾ ਲਈ ਗਈ ਪ੍ਰੀਖਿਆ ਵਿੱਚ ਉਹ ਰਾਜਨੀਤੀ ਸ਼ਾਸਤਰ ਵਿੱਚ ਜੇ ਆਰ ਐਫ ਹਨ ।
ਸਮਾਜ ਲਈ ਕੁਝ ਕਰ ਗੁਜ਼ਰਨ ਦੀ ਇੱਛਾ ਨਾਲ ਉਨ੍ਹਾਂ ਸਾਲ 2016 ਵਿੱਚ ਈ.ਟੀ.ਓ. ਦੀ ਨਿਯੁਕਤੀ ਤੋਂ ਅਸਤੀਫ਼ਾ ਦੇ ਕੇ ਸਿਆਸਤ ਦਾ ਰਾਹ ਅਖ਼ਤਿਆਰ ਕਰ ਲਿਆ। ਸਾਲ 2017 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਜਿਸ ਵਿਚ ਉਹ ਹਾਰ ਗਏ ਪ੍ਰੰਤੂ ਹੌਸਲਾ ਨਹੀਂ ਛੱਡਿਆ ਅਤੇ ਇਸ ਦੋਰਾਨ ਗੁਰੂ  ਨਾਨਕ ਦੇਵ ਯੂਨੀਵਰਸਿਟੀ ਤੋਂ 2018-2021 ਤੱਕ ਐਲ.ਐਲ.ਬੀ. ਦੀ ਡਿਗਰੀ ਹਾਸਲ ਕੀਤੀ ਅਤੇ ਸਾਲ 2022 ਵਿਚ ਦੁਬਾਰਾ ਚੋਣ ਲੜੀ ਅਤੇ ਵੱਡੀ ਜਿੱਤ ਦਰਜ ਕੀਤੀ। ਮਾਰਚ 2022 ਵਿੱਚ ਮਾਨ ਸਰਕਾਰ ਵਿੱਚ ਬਤੌਰ ਕੈਬਿਨੇਟ ਮੰਤਰੀ ਬਣੇ ਅਤੇ ਇਸ ਦੌਰਾਨ  ਸਰਕਾਰੀ ਜ਼ਿੰਮੇਵਾਰੀਆਂ ਨਿਭਾਉਦੇ ਹੋਏ ਆਪਣੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ
ਦੇ ਨਾਲ ਹੀ ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ
ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਤੋਂ ਗਾਈਡ ਪ੍ਰੋ. ਨਮਿਤਾ ਗੁਪਤਾ ਅਤੇ ਪ੍ਰੋ. ਇਮੈਨੁਅਲ ਨਾਹਰ ਦੀ ਅਗਵਾਈ ਹੇਠ ਪੀ.ਐਚ.ਡੀ. ,ਜਿਸਦਾ ਥੀਸਿਸ “ਬੀ.ਆਰ. ਅੰਬੇਡਕਰ ਅਤੇ ਦਲਿਤਾਂ ਦੇ ਮਨੁੱਖੀ ਅਧਿਕਾਰ: ਪੰਜਾਬ ਰਾਜ ਦੇ ਵਿਸ਼ੇਸ਼ ਹਵਾਲੇ ਨਾਲ ਇੱਕ ਅਧਿਐਨ’’ ਮੁਕੰਮਲ ਕਰ ਲਈ ਹੈ । ਇਸ ਸਬੰਧੀ ਵਾਈਵਾ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਮੁਕੰਮਲ ਹੋ ਗਿਆ।

ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਆਪਣੀ ਸਤਿਕਾਰਯੋਗ  ਮਾਤਾ ਸ਼੍ਰੀਮਤੀ ਸ਼ਿੰਦੋ ਜੀ, ਪਤਨੀ ਸੁਹਿੰਦਰ ਕੌਰ, ਪੁੱਤਰੀ ਪਰਲਜੀਤ ਕੌਰ ਤੇ ਪੁੱਤਰ ਹਰਸ਼ਜੀਤ ਸਿੰਘ ਤੋਂ ਇਲਾਵਾ ਆਪਣੇ ਸਾਰੇ ਸਾਥੀਆਂ ਨੂੰ ਦਿੱਤਾ।

ਇੱਕ ਬੈਂਡ ਮਾਸਟਰ ਦੇ ਪੁੱਤਰ ਤੋਂ ਪੰਜਾਬ ਦੀ ਸਿਆਸਤ ਦਾ ਮਾਣਮੱਤਾ ਚਿਹਰਾ ਬਣ ਤੱਕ, ਹਰਭਜਨ ਸਿੰਘ ਈਟੀਓ ਸਿਰਫ਼ ਇੱਕ ਨੇਤਾ ਹੀ ਨਹੀਂ ਸਗੋਂ ਹੋਰਨਾਂ ਲਈ ਮਿਸਾਲ ਬਣਕੇ ਉਭਰੇ ਹਨ। ਲੋਕ ਪੱਖੀ ਪਹੁੰਚ, ਅਚਨਚੇਤ ਜਾਂਚ ਅਤੇ ਇਮਾਨਦਾਰ ਕਿਰਦਾਰ ਸਦਕਾ ਉਨ੍ਹਾਂ ਨੂੰ ਸੂਬੇ ਦੇ ਸਰਗਰਮ ਤੇ ਵਿਲੱਖਣ ਮੰਤਰੀ ਹੋਣ ਦਾ ਫਖ਼ਰ ਹਾਸਲ ਹੈ।

The post ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 17 ਨਵੰਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਜਿਸ ਤਹਿਤ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ।
ਅੱਜ ਇੱਥੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਨ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਘਰ-ਘਰ ਪਹੁੰਚਾਉਣ ਲਈ ਇਸ ਇਤਿਹਾਸਕ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਹਿਜ਼ ਧਾਰਮਿਕ ਸਮਾਗਮ ਹੀ ਨਹੀਂ ਹੈ, ਸਗੋਂ ਸਮਾਜ ਨੂੰ ਉਨ੍ਹਾਂ ਦੇ ਬਰਾਬਰੀ, ਮਾਨਵਤਾ ਅਤੇ ਸਮਾਜਿਕ ਨਿਆਂ ਦੇ ਫਲਸਫੇ ਨਾਲ ਮੁੜ ਜੋੜਨ ਦਾ ਇੱਕ ਇਤਿਹਾਸਕ ਮੌਕਾ ਹੈ। ਉਨ੍ਹਾਂ ਦੇ ‘ਬੇਗਮਪੁਰਾ’ ਦੇ ਸੰਕਲਪ ਨੇ ਇੱਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ ਜੋ ਵਿਤਕਰੇ, ਸ਼ੋਸ਼ਣ ਅਤੇ ਨਾ-ਬਰਾਬਰੀ ਤੋਂ ਮੁਕਤ ਹੋਵੇ, ਜਿੱਥੇ ਹਰ ਵਿਅਕਤੀ ਮਾਣ-ਸਨਮਾਨ, ਬਰਾਬਰ ਅਧਿਕਾਰਾਂ ਅਤੇ ਮੌਕਿਆਂ ਦਾ ਆਨੰਦ ਮਾਣ ਸਕੇ। ਪੰਜਾਬ ਸਰਕਾਰ ਮਹਾਨ ਗੁਰੂ ਜੀ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਿੱਚ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਵਚਨਬੱਧ ਹੈ।”
ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ, ਜਿਸ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਅਧਿਆਤਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਉਪਰੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ‘ਤੇ ਵਿਸ਼ੇਸ਼ ਕਾਨਫਰੰਸ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਕਈ ਗਤੀਵਿਧੀਆਂ ਹੋਣਗੀਆਂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ, ਜਿਸ ਤੋਂ ਬਾਅਦ ਬੇਗਮਪੁਰਾ ਸਮਾਗਮ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਲੌਕਿਕ ਅਧਿਆਤਮਿਕ ਸ਼ਖਸੀਅਤ ਅਤੇ ਸਰਬ-ਸਾਂਝੀਆਂ ਸਿੱਖਿਆਵਾਂ ਨੂੰ ਦਰਸਾਉਣਗੇ। ਪੂਰੀ ਵਿਉਂਤਬੰਦੀ ਅਤੇ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਦੁਨੀਆ ਭਰ ਤੋਂ ਆਉਣ ਵਾਲੀ ਸੰਗਤ ਪੂਰੀ ਸ਼ਰਧਾ ਅਤੇ ਸਹੂਲਤ ਨਾਲ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਸ਼ਾਮਲ ਹੋ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਸੰਤ ਸਮਾਜ ਦੀ ਰਹਿਨੁਮਾਈ ਹੇਠ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ। ਇਹ ਧਾਰਮਿਕ ਯਾਤਰਾਵਾਂ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ, ਜੋ ਵੱਖ-ਵੱਖ ਖੇਤਰਾਂ ਦੀਆਂ ਸੰਗਤਾਂ ਨੂੰ ਸ਼ਰਧਾ ਭਾਵਨਾ, ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦੇਣਗੀਆਂ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਸ਼ੋਭਾ ਯਾਤਰਾਵਾਂ ਲਈ ਪੁਖ਼ਤਾ ਪ੍ਰਬੰਧ, ਢੁਕਵੀਆਂ ਸਹੂਲਤਾਂ ਅਤੇ ਸੁਚਾਰੂ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਾਤਰਾਵਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੀ ਸਰਬ-ਵਿਆਪਕਤਾ ਦਾ ਪ੍ਰਤੀਕ ਹੋਣਗੀਆਂ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਯਾਦਗਾਰੀ ਸਮਾਗਮ ਸਿਰਫ਼ ਖੁਰਾਲਗੜ੍ਹ ਤੱਕ ਹੀ ਸੀਮਤ ਨਹੀਂ ਰਹਿਣਗੇ ਸਗੋਂ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪਹਿਲਾਂ ਹੀ ਸਾਲ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਵਿਆਪਕ ਲੜੀ ਸ਼ੁਰੂ ਕੀਤੀ ਹੋਈ ਹੈ।
ਉਨ੍ਹਾਂ ਕਿਹਾ, “ਸਾਲ ਭਰ ਚੱਲਣ ਵਾਲੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੇ ਹਿੱਸੇ ਵਜੋਂ ਸੈਮੀਨਾਰ, ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਸਕੂਲ ਪੱਧਰੀ ਮੁਕਾਬਲੇ, 13,000 ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮਾਂ ਦੀ ਸਕ੍ਰੀਨਿੰਗ, 90 ਵਿਧਾਨ ਸਭਾ ਹਲਕਿਆਂ ਵਿੱਚ ਡਰੋਨ ਸ਼ੋਅ, ਮੈਰਾਥਨ, ਖੂਨਦਾਨ ਕੈਂਪ ਅਤੇ ਬੂਟੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਗਈਆਂ ਹਨ। ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅਸਾਧਾਰਨ ਯੋਗਦਾਨ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਸਮਝ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਗਿਆ ‘ਬੇਗਮਪੁਰਾ’ ਦਾ ਫਲਸਫਾ ਬਰਾਬਰੀ, ਸਵੈ-ਮਾਣ, ਭਾਈਚਾਰੇ ਅਤੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਸਮਾਜ ਦੀ ਸਦੀਵੀ ਸੋਚ ਪੇਸ਼ ਕਰਦਾ ਹੈ।
ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਮਨੁੱਖਤਾ ਨੂੰ ਇੱਕ ਅਜਿਹੇ ਸਮਾਜ ਲਈ ਕ੍ਰਾਂਤੀਕਾਰੀ ਮਾਰਗ ਦਿਖਾਇਆ ਜਿੱਥੇ ਜਾਤ, ਨਸਲ ਜਾਂ ਸਮਾਜਿਕ ਰੁਤਬੇ ਦੇ ਭੇਦਭਾਵ ਤੋਂ ਬਿਨਾਂ ਹਰ ਵਿਅਕਤੀ ਨੂੰ ਬਰਾਬਰ ਅਧਿਕਾਰ, ਸਤਿਕਾਰ ਅਤੇ ਮੌਕੇ ਪ੍ਰਾਪਤ ਹੋਣ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਦੇ ਦੌਰ ਵਿੱਚ ਵੀ ਬੇਹੱਦ ਪ੍ਰਾਸੰਗਿਕ ਹਨ। ਮਹਾਨ ਗੁਰੂ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਫਲਸਫੇ ਨੂੰ ਆਪਣੇ ਜੀਵਨ ਵਿੱਚ ਧਾਰਨ ਕਰੀਏ ਅਤੇ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਮਿਲ ਕੇ ਕੰਮ ਕਰੀਏ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਇੱਕ ਇਤਿਹਾਸਕ ਅਤੇ ਯਾਦਗਾਰੀ ਮੌਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕਾਂ ਦੀ ਸਮੂਹਿਕ ਆਸਥਾ, ਸ਼ਰਧਾ ਅਤੇ ਸਤਿਕਾਰ ਨੂੰ ਦਰਸਾਏਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਆਪ ਨੂੰ ਵਡਭਾਗੀ ਸਮਝਦੀ ਹੈ ਕਿ ਉਸ ਨੂੰ ਇਹ ਯਾਦਗਾਰੀ ਸਮਾਗਮ ਕਰਵਾਉਣ ਅਤੇ ਇਸ ਪਵਿੱਤਰ ਮੌਕੇ ‘ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮਾਗਮ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਣਗੇ। ਉਨ੍ਹਾਂ ਕਿਹਾ, “ਇਹ ਪ੍ਰਕਾਸ਼ ਪੁਰਬ ਸਾਨੂੰ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਮੁੜ ਸਮਰਪਿਤ ਹੋਣ ਦਾ ਮੌਕਾ ਦਿੰਦਾ ਹੈ ਜਿੱਥੇ ਹਰ ਮਨੁੱਖ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਹੋ ਕੇ ਸਵੈ-ਮਾਣ ਨਾਲ ਜੀਅ ਸਕੇ। ਉਹ ਆਪਣੀ ਸਮੁੱਚੀ ਕੈਬਨਿਟ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ ਅਤੇ ਪੰਜਾਬ ਦੀ ਤਰੱਕੀ ਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਾਂਗਾ।”
ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਸੂਚਨਾ ਤੇ ਲੋਕ ਸੰਪਰਕ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

The post ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ
ਚੰਡੀਗੜ੍ਹ, 17 ਨਵੰਬਰ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਝੇ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਆਪਣੇ ਪ੍ਰਸ਼ਾਸਕੀ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਤੇ ਕਾਇਦੇ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਵਿੱਤੀ ਸਾਲ 2026-27 ਦੌਰਾਨ ਆਪਣੇ ’ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿੱਚ 2500 ਅਪ੍ਰੈਂਟਿਸਾਂ ਨੂੰ ਹੁਨਰ ਤਰਾਸ਼ਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿੱਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਜ਼ਰੂਰੀ ਤਕਨੀਕੀ ਤਜ਼ਰਬਾ ਮਿਲੇਗਾ ਸਗੋਂ ਭਵਿੱਖ ਵਿੱਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਲਰਕਾਂ ਦੀ ਭਰਤੀ ਨਾਲ ਪੀ.ਐਸ.ਪੀ.ਸੀ.ਐਲ. ਦੇ ਪ੍ਰਸ਼ਾਸਕੀ ਅਤੇ ਖਪਤਕਾਰ ਸੇਵਾਵਾਂ ਸਬੰਧੀ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ ਉੱਥੇ ਹੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਬਿਜਲੀ ਖੇਤਰ ਲਈ ਇੱਕ ਹੁਨਰਮੰਦ ਤਕਨੀਕੀ ਸਟਾਫ ਵੀ ਵਿਕਸਤ ਕਰੇਗਾ।

ਨੌਜਵਾਨ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸੌਂਦ ਨੇ ਕਿਹਾ ਕਿ ਇਹ ਪਹਿਲਕਦਮੀਆਂ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਨੂੰ ਹੋਰ ਬਿਹਤਰ ਬਨਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੀਆਂ।

The post ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ appeared first on Latest News, Breaking News, Crime News, Business News, Punjab News Updates: LiveGeoNews.com.

ਲਹਿਰਾ ਹਲਕੇ ਦੇ ਸੱਤ ਪਿੰਡਾਂ ਨੂੰ ਮਿਲੇ ਨਵੇਂ ਸਟੇਡੀਅਮ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਉਦਘਾਟਨ
ਲਹਿਰਾਗਾਗਾ, 16 ਨਵੰਬਰ-    ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਧਾਨ ਸਭਾ ਹਲਕੇ ਦੇ ਸੱਤ ਪਿੰਡਾਂ ਵਿੱਚ ਨਵੇਂ ਬਣੇ ਸਟੇਡੀਅਮਾਂ ਦਾ ਉਦਘਾਟਨ ਕਰਕੇ ਇਹ ਖੇਡ ਸਹੂਲਤਾਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ। ਉਦਘਾਟਨੀ ਸਮਾਗਮਾਂ ਦੀ ਸ਼ੁਰੂਆਤ ਪਿੰਡ ਬਾਦਲਗੜ੍ਹ ਤੋਂ ਹੋਈ। ਇਸ ਉਪਰੰਤ ਕੈਬਨਿਟ ਮੰਤਰੀ ਨੇ ਅੰਨਦਾਣਾ, ਬੌਪੁਰ, ਬਨਾਰਸੀ, ਗੁਲਾੜੀ, ਮਨਿਆਣਾ ਅਤੇ ਰਾਮਪੁਰ ਗੁੱਜਰਾਂ ਵਿਖੇ ਨਵੇਂ ਸਟੇਡੀਅਮਾਂ ਦਾ ਉਦਘਾਟਨ ਕੀਤਾ।

ਆਪਣੇ ਪਿੰਡ ਵਿੱਚ ਹੀ ਸਟੇਡੀਅਮ ਦੀ ਸਹੂਲਤ ਮਿਲਣ ਨਾਲ ਸਕੂਲੀ ਬੱਚਿਆਂ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਾਸਤੇ ਸਮਾਂ ਕੱਢਣਾ ਸੁਖਾਲਾ ਹੋਵੇਗਾ। ਬੱਚੇ ਸਕੂਲ ਤੋਂ ਬਾਅਦ ਆਪਣੇ ਸਾਥੀਆਂ ਨਾਲ ਖੇਡ ਸਕਣਗੇ ਅਤੇ ਖੇਡਾਂ ਵਿੱਚ ਦਿਲਚਸਪੀ ਰੱਖਣ ਵਾਲੇ ਨੌਜਵਾਨ ਨਿਯਮਤ ਅਭਿਆਸ ਕਰ ਸਕਣਗੇ। ਉੱਭਰਦੇ ਖਿਡਾਰੀਆਂ ਨੂੰ ਆਪਣੀ ਖੇਡ ਦੇ ਬੁਨਿਆਦੀ ਹੁਨਰ ਨਿਖਾਰਨ, ਟੀਮ ਬਣਾ ਕੇ ਅਭਿਆਸ ਕਰਨ ਅਤੇ ਆਉਣ ਵਾਲੇ ਮੁਕਾਬਲਿਆਂ ਦੀ ਤਿਆਰੀ ਕਰਨ ਲਈ ਢੁੱਕਵੀਂ ਥਾਂ ਮਿਲੇਗੀ।

ਨਵੇਂ ਸਟੇਡੀਅਮ ਪਿੰਡ ਪੱਧਰੀ ਟੂਰਨਾਮੈਂਟਾਂ ਅਤੇ ਨੇੜਲੇ ਪਿੰਡਾਂ ਦੀਆਂ ਟੀਮਾਂ ਵਿਚਾਲੇ ਮੈਚਾਂ ਲਈ ਵੀ ਵਰਤੇ ਜਾ ਸਕਣਗੇ। ਅਜਿਹੇ ਮੁਕਾਬਲਿਆਂ ਰਾਹੀਂ ਨਵੇਂ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਸਕਣਗੇ ਅਤੇ ਤਜਰਬੇਕਾਰ ਖਿਡਾਰੀਆਂ ਨਾਲ ਖੇਡ ਕੇ ਮੈਚ ਦਾ ਤਜਰਬਾ ਹਾਸਲ ਕਰ ਸਕਣਗੇ। ਸੁਵਿਧਾਜਨਕ ਥਾਂ ’ਤੇ ਖੇਡ ਗਤੀਵਿਧੀਆਂ ਹੋਣ ਨਾਲ ਪਿੰਡ ਦੇ ਹੋਰ ਬੱਚਿਆਂ ਨੂੰ ਵੀ ਮੈਚ ਵੇਖਣ, ਖੇਡਾਂ ਨਾਲ ਜੁੜਨ ਅਤੇ ਸਥਾਨਕ ਟੀਮਾਂ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ।

ਪਿੰਡ ਵਾਸੀਆਂ ਨੇ ਨਵੇਂ ਸਟੇਡੀਅਮਾਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੇ ਵਿਕਾਸ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਖੇਡ ਸਹੂਲਤ ਉਪਲਬਧ ਹੋਣ ਦਾ ਸਿੱਧਾ ਲਾਭ ਉਨ੍ਹਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਹੋਵੇਗਾ ਜੋ ਨਿਯਮਤ ਖੇਡ ਅਭਿਆਸ ਕਰਨਾ ਚਾਹੁੰਦੇ ਹਨ। ਸਮਾਗਮਾਂ ਦੌਰਾਨ ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਜਿੰਨਾ ਵਿਕਾਸ ਕਰਵਾਇਆ ਹੈ, ਓਨਾ ਵਿਕਾਸ ਪਿਛਲੇ 70 ਤੋਂ 75 ਸਾਲਾਂ ਦੌਰਾਨ ਵੱਖ-ਵੱਖ ਸਰਕਾਰਾਂ ਨਹੀਂ ਕਰਵਾ ਸਕੀਆਂ।

ਉਦਘਾਟਨੀ ਸਮਾਗਮਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਿੰਡਾਂ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

The post ਲਹਿਰਾ ਹਲਕੇ ਦੇ ਸੱਤ ਪਿੰਡਾਂ ਨੂੰ ਮਿਲੇ ਨਵੇਂ ਸਟੇਡੀਅਮ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਉਦਘਾਟਨ appeared first on Latest News, Breaking News, Crime News, Business News, Punjab News Updates: LiveGeoNews.com.