eaking news Archives - Latest News, Breaking News, Crime News, Business News, Punjab News Updates: LiveGeoNews.com

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ
ਚੰਡੀਗੜ੍ਹ, 28 ਅਗਸਤ:      ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

220ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,657 ਹੋ ਗਈਆਂ।

ਇਸ ਤੋਂ ਇਲਾਵਾ 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 545ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.9 ਕਿਲੋ ਹੈਰੋਇਨ, 10 ਕਿਲੋ ਭੁੱਕੀ, 80 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 545 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,605 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

The post ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ
ਚੰਡੀਗੜ੍ਹ; 28 ਅਗਸਤ 2026:    ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ ਪੁੱਛਿਆ ਗਿਆ। ਉਨ੍ਹਾਂ ਲਈ ਇਹ ਫ਼ੋਨ ਇਸ ਗੱਲ ਦਾ ਭਰੋਸਾ ਦੇਣ ਵਾਲਾ ਸੀ ਕਿ ਡਿਸਚਾਰਜ ਤੋਂ ਬਾਅਦ ਵੀ ਸਰਕਾਰ ਉਨ੍ਹਾਂ ਨਾਲ ਜੁੜੀ ਹੋਈ ਹੈ।

ਹਰਦੇਵ ਸਿੰਘ ਨੇ ਕਿਹਾ, “ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਇਹ ਪੁੱਛਣ ਲਈ ਫ਼ੋਨ ਕੀਤਾ ਕਿ ਮੈਂ ਠੀਕ ਹਾਂ ਜਾਂ ਨਹੀਂ।” ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਾ ਸਿਰਫ਼ ਕੈਸ਼ਲੈੱਸ ਇਲਾਜ ਯਕੀਨੀ ਬਣਾਉਂਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਆਰਥਿਕ ਬੋਝ ਤੋਂ ਬਚਾਇਆ, ਸਗੋਂ ਘਰ ਪਰਤਣ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।

ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਮੇਰੇ ਇਲਾਜ, ਮੇਰੀ ਸਿਹਤ, ਮੈਨੂੰ ਆਈ ਕਿਸੇ ਵੀ ਪਰੇਸ਼ਾਨੀ ਅਤੇ ਮੈਨੂੰ ਦਵਾਈਆਂ ਮਿਲੀਆਂ ਜਾਂ ਨਹੀਂ, ਇਸ ਬਾਰੇ ਪੁੱਛਿਆ। ਇਸ ਨਾਲ ਮੈਨੂੰ ਮਹਿਸੂਸ ਹੋਇਆ ਕਿ ਕੋਈ ਅਜੇ ਵੀ ਮੇਰੀ ਦੇਖਭਾਲ ਕਰ ਰਿਹਾ ਹੈ।”

ਹੁਸ਼ਿਆਰਪੁਰ ਦੇ ਬਲਦੇਵ ਸਿੰਘ, ਜਿਨ੍ਹਾਂ ਨੇ ਐੱਸਡੀਐੱਚ ਦਸੂਹਾ ਵਿਖੇ ਆਰਥੋਪੈਡਿਕ ਇਲਾਜ ਕਰਵਾਇਆ, ਨੇ ਵੀ ਅਜਿਹਾ ਹੀ ਤਜਰਬਾ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਬਿਨਾਂ ਕੋਈ ਭੁਗਤਾਨ ਕੀਤੇ ਇਲਾਜ ਮਿਲਿਆ, ਡਿਸਚਾਰਜ ਤੋਂ ਬਾਅਦ ਲੋੜੀਂਦੀਆਂ ਦਵਾਈਆਂ ਮਿਲੀਆਂ ਅਤੇ ਇਸ ਤੋਂ ਬਾਅਦ 104 ਟੀਮ ਨੇ ਫ਼ੋਨ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।

ਬਲਦੇਵ ਸਿੰਘ ਨੇ ਕਿਹਾ, “ਮੈਨੂੰ ਬਿਨਾਂ ਕੋਈ ਭੁਗਤਾਨ ਕੀਤੇ ਇਲਾਜ ਮਿਲਿਆ, ਡਿਸਚਾਰਜ ਤੋਂ ਬਾਅਦ ਜ਼ਰੂਰੀ ਦਵਾਈਆਂ ਮਿਲੀਆਂ ਅਤੇ ਫਿਰ 104 ਟੀਮ ਨੇ ਫ਼ੋਨ ਕਰਕੇ ਮੇਰਾ ਹਾਲ-ਚਾਲ ਪੁੱਛਿਆ। ਚੰਗਾ ਲੱਗਦਾ ਹੈ ਜਦੋਂ ਹਸਪਤਾਲ ਤੋਂ ਘਰ ਪਰਤਣ ਤੋਂ ਬਾਅਦ ਵੀ ਸਰਕਾਰ ਤੁਹਾਨੂੰ ਨਹੀਂ ਭੁੱਲਦੀ।”

ਹਰਦੇਵ ਸਿੰਘ ਅਤੇ ਬਲਦੇਵ ਸਿੰਘ ਦੇ ਤਜਰਬੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਤੋਂ ਬਾਅਦ ਕੀਤੇ ਜਾਣ ਵਾਲੇ ਫਾਲੋ-ਅੱਪ ਦੀ ਮਹੱਤਤਾ ਨੂੰ ਦਰਸਾਉਂਦੇ ਹਨ, ਜੋ ਸਿਰਫ਼ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਤੱਕ ਸੀਮਤ ਨਹੀਂ ਹੈ। ਕਿਸੇ ਵੀ ਪਰਿਵਾਰ ਲਈ ਹਸਪਤਾਲ ਵਿੱਚ ਦਾਖ਼ਲ ਹੋਣਾ ਚਿੰਤਾ ਦਾ ਸਮਾਂ ਹੋ ਸਕਦਾ ਹੈ, ਜਿਸ ਦੌਰਾਨ ਦਵਾਈਆਂ ਦਾ ਪ੍ਰਬੰਧ, ਸਿਹਤ ਵਿੱਚ ਸੁਧਾਰ ’ਤੇ ਨਜ਼ਰ ਰੱਖਣਾ ਅਤੇ ਡਿਸਚਾਰਜ ਤੋਂ ਬਾਅਦ ਦੀ ਸਥਿਤੀ ਨੂੰ ਲੈ ਕੇ ਕਈ ਚਿੰਤਾਵਾਂ ਹੁੰਦੀਆਂ ਹਨ। 104 ਹੈਲਪਲਾਈਨ ਰਾਹੀਂ ਕੀਤਾ ਜਾਣ ਵਾਲਾ ਫਾਲੋ-ਅੱਪ ਇਸ ਮਹੱਤਵਪੂਰਨ ਪੜਾਅ ਦੌਰਾਨ ਮਰੀਜ਼ ਨੂੰ ਸਿਹਤ ਪ੍ਰਣਾਲੀ ਨਾਲ ਜੋੜੀ ਰੱਖਣ ਦਾ ਯਤਨ ਕਰਦਾ ਹੈ।

ਇਸ ਸਹੂਲਤ ਬਾਰੇ ਗੱਲ ਕਰਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “104 ਹੈਲਪਲਾਈਨ ਮਰੀਜ਼ ਦੇ ਇਲਾਜ ਤੋਂ ਬਾਅਦ ਵੀ ਸਿਹਤ ਪ੍ਰਣਾਲੀ ਨੂੰ ਉਸ ਨਾਲ ਜੋੜੀ ਰੱਖਦੀ ਹੈ। ਇਲਾਜ ਤੋਂ ਬਾਅਦ ਲਾਭਪਾਤਰੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਤਜਰਬੇ, ਹਸਪਤਾਲ ਵਿੱਚ ਦਾਖ਼ਲੇ, ਇਲਾਜ ਨਾਲ ਸਬੰਧਤ ਰਿਕਾਰਡ, ਡਿਸਚਾਰਜ ਤੋਂ ਬਾਅਦ ਮਿਲੀਆਂ ਦਵਾਈਆਂ ਅਤੇ ਉਨ੍ਹਾਂ ਨੂੰ ਮਿਲੀਆਂ ਸਿਹਤ ਸੇਵਾਵਾਂ ਤੋਂ ਸੰਤੁਸ਼ਟੀ ਬਾਰੇ ਪੁੱਛਿਆ ਜਾਂਦਾ ਹੈ। ਸਾਡਾ ਉਦੇਸ਼ ਮਰੀਜ਼ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣਾ, ਉਸ ਨੂੰ ਡਿਸਚਾਰਜ ਕਰਨਾ ਅਤੇ ਫਿਰ ਮਰੀਜ਼ ਦੀ ਪ੍ਰਤੀਕਿਰਿਆ ਸੁਣਨਾ ਹੈ।”

ਇਲਾਜ ਤੋਂ ਬਾਅਦ ਕੀਤੀਆਂ ਜਾਣ ਵਾਲੀਆਂ ਇਹ ਫ਼ੋਨ ਕਾਲਾਂ ਲਾਭਪਾਤਰੀਆਂ ਨੂੰ ਆਪਣੇ ਤਜਰਬੇ ਦੱਸਣ ਦਾ ਮੌਕਾ ਦਿੰਦੀਆਂ ਹਨ, ਜਿਸ ਨਾਲ ਉਨ੍ਹਾਂ ਦੀ ਪ੍ਰਤੀਕਿਰਿਆ ਸਿਰਫ਼ ਹਸਪਤਾਲ ਦੇ ਰਿਕਾਰਡ ਤੱਕ ਸੀਮਤ ਨਹੀਂ ਰਹਿੰਦੀ। ਹੈਲਪਲਾਈਨ ਇਹ ਵੀ ਪਤਾ ਕਰਦੀ ਹੈ ਕਿ ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਲੋੜੀਂਦੀਆਂ ਦਵਾਈਆਂ ਮਿਲੀਆਂ ਹਨ ਜਾਂ ਨਹੀਂ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲੇ ਅਤੇ ਇਲਾਜ ਨਾਲ ਸਬੰਧਤ ਮਹੱਤਵਪੂਰਨ ਵੇਰਵਿਆਂ ਦੀ ਪੁਸ਼ਟੀ ਕਰਨ ਦਾ ਮੌਕਾ ਦਿੰਦੀ ਹੈ।

ਮਹੱਤਵਪੂਰਨ ਤੌਰ ’ਤੇ, ਫਾਲੋ-ਅੱਪ ਇਸ ਸਿਧਾਂਤ ਨੂੰ ਮਜ਼ਬੂਤ ਕਰਦਾ ਹੈ ਕਿ ਡਿਸਚਾਰਜ ਨਾਲ ਸਿਹਤਯਾਬੀ ਦੀ ਪ੍ਰਕਿਰਿਆ ਖ਼ਤਮ ਨਹੀਂ ਹੁੰਦੀ। ਲਾਭਪਾਤਰੀਆਂ ਨਾਲ ਸੰਪਰਕ ਬਣਾਈ ਰੱਖ ਕੇ ਸਿਹਤ ਪ੍ਰਣਾਲੀ ਇਲਾਜ ਤੋਂ ਬਾਅਦ ਸਾਹਮਣੇ ਆਉਣ ਵਾਲੀਆਂ ਚਿੰਤਾਵਾਂ ਦੀ ਪਛਾਣ ਕਰ ਸਕਦੀ ਹੈ, ਜ਼ਮੀਨੀ ਪੱਧਰ ’ਤੇ ਮਰੀਜ਼ਾਂ ਦੇ ਤਜਰਬਿਆਂ ਨੂੰ ਸਮਝ ਸਕਦੀ ਹੈ ਅਤੇ ਉਨ੍ਹਾਂ ਦੀ ਪ੍ਰਤੀਕਿਰਿਆ ਦੀ ਵਰਤੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਰ ਸਕਦੀ ਹੈ।

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ, “ਡਿਸਚਾਰਜ ਨਾਲ ਸਿਹਤ ਸੇਵਾਵਾਂ ਖ਼ਤਮ ਨਹੀਂ ਹੋਣੀਆਂ ਚਾਹੀਦੀਆਂ। ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਇਹ ਪ੍ਰਕਿਰਿਆ ਉਦੋਂ ਵੀ ਜਾਰੀ ਰਹਿੰਦੀ ਹੈ, ਜਦੋਂ ਅਸੀਂ ਲਾਭਪਾਤਰੀ ਨੂੰ ਫ਼ੋਨ ਕਰਦੇ ਹਾਂ, ਉਸ ਦਾ ਤਜਰਬਾ ਸੁਣਦੇ ਹਾਂ ਅਤੇ ਉਸ ਦੀ ਪ੍ਰਤੀਕਿਰਿਆ ਸਿਹਤ ਪ੍ਰਣਾਲੀ ਤੱਕ ਪਹੁੰਚਾਉਂਦੇ ਹਾਂ। ਸਾਡਾ ਉਦੇਸ਼ ਇਲਾਜ ਮੁਹੱਈਆ ਕਰਵਾਉਣਾ, ਫਾਲੋ-ਅੱਪ ਕਰਨਾ, ਪ੍ਰਤੀਕਿਰਿਆ ਲੈਣਾ ਅਤੇ ਲੋੜ ਪੈਣ ’ਤੇ ਕਾਰਵਾਈ ਕਰਨਾ ਹੈ, ਤਾਂ ਜੋ ਹਰ ਮਰੀਜ਼ ਨੂੰ ਮਹਿਸੂਸ ਹੋਵੇ ਕਿ ਉਸ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਹਰ ਆਵਾਜ਼ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਉਂਦੀ ਹੈ।”

104 ਹੈਲਥ ਹੈਲਪਲਾਈਨ ਲਾਭਪਾਤਰੀਆਂ ਨੂੰ ਇਲਾਜ ਤੋਂ ਬਾਅਦ ਕੀਤੇ ਜਾਣ ਵਾਲੇ ਫਾਲੋ-ਅੱਪ ਕਾਲਾਂ ਤੋਂ ਇਲਾਵਾ ਵੀ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਂਦੀ ਹੈ। ਇਸ ਰਾਹੀਂ ਮੁਫ਼ਤ ਡਾਕਟਰੀ ਸਲਾਹ ਅਤੇ ਮਾਰਗਦਰਸ਼ਨ, ਮਨੋਵਿਗਿਆਨਕ ਅਤੇ ਨਸ਼ਾ-ਮੁਕਤੀ ਸਲਾਹ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।

ਇਸ ਏਕੀਕ੍ਰਿਤ ਪਹੁੰਚ ਰਾਹੀਂ, ਮੁੱਖ ਮੰਤਰੀ ਸਿਹਤ ਯੋਜਨਾ ਦਾ ਉਦੇਸ਼ ਜਨਤਕ ਸਿਹਤ ਸੇਵਾਵਾਂ ਨੂੰ ਹੋਰ ਸੰਵੇਦਨਸ਼ੀਲ, ਜਵਾਬਦੇਹ ਅਤੇ ਮਰੀਜ਼-ਕੇਂਦਰਿਤ ਬਣਾਉਣਾ ਹੈ—ਨਾ ਸਿਰਫ਼ ਕੈਸ਼ਲੈੱਸ ਇਲਾਜ ਤੱਕ ਪਹੁੰਚ ਯਕੀਨੀ ਬਣਾਕੇ, ਸਗੋਂ ਮਰੀਜ਼ਾਂ ਦੇ ਘਰ ਪਰਤਣ ਤੋਂ ਬਾਅਦ ਵੀ ਉਨ੍ਹਾਂ ਨਾਲ ਸੰਚਾਰ ਦਾ ਇੱਕ ਮਾਧਿਅਮ ਕਾਇਮ ਰੱਖ ਕੇ।

The post ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚਵਿੰਡਾ ਦੇਵੀ, 26 ਅਗਸਤ       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ “ਪੱਬਾਂ ਭਾਰ” ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਗਠਜੋੜ ਨੂੰ ਕਦੇ ਮਾਫ਼ ਨਹੀਂ ਕਰਨਗੇ। ਅੰਮ੍ਰਿਤਸਰ ਦੇ ਚਵਿੰਡਾ ਦੇਵੀ ਵਿਖੇ ਵਿਸ਼ਾਲ ‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜੀਠਾ ਦੇ ਲੋਕ ਹੁਣ ਨਵਾਂ ਸਿਆਸੀ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ “ਪਰਚੇ, ਗੁੰਡਾਗਰਦੀ ਅਤੇ ਡਰ” ਦੀ ਰਾਜਨੀਤੀ ਦਾ ਮੁਕਾਬਲਾ ਆਪਣੀ ਸਰਕਾਰ ਵੱਲੋਂ ਨੌਕਰੀਆਂ, ਸਕੂਲ, ਹਸਪਤਾਲ, ਸੜਕਾਂ ਅਤੇ ਵਿਕਾਸ ਦੇ ਬਣਾਏ ਰਿਕਾਰਡ ਨਾਲ ਕੀਤਾ।

ਮੁੱਖ ਮੰਤਰੀ ਨੇ ਬੇਅਦਬੀ ਦੇ ਮੁੱਦੇ ਅਤੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਬਾਰੇ ਅਕਾਲੀਆਂ ਦੇ ਰਵੱਈਏ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ “ਨਾ ਕੋਈ ਕੈਸ਼, ਨਾ ਕੋਈ ਫ਼ਰਮਾਇਸ਼” ਦੇ ਸਿਧਾਂਤ ਨਾਲ ਸਿਰਫ਼ ਯੋਗਤਾ ਦੇ ਆਧਾਰ ‘ਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਇੰਨਾ ਸੁਧਾਰ ਕੀਤਾ ਹੈ ਕਿ ਵਿਦਿਆਰਥੀ ਹੁਣ ਜੇ.ਈ.ਈ. ਅਤੇ ਨੀਟ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।

ਇਕੱਠ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ ਚਵਿੰਡਾ ਦੇਵੀ ਦੀ ਪਵਿੱਤਰ ਧਰਤੀ ‘ਤੇ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਮਜੀਠਾ ਹਲਕੇ ਦੇ ਲੋਕ ਹੁਣ ਨਵਾਂ ਅਧਿਆਏ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਨੂੰ ਝੂਠੇ ਕੇਸਾਂ, ਗੁੰਡਾਗਰਦੀ ਅਤੇ ਡਰ ਦੀ ਰਾਜਨੀਤੀ ਤੋਂ ਇਲਾਵਾ ਕੁਝ ਨਹੀਂ ਦਿੱਤਾ, ਜਦੋਂ ਕਿ ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਸਕੂਲਾਂ, ਹਸਪਤਾਲਾਂ, ਨੌਕਰੀਆਂ ਦੇ ਨਾਲ-ਨਾਲ ਵਿਕਾਸ ਦੀਆਂ ਆਪਣੀਆਂ ਗਰੰਟੀਆਂ ਪੂਰੀਆਂ ਕਰ ਰਹੇ ਹਾਂ। ਇਸ ਬੇਮਿਸਾਲ ਪਿਆਰ ਅਤੇ ਅਟੁੱਟ ਸਮਰਥਨ ਲਈ ਮਜੀਠਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਅਕਾਲੀ ਲੀਡਰਸ਼ਿਪ ਨੇ ਸੂਬੇ ਭਰ ਵਿੱਚ ਬੇਅਦਬੀਆਂ ਕਰਵਾਈਆਂ, ਦੋਸ਼ੀਆਂ ਨਾਲ ਸਬੰਧਤ ਸਬੂਤ ਨਸ਼ਟ ਕੀਤੇ, ਨਿਰਦੋਸ਼ ਲੋਕਾਂ ‘ਤੇ ਗੋਲੀਬਾਰੀ ਦੇ ਹੁਕਮ ਦਿੱਤੇ ਅਤੇ ਹੋਰ ਕਈ ਪਾਪ ਕੀਤੇ, ਉਹ ਹੁਣ ਪੰਜਾਬ ਦੀ ਸੱਤਾ ਵਿੱਚ ਵਾਪਸ ਆਉਣ ਲਈ ਕਾਹਲੀ ਹੋਈ ਪਈ ਹੈ। ਉਨ੍ਹਾਂ ਕਿਹਾ, “ਇਸ ਮਕਸਦ ਲਈ ਉਹ ਸੂਬੇ ਨੂੰ ਲੁੱਟਣ ਵਾਸਤੇ ਭਾਜਪਾ ਲੀਡਰਸ਼ਿਪ ਨਾਲ ਹੱਥ ਮਿਲਾਉਣ ਲਈ ਤਰਲੇ ਮਾਰ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਇੱਕ ਵਾਰ ਫਿਰ ਬਾਹਰ ਦਾ ਰਸਤਾ ਦਿਖਾਉਣਗੇ। ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਪਾਪਾਂ ਕਰਕੇ ਸਿਆਸੀ ਗੁਮਨਾਮੀ ਵਿੱਚ ਭੇਜ ਦੇਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਦਰਸਾਉਂਦੀ ਹੈ ਕਿ ਉਹ 2027 ਵਿੱਚ ਇੱਕ ਨਵੀਂ ਕਹਾਣੀ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ, “ਪਹਿਲਾਂ ਪੰਜਾਬ ‘ਤੇ ਸਿਰਫ਼ ਇੱਕ ਪਰਿਵਾਰ ਦਾ ਰਾਜ ਸੀ, ਜਿਨ੍ਹਾਂ ਲੋਕਾਂ ਨੂੰ ਆਪਣੇ ਗ਼ੁਲਾਮ ਬਣਾ ਕੇ ਰੱਖਿਆ, ਉਨ੍ਹਾਂ ਨਾਲ ਜਾਨਵਰਾਂ ਵਾਂਗ ਸਲੂਕ ਕੀਤਾ ਅਤੇ ਅਨੇਕਾਂ ਪਰਿਵਾਰ ਬਰਬਾਦ ਕਰ ਦਿੱਤੇ। ਉਨ੍ਹਾਂ ਕਿਹਾ ਕਿ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਪੰਜਾਬ ਦੇ ਸਰਵਪੱਖੀ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਅਤੇ ਬਿਜਲੀ, ਖੇਡਾਂ, ਸਿੱਖਿਆ, ਸਿਹਤ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਉਹ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਅਤੇ ਹਰ ਗਾਰੰਟੀ ਨੂੰ ਪੂਰਾ ਕਰਕੇ ਅੱਜ ਲੋਕਾਂ ਦੇ ਸਾਹਮਣੇ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਚੇਤੇ ਕਰਵਾਉਂਦਾ ਹਾਂ ਕਿ ਪਹਿਲਾਂ ਮਾਝੇ ਦੀ ਇਸ ਪਵਿੱਤਰ ਧਰਤੀ ‘ਤੇ ਗੁੰਡਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਬੋਲਬਾਲਾ ਸੀ। ਇੱਕ ਪਾਸੇ ਬਾਜਵੇ ਸਨ ਅਤੇ ਦੂਜੇ ਪਾਸੇ ਵਲਟੋਹਾ ਅਤੇ ਉਸ ਦਾ ਬਦਨਾਮ ਆਕਾ ਸੀ। ਇਨ੍ਹਾਂ ਲੋਕਾਂ ਨੇ ਇਥੇ ਦਹਿਸ਼ਤ ਦਾ ਮਾਹੌਲ ਬਣਾ ਕੇ ਰੱਖਿਆ ਹੋਇਆ ਸੀ ਅਤੇ ਲੋਕ ਡਰ ਤੇ ਸਹਿਮ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਸਨ। ਇਨ੍ਹਾਂ ਲੋਕਾਂ ਨੇ ਪੰਜਾਬ ਵਿੱਚ ਨਸ਼ੇ ਲਿਆਂਦੇ ਅਤੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।”

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕੁਝ ਸਿਆਸੀ ਪਰਿਵਾਰਾਂ ਵੱਲੋਂ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਲੋਕ ਭਲੀ-ਭਾਂਤ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਕੁਨਬਾ ਅੰਗਰੇਜ਼ਾਂ ਦੀ ਕਠਪੁਤਲੀ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸਾਜ਼ਿਸ਼ਾਂ ਰਚਣ ਬਦਲੇ ਅੰਗਰੇਜ਼ਾਂ ਨੇ ਇਨ੍ਹਾਂ ਨੂੰ ‘ਸਰ’ ਦਾ ਖ਼ਿਤਾਬ ਦਿੱਤਾ ਸੀ। 13 ਅਪ੍ਰੈਲ 1919 ਦੇ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਤੋਂ ਬਾਅਦ ਇਸੇ ਪਰਿਵਾਰ ਨੇ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਅਜਿਹੇ ਹੀ ਕਈ ਕਾਰਿਆਂ ਨੇ ਇਸ ਕੁਨਬੇ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਬੇਨਕਾਬ ਕੀਤਾ।”

ਉਨ੍ਹਾਂ ਕਿਹਾ ਕਿ ਇਸ ਕੁਨਬੇ ਦੇ ਅਜਿਹੇ ਕੁਕਰਮ ਕਰਕੇ ਅੰਗਰੇਜ਼ੀ ਹਕੂਮਤ ਵਿਰੁੱਧ ਲੜਨ ਵਾਲੇ ਲੱਖਾਂ ਆਜ਼ਾਦੀ ਘੁਲਾਟੀਆਂ ਨਾਲ ਧ੍ਰੋਹ ਕਮਾਇਆ। ਉਨ੍ਹਾਂ ਕਿਹਾ, “ਸਿਰਫ਼ ਇੰਨਾ ਹੀ ਨਹੀਂ, ਇਸ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਨਰਲ ਡਾਇਰ ਨੂੰ ਸਿਰੋਪਾਓ ਅਤੇ ਮੁਆਫ਼ੀ ਦਿਵਾ ਕੇ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਪੰਜਾਬ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸਨ। ਇਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਮਿਲੀ ਅਤੇ ਇਹ ਵੱਡੇ ਪੱਧਰ ‘ਤੇ ਵਧਿਆ-ਫੁੱਲਿਆ।”

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਗੱਡੀਆਂ ਵਿੱਚ ਨਸ਼ਿਆਂ ਦੀ ਸਪਲਾਈ ਹੁੰਦੀ ਸੀ, ਜਦਕਿ ਅੱਜ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ।
ਕਾਂਗਰਸ ਅਤੇ ਅਕਾਲੀ ਦਲ ਦੋਵਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਨ੍ਹਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ, “ਕਾਂਗਰਸ ਅਤੇ ਅਕਾਲੀ ਦਲ ਉਹ ਸਿਉਂਕ ਸਨ ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਸੂਬੇ ਨੂੰ ਤਰੱਕੀ ਦੇ ਰਾਹ ਤੋਂ ਪਛਾੜ ਦਿੱਤਾ। ਇਨ੍ਹਾਂ ਦੇ ਆਗੂ ਕਦੇ ਇੱਕ ਦੂਜੇ ਵਿਰੁੱਧ ਨਹੀਂ ਬੋਲਦੇ, ਪਰ ਮੇਰੇ ਖ਼ਿਲਾਫ਼ ਰੋਜ਼ ਜ਼ਹਿਰ ਉਗਲਦੇ ਹਨ ਕਿਉਂਕਿ ਮੈਂ ਇਨ੍ਹਾਂ ਦੇ ਦੋਗਲੇ ਚਿਹਰੇ ਨੂੰ ਲੋਕਾਂ ਸਾਹਮਣੇ ਬੇਨਕਾਬ ਕਰ ਦਿੱਤਾ ਹੈ। ਇਹ ਉਹ ਗੱਦਾਰ ਹਨ, ਜੋ ਕਦੇ ਵੀ ਪੰਜਾਬ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੇ।”

ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ, ” ਸੁਖਬੀਰ ਸਿੰਘ ਬਾਦਲ ਆਪਣੀ ਸਾਰੀ ਉਮਰ ਐਸ਼ੋ-ਇਸ਼ਰਤ ਅਤੇ ਠਾਠ-ਬਾਠ ਵਾਲੇ ਮਾਹੌਲ ਵਿੱਚ ਰਹੇ ਹਨ। ਇਹ ਕਾਨਵੈਂਟ-ਸਕੂਲਾਂ ‘ਚ ਪੜ੍ਹੇ ਸਿਆਸੀ ਆਗੂ ਹਨ, ਜਿਨ੍ਹਾਂ ਨੂੰ ਪੰਜਾਬ ਦੀ ਮੂਲ ਭੂਗੋਲਿਕ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਉਹ ਇੱਥੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਇਹ ਸਭ ਵੀ ਛੱਡ ਦੇਈਏ, ਸਾਬਕਾ ਉਪ ਮੁੱਖ ਮੰਤਰੀ ਤਾਂ ਸੂਬੇ ਦੀਆਂ ਆਮ ਫ਼ਸਲਾਂ ਵਿੱਚ ਵੀ ਫ਼ਰਕ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕੁਝ ਪਤਾ ਹੀ ਨਹੀਂ।”

ਕਾਂਗਰਸ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀ ਆਖ਼ਰੀ ਸਾਹਾਂ ‘ਤੇ ਹੈ ਅਤੇ ਜਲਦੀ ਹੀ ਸਿਆਸੀ ਅਖਾੜੇ ਵਿੱਚ ਆਪਣਾ ਸਭ ਕੁਝ ਗੁਆ ਚੁੱਕੀ ਹੋਵੇਗੀ। ਉਨ੍ਹਾਂ ਕਿਹਾ, “ਕਾਂਗਰਸ ਕੋਲ ਪੰਜਾਬ ਜਾਂ ਇਸ ਦੇ ਲੋਕਾਂ ਲਈ ਕੋਈ ਵਿਜ਼ਨ ਨਹੀਂ ਹੈ। ਇਸ ਦਾ ਇਕੋ-ਇਕ ਮਕਸਦ ਸੱਤਾ ਹਾਸਲ ਕਰਕੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣਾ ਹੈ, ਪਰ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਅੰਦਰੂਨੀ ਤੌਰ ‘ਤੇ ਫੁੱਟ ਦੀ ਸ਼ਿਕਾਰ ਹੈ, ਇਹ ਆਪਸੀ ਲੜਾਈ ਨਾਲ ਹੀ ਢਹਿ-ਢੇਰੀ ਹੋ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ‘ਤੇ ਵੀ ਤਨਜ਼ ਕਸਦਿਆਂ ਕਿਹਾ, “ਇਹ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਦੀ ਲੜਾਈ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕਜੁੱਟ ਕਰਨ ਲਈ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਇਨ੍ਹਾਂ ਲੀਡਰਾਂ ਦੇ ਸਹੀ ਤਰੀਕੇ ਨਾਲ ਨਾਮ ਤੱਕ ਨਹੀਂ ਲੈਣੇ ਆਉਂਦੇ।”

ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸੋਚ-ਸਮਝ ਕੇ ਵਰਤੋਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੀ ਹੈ। ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਜਾ ਰਿਹਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 69,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਮੈਰਿਟ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਵੱਡਾ ਸੁਧਾਰ ਕੀਤਾ ਹੈ, ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਯਕੀਨੀ ਬਣਾਈ ਹੈ, ਸਿੱਖਿਆ ਤੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਕਈ ਹੋਰ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋਣ ਦੀ ਬਜਾਏ ਖੇਡ ਮੈਦਾਨਾਂ ਅਤੇ ਖੇਡਾਂ ਵਿੱਚ ਆਪਣਾ ਸਮਾਂ ਬਿਤਾਉਣ।”

ਸਰਕਾਰ ਦੀਆਂ ਸਿਹਤ ਸੰਭਾਲ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਵਧੇਰੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਇੰਨੀ ਵਿਆਪਕ ਸਿਹਤ ਸੰਭਾਲ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦਿਆਂ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਮੰਤਵ ਪੰਜਾਬ ਦੇ ਹਰ ਪਰਿਵਾਰ ਨੂੰ ਸਰਵਵਿਆਪੀ ਸਿਹਤ ਸੰਭਾਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ, “ਲੋਕ ਇਸ ਸਕੀਮ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਇਹ ਸਹੀ ਮਾਅਨਿਆਂ ਵਿੱਚ ਸਿਹਤ ਸੰਭਾਲ ਹੈ ਅਤੇ ਹਰ ਪਰਿਵਾਰ ਲਈ ਸਤਿਕਾਰ ਅਤੇ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਯੋਜਨਾ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਸੰਦੇਸ਼ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ, “ਹਰੇਕ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਰਾਖਵੇਂ ਰੱਖੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਸੂਬਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਮਿਆਰੀ ਸਿੱਖਿਆ ਰਾਹੀਂ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਕਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਨੂੰ ਇਸ ਮਾੜੇ ਚੱਕਰ ‘ਚੋਂ ਕੱਢ ਸਕਦੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰ ਸਕਦੀ ਹੈ। ਇਸੇ ਲਈ ਸਾਡੀ ਸਰਕਾਰ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਆਮ ਲੋਕਾਂ ਨੂੰ ਸਮਰੱਥ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਸਿਖਲਾਈ ਪ੍ਰੋਗਰਾਮਾਂ, ਸਕੂਲਜ਼ ਆਫ਼ ਐਮੀਨੈਂਸ ਅਤੇ ਸਰਕਾਰ ਵੱਲੋਂ ਕੀਤੇ ਗਏ ਹੋਰ ਸੁਧਾਰਾਂ ਵਰਗੇ ਨਿਰੰਤਰ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ ਅਤੇ ਕਈ ਹੋਰ ਰਾਜਾਂ ਤੋਂ ਅੱਗੇ ਨਿਕਲ ਗਿਆ ਹੈ। ਮੁੱਖ ਮੰਤਰੀ ਨੇ ਕਿਹਾ, “2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ‘ਨੀਟ’ ਪ੍ਰੀਖਿਆ ਪਾਸ ਕੀਤੀ ਸੀ। 2026 ਵਿੱਚ ਇਹ ਗਿਣਤੀ ਵੱਧ ਕੇ 882 ਹੋ ਗਈ ਹੈ। ਇਹ ਸਾਡੇ ਸ਼ਾਸਨ ਅਤੇ ਉਨ੍ਹਾਂ ਸਰਕਾਰਾਂ ਵਿਚਕਾਰ ਫਰਕ ਹੈ, ਜਿਨ੍ਹਾਂ ਨੇ ਕਦੇ ਸਕੂਲਾਂ ਅਤੇ ਸਿੱਖਿਆ ਦੀ ਪ੍ਰਵਾਹ ਨਹੀਂ ਕੀਤੀ।”

ਸਿੰਜਾਈ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਅਜਿਹੇ ਪਿੰਡਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਿਆ ਹੈ, ਜਿਨ੍ਹਾਂ ਨੂੰ ਪਹਿਲਾਂ ਕਦੇ ਨਹਿਰੀ ਪਾਣੀ ਨਹੀਂ ਮਿਲਿਆ ਸੀ। ਉਨ੍ਹਾਂ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ 7,200 ਕਰੋੜ ਰੁਪਏ ਖਰਚ ਕੀਤੇ ਹਨ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ। ਸਾਡੇ ਅਹੁਦਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਜਾਈ ਹੇਠਲਾ ਖੇਤਰ 26 ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ 2022 ਵਿੱਚ ਸਿਰਫ਼ 20 ਲੱਖ 89 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜਦੋਂ ਕਿ ਅੱਜ ਨਹਿਰੀ ਸਿੰਜਾਈ ਹੇਠ ਰਕਬਾ 60 ਲੱਖ 30 ਹਜ਼ਾਰ ਏਕੜ ਤੱਕ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਭਰ ਵਿੱਚ ਲਗਪਗ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਕੀਤਾ ਜਾ ਰਹਾ ਹੈ। ਇਹ ਬਦਲਾਅ ਹਰ ਖੇਤਰ ਵਿੱਚ ਪ੍ਰਤੱਖ ਦਿਖਾਈ ਦੇ ਰਿਹਾ ਹੈ। ਅਸੀਂ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੇ ਹਾਂ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਵਿਕਾਸ ਦਾ ਲਾਭ ਮਿਲੇ ਅਤੇ ਪੰਜਾਬ ਦਾ ਹਰ ਖੇਤਰ ਇਕੱਠੇ ਅੱਗੇ ਵਧੇ।”

‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਲਾਕੇ ਦੇ ਵਿਕਾਸ ਲਈ 58 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ, ਜਿਸ ਨਾਲ ਸਰਕਾਰ ਦੀ ਸਥਾਨਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਨੂੰ ਹਲਕੇ ਦੇ ਹਰ ਕੋਨੇ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਝਲਕਦੀ ਹੈ।

The post ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼
ਚੰਡੀਗੜ੍ਹ; 25 ਅਗਸਤ 2026          ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ।

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਫੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ’ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।” ਉਨ੍ਹਾਂ ਨੇ ਵਿਭਾਗ ਨੂੰ ਸੇਵਾਵਾਂ ਰੈਗੂਲਰ ਕਰਨ ਸਬੰਧੀ ਯੂਨੀਅਨ ਦਾ ਮਾਮਲਾ ਸਮੀਖਿਆ ਲਈ ਸਬੰਧਤ ਕਮੇਟੀ ਨੂੰ ਭੇਜਣ ਦੇ ਵੀ ਨਿਰਦੇਸ਼ ਦਿੱਤੇ।

ਯੂਨੀਅਨ ਦੇ ਨੁਮਾਇੰਦਿਆਂ ਨੇ ਪ੍ਰੋਤਸਾਹਨ ਭੱਤੇ ਦੇ ਨਾਲ-ਨਾਲ ਵਰਦੀ ਭੱਤਾ ਅਤੇ ਟੂਰ ਭੱਤਾ ਸ਼ੁਰੂ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਪ੍ਰਗਟਾਇਆ।

ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਜੰਗਲਾਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਸੋਨਲ ਵਿਭਾਗ ਨਾਲ ਸਰਗਰਮ ਤਾਲਮੇਲ ਕਰਕੇ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੱਢਣ। ਇਸ ਤੋਂ ਇਲਾਵਾ, ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਪੱਲੇਦਾਰ ਯੂਨੀਅਨ ਵੱਲੋਂ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੁਖਾਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇੱਕ ਹੋਰ ਸੈਸ਼ਨ ਵਿੱਚ, ਵਿੱਤ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ, ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ, ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ), ਅਤੇ ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਰੋਪੜ ਸ਼ਾਮਲ ਸਨ। ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਸੂਬਾ ਸਰਕਾਰ ਨੂੰ ਬਾਕੀ ਰਹਿੰਦੀਆਂ ਸਾਰੀਆਂ ਮੁਲਾਜ਼ਮ ਸ਼੍ਰੇਣੀਆਂ ਨੂੰ ਰੈਗੂਲਰਾਈਜ਼ੇਸ਼ਨ ਨੀਤੀ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਤਨਖਾਹਾਂ ਵਿੱਚ ਸਮੇਂ ਸਿਰ ਵਾਧੇ ਅਤੇ ਕੰਮ ਵਾਲੀ ਥਾਂ ’ਤੇ ਵਾਪਰਨ ਵਾਲੇ ਹਾਦਸਿਆਂ ਜਾਂ ਜਾਨੀ ਨੁਕਸਾਨ ਦੀ ਸੂਰਤ ਵਿੱਚ ਢੁਕਵੇਂ ਮੁਆਵਜ਼ੇ ਅਤੇ ਸਮਾਜਿਕ ਸੁਰੱਖਿਆ ਪ੍ਰਬੰਧਾਂ ਦੀ ਵੀ ਮੰਗ ਕੀਤੀ। ਵਿੱਤ ਮੰਤਰੀ ਚੀਮਾ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੀ ਹਮਦਰਦੀ ਨਾਲ ਸਮੀਖਿਆ ਕਰ ਰਹੀ ਹੈ ਅਤੇ ਜਲਦ ਹੀ ਉਚਿਤ ਕਾਰਵਾਈ ਕੀਤੀ ਜਾਵੇਗੀ।

ਇਨ੍ਹਾਂ ਮੀਟਿੰਗਾਂ ਦੌਰਾਨ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਰਬਜੀਤ ਕੌਰ, ਸਤਿੰਦਰ ਕੌਰ, ਪ੍ਰਭਦੀਪ ਕੌਰ ਅਤੇ ਅਮਰੀਕ ਸਿੰਘ ਮੋਹਾਲੀ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ; ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਗੁਰਵਿੰਦਰ ਸਿੰਘ; ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਵੱਲੋਂ ਸੁਖਵਿੰਦਰ ਸਿੰਘ; ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਸੈਣੀ; ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਅਮਰੀਕ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸੁਲੱਖਣ ਸਿੰਘ, ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਅਮਰਜੀਤ ਸਿੰਘ, ਧੰਨਾ ਸਿੰਘ, ਗੁਰਧਿਆਨ ਸਿੰਘ, ਰਣਧੀਰ ਸਿੰਘ ਅਤੇ ਕਰਮਜੀਤ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।

The post ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ
ਚੰਡੀਗੜ੍ਹ, 21 ਅਗਸਤ :         ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਸ ਮੰਦਭਾਗੀ ਘਟਨਾ ਦੀ ਉੱਚ ਪੱਧਰੀ  ਨਿਰਪੱਖ ਜਾਂਚ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰੀ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਲਈ ਜਾ ਰਹੇ ਸੀਜੇਪੀ ਵਲੰਟੀਅਰ ਦੇ ਵਾਹਨਾਂ ਨੂੰ ਰੋਕਿਆ ਗਿਆ ਅਤੇ ਭੰਨਤੋੜ ਕੀਤੀ ਗਈ, ਜਿਸ ਕਾਰਨ ਕਈ ਵਿਅਕਤੀ ਜ਼ਖਮੀ ਵੀ ਹੋ ਗਏ। ਸੀਜੇਪੀ ਆਗੂਆਂ ਨੇ ਜਨਤਕ ਤੌਰ ’ਤੇ ਹੋਈ ਇਸ ਭੰਨਤੋੜ ਦਾ ਕਾਰਨ ਰਾਜਨੀਤਿਕ ਵਿਰੋਧੀਆਂ ਨੂੰ ਦੱਸਿਆ ਹੈ ਅਤੇ ਸਥਾਨਕ ਲਾਅ ਇਨਫੋਰਸਮੈਂਟ ਅਧਿਕਾਰੀਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ ਹਨ।

ਸਪੀਕਰ ਸੰਧਵਾਂ ਨੇ ਇਸ ਮੰਦਭਾਗੀ ਘਟਨਾ ਅਤੇ ਰਾਜਨੀਤਿਕ ਹਿੰਸਾ ਦੀਆਂ ਰਿਪੋਰਟਾਂ ’ਤੇ ਚਿੰਤਾ ਪ੍ਰਗਟਾਈ ਅਤੇ ਜਨਤਕ ਵਿਵਸਥਾ, ਲੋਕਤੰਤਰੀ ਸ਼ਮੂਲੀਅਤ ਦੇ ਨਾਲ-ਨਾਲ ਜਨਤਕ ਨੁਮਾਇੰਦਿਆਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਕਿਹਾ,‘‘ਆਪਸੀ ਅਤੇ ਰਾਜਨੀਤਿਕ ਮਤਭੇਦਾਂ ਨੂੰ ਰਚਨਾਤਮਕ ਗੱਲਬਾਤ ਅਤੇ ਕਾਨੂੰਨੀ ਢੰਗ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ। ਸਰੀਰਕ ਹਿੰਸਾ ਜਾਂ ਸੰਪਤੀ ਦੀ ਤੋੜਭੰਨ  ਲੋਕਤੰਤਰੀ ਸਿਧਾਂਤਾਂ ਨੂੰ ਢਾਅ ਲਾਉਂਦਾ ਹੈ।’’

ਸਪੀਕਰ ਨੇ ਸਬੰਧਤ ਰਾਜ ਅਧਿਕਾਰੀਆਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤੱਥਾਂ ਨੂੰ ਸਥਾਪਤ ਕਰਨ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ  ਯਕੀਨੀ ਬਣਾਉਣ ਲਈ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ ।

The post ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ appeared first on Latest News, Breaking News, Crime News, Business News, Punjab News Updates: LiveGeoNews.com.

*ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ
ਚੰਡੀਗੜ੍ਹ/ਬੈਂਗਲੁਰੂ, 20 ਅਗਸਤ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਬੰਗਲੁਰੂ ਵਿਖੇ ਦੋ ਰੋਜ਼ਾ ਵਿਆਪਕ ਇਨਵੈਸਟਮੈਂਟ ਆਊਟਰੀਚ ਦੌਰਾਨ ਸੂਬੇ ਦੇ ਉੱਚ ਪੱਧਰੀ ਵਫ਼ਦ ਦੀ ਅਗਵਾਈ ਕੀਤੀ ਜਿਸ ਵਿੱਚ ਉਨ੍ਹਾਂ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਅਤੇ ਤਕਨਾਲੋਜੀ ਹੱਬ ਵਜੋਂ ਪੇਸ਼ ਕੀਤਾ ਜੋ ਟੀਅਰ-2 ਸਿਟੀ ਲਾਗਤ ‘ਤੇ ਟੀਅਰ-1 ਸਿਟੀ ਸਮਰੱਥਾ ਪ੍ਰਦਾਨ ਕਰਦਾ ਹੈ। ਇਸ ਦੌਰਾਨ ਉਨ੍ਹਾਂ ਨਵੇਂ ਗਲੋਬਲ ਕੈਪੇਬਿਲਟੀ ਸੈਂਟਰ (ਜੀ.ਸੀ.ਸੀ.), ਆਈ.ਟੀ. /ਆਈ.ਟੀਜ਼, ਖੋਜ ਅਤੇ ਵਿਕਾਸ (ਆਰ ਐਂਡ ਡੀ) ਅਤੇ ਸੈਮੀਕੰਡਕਟਰ ਨਿਵੇਸ਼ਾਂ ਸਬੰਧੀ ਭਾਰਤ ਦੀ ਪੜਚੋਲ ਕਰ ਰਹੇ ਵਿਸ਼ਵ ਭਰ ਦੇ ਦਿੱਗਜਾਂ ਨੂੰ ਪੰਜਾਬ ਦੀਆਂ ਸਮਰੱਥਾਵਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ।

ਇਹ ਆਊਟਰੀਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਮਜ਼ਬੂਤ ਰਣਨੀਤੀ ਦਾ ਹਿੱਸਾ ਹੈ ਜਿਸ ਦਾ ਉਦੇਸ਼ ਭਾਰਤ ਦੇ ਪ੍ਰਮੁੱਖ ਵਪਾਰਕ ਅਤੇ ਤਕਨਾਲੋਜੀ ਕੇਂਦਰਾਂ ਵਿੱਚ ਕਾਰਪੋਰੇਟ ਫੈਸਲੇ ਲੈਣ ਵਾਲਿਆਂ, ਜੀਸੀਸੀ ਮੁਖੀਆਂ ਅਤੇ ਈਕੋਸਿਸਟਮ ਸਮਰੱਥਕਾਂ ਨਾਲ ਸਿੱਧੇ ਤੌਰ ‘ਤੇ ਜੁੜ ਕੇ ਪੰਜਾਬ, ਖਾਸ ਕਰਕੇ ਮੋਹਾਲੀ ਨੂੰ ਵਿਸ਼ਵ ਪੱਧਰ ‘ਤੇ ਨਿਵੇਸ਼ ਲਈ ਪਸੰਸਦੀਦਾ ਸਥਾਨ ਬਣਾਉਣਾ ਹੈ।

19-20 ਅਗਸਤ ਨੂੰ ਦੋ ਰੋਜ਼ਾ ਦੌਰੇ ਦੌਰਾਨ, ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਵਫ਼ਦ ਦੀ ਅਗਵਾਈ ਕੀਤੀ ਅਤੇ ਜ਼ਿਨੋਵ ਕਨਫਲੂਐਂਸ 2026 ਨਾਲ ਮਿਲ ਕੇ ਪ੍ਰਮੁੱਖ ਜੀਸੀਸੀਜ਼ ਨਾਲ ਇੱਕ ਉੱਚ-ਪੱਧਰੀ ਸੀਐਕਸਓ ਗੋਲਮੇਜ਼ ਮੀਟਿੰਗ ਕੀਤੀ, ਵਿਸ਼ਵ ਭਰ ਦੇ ਕਾਰਪੋਰੇਟਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੀਆਂ ਸਮਰੱਥਾਵਾਂ ਦਾ ਲਾਭ ਲੈਣ ਸਬੰਧੀ ਈਕੋਸਿਸਟਮ ਭਾਈਵਾਲਾਂ ਨਾਲ ਰੂਪਰੇਖਾ ਤਿਆਰ ਕੀਤੀ।

ਇਸ ਗੋਲਮੇਜ਼ ਵਿੱਚ ਜ਼ਿਨੋਵ, ਨਾਸਕਾਮ, ਟੇਕੇਡਾ, ਵਿੰਗਬਾਕਸ ਏਆਈ, ਪਰਸਿਸਟੈਂਟ ਸਿਸਟਮਜ਼, ਫੇਸਟੋ, ਨਾਗਾਰੋ, ਆਸਟਰੀਆ ਦੇ ਦੂਤਾਵਾਸ ਅਤੇ ਪ੍ਰਮੁੱਖ ਜੀਸੀਸੀ, ਤਕਨਾਲੋਜੀ ਅਤੇ ਸਲਾਹਕਾਰ ਮਾਹਿਰਾਂ ਨੇ ਹਿੱਸਾ ਲਿਆ ਜਿਨ੍ਹਾਂ ਨੇ ਪ੍ਰਤਿਭਾ, ਤੁਰੰਤ ਵਰਤੋਂ ਲਈ ਤਿਆਰ ਬੁਨਿਆਦੀ ਢਾਂਚਾ, ਕਨੈਕਟੀਵਿਟੀ, ਲਾਗਤ ਸਬੰਧੀ ਮੁਕਾਬਲੇਬਾਜ਼ੀ, ਮਿਆਰੀ ਜੀਵਨ ਅਤੇ ਈਕੋਸਿਸਟਮ ਦੀ ਮਜ਼ਬੂਤੀ ਸਮੇਤ ਅਹਿਮ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੋਹਾਲੀ ਟੀਅਰ-2 ਓਪਰੇਟਿੰਗ ਲਾਗਤ ’ਤੇ ਟੀਅਰ-1 ਵਾਲੀ ਸਮਰੱਥਾ ਪ੍ਰਦਾਨ ਕਰਦਾ ਹੈ। ਚੰਡੀਗੜ੍ਹ-ਮੋਹਾਲੀ ਖੇਤਰ ਵਿੱਚ ਪਹਿਲਾਂ ਹੀ ਤਕਨਾਲੋਜੀ ਪੇਸ਼ੇਵਰਾਂ ਦਾ ਇੱਕ ਮਜ਼ਬੂਤ ਅਧਾਰ ਹੈ ਅਤੇ ਹਰ ਸਾਲ 40,000 ਤੋਂ ਵੱਧ ਨਵੇਂ ਗ੍ਰੈਜੂਏਟ ਪੈਦਾ ਹੁੰਦੇ ਹਨ। ਟੀਅਰ-1 ਸਥਾਨਾਂ ਨਾਲੋਂ ਮਹੱਤਵਪੂਰਨ ਲਾਭ, ਤਿਆਰ ਅਤੇ ਆਉਣ ਵਾਲੀ ਪਲੱਗ-ਐਂਡ-ਪਲੇ ਵਪਾਰਕ ਥਾਵਾਂ ਅਤੇ ਚੰਡੀਗੜ੍ਹ-ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ ਨੇੜੇ ਹੋਣ ਦੀ ਸਹੂਲਤ ਦੇ ਨਾਲ, ਮੋਹਾਲੀ ਇੱਕ ਪ੍ਰਭਾਵੀ ਪ੍ਰਸਤਾਵ ਪੇਸ਼ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਦੀ ਨਵੀਂ ਉਦਯੋਗਿਕ ਨੀਤੀ ਜੀਸੀਸੀ,  ਲਈ ਸਮਰਪਿਤ ਸਹਾਇਤਾ ਪ੍ਰਦਾਨ ਕਰਦੀ ਹੈ, ਜਿਸ ਵਿੱਚ ਪ੍ਰਤੀ ਕਰਮਚਾਰੀ 7,500 ਰੁਪਏ ਪ੍ਰਤੀ ਮਹੀਨਾ ਰੁਜ਼ਗਾਰ ਸਬਸਿਡੀ, ਕਿਰਾਏ ਦੀ ਸਬਸਿਡੀ, ਕੈਪੀਟਲ ਸਬਸਿਡੀ ਅਤੇ ਹੋਰ ਵਿੱਤੀ ਪ੍ਰੋਤਸਾਹਨ ਸ਼ਾਮਲ ਹਨ।

ਵਫ਼ਦ ਨੇ ਜ਼ਿਨੋਵ, ਪਰਸਿਸਟੈਂਟ ਸਿਸਟਮ, ਐਨਐਕਸਪੀ ਸੈਮੀਕੰਡਕਟਰ, ਨੈਕਸਟੀਰ ਆਟੋਮੋਟਿਵ ਅਤੇ ਗਲੋਬਲਫਾਉਂਡਰੀਜ਼ ਨਾਲ ਵੀ  ਵਿਚਾਰ ਚਰਚਾ ਕੀਤੀ, ਜਿਸ ਵਿੱਚ ਜੀਸੀਸੀ, ਆਰਐਂਡਡੀ, ਸੈਮੀਕੰਡਕਟਰ ਡਿਜ਼ਾਈਨ ਅਤੇ ਈਐਸਡੀਐਮ, ਐਡਵਾਂਸਡ ਮੋਬਿਲਿਟੀ, ਐਗਰੀਟੈਕ ਅਤੇ ਤਕਨਾਲੋਜੀ-ਅਗਵਾਈ ਵਾਲੇ ਨਿਵੇਸ਼ਾਂ ਸਬੰਧੀ ਮੌਕੇ ਸ਼ਾਮਲ ਸਨ। ਵਿਚਾਰ-ਵਟਾਂਦਰੇ ਵਿੱਚ ਪੰਜਾਬ ਨੂੰ ਲਾਗਤ ਆਰਬਿਟਰੇਜ ਤੋਂ ਪਰੇ ਰੱਖਣ ਅਤੇ ਉਦਯੋਗਾਂ ਮੁਤਾਬਿਕ ਹੁਨਰ , ਡੂੰਘੀਆਂ ਤਕਨਾਲੋਜੀ ਸਮਰੱਥਾਵਾਂ, ਨਵੀਨਤਾ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਮਜ਼ਬੂਤ ਉਦਯੋਗ-ਅਕਾਦਮਿਕ-ਸਟਾਰਟਅੱਪ ਸਬੰਧਾਂ ਦੇ ਆਲੇ-ਦੁਆਲੇ ਇੱਕ ਵਿਭਿੰਨ ਮੁੱਲ ਪ੍ਰਸਤਾਵ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਗਿਆ।

ਇਸ ਤੋਂ ਇਲਾਵਾ, ਪੰਜਾਬ ਦੇ ਵਫ਼ਦ ਨੇ  ਜੀਸੀਸੀ ਆਊਟਰੀਚ ਨੂੰ ਚਲਾਉਣ ਲਈ ਸੰਭਾਵੀ ਸਹਿਯੋਗ ਵਾਸਤੇ ਏਐਨਐਸਆਰ ਪ੍ਰਬੰਧਨ ਨਾਲ ਵਿਸਤ੍ਰਿਤ ਚਰਚਾ ਵੀ ਕੀਤੀ। ਪ੍ਰਸਤਾਵਿਤ ਭਾਈਵਾਲੀ ਭਾਰਤ ਦੇ ਪ੍ਰਮੁੱਖ ਤਕਨੀਕੀ ਹੱਬਾਂ ਵਿੱਚ ਜੀਸੀਸੀ ਆਗੂਆਂ ਨਾਲ ਸੈਕਟਰ-ਵਿਸ਼ੇਸ਼ ਗੋਲਮੇਜ਼ ਮੀਟਿੰਗ ਾਂਦਾ ਆਯੋਜਨ ਕਰਨ, ਅੰਤਰਰਾਸ਼ਟਰੀ ਅਤੇ ਵਿਦੇਸ਼ਾਂ ਚ ਰਹਿੰਦੇ ਭਾਰਤੀਆਂ ਤੱਕ ਪਹੁੰਚ ਕਰਨ ਅਤੇ ਯੂਨੀਵਰਸਿਟੀਆਂ ਤੇ ਉਦਯੋਗਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਏ.ਆਈ. ਅਤੇ ਜੀਸੀਸੀ-ਅਧਾਰਤ ਪ੍ਰਤਿਭਾ ਵਾਲਾ ਸਾਜ਼ਗਾਰ ਮਾਹੌਲ ਬਣਾਉਣ ’ਤੇ ਕੇਂਦਰਿਤ ਹੈ।

ਜ਼ਿਨੋਵ ਕਨਫਲੂਐਂਸ 2026 ਵਿੱਚ ਇੱਕ ਇਵੈਂਟ ਪਾਰਟਨਰ ਵਜੋਂ, ਪੰਜਾਬ ਨੇ ਜ਼ਿਨੋਵ ਆਈਕੋਨ 2026 ਪੁਰਸਕਾਰ ਸਮਾਰੋਹ ਵਿੱਚ ਵੀ ਹਿੱਸਾ ਲਿਆ, ਜਿੱਥੇ ਸ਼੍ਰੀ ਅਮਨ ਅਰੋੜਾ ਨੇ ਜੀਸੀਸੀ ਅਤੇ ਉਨ੍ਹਾਂ ਦੀਆਂ ਟੀਮਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿੱਚ ਸ਼ਾਨਦਾਰ ਪਹਿਲਕਦਮੀਆਂ ਲਈ ਮਾਨਤਾ ਦਿੰਦੇ ਹੋਏ ਪੁਰਸਕਾਰ ਦਿੱਤੇ ਅਤੇ ਸਾਰੇ ਜੇਤੂਆਂ ਨੂੰ ਨਵੀਨਤਾ ਅਤੇ ਭਾਰਤ ਦੇ ਤੇਜ਼ੀ ਨਾਲ ਵਧ ਰਹੇ ਜੀਸੀਸੀ ਵਾਤਾਵਰਣ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਵਧਾਈ ਦਿੱਤੀ।

ਬੰਗਲੁਰੂ ਆਊਟਰੀਚ ਤੋਂ ਬਾਅਦ ਪਛਾਣੀਆਂ ਗਈਆਂ ਕੰਪਨੀਆਂ ਅਤੇ ਈਕੋਸਿਸਟਮ ਭਾਈਵਾਲਾਂ ਨਾਲ ਢਾਂਚਾਗਤ ਰਾਬਤਾ ਕੀਤਾ ਜਾਵੇਗਾ ਕਿਉਂਕਿ ਪੰਜਾਬ ਹੁਣ ਮੋਹਾਲੀ ਨੂੰ ਜੀਸੀਸੀ ਅਤੇ ਤਕਨਾਲੋਜੀ ਨਿਵੇਸ਼ਾਂ ਲਈ ਉੱਤਰੀ ਭਾਰਤ ਦੇ ਅਗਲੇ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਵੱਲ ਵਧ ਰਿਹਾ ਹੈ।

The post *ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ਹੁਸ਼ਿਆਰਪੁਰ, 29 ਜੁਲਾਈ: ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੂਲ ਧਮਾਈ, ਗੜ੍ਹਸ਼ੰਕਰ, ਚੌਹਾਲ, ਮੰਗੂਵਾਲ ਨਾਰੀ ਅਤੇ ਅੱਜੋਵਾਲ, ਆਂਗਣਵਾੜੀ ਕੇਂਦਰ ਚੌਹਾਲ, ਮੰਗੂਵਾਲ ਨਾਰੀ ਅਤੇ ਧਮਾਈ, ਨਾਲ ਹੀ ਰਾਸ਼ਨ ਡਿਪੂ ਮਹਿੰਦਵਾਣੀ ਗੁੱਜਰਾਂ ਵਿਖੇ ਵੀ ਚੈਕਿੰਗ ਕਰਕੇ ਰਿਕਾਰਡ ਦੇਖਿਆ।

ਉਨ੍ਹਾਂ ਦੱਸਿਆ ਕਿ ਨਿਰੀਖਣ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਯੋਜਨਾ ਤੋਂ ਕੀਤੀ ਗਈ। ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਲਈ ਤਿਆਰ ਕੀਤੇ ਜਾਂਦੇ ਭੋਜਨ ਦੇ ਮਿਆਰ ਨੂੰ ਹੋਰ ਵਧੀਆ ਕਰਨ ਦੇ ਨਿਰਦੇਸ਼ ਦਿੱਤੇ।  ੳੇੁਨ੍ਹਾਂ ਨੇ ਕਿਹਾ ਕਿ ਕਈ ਜਗ੍ਹਾ ਰਸੋਈਆਂ ਨੂੰ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾੳੇੁਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕਈ ਸਕੂਲਾਂ ਦੇ ਪਖਾਨਿਆਂ ਦੀ ਸੁਚੱਜੇ ਢੰਗ ਨਾਲ ਨਿਰੰਤਰ  ਸਫ਼ਾਈ ਦੇ ਵੀ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ਵਿਚ ਕੁਝ ਖਾਮੀਆਂ ਪਾਈਆਂ ਗਈਆਂ ਹਨ  ਉਨ੍ਹਾਂ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਸਬੰਧਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਲੋੜੀਂਦੀ ਕਾਰਵਾਈ ਕਰਨ ਅਤੇ ਇਸ ਦੀ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ ਗਏ।

ਆਂਗਣਵਾੜੀ ਕੇਂਦਰ ਧਮਾਈ ਵਿੱਚ ਪਾਇਆ ਗਿਆ ਕਿ ਜੂਨ ਮਹੀਨੇ ਦਾ ਰਾਸ਼ਨ ਲਾਭਪਾਤਰੀਆਂ ਵਿੱਚ ਵੰਡਿਆ ਜਾ ਚੁੱਕਾ ਹੈ, ਪਰ ਜੁਲਾਈ ਮਹੀਨੇ ਦਾ ਰਾਸ਼ਨ ਅਜੇ ਤੱਕ ਕੇਂਦਰ ਨੂੰ ਪ੍ਰਾਪਤ ਨਹੀਂ ਹੋਇਆ। ਇਸ ਤੋਂ ਇਲਾਵਾ ਐਚਸੀਐਮ ਰਾਸ਼ਨ ਵੀ ਕਈ ਮਹੀਨਿਆਂ ਤੋਂ ਉਪਲਬੱਧ ਨਹੀਂ ਕਰਵਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਤੁਰੰਤ ਰਾਸ਼ਨ ਉਪਲਬੱਧ ਕਰਵਾਉਣ ਅਤੇ ਦੇਰੀ ਦੇ ਕਾਰਨਾਂ ਦੀ ਜਾਂਚ ਕਰਕੇ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ।

ਮੰਗੂਵਾਲ ਨਾਰੀ ਅਤੇ ਚੌਹਾਲ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਲਈ ਗਈ। ਇਨ੍ਹਾਂ ਕੇਂਦਰਾਂ ਦੇ ਕੰਮ-ਕਾਜ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੈਂਬਰ ਨੇ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਉਪਰੰਤ ਰਾਸ਼ਨ ਡਿਪੂ ਮਹਿੰਦਵਾਣੀ ਗੁੱਜਰਾਂ ਦਾ ਵੀ ਨਿਰੀਖਣ ਕੀਤਾ ਗਿਆ।
ਫ਼ੀਲਡ ਨਿਰੀਖਣ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਪੋਸ਼ਣ ਵਾਟਿਕਾ ਤਿਆਰ ਕਰਨ ਲਈ ਪ੍ਰੇਰਿਤ ਕੀਤਾ।
ਦੌਰੇ ਦੌਰਾਨ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਚੱਲ ਰਹੀਆਂ ਯੋਜਨਾਵਾਂ ਨਾਲ ਸਬੰਧਤ ਸ਼ਿਕਾਇਤਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹੁਸ਼ਿਆਰਪੁਰ ਕੋਲ ਵੀ ਦਰਜ ਕਰਵਾਈਆਂ ਜਾ ਸਕਦੀਆਂ ਹਨ।

The post ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ appeared first on Latest News, Breaking News, Crime News, Business News, Punjab News Updates: LiveGeoNews.com.

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜੁਲਾਈ: ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 2,150.73 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਇਹ ਯਕੀਨੀ ਬਣਾ ਰਹੀਆਂ ਹਨ ਕਿ ਹਰ ਯੋਗ ਲਾਭਪਾਤਰੀ ਤੱਕ ਵਿੱਤੀ ਸਹਾਇਤਾ ਸਮੇਂ ਸਿਰ ਪਹੁੰਚੇ, ਤਾਂ ਜੋ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ 35.90 ਲੱਖ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਸਾਲ 2026-27 ਦੌਰਾਨ ਇਹ ਵਿੱਤੀ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਜਾਰੀ ਰੱਖਣ ਲਈ ਸਰਕਾਰ ਨੇ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਰਬਪੱਖੀ ਵਿਕਾਸ ਅਤੇ ਸਮਾਜਿਕ ਇਨਸਾਫ਼ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜੂਨ 2026 ਤੱਕ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਦੇ ਲਗਭਗ 23.77 ਲੱਖ ਬਜ਼ੁਰਗਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ, ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 727.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਦੇ ਲਗਭਗ 12.13 ਲੱਖ ਲਾਭਪਾਤਰੀਆਂ ਨੂੰ ਪਹੁੰਚਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ਦੀ ਸਮੇਂ ਸਿਰ ਵੰਡ ਬਜ਼ੁਰਗਾਂ ਅਤੇ ਲੋੜਵੰਦਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਉਪਰਾਲੇ ਲੱਖਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣ ਰਹੇ ਹਨ ਅਤੇ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਯੋਗ ਲਾਭਪਾਤਰੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਵੇਂ ਆਏ ਬਿਨੈ-ਪੱਤਰਾਂ ਦੀ ਪੜਤਾਲ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਹਰੇਕ ਲੋੜਵੰਦ ਵਿਅਕਤੀ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਤੋਂ ਪਹੁੰਚ ਸਕੇ।

ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਹਰੇਕ ਯੋਗ ਨਾਗਰਿਕ ਨੂੰ ਆਸ ਅਤੇ ਸੁਰੱਖਿਆ ਨਾਲ ਜਿਊਣ ਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹੁੰਚ ‘ਰੰਗਲੇ ਪੰਜਾਬ’ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।

The post ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ appeared first on Latest News, Breaking News, Crime News, Business News, Punjab News Updates: LiveGeoNews.com.

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ
ਚੰਡੀਗੜ੍ਹ; 9 ਜੁਲਾਈ: ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। 892 ਕੇਂਦਰਾਂ ਦੀ ਉਸਾਰੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ 132 ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਪੂਰੇ ਕਰਕੇ ਸੂਬੇ ਦੇ ਬੱਚਿਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।”

ਪੰਜਾਬ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਬੱਚੇ ਲਈ, ਭਾਵੇਂ ਉਸਦਾ ਕੋਈ ਵੀ ਆਰਥਿਕ ਪਿਛੋਕੜ ਹੋਵੇ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਅਧਾਰਤ ਸਿੱਖਿਆ ਦੇ ਮੌਕੇ ਮਿਲਣ । ਪੰਜਾਬ ਦੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਰਾਹ ਵਿੱਚ ਫੰਡਾਂ ਦੀ ਕੋਈ ਕਮੀ ਅੜਿੱਕਾ ਨਹੀਂ ਬਣਨ ਦਿੱਤੀ ਜਾਵੇਗੀ।’’

ਮੰਤਰੀ ਨੇ ਕਿਹਾ,“ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਉਨ੍ਹਾਂ ਕਿਹਾ ਕਿ ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ  ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’

ਉਨ੍ਹਾਂ ਅੱਗੇ ਕਿਹਾ,“ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।”

ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ,“ਪੰਜਾਬ ਸਰਕਾਰ ਬੱਚਿਆਂ ਲਈ ਆਲਮੀ ਪੱਧਰ ਦੀ ਮਿਆਰੀ ਸ਼ੁਰੂਆਤੀ ਦੇਖਭਾਲ ਅਤੇ ਸਿੱਖਿਆ ਵਿੱਚ ਨਿਵੇਸ਼ ਕਰਕੇ ਭਵਿੱਖ ਲਈ ਇੱਕ ਮਜ਼ਬੂਤ ਅਧਾਰ ਬਣਾਉਣ ਦੀ ਆਪਣੀ ਵਚਨਬੱਧਤਾ ’ਤੇ ਡੱਟ ਕੇ ਖੜ੍ਹੀ ਹੈ। ਇਹ ਆਧੁਨਿਕ ਆਂਗਣਵਾੜੀ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਹਰੇਕ ਬੱਚੇ ਨੂੰ ਪਾਲਣ-ਪੋਸ਼ਣ ਵਾਲਾ ਵਾਤਾਵਰਣ ਅਤੇ  ਸਿਹਤਮੰਦ, ਆਤਮਵਿਸ਼ਵਾਸੀ  ਨਾਗਰਿਕ ਬਣਨ ਦਾ ਬਰਾਬਰ ਮੌਕਾ ਮਿਲੇ।’’

The post ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ appeared first on Latest News, Breaking News, Crime News, Business News, Punjab News Updates: LiveGeoNews.com.

ਸੰਗਰੂਰ ਜ਼ਿਲ੍ਹੇ ‘ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਏ.ਡੀ.ਸੀ. ਅੰਕੁਰ ਮਹਿੰਦਰੂ
ਸੰਗਰੂਰ, 19 ਜੂਨ: ਸੰਗਰੂਰ ਜ਼ਿਲ੍ਹੇ ਵਿੱਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 6 ਪ੍ਰੀਖਿਆ ਕੇਂਦਰਾਂ ‘ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਆਵਾਜਾਈ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ 21 ਜੂਨ ਨੂੰ ਸਵੇਰੇ 9:00 ਵਜੇ ਤੋਂ ਸੰਗਰੂਰ ਬੱਸ ਸਟੈਂਡ ਤੋਂ ਜ਼ਿਲ੍ਹੇ ਦੇ ਸਾਰੇ 6 ਪ੍ਰੀਖਿਆ ਕੇਂਦਰਾਂ ਲਈ ਬੱਸ ਸੇਵਾ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ।

ਏ.ਡੀ.ਸੀ. ਨੇ ਦੱਸਿਆ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 94192-65833 (ਸ਼੍ਰੀ ਨਿਤਿਨ ਦੇਵ) ਅਤੇ 83602-77500 (ਸ਼੍ਰੀ ਵਿਕਾਸ ਗੁਪਤਾ) ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਤੇ ਸੰਪਰਕ ਕਰਕੇ ਲੋੜੀਂਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ ‘ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

The post ਸੰਗਰੂਰ ਜ਼ਿਲ੍ਹੇ ‘ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਏ.ਡੀ.ਸੀ. ਅੰਕੁਰ ਮਹਿੰਦਰੂ appeared first on Latest News, Breaking News, Crime News, Business News, Punjab News Updates: LiveGeoNews.com.