haryana news Archives - Latest News, Breaking News, Crime News, Business News, Punjab News Updates: LiveGeoNews.com

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 15 ਜੁਲਾਈ:    ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ ‘ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ।

ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ “”ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026” ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ‘ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ।

ਸ. ਰੌੜੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਾਪੇ ਪ੍ਰਾਈਵੇਟ ਸਕੂਲਾਂ ਦੀਆਂ ਵਧਦੀਆਂ ਫੀਸਾਂ ਕਾਰਨ ਆਰਥਿਕ ਦਬਾਅ ਹੇਠ ਸਨ। ਹਰ ਸਾਲ ਮਨਮਰਜ਼ੀ ਨਾਲ ਫੀਸਾਂ ਵਧਾਉਣ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਹੋ ਰਿਹਾ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਇਤਿਹਾਸਕ ਫੈਸਲਾ ਲਿਆ ਹੈ।

ਸ. ਰੌੜੀ ਨੇ ਕਿਹਾ ਕਿ ਇਹ ਕਾਨੂੰਨ ਸਿੱਖਿਆ ਖੇਤਰ ਵਿੱਚ ਪਾਰਦਰਸ਼ੀ ਢੰਗ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰੇਗਾ। ਹੁਣ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਹਰ ਫੈਸਲਾ ਨਿਰਧਾਰਤ ਨਿਯਮਾਂ ਦੇ ਦਾਇਰੇ ਵਿੱਚ ਰਹਿ ਕੇ ਹੀ ਲੈਣਾ ਹੋਵੇਗਾ। ਇਸ ਨਾਲ ਮਾਪਿਆਂ ਦੇ ਹੱਕਾਂ ਦੀ ਰੱਖਿਆ ਹੋਵੇਗੀ ਅਤੇ ਬੱਚਿਆਂ ਦੀ ਸਿੱਖਿਆ ‘ਤੇ ਬੇਲੋੜਾ ਆਰਥਿਕ ਬੋਝ ਨਹੀਂ ਪਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ, ਸਿਹਤ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਹਰ ਵਰਗ ਦੇ ਬੱਚੇ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਅਤੇ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਨੂੰ ਖਤਮ ਕਰਨਾ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਿੱਖਿਆ ਖੇਤਰ ਵਿੱਚ ਕਈ ਇਤਿਹਾਸਕ ਸੁਧਾਰ ਕੀਤੇ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ, ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਾਂ ਦੇ ਦਾਇਰੇ ਵਿੱਚ ਲਿਆ ਕੇ ਲੱਖਾਂ ਪਰਿਵਾਰਾਂ ਨੂੰ ਰਾਹਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨਾਲ ਜੁੜੇ ਅਜਿਹੇ ਹੋਰ ਫੈਸਲੇ ਲਏ ਜਾਂਦੇ ਰਹਿਣਗੇ। ਉਹਨਾਂ ਕਿਹਾ ਕਿ ਇਹ ਆਰਡੀਨੈਂਸ ਸਿੱਖਿਆ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ।

The post ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ appeared first on Latest News, Breaking News, Crime News, Business News, Punjab News Updates: LiveGeoNews.com.

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਕੇਰੀਆਂ (ਹੁਸ਼ਿਆਰਪੁਰ), 15 ਜੁਲਾਈ:      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਰਾਹੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਮੁਕੇਰੀਆਂ ਹਲਕੇ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਿਆਸਤ ਸੱਤਾ ਦਾ ਸੁੱਖ ਭੋਗਣ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਧ ਅਖ਼ਤਿਆਰ ਦੇ ਕੇ ਆਪਣੇ ਵਾਅਦੇ ਪੂਰਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਕਾਂਗਰਸ ਸੱਤਾ ਦੀ ਲੜਾਈ ਵਿੱਚ ਰੁੱਝੀ ਹੋਈ ਹੈ ਅਤੇ ਉਸ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਜੇ ਉਹ ਸੱਤਾ ਵਿੱਚ ਆਈ ਤਾਂ ਭਲਾਈ ਸਕੀਮਾਂ ਬੰਦ ਕਰੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸ਼੍ਰੀ ਗੁਰੂ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਕੋਈ ਵੀ ਆਗੂ ਦੂਜੇ ਨਾਲ ਖੜ੍ਹਨ ਨੂੰ ਤਿਆਰ ਨਹੀਂ ਹੈ ਕਿਉਂਕਿ ਹਰ ਕੋਈ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਕਾਂਗਰਸ ਲੀਡਰਸ਼ਿਪ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸਾਰੇ ਆਗੂ ਬੱਸ ਯਾਤਰਾ `ਤੇ ਜਾਣਗੇ, ਜਿਸ ਨੂੰ ਰਾਹੁਲ ਗਾਂਧੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਇਕੱਠੇ ਜਾ ਤਾਂ ਸਕਦੇ ਹਨ, ਪਰ ਉਹ ਯਕੀਨੀ ਤੌਰ `ਤੇ ਇਕੱਠੇ ਵਾਪਸ ਨਹੀਂ ਆਉਣਗੇ ਕਿਉਂਕਿ ਆਪਣੀ ਭਿਆਨਕ ਅੰਦਰੂਨੀ ਲੜਾਈ ਕਾਰਨ ਹਰੇਕ ਆਗੂ ਜ਼ਖ਼ਮੀ ਹੋ ਜਾਵੇਗਾ।”

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ` ਦੇ ਲੋਕ-ਪੱਖੀ ਕੰਮਾਂ ਦੇ ਆਧਾਰ `ਤੇ ਪਾਰਟੀ ਨੂੰ ਇੰਨਾ ਵੱਡਾ ਫਤਵਾ ਦੇਣ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਨੂੰ ਸਰਕਾਰ ਬਣਾਉਣ ਅਤੇ ਮੁੱਖ ਮੰਤਰੀ ਦੀ ਕੁਰਸੀ ਲਈ ਲੜਨ ਦਾ ਮੌਕਾ ਹੀ ਨਾ ਮਿਲੇ। ਉਨ੍ਹਾਂ ਕਿਹਾ, “ਇਨ੍ਹਾਂ ਲਾਲਚੀ ਆਗੂਆਂ ਦੇ ਹੱਥਾਂ ਵਿੱਚ ਸੱਤਾ ਨਾ ਸੌਂਪੋ ਕਿਉਂਕਿ ਇਹ ‘ਆਪ` ਸਰਕਾਰ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਨੂੰ ਬੰਦ ਕਰ ਦੇਣਗੇ। ਕਾਂਗਰਸੀ ਆਗੂਆਂ ਨੇ ਵਾਰ-ਵਾਰ ਦਾਅਵਾ ਕੀਤਾ ਹੈ ਕਿ ਜੇ ਉਹ ਸੱਤਾ ਵਿੱਚ ਆਏ ਤਾਂ ਇਨ੍ਹਾਂ ਸਕੀਮਾਂ ਨੂੰ ਬੰਦ ਕਰ ਦੇਣਗੇ।”

ਅਕਾਲੀ ਦਲ `ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਥਿਆਉਣਾ ਚਾਹੁੰਦਾ ਹੈ, ਪਰ ਪੰਜਾਬ ਦੇ ਲੋਕ ਉਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਲੋਕਾਂ ਨੇ ਬਾਦਲਾਂ ਨੂੰ ਪੰਜ ਵਾਰ ਮੁੱਖ ਮੰਤਰੀ ਚੁਣਿਆ, ਪਰ ਉਨ੍ਹਾਂ ਨੇ ਸੂਬੇ ਜਾਂ ਇਸ ਦੇ ਲੋਕਾਂ ਲਈ ਕਦੇ ਕੁਝ ਚੰਗਾ ਨਹੀਂ ਕੀਤਾ।”

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ `ਤੇ ਤਨਜ਼ ਕਸਦਿਆਂ ਉਨ੍ਹਾਂ ਕਿਹਾ, “ਅਕਾਲੀ ਆਗੂ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ। ਉਹ ਆਪਣੀਆਂ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਲਿਆਂਦੇ ਗਏ ਵਰਕਰਾਂ ਦੀ ਵਰਤੋਂ ਕਰ ਰਹੇ ਹਨ। ਹਰ ਅਕਾਲੀ ਰੈਲੀ ਵਿੱਚ ਉਹੀ ਭੀੜ ਨਜ਼ਰ ਆਉਂਦੀ ਹੈ। ਇਹ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ ਪੰਜਾਬ `ਤੇ 25 ਸਾਲ ਰਾਜ ਕਰਨਗੇ, ਪਰ ਸੂਬੇ ਦੇ ਸੂਝਵਾਨ ਅਤੇ ਦਲੇਰ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਧੱਕ ਦਿੱਤਾ ਹੈ। ਇਹ ਮੌਕਾਪ੍ਰਸਤ ਆਗੂ ਆਪਣੀ ਸਹੂਲਤ ਅਤੇ ਨਿੱਜੀ ਸਿਆਸੀ ਹਿੱਤਾਂ ਮੁਤਾਬਕ ਰੰਗ ਅਤੇ ਆਪਣਾ ਸਟੈਂਡ ਬਦਲਦੇ ਹਨ। ਪੂਰਾ ਸੂਬਾ ਇਨ੍ਹਾਂ ਦਾ ਅਸਲੀ ਚਿਹਰਾ ਜਾਣਦਾ ਹੈ ਕਿਉਂਕਿ ਇਨ੍ਹਾਂ ਨੇ ਹਮੇਸ਼ਾ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ ਹੈ।”

ਉਨ੍ਹਾਂ ਕਿਹਾ, “ਜਿਨ੍ਹਾਂ ਨੂੰ ਕਦੇ ਅਜਿੱਤ ਮੰਨਿਆ ਜਾਂਦਾ ਸੀ, ਅੱਜ ਉਨ੍ਹਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਮਿਲ ਰਹੇ। ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਪਨਾਹ ਦਿੱਤੀ ਅਤੇ ਨਸ਼ਾ ਤਸਕਰਾਂ ਦੀ ਪਿੱਠ ਥਾਪੜ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ। ਪੰਜਾਬ ਦੇ ਲੋਕ ਇਨ੍ਹਾਂ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਇਕ ਵਾਰ ਫਿਰ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ। ਲੋਕਾਂ ਨੇ ਅਕਾਲੀਆਂ ਨੂੰ ਵਾਰ-ਵਾਰ ਚੁਣਿਆ, ਪਰ ਉਨ੍ਹਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਅਕਾਲੀ ਪੰਜਾਬ ਦੇ ਅਸਲ ਗੱਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ। ਉਹ ਆਮ ਲੋਕਾਂ ਲਈ ਬਣੀਆਂ ਸਹੂਲਤਾਂ ਹੜੱਪ ਕੇ ਅਮੀਰ ਬਣ ਗਏ। ਉਨ੍ਹਾਂ ਦੇ ਲੰਬੇ ਸ਼ਾਸਨ ਦੌਰਾਨ ਸੂਬਾ ਬਦਹਾਲ ਹੋ ਗਿਆ ਅਤੇ ਮਾਫੀਆ ਦਾ ਰਾਜ ਰਿਹਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ, ਪੰਜਾਬ ਨੂੰ ਬਰਬਾਦੀ ਦੇ ਕੰਢੇ `ਤੇ ਲੈ ਜਾਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਸਾਡੀ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਨੂੰ ਸੁਧਾਰਿਆ ਹੈ, ਟੋਲ ਪਲਾਜ਼ੇ ਬੰਦ ਕਰ ਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ ਅਤੇ ਪੂਰੇ ਸੂਬੇ ਵਿੱਚ ਬੁਨਿਆਦੀ ਢਾਂਚੇ ਦਾ ਨਿਰਮਾਣ ਕਰ ਰਹੇ ਹਾਂ।”

ਉਨ੍ਹਾਂ ਅੱਗੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਸਿੰਜਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ। ਅੱਜ ਇਹ ਅੰਕੜਾ ਵਧ ਕੇ 88 ਫੀਸਦੀ ਤੋਂ ਵੱਧ ਹੋ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਉੱਪਰ ਆ ਗਿਆ ਹੈ। ਇਹ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਦਾ ਮਤਲਬ ਹੀ ਪਾਣੀ ਹੈ ਅਤੇ ਪਾਣੀ ਤੋਂ ਬਿਨਾਂ ਪੰਜਾਬ ਦੀ ਕੋਈ ਹੋਂਦ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੋਈ ਵੀ ਮੁਫ਼ਤ ਦੀ ਸਹੂਲਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਹੋਰ ਸਮਾਜਿਕ ਸਮੱਸਿਆਵਾਂ ਨੂੰ ਖ਼ਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਉਨ੍ਹਾਂ ਨੂੰ ਇਸ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ।”

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇਕ ਸਥਾਨ ਹਾਸਲ ਕੀਤਾ ਹੈ। ਅਸੀਂ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਦਿੱਤੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ `ਤੇ ਆ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸਾਡੀ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ `ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲ ਚੋਟੀ ਦੇ ਸਥਾਨ `ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇਕ ਰੈਂਕ ਹਾਸਲ ਕੀਤਾ ਹੈ। ਅਸੀਂ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰੱਖਾਂਗੇ। ਸਿੱਖਿਆ ਉਹ ਰੌਸ਼ਨੀ ਹੈ, ਜੋ ਹਨੇਰਾ ਹਟਾ ਕੇ ਸੰਸਾਰ ਨੂੰ ਰੌਸ਼ਨ ਕਰਦੀ ਹੈ। ਇਸੇ ਕਰਕੇ ਸਾਡੀ ਸਰਕਾਰ ਸਿੱਖਿਆ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਸੂਬਾ ਸਰਕਾਰ ਦੀਆਂ ਸਿਹਤ ਸੰਭਾਲ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਹੈਲਥ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਹੈਲਥ ਕਾਰਡ ਮਿਲ ਚੁੱਕੇ ਹਨ ਅਤੇ ਲੋਕਾਂ ਨੇ ਇਸ ਸਕੀਮ ਤਹਿਤ ਲਗਪਗ 650 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ। ਮੈਂ ਹਰ ਯੋਗ ਪਰਿਵਾਰ ਨੂੰ ਇਨ੍ਹਾਂ ਹੈਲਥ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।”

ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ। ਪਹਿਲੀ ਵਾਰ ਕਿਸਾਨਾਂ ਨੂੰ ਸਿੰਜਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨੇ ਉਨ੍ਹਾਂ ਦੀ ਜ਼ਿੰਦਗੀ ਬਦਲ ਦਿੱਤੀ ਹੈ।”

‘ਮਾਵਾਂ-ਧੀਆਂ ਸਤਿਕਾਰ ਯੋਜਨਾ` ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਇਹ ਅਹਿਮ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਯੋਗ ਲਾਭਪਾਤਰੀਆਂ ਨੂੰ 1 ਜੁਲਾਈ ਤੋਂ ਇਸ ਦਾ ਲਾਭ ਮਿਲ ਰਿਹਾ ਹੈ। 32 ਲੱਖ ਤੋਂ ਵੱਧ ਮਾਵਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ ਅਤੇ 1 ਅਗਸਤ ਨੂੰ ਉਨ੍ਹਾਂ ਦੇ ਫੋਨਾਂ `ਤੇ ਇਕ ਵਾਰ ਫਿਰ ਅਦਾਇਗੀ ਦੇ ਮੈਸੇਜ ਦੀ ਘੰਟੀ ਵੱਜੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਵਾਲੀਆਂ ਇਨ੍ਹਾਂ ਮਹੱਤਵਪੂਰਨ ਸਕੀਮਾਂ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ।”

ਮੁੱਖ ਮੰਤਰੀ ਨੇ ਕਿਹਾ, “ਜਿਹੜੀਆਂ ਔਰਤਾਂ ਜੁਲਾਈ ਵਿੱਚ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੀਆਂ, ਉਨ੍ਹਾਂ ਨੂੰ ਅਗਸਤ ਵਿੱਚ ਤਿੰਨ ਮਹੀਨਿਆਂ ਦੀ ਅਦਾਇਗੀ ਇਕੱਠੀ ਮਿਲੇਗੀ। ਇਹ ਸਕੀਮ ਕਦੇ ਬੰਦ ਨਹੀਂ ਹੋਵੇਗੀ। ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ‘ਆਪ` ਸਰਕਾਰ ਸੱਤਾ ਵਿੱਚ ਹੈ।”

ਇਸ ਇਕੱਠ ਨੂੰ ਲੋਕਾਂ ਨਾਲ ਰਾਬਤਾ ਕਾਇਮ ਕਰਨ ਦਾ ਸੁਨਹਿਰੀ ਮੌਕਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਲੋਕਾਂ ਨਾਲ ਗੱਲਬਾਤ ਕਰਨ ਦਾ ਇੱਕ ਮੰਚ ਹੈ। ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਕਿਸੇ ਨੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਉਹ ਸੂਬੇ ਦੀ ਦੌਲਤ ਲੁੱਟਦੇ ਹੋਏ ਕੁਰਸੀ-ਕੁਰਸੀ ਦੀ ਖੇਡ ਖੇਡਦੇ ਰਹੇ। ਫਿਰ ਲੋਕਾਂ ਨੇ ਝਾੜੂ ਨੂੰ ਵੋਟ ਪਾਈ, ਜਿਸ ਦੇ ਨਤੀਜੇ ਵਜੋਂ ਸਕੂਲਾਂ, ਹਸਪਤਾਲਾਂ ਅਤੇ ਹੋਰ ਜਨਤਕ ਸੇਵਾਵਾਂ ਪੂਰੀ ਤਰ੍ਹਾਂ ਬਦਲ ਗਈਆਂ।”

ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਉਤੇ ਜਨ ਸਭਾ ਦੇ ਕੁੱਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਕੇਰੀਆਂ ਦੀ ਪਵਿੱਤਰ ਧਰਤੀ `ਤੇ ਮੈਨੂੰ ਜੋ ਪਿਆਰ, ਸਨੇਹ ਅਤੇ ਵਿਸ਼ਵਾਸ ਮਿਲਿਆ ਹੈ, ਉਹ ਮੇਰੀ ਤਾਕਤ ਦਾ ਸਭ ਤੋਂ ਵੱਡਾ ਸਰੋਤ ਹੈ। ਅਸੀਂ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਾਂ। ਮੁਫ਼ਤ ਬਿਜਲੀ, ਬਿਹਤਰ ਸਰਕਾਰੀ ਸਕੂਲ, ਔਰਤਾਂ ਲਈ ਵਿੱਤੀ ਸਹਾਇਤਾ, ਵਿਸਤ੍ਰਿਤ ਸਿਹਤ ਸੇਵਾਵਾਂ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਹੁਣ ਹਕੀਕਤ ਬਣ ਰਹੇ ਹਨ। ਮੇਰੀ ਰਾਜਨੀਤੀ ਸੱਤਾ ਹਥਿਆਉਣ ਲਈ ਨਹੀਂ ਹੈ। ਇਹ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਹੈ। ਤੁਹਾਡਾ ਭਰੋਸਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਕੱਠੇ ਮਿਲ ਕੇ ਅਸੀਂ ਪੰਜਾਬ ਨੂੰ ਹਰ ਖੇਤਰ ਵਿੱਚ ਇਕ ਵਾਰ ਫਿਰ ਨੰਬਰ ਇਕ ਬਣਾਉਣ ਲਈ ਇਸ ਸਫ਼ਰ ਨੂੰ ਜਾਰੀ ਰੱਖਾਂਗੇ।”

The post ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ
ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੰਦਾ। ਇੱਕ ਪਲ ਪਹਿਲਾਂ ਵਿਅਕਤੀ ਆਮ ਤੌਰ ’ਤੇ ਚੱਲ-ਫਿਰ ਰਿਹਾ ਹੁੰਦਾ ਹੈ, ਗੱਲ ਕਰ ਰਿਹਾ ਹੁੰਦਾ ਹੈ ਅਤੇ ਆਪਣਾ ਕੰਮ ਕਰ ਰਿਹਾ ਹੁੰਦਾ ਹੈ; ਪਰ ਅਗਲੇ ਹੀ ਪਲ ਕਿਸੇ ਧਮਨੀ ਵਿੱਚ ਬਲਾਕੇਜ਼ ਜਾਂ ਦਿਮਾਗ ਦੀ ਖ਼ੂਨ ਦੀ ਨਲੀ ਫ਼ਟਣ ਕਾਰਨ ਇੱਕ ਆਮ ਦਿਨ ਗੰਭੀਰ ਮੈਡੀਕਲ ਐਮਰਜੈਂਸੀ ਵਿੱਚ ਬਦਲ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਟ੍ਰੋਕ ਇਲਾਜ ਨਾਲ ਜੁੜੇ ਅੰਕੜੇ ਦਰਸਾਉਂਦੇ ਹਨ ਕਿ ਰਾਜ ਦੀ ਸਿਹਤ ਯੋਜਨਾ ਆਮ ਸਟ੍ਰੋਕ ਪ੍ਰਬੰਧਨ ਤੋਂ ਲੈ ਕੇ ਆਧੁਨਿਕ ਇਮੇਜਿੰਗ, ਇੰਟੈਂਸਿਵ ਕੇਅਰ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੇ ਇਲਾਜ ਤੱਕ ਦਿਮਾਗੀ ਐਮਰਜੈਂਸੀ ਵਾਲੇ ਮਰੀਜ਼ਾਂ ਦੀ ਮਦਦ ਕਰ ਰਹੀ ਹੈ।

ਸਟ੍ਰੋਕ, ਜਿਸ ਨੂੰ ਅਕਸਰ ‘ਬ੍ਰੇਨ ਅਟੈਕ’ ਕਿਹਾ ਜਾਂਦਾ ਹੈ, ਉਸ ਸਮੇਂ ਹੁੰਦਾ ਹੈ ਜਦੋਂ ਦਿਮਾਗ ਦੇ ਕਿਸੇ ਹਿੱਸੇ ਨੂੰ ਖ਼ੂਨ ਦੀ ਸਪਲਾਈ ਰੁਕ ਜਾਂਦੀ ਹੈ ਜਾਂ ਕੋਈ ਖ਼ੂਨ ਦੀ ਨਲੀ ਫ਼ਟ ਜਾਂਦੀ ਹੈ। ਆਕਸੀਜਨ ਦੀ ਕਮੀ ਕਾਰਨ ਦਿਮਾਗ ਦੀਆਂ ਕੋਸ਼ਿਕਾਵਾਂ ਨੂੰ ਨੁਕਸਾਨ ਪਹੁੰਚਣਾ ਸ਼ੁਰੂ ਹੋ ਜਾਂਦਾ ਹੈ। ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਵੱਧ ਕੋਲੇਸਟ੍ਰੋਲ, ਤੰਬਾਕੂ ਦਾ ਸੇਵਨ, ਮੋਟਾਪਾ ਅਤੇ ਗ਼ੈਰ-ਸਿਹਤਮੰਦ ਜੀਵਨਸ਼ੈਲੀ ਸਟ੍ਰੋਕ ਦੇ ਖ਼ਤਰੇ ਨੂੰ ਵਧਾਉਂਦੇ ਹਨ।

ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਅਨੁਸਾਰ, ਸਟ੍ਰੋਕ ਅੱਜ ਵੀ ਦੁਨੀਆ ਭਰ ਵਿੱਚ ਮੌਤ ਅਤੇ ਅਪੰਗਤਾ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਹੈ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਅਜਿਹੇ ਕਾਰਕਾਂ ਨਾਲ ਜੁੜੀ ਹੈ ਜਿਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ। ਅਮਰੀਕਾ ਦੇ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਮੁਤਾਬਕ, ਸਮੇਂ ਸਿਰ ਇਲਾਜ ਨਾਲ ਮਰੀਜ਼ ਦੀ ਰਿਕਵਰੀ ਬਿਹਤਰ ਹੋ ਸਕਦੀ ਹੈ, ਜਦਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਜੀਵਨਸ਼ੈਲੀ ਨਾਲ ਜੁੜੇ ਖ਼ਤਰੇ ’ਤੇ ਕੰਟਰੋਲ ਰੱਖ ਕੇ ਸਟ੍ਰੋਕ ਦੀ ਸੰਭਾਵਨਾ ਘਟਾਈ ਜਾ ਸਕਦੀ ਹੈ।

ਸਟ੍ਰੋਕ ਦਾ ਇਲਾਜ ਕਾਫ਼ੀ ਮਹਿੰਗਾ ਹੋ ਸਕਦਾ ਹੈ, ਜਿਸ ਕਾਰਨ ਕਈ ਪਰਿਵਾਰਾਂ ’ਤੇ ਆਰਥਿਕ ਬੋਝ ਪੈਂਦਾ ਹੈ। ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪਿਛਲੇ ਛੇ ਮਹੀਨਿਆਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 914 ਸਟ੍ਰੋਕ ਮਰੀਜ਼ਾਂ ਦਾ 4.15 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ। ਇਨ੍ਹਾਂ ਵਿੱਚ ਐਕਿਊਟ ਇਸਕੀਮਿਕ ਸਟ੍ਰੋਕ ਦੇ 48 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ’ਤੇ 14.27 ਲੱਖ ਰੁਪਏ ਦਾ ਸਭ ਤੋਂ ਵੱਧ ਖ਼ਰਚ ਆਇਆ।

ਰਾਜ ਸਿਹਤ ਏਜੰਸੀ (ਐਸਐਚਏ) ਦੇ ਰਿਕਾਰਡ ਅਨੁਸਾਰ, ਐਕਿਊਟ ਸਟ੍ਰੋਕ ਅਤੇ ਐਕਿਊਟ ਇਸਕੀਮਿਕ ਸਟ੍ਰੋਕ ਸ਼੍ਰੇਣੀਆਂ ਵਿੱਚ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ, ਜਦਕਿ ਹੈਮਰੇਜਿਕ ਸਟ੍ਰੋਕ ਦੇ ਮਾਮਲੇ ਘੱਟ ਸਨ ਪਰ ਪ੍ਰਤੀ ਮਰੀਜ਼ ਇਲਾਜ ਦੀ ਲਾਗਤ ਜ਼ਿਆਦਾ ਰਹੀ। ਕੁੱਲ ਖ਼ਰਚ ਦਾ ਵੱਡਾ ਹਿੱਸਾ ਸੀਟੀ/ਐਮਆਰਆਈ ਜਾਂਚਾਂ ਅਤੇ ਟ੍ਰੈਕਿਓਸਟੋਮੀ ਤੇ ਖ਼ੂਨ ਚੜ੍ਹਾਉਣ ਵਰਗੀਆਂ ਵਾਧੂ ਮੈਡੀਕਲ ਪ੍ਰਕਿਰਿਆਵਾਂ ਵਾਲੇ ਮਾਮਲਿਆਂ ’ਤੇ ਹੋਇਆ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਦਾ ਮਤਲਬ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਆਰਥਿਕ ਚਿੰਤਾ ਕਾਰਨ ਇਲਾਜ ਵਿੱਚ ਦੇਰੀ ਨਾ ਕਰੇ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਿਹਤ ਯੋਜਨਾਵਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਰੀਜ਼ਾਂ ਨੂੰ ਲੋੜ ਦੇ ਸਮੇਂ ਤੁਰੰਤ ਇਲਾਜ ਮਿਲ ਸਕੇ। ਸਟ੍ਰੋਕ ਵਰਗੀ ਐਮਰਜੈਂਸੀ ਵਿੱਚ ਹਰ ਮਿੰਟ ਮਹੱਤਵਪੂਰਨ ਹੁੰਦਾ ਹੈ ਅਤੇ ਆਰਥਿਕ ਸਹਾਇਤਾ ਇਲਾਜ ਵਿੱਚ ਦੇਰੀ ਅਤੇ ਜ਼ਿੰਦਗੀ ਬਚਾਉਣ ਵਾਲੀ ਦੇਖਭਾਲ ਵਿਚਕਾਰ ਅੰਤਰ ਪੈਦਾ ਕਰ ਸਕਦੀ ਹੈ।”

ਸੀਨੀਅਰ ਕੰਸਲਟੈਂਟ ਨਿਊਰੋਸਰਜਨ ਅਤੇ ਸਪਾਈਨ ਸਰਜਨ, ਸੋਬਤੀ ਨਿਊਰੋ ਸੁਪਰ ਸਪੈਸ਼ਲਿਟੀ ਹਸਪਤਾਲ, ਅਤੇ ਮੋਹੰਦਾਈ ਓਸਵਾਲ ਹਸਪਤਾਲ, ਲੁਧਿਆਣਾ ਡਾ. ਹਰਮਨ ਸੋਬਤੀ ਨੇ ਕਿਹਾ, “ਸਟ੍ਰੋਕ ਇੱਕ ਮੈਡੀਕਲ ਐਮਰਜੈਂਸੀ ਹੈ, ਜਿਸ ਵਿੱਚ ਸਮੇਂ ਸਿਰ ਜਾਂਚ ਅਤੇ ਇਲਾਜ ਮਰੀਜ਼ ਦੇ ਭਵਿੱਖ ਦਾ ਫ਼ੈਸਲਾ ਕਰ ਸਕਦੇ ਹਨ। ਆਧੁਨਿਕ ਇਮੇਜਿੰਗ, ਗਹਿਰੀ ਨਿਗਰਾਨੀ ਅਤੇ ਸਮੇਂ ਸਿਰ ਇਲਾਜ ਨਾਲ ਮਰੀਜ਼ਾਂ ਦੇ ਇਲਾਜ ਦੇ ਨਤੀਜਿਆਂ ਵਿੱਚ ਮਹੱਤਵਪੂਰਨ ਸੁਧਾਰ ਆਇਆ ਹੈ।” ਉਨ੍ਹਾਂ ਕਿਹਾ ਕਿ ਜਾਗਰੂਕਤਾ ਵੀ ਬਹੁਤ ਜ਼ਰੂਰੀ ਹੈ। ਡਾ. ਸੋਬਤੀ ਨੇ ਅੱਗੇ ਕਿਹਾ,”ਲੋਕਾਂ ਨੂੰ ਅਚਾਨਕ ਸਰੀਰ ਦੇ ਕਿਸੇ ਹਿੱਸੇ ਵਿੱਚ ਕਮਜ਼ੋਰੀ, ਚਿਹਰੇ ਦਾ ਇੱਕ ਪਾਸੇ ਝੁਕ ਜਾਣਾ ਜਾਂ ਬੋਲਣ ਵਿੱਚ ਮੁਸ਼ਕਲ ਵਰਗੇ ਚੇਤਾਵਨੀ ਸੰਕੇਤਾਂ ਨੂੰ ਪਛਾਣ ਕੇ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।”

ਡਾ. ਹਰਮਨ ਸੋਬਤੀ ਅਨੁਸਾਰ, ਇਲਾਜ ਕੀਤੇ ਗਏ ਮਾਮਲਿਆਂ ਵਿੱਚ ਇਸਕੀਮਿਕ ਸਟ੍ਰੋਕ ਦੇ ਮਾਮਲੇ ਸਭ ਤੋਂ ਵੱਧ ਹਨ ਅਤੇ ਸੀਟੀ ਸਕੈਨ ਤੇ ਐਮਆਰਆਈ ਵਰਗੀਆਂ ਉੱਨਤ ਜਾਂਚ ਤਕਨੀਕਾਂ ਸਟ੍ਰੋਕ ਮੈਨੇਜਮੈਂਟ ਦਾ ਮਹੱਤਵਪੂਰਨ ਹਿੱਸਾ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ, “ਜਟਿਲ ਸਟ੍ਰੋਕ ਦੇ ਮਾਮਲਿਆਂ ਵਿੱਚ ਪਰਿਵਾਰਾਂ ’ਤੇ ਵੱਡਾ ਆਰਥਿਕ ਦਬਾਅ ਪੈ ਸਕਦਾ ਹੈ। ਅਜਿਹੇ ਸਮੇਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਮਹੱਤਵਪੂਰਨ ਸਹਾਰਾ ਬਣਦੀ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਰੋਕਥਾਮ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ ਅਤੇ ਬਲੱਡ ਪ੍ਰੈਸ਼ਰ ’ਤੇ ਕੰਟਰੋਲ, ਡਾਇਬਟੀਜ਼ ਮੈਨੇਜਮੈਂਟ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾ ਕੇ ਸਟ੍ਰੋਕ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

ਸਟ੍ਰੋਕ ਨਾਲ ਜੁੜੇ ਮੁੱਖ ਤੱਥ:

* ਸਟ੍ਰੋਕ ਇੱਕ ਗੰਭੀਰ ਸਿਹਤ ਚੁਣੌਤੀ ਬਣ ਰਿਹਾ ਹੈ, ਜਿਸ ਵਿੱਚ ਤੁਰੰਤ ਇਲਾਜ ਦੀ ਲੋੜ ਹੁੰਦੀ ਹੈ।
* ਇਲਾਜ ਕੀਤੇ ਗਏ ਮਾਮਲਿਆਂ ਵਿੱਚ ਇਸਕੀਮਿਕ ਸਟ੍ਰੋਕ ਦੇ ਮਾਮਲੇ ਸਭ ਤੋਂ ਵੱਧ ਹਨ।
* ਸੀਟੀ ਸਕੈਨ ਅਤੇ ਐਮਆਰਆਈ ਵਰਗੀਆਂ ਉੱਨਤ ਜਾਂਚ ਤਕਨੀਕਾਂ ਸਟ੍ਰੋਕ ਮੈਨੇਜਮੈਂਟ ਦਾ ਮੁੱਖ ਆਧਾਰ ਬਣ ਰਹੀਆਂ ਹਨ।
* ਜਟਿਲ ਸਟ੍ਰੋਕ ਦੇ ਮਾਮਲਿਆਂ ਕਾਰਨ ਪਰਿਵਾਰਾਂ ’ਤੇ ਵੱਡਾ ਆਰਥਿਕ ਬੋਝ ਪੈ ਸਕਦਾ ਹੈ।
* ਸਿਹਤ ਯੋਜਨਾਵਾਂ ਅਚਾਨਕ ਆਉਣ ਵਾਲੀਆਂ ਮੈਡੀਕਲ ਐਮਰਜੈਂਸੀਆਂ ਵਿੱਚ ਪਰਿਵਾਰਾਂ ਲਈ ਸੁਰੱਖਿਆ ਕਵਚ ਦਾ ਕੰਮ ਕਰ ਸਕਦੀਆਂ ਹਨ।
* ਬਲੱਡ ਪ੍ਰੈਸ਼ਰ ਕੰਟਰੋਲ, ਡਾਇਬਟੀਜ਼ ਮੈਨੇਜਮੈਂਟ ਅਤੇ ਸਿਹਤਮੰਦ ਜੀਵਨਸ਼ੈਲੀ ਸਟ੍ਰੋਕ ਤੋਂ ਬਚਾਅ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕੇ ਹਨ।

The post ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ appeared first on Latest News, Breaking News, Crime News, Business News, Punjab News Updates: LiveGeoNews.com.

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ
ਚੰਡੀਗੜ੍ਹ, 14 ਜੁਲਾਈ 2026:  ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇੱਕ ਲੋਕ ਲਹਿਰ ਬਣ ਚੁੱਕੀ ਹੈ, ਜੋ ਸਖ਼ਤ ਕਾਨੂੰਨੀ ਕਾਰਵਾਈ, ਇਲਾਜ ਅਤੇ ਮੁੜ ਵਸੇਬੇ ਦੇ ਨਾਲ-ਨਾਲ ਲਗਾਤਾਰ ਜਾਗਰੂਕਤਾ ਅਤੇ ਰੋਕਥਾਮ ਦੀ ਤਿੰਨ ਪੱਧਰੀ ਰਣਨੀਤੀ ਰਾਹੀਂ ਅਹਿਮ ਨਤੀਜੇ ਦੇ ਰਹੀ ਹੈ।

ਮੁਹਿੰਮ ਦੇ 500 ਦਿਨ ਪੂਰੇ ਹੋਣ ਮੌਕੇ ਰੱਖੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਅਨੁਸਾਰ ਸ਼ੁਰੂ ਕੀਤੀ ਗਈ ਇਹ ਪਹਿਲ ਪੰਜਾਬ ਦੇ ਨੌਜਵਾਨਾਂ ਦੀ ਰਾਖੀ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਇੱਕ ਸੁਚੱਜੀ ਅਤੇ ਸਮੁੱਚੀ ਰਣਨੀਤੀ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ, “ਸਾਡੀ ਮੁਹਿੰਮ ਦਾ ਨਾਅਰਾ ਹੈ—‘ਪ੍ਰੋਟੈਕਟ, ਹੀਲ ਐਂਡ ਪ੍ਰਿਵੈਂਟ’ (ਸੁਰੱਖਿਆ, ਇਲਾਜ ਅਤੇ ਰੋਕਥਾਮ)। ਇਹ ਸਿਰਫ਼ ਨਸ਼ਿਆਂ ਖ਼ਿਲਾਫ਼ ਮੁਹਿੰਮ ਨਹੀਂ ਹੈ, ਸਗੋਂ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦਾ ਮਿਸ਼ਨ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਨਸ਼ਿਆਂ ਦੇ ਕਹਿਰ ਤੋਂ ਮੁਕਤ ਕੀਤਾ ਜਾਵੇਗਾ ਅਤੇ ਅੱਜ ਅਸੀਂ ਇਹ ਵਾਅਦਾ ਈਮਾਨਦਾਰੀ, ਦ੍ਰਿੜ੍ਹ ਇਰਾਦੇ ਅਤੇ ਸੁਚੱਜੀ ਰਣਨੀਤੀ ਨਾਲ ਪੂਰਾ ਕਰ ਰਹੇ ਹਾਂ।”

ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਪੁਲਿਸ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਡ ਵਿਭਾਗ, ਜੇਲ੍ਹ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਇਕੱਠੇ ਕਰ ਕੇ ਇੱਕ ਸਮੁੱਚਾ ਦ੍ਰਿਸ਼ਟੀਕੋਣ ਅਪਣਾਇਆ ਹੈ। ਇਹ ਮੁਹਿੰਮ ਇੱਕੋ ਸਮੇਂ ਤਿੰਨ ਪੱਧਰਾਂ ’ਤੇ ਕੰਮ ਕਰ ਰਹੀ ਹੈ—ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ, ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦਾ ਇਲਾਜ ਅਤੇ ਰੀਹੈਬਲੀਟੇਸ਼ਨ, ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਜਾਣ ਤੋਂ ਰੋਕਣਾ।”

ਮੁਹਿੰਮ ਦੀਆਂ ਉਪਲੱਬਧੀਆਂ ਦਾ ਜ਼ਿਕਰ ਕਰਦਿਆਂ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “1 ਮਾਰਚ 2025 ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਐਨਡੀਪੀਐਸ ਐਕਟ ਤਹਿਤ 52,432 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੂਰੇ ਪੰਜਾਬ ਵਿੱਚ 73,300 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਵੱਡੇ ਨਸ਼ਾ ਨੈੱਟਵਰਕ ਚਲਾਉਣ ਵਾਲੀਆਂ 621 ਵੱਡੀਆਂ ਮੱਛੀਆਂ ਵੀ ਸ਼ਾਮਲ ਹਨ। ਇਹ ਅੰਕੜੇ ਦਰਸਾਉਂਦੇ ਹਨ ਕਿ ਭਗਵੰਤ ਮਾਨ ਸਰਕਾਰ ਨਸ਼ਾ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।”

ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫ਼ਲਤਾ ਦਾ ਸਭ ਤੋਂ ਵੱਡਾ ਕਾਰਨ ਲੋਕਾਂ ਦਾ ਭਰੋਸਾ ਅਤੇ ਸਰਗਰਮ ਭਾਗੀਦਾਰੀ ਹੈ। ਉਨ੍ਹਾਂ ਕਿਹਾ, “ਸੇਫ ਪੰਜਾਬ ਹੈਲਪਲਾਈਨ (97791-00200) ’ਤੇ ਪਿਛਲੇ 500 ਦਿਨਾਂ ਦੌਰਾਨ 46,342 ਸੂਚਨਾਵਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਆਧਾਰ ’ਤੇ 22,960 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਇਸ ਗੱਲ ਦਾ ਸਬੂਤ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹੁਣ ਲੋਕਾਂ ਦਾ ਸਰਕਾਰ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ’ਤੇ ਭਰੋਸਾ ਵਧਿਆ ਹੈ।”

ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ, “ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ 2,817 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਦਕਿ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੌਰਾਨ 2,412 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਇਸ ਤਰ੍ਹਾਂ 15 ਸਾਲਾਂ ਵਿੱਚ ਕੁੱਲ 5,229 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੇ ਮੁਕਾਬਲੇ ਭਗਵੰਤ ਸਿੰਘ ਮਾਨ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 6,608 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।”

ਉਨ੍ਹਾਂ ਕਿਹਾ, “ਇਹ ਅੰਕੜੇ ਆਪਣੇ ਆਪ ਵਿੱਚ ਸਾਬਤ ਕਰਦੇ ਹਨ ਕਿ ਈਮਾਨਦਾਰ ਨੀਅਤ ਅਤੇ ਸਪੱਸ਼ਟ ਨੀਤੀਆਂ ਨਾਲ ਹੀ ਇਹ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ। ਪੰਜਾਬ ਨੇ ਐਂਟੀ-ਡਰੋਨ ਨਿਗਰਾਨੀ ਨੂੰ ਮਜ਼ਬੂਤ ਕੀਤਾ ਹੈ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕੀਤਾ ਹੈ।”

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਕਾਰਵਾਈ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਕਿਸੇ ਵੀ ਵੱਡੇ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਨਹੀਂ ਕੀਤੀ ਸੀ। ਸਾਡੀ ਸਰਕਾਰ ਨੇ ਨਸ਼ਾ ਤਸਕਰਾਂ ਦੀ 847 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਤੋਂ ਕਮਾਈ ਗਈ ਰਕਮ ਨਾਲ ਬਣੀਆਂ ਗੈਰ-ਕਾਨੂੰਨੀ ਇਮਾਰਤਾਂ ਨੂੰ ਢਾਹਿਆ ਹੈ। ਸਾਡਾ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਵਿੱਚ ਅਪਰਾਧ ਕਰਕੇ ਕੋਈ ਬਚ ਨਹੀਂ ਸਕੇਗਾ।”

ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਦੇਸ਼ ਵਿੱਚ ਸਭ ਤੋਂ ਵੱਧ ਸਜ਼ਾ ਦਰਾਂ ਵਿੱਚੋਂ ਇੱਕ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ, “ਐਨਡੀਪੀਐਸ ਮਾਮਲਿਆਂ ਵਿੱਚ ਸਾਡੀ ਸਜ਼ਾ ਦਰ 89 ਫ਼ੀਸਦੀ ਹੈ, ਜੋ ਦੇਸ਼ ਦੀਆਂ ਸਭ ਤੋਂ ਵੱਧ ਦਰਾਂ ਵਿੱਚ ਸ਼ਾਮਲ ਹੈ। ਇਹ ਭਗਵੰਤ ਮਾਨ ਸਰਕਾਰ ਦੇ ਅਧੀਨ ਕੀਤੀ ਗਈ ਜਾਂਚ ਅਤੇ ਕਾਨੂੰਨੀ ਕਾਰਵਾਈ ਦੀ ਗੁਣਵੱਤਾ ਨੂੰ ਦਰਸਾਉਂਦਾ ਹੈ।”

ਸਰਕਾਰ ਦੇ ਰੀਹੈਬਲੀਟੇਸ਼ਨ ਯਤਨਾਂ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਨਸ਼ਾ ਮੁਕਤੀ ਇਲਾਜ ਪ੍ਰਣਾਲੀ ਦਾ ਵੱਡੇ ਪੱਧਰ ’ਤੇ ਵਿਸਥਾਰ ਕੀਤਾ ਹੈ। ਉਨ੍ਹਾਂ ਕਿਹਾ, “ਅੱਜ ਪੰਜਾਬ ਵਿੱਚ 213 ਸਰਕਾਰੀ ਅਤੇ ਨਿੱਜੀ ਨਸ਼ਾ ਮੁਕਤੀ ਕੇਂਦਰ, 90 ਰੀਹੈਬਲੀਟੇਸ਼ਨ ਕੇਂਦਰ ਅਤੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕਲੀਨਿਕ ਕਾਰਜਸ਼ੀਲ ਹਨ। ਸਾਰੇ ਸਰਕਾਰੀ ਕੇਂਦਰਾਂ ਵਿੱਚ ਇਲਾਜ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਹੈ।”

ਉਨ੍ਹਾਂ ਦੱਸਿਆ, “ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ ਪ੍ਰੋਗਰਾਮ ਤਹਿਤ 10 ਲੱਖ ਤੋਂ ਵੱਧ ਲੋਕਾਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ 38,000 ਤੋਂ ਵੱਧ ਮਰੀਜ਼ਾਂ ਦਾ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਕੇ ਇਲਾਜ ਕੀਤਾ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “ਸਰਕਾਰ ਨੇ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ 10,917 ਲੋਕਾਂ ਨੂੰ ਕਾਨੂੰਨੀ ਕਾਰਵਾਈ ਤੋਂ ਛੋਟ ਦੇ ਕੇ ਉਨ੍ਹਾਂ ਨੂੰ ਸਜ਼ਾ ਦੀ ਬਜਾਏ ਇਲਾਜ ਦਾ ਮੌਕਾ ਦਿੱਤਾ ਹੈ, ਤਾਂ ਜੋ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਸਕਣ।”

ਜੇਲ੍ਹ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੂਬੇ ਦੀਆਂ 19 ਜੇਲ੍ਹਾਂ ਵਿੱਚ ਓਓਏਟੀ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ, ਜਦਕਿ 10 ਕੇਂਦਰੀ ਜੇਲ੍ਹਾਂ ਵਿੱਚ ਸਮਰਪਿਤ ਨਸ਼ਾ ਮੁਕਤੀ ਅਤੇ ਵੈਲਬੀਇੰਗ ਕਲੀਨਿਕ ਸਥਾਪਤ ਕੀਤੇ ਗਏ ਹਨ, ਤਾਂ ਜੋ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਕੈਦੀਆਂ ਨੂੰ ਉਚਿਤ ਇਲਾਜ ਅਤੇ ਰੀਹੈਬਲੀਟੇਸ਼ਨ ਮਿਲ ਸਕੇ।”

ਨਵੀਆਂ ਅਤੇ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ, “ਸੂਰਮਾ–ਐਂਬੈਸਡਰ ਆਫ਼ ਰਿਕਵਰੀ ਪ੍ਰੋਗਰਾਮ ਤਹਿਤ ਨਸ਼ੇ ਤੋਂ ਪੂਰੀ ਤਰ੍ਹਾਂ ਉੱਭਰ ਚੁੱਕੇ ਲੋਕ ਹੁਣ ਹੋਰ ਲੋਕਾਂ ਨੂੰ ਇਲਾਜ ਕਰਵਾਉਣ ਅਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੀਆਂ ਕਹਾਣੀਆਂ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਲਈ ਪ੍ਰੇਰਣਾ ਬਣ ਰਹੀਆਂ ਹਨ।”

ਉਨ੍ਹਾਂ ਕਿਹਾ, “ਅਸੀਂ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਵੀ ਸ਼ੁਰੂ ਕੀਤਾ ਹੈ, ਜੋ ਦੇਸ਼ ਦਾ ਪਹਿਲਾ ਸਰਕਾਰੀ ਫੈਲੋਸ਼ਿਪ ਪ੍ਰੋਗਰਾਮ ਹੈ। ਇਸ ਦਾ ਉਦੇਸ਼ ਸੂਬੇ ਵਿੱਚ ਤਿਆਰ ਕੀਤੇ ਨੌਜਵਾਨ ਪੇਸ਼ੇਵਰਾਂ ਦੀ ਭਾਗੀਦਾਰੀ ਰਾਹੀਂ ਨਸ਼ਾ ਰੋਕਥਾਮ ਦੇ ਉਪਰਾਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।”

ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਬੱਚਿਆਂ ਅਤੇ ਕਿਸ਼ੋਰਾਂ ਵਿੱਚ ਨਸ਼ਿਆਂ ਦੀ ਰੋਕਥਾਮ ’ਤੇ ਵੀ ਬਰਾਬਰ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਅਧਿਆਪਕਾਂ ਨੂੰ ‘ਮੈਂਟਲ ਹੈਲਥ ਫਸਟ ਏਡ’ ਦੀ ਸਿਖਲਾਈ ਦੇ ਰਹੇ ਹਾਂ, ਤਾਂ ਜੋ ਉਹ ਨਸ਼ਿਆਂ ਦੇ ਸ਼ੁਰੂਆਤੀ ਸੰਕੇਤਾਂ ਨੂੰ ਪਛਾਣ ਸਕਣ, ਵਿਦਿਆਰਥੀਆਂ ਨੂੰ ਸਲਾਹ ਦੇ ਸਕਣ ਅਤੇ ਉਨ੍ਹਾਂ ਨੂੰ ਉਚਿਤ ਸਹਾਇਤਾ ਨਾਲ ਜੋੜ ਸਕਣ। ਸਕੂਲਾਂ ਵਿੱਚ ਮਾਈਂਡਫੁਲਨੈੱਸ ਸੈਸ਼ਨ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਕਿਉਂਕਿ ਰੋਕਥਾਮ ਦੀ ਸ਼ੁਰੂਆਤ ਕਲਾਸਰੂਮ ਤੋਂ ਹੁੰਦੀ ਹੈ।”

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਸ਼ਾ ਮੁਕਤੀ ਕੇਂਦਰਾਂ ਦੀ ਸਮਰੱਥਾ 1,500 ਬੈੱਡ ਤੋਂ ਵਧਾ ਕੇ 5,000 ਬੈੱਡ ਕਰ ਦਿੱਤੀ ਹੈ। ਮੈਡੀਕਲ ਕਾਲਜਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਕਾਊਂਸਲਰ ਅਤੇ ਕਲੀਨਿਕਲ ਸਾਈਕੋਲੋਜਿਸਟ ਨਿਯੁਕਤ ਕੀਤੇ ਗਏ ਹਨ। ਟੀਕੇ ਰਾਹੀਂ ਨਸ਼ਾ ਕਰਨ ਵਾਲੇ ਲੋਕਾਂ ਲਈ 6 ਸਰਕਾਰੀ ਹਸਪਤਾਲਾਂ ਵਿੱਚ ਲਿਕਵਿਡ ਮੈਥਾਡੋਨ ਥੈਰੇਪੀ ਸ਼ੁਰੂ ਕੀਤੀ ਗਈ ਹੈ ਅਤੇ ਮੁੜ ਨਸ਼ੇ ਦੀ ਲਤ ਤੋਂ ਬਚਾਉਣ ਲਈ ਕਮਿਊਨਿਟੀ ਆਧਾਰਿਤ ਫਾਲੋ-ਅੱਪ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ।

ਉਨ੍ਹਾਂ ਕਿਹਾ, “ਸਾਡਾ ਉਦੇਸ਼ ਸਿਰਫ਼ ਨਸ਼ਾ ਮੁਕਤੀ ਕੇਂਦਰ ਵਿੱਚ ਮਰੀਜ਼ ਦਾ ਇਲਾਜ ਕਰਨਾ ਨਹੀਂ ਹੈ, ਸਗੋਂ ਉਸ ਨੂੰ ਸਮਾਜ ਵਿੱਚ ਸਨਮਾਨ ਨਾਲ ਮੁੜ ਸਥਾਪਿਤ ਕਰਨਾ ਵੀ ਹੈ। ‘ਕਮਿਊਨਿਟੀ ਬ੍ਰਿਜ ਪ੍ਰੋਗਰਾਮ’ ਰਾਹੀਂ ਜਦੋਂ ਮਰੀਜ਼ ਆਪਣੇ ਪਿੰਡ ਵਾਪਸ ਜਾਂਦੇ ਹਨ, ਤਾਂ ਕਾਊਂਸਲਰ ਲਗਾਤਾਰ ਉਨ੍ਹਾਂ ਦਾ ਸਹਿਯੋਗ ਅਤੇ ਮਾਰਗਦਰਸ਼ਨ ਕਰਦੇ ਰਹਿੰਦੇ ਹਨ।”

ਵਧ ਰਹੀ ਲੋਕ ਭਾਗੀਦਾਰੀ ਦਾ ਜ਼ਿਕਰ ਕਰਦਿਆਂ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “12,000 ਤੋਂ ਵੱਧ ਪਿੰਡ ਰੱਖਿਆ ਕਮੇਟੀਆਂ, ਜਿਨ੍ਹਾਂ ਵਿੱਚ 1.25 ਲੱਖ ਤੋਂ ਵੱਧ ਮੈਂਬਰ ਸ਼ਾਮਲ ਹਨ, ਜਾਗਰੂਕਤਾ ਮੁਹਿੰਮਾਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੀਆਂ ਹਨ ਅਤੇ ਨਸ਼ਾ ਤਸਕਰੀ ਦੀ ਜਾਣਕਾਰੀ ਦੇ ਕੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਮਦਦ ਕਰ ਰਹੀਆਂ ਹਨ। ‘ਪਿੰਡਾਂ ਦਾ ਹਾਲ ਐਕਸ਼ਨ ਪਲਾਨ’ ਅਤੇ ਸੂਬਾ ਪੱਧਰੀ ਈ-ਰਿਕਸ਼ਾ ਜਾਗਰੂਕਤਾ ਮੁਹਿੰਮ ਨੇ ਵੀ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕੀਤਾ ਹੈ।”

ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ’ਤੇ ਚਿੰਤਾ ਪ੍ਰਗਟ ਕਰਦਿਆਂ ਡਾ. ਬਲਬੀਰ ਸਿੰਘ ਨੇ ਕੇਂਦਰ ਸਰਕਾਰ ਨੂੰ ਅੰਤਰਰਾਸ਼ਟਰੀ ਸਰਹੱਦ ’ਤੇ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਪੰਜਾਬ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਪੰਜਾਬ ਸਰਕਾਰ ਨੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਹਨ ਅਤੇ ਕਾਨੂੰਨ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਹੈ, ਪਰ ਸਰਹੱਦ ਦੀ ਸੁਰੱਖਿਆ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਆਧੁਨਿਕ ਨਿਗਰਾਨੀ ਤਕਨੀਕ ਉਪਲੱਬਧ ਹੈ ਅਤੇ ਜੇਕਰ ਸਰਕਾਰ ਠਾਨ ਲਵੇ, ਤਾਂ ਨਸ਼ੀਲੇ ਪਦਾਰਥ ਲੈ ਕੇ ਆਉਣ ਵਾਲੇ ਡਰੋਨਾਂ ਨੂੰ ਯਕੀਨੀ ਤੌਰ ’ਤੇ ਰੋਕਿਆ ਜਾ ਸਕਦਾ ਹੈ।”

ਉਨ੍ਹਾਂ ਕੇਂਦਰ ਸਰਕਾਰ ਤੋਂ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਅਤੇ ਪੰਜਾਬ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚੋਂ ਕਥਿਤ ਤੌਰ ’ਤੇ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ, “ਕੇਂਦਰ ਸਰਕਾਰ ਨੂੰ ਇਨ੍ਹਾਂ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨਾ ਚਾਹੀਦਾ ਹੈ, ਨਾ ਕਿ ਉਨ੍ਹਾਂ ਨੂੰ ਵਧਣ-ਫੁੱਲਣ ਦਾ ਮੌਕਾ ਦੇਣਾ ਚਾਹੀਦਾ ਹੈ। ਪੰਜਾਬ ਪੂਰੇ ਦੇਸ਼ ਦੀ ਤਰਫ਼ੋਂ ਇਹ ਲੜਾਈ ਲੜ ਰਿਹਾ ਹੈ ਅਤੇ ਇਸ ਨੂੰ ਕੇਂਦਰ ਸਰਕਾਰ ਦੇ ਪੂਰੇ ਸਹਿਯੋਗ ਦੀ ਲੋੜ ਹੈ।”

ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਕਾਨੂੰਨ ਲਾਗੂ ਕਰਨ ਨਾਲ ਨਹੀਂ ਜਿੱਤੀ ਜਾ ਸਕਦੀ। ਇਸ ਲਈ ਲੋਕਾਂ ਦੀ ਭਾਗੀਦਾਰੀ, ਸੰਵੇਦਨਸ਼ੀਲਤਾ, ਰੀਹੈਬਲੀਟੇਸ਼ਨ ਅਤੇ ਨੌਜਵਾਨਾਂ ਦੀ ਰੱਖਿਆ ਲਈ ਸਾਂਝੇ ਸੰਕਲਪ ਦੀ ਲੋੜ ਹੈ। ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਤੱਕ ਇਸ ਮਿਸ਼ਨ ਨੂੰ ਜਾਰੀ ਰੱਖੇਗੀ।”

The post ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ appeared first on Latest News, Breaking News, Crime News, Business News, Punjab News Updates: LiveGeoNews.com.

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ
ਚੰਡੀਗੜ੍ਹ, ਜੁਲਾਈ 14:  ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ ‘ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ।

ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢ ਕੇ ਵੱਧ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਦੇ ਨਾਲ ਹੀ ਪੋਸਟ-ਹਾਰਵੈਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਧੀਆ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਕੇ ਸੂਬੇ ਦੀ ਖੇਤੀਬਾੜੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।

The post ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ appeared first on Latest News, Breaking News, Crime News, Business News, Punjab News Updates: LiveGeoNews.com.

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ
ਚੰਡੀਗੜ੍ਹ, 14 ਜੁਲਾਈ 2026: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਮਦਦ ਅਤੇ ਰੀਹੈਬਲੀਟੇਸ਼ਨ (ਮੁੜ ਵਸੇਬਾ) ਸੇਵਾਵਾਂ ਉਪਲੱਬਧ ਕਰਵਾ ਰਹੇ ਹਨ।

ਸ਼ੁਰੂਆਤ ਵਿੱਚ ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਸਥਿਤ ਸਾਂਝ ਰਾਹਤ ਕੇਂਦਰਾਂ ਵਿੱਚ ਸਿਰਫ਼ ਦੋ ਸਿਖਲਾਈ ਪ੍ਰਾਪਤ ਕਾਊਂਸਲਰ ਤਾਇਨਾਤ ਸਨ। ਹੁਣ ਇਸ ਪਹਿਲ ਨਾਲ ਕਈ ਕਾਊਂਸਲਰ ਜੁੜ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵੱਲੋਂ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਗਈ ਹੈ ਅਤੇ 1,069 ਮਾਮਲੇ ਦਰਜ ਕੀਤੇ ਗਏ ਹਨ।

ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਕੁੱਲ ਚਾਰ ਸਾਂਝ ਰਾਹਤ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜ਼ਿੰਦਗੀ ਸ਼ੁਰੂ ਕਰਨ ਵਿੱਚ ਸਹਾਇਤਾ ਪ੍ਰਦਾਨ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਵਿਸ਼ਵਾਸ ਅਤੇ ਸਹਿਯੋਗ ‘ਤੇ ਆਧਾਰਿਤ ਜਨ ਸੁਰੱਖਿਆ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।”

ਡੀਜੀਪੀ ਨੇ ਕਿਹਾ, “ਸਾਂਝ ਰਾਹਤ ਕੇਂਦਰਾਂ ਦੀ ਸਫਲਤਾ ਦੀਆਂ ਕਈ ਕਹਾਣੀਆਂ ਹਨ, ਪਰ ਮੋਹਾਲੀ ਵਿੱਚ ਘਰੇਲੂ ਹਿੰਸਾ ਦਾ ਸ਼ਿਕਾਰ ਇੱਕ ਮਹਿਲਾ ਨੂੰ ਸਮੇਂ ਸਿਰ ਬਚਾਉਣਾ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ। ਇੱਕ ਮਹਿਲਾ ਨੇ ਮਦਦ ਲਈ ਸੰਪਰਕ ਕਰਕੇ ਦੱਸਿਆ ਕਿ ਉਸਦਾ ਪਤੀ ਉਸ ਨਾਲ ਕੁੱਟਮਾਰ ਕਰ ਰਿਹਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਉਸ ਨੂੰ ਤੁਰੰਤ ਸਹਾਇਤਾ ਦੀ ਲੋੜ ਸੀ। ਇਹ ਮਹਿਲਾ ਪਹਿਲੀ ਵਾਰ ਪੰਜਾਬ ਪੁਲਿਸ ਦੇ ਸੰਪਰਕ ਵਿੱਚ ਨਹੀਂ ਆਈ ਸੀ, ਕਿਉਂਕਿ ਉਸ ਨਾਲ ਸਬੰਧਤ ਇੱਕ ਪੁਰਾਣਾ ਮਾਮਲਾ ਪਹਿਲਾਂ ਹੀ ਐਸਏਐਸ ਨਗਰ (ਮੋਹਾਲੀ) ਟੀਮ ਦੇ ਰਿਕਾਰਡ ਵਿੱਚ ਦਰਜ ਸੀ। ਸਾਂਝ ਰਾਹਤ ਕੇਂਦਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਦੀ ਸੁਰੱਖਿਆ ਯਕੀਨੀ ਬਣਾਈ, ਸੁਰੱਖਿਅਤ ਆਵਾਜਾਈ ਦਾ ਪ੍ਰਬੰਧ ਕੀਤਾ ਅਤੇ ਉਸ ਨੂੰ ਉਸਦੇ ਪੇਕੇ ਘਰ ਤੱਕ ਸੁਰੱਖਿਅਤ ਮਾਹੌਲ ਵਿੱਚ ਪਹੁੰਚਾਇਆ।”

ਉਨ੍ਹਾਂ ਅੱਗੇ ਕਿਹਾ, “ਇੱਕ ਹੋਰ ਮਾਮਲੇ ਵਿੱਚ ਇਕੱਲੀ ਰਹਿ ਰਹੀ ਇੱਕ ਮਹਿਲਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ  ਕੀਤਾ ਗਿਆ ਸੀ। ਸਾਂਝ ਰਾਹਤ ਕੇਂਦਰ ਦੀ ਟੀਮ ਨੇ ਉਸਦੀ ਕਾਊਂਸਲਿੰਗ ਕੀਤੀ ਅਤੇ ਉਸ ਨੂੰ ਲੋੜੀਂਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਟੀਮ ਨੇ ਪੀਜੀਆਈ ਵਿੱਚ ਦਾਖ਼ਲ ਕਰਵਾਉਣ ਵਿੱਚ ਮਦਦ ਕੀਤੀ ਅਤੇ ਵਿਸ਼ੇਸ਼ ਤਾਲਮੇਲ ਰਾਹੀਂ ਲਗਭਗ ਦੋ ਮਹੀਨਿਆਂ ਤੱਕ ਉਸਦਾ ਇਲਾਜ ਯਕੀਨੀ ਬਣਾਇਆ। ਇਲਾਜ ਦੌਰਾਨ ਉਸਦਾ ਗਰਭਪਾਤ ਹੋ ਗਿਆ। ਇਸ ਮੁਸ਼ਕਲ ਸਮੇਂ ਵਿੱਚ ਟੀਮ ਨੇ ਲਗਾਤਾਰ ਭਾਵਨਾਤਮਕ ਸਹਿਯੋਗ ਅਤੇ ਕਾਊਂਸਲਿੰਗ ਰਾਹੀਂ ਉਸ ਨੂੰ ਇਸ ਔਖੇ ਦੌਰ ਤੋਂ ਉੱਭਰਨ ਵਿੱਚ ਮਦਦ ਕੀਤੀ। ਸਿਹਤਯਾਬ ਹੋਣ ਤੋਂ ਬਾਅਦ ਟੀਮ ਨੇ ਉਸ ਨੂੰ ਰੋਜ਼ਗਾਰ ਦਿਵਾਉਣ ਵਿੱਚ ਵੀ ਸਹਾਇਤਾ ਕੀਤੀ ਅਤੇ ਉਸ ਨੂੰ ਆਪਣੇ ਪਰਿਵਾਰ ਨਾਲ ਦੁਬਾਰਾ ਜੋੜਨ ਦਾ ਯਤਨ ਕੀਤਾ, ਜਿਸ ਨਾਲ ਉਹ ਸਨਮਾਨ ਅਤੇ ਆਤਮਨਿਰਭਰਤਾ ਨਾਲ ਆਪਣੀ ਜ਼ਿੰਦਗੀ ਮੁੜ ਸ਼ੁਰੂ ਕਰ ਸਕੀ।”

ਸਾਂਝ ਰਾਹਤ ਕੇਂਦਰਾਂ ਤੋਂ ਇਲਾਵਾ ਮਹਿਲਾਵਾਂ ਦੀ ਭਲਾਈ ਅਤੇ ਸੁਰੱਖਿਆ ਲਈ ਪੰਜਾਬ ਪੁਲਿਸ ਦੀਆਂ ਕਈ ਹੋਰ ਪਹਿਲਕਦਮੀਆਂ ਵੀ ਪ੍ਰਭਾਵਸ਼ਾਲੀ ਸਾਬਤ ਹੋਈਆਂ ਹਨ। ਜਾਗ੍ਰਿਤੀ ਪ੍ਰੋਗਰਾਮ ਤਹਿਤ ਪੰਜਾਬ ਪੁਲਿਸ ਦੀਆਂ ਮਹਿਲਾ ਮਿੱਤਰਾਂ ਨੇ ਪਿਛਲੇ ਲਗਭਗ ਦੋ ਸਾਲਾਂ ਦੌਰਾਨ 12,482 ਸਕੂਲਾਂ ਤੱਕ ਪਹੁੰਚ ਬਣਾਈ ਅਤੇ 6 ਤੋਂ 12 ਸਾਲ ਦੀ ਉਮਰ ਵਰਗ ਦੇ 11,75,010 ਬੱਚਿਆਂ ਨੂੰ ਜਾਗਰੂਕ ਕੀਤਾ। ਇਸੇ ਮਿਆਦ ਦੌਰਾਨ 76,299 ਪ੍ਰਿੰਸੀਪਲਾਂ, ਅਧਿਆਪਕਾਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੀ ਜਾਗਰੂਕ ਕੀਤਾ ਗਿਆ। ਮਹਿਲਾ ਹੈਲਪ ਡੈਸਕ ਪਹਿਲਕਦਮੀ ਤਹਿਤ ਪਿਛਲੇ ਪੰਜ ਸਾਲਾਂ ਵਿੱਚ 69,329 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਸਾਈਬਰ ਅਪਰਾਧ, ਘਰੇਲੂ ਹਿੰਸਾ, ਬਾਲ ਯੌਨ ਸ਼ੋਸ਼ਣ, ਬਾਲ ਵਿਆਹ ਰੋਕਥਾਮ ਕਾਨੂੰਨ , ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ , ਨਸ਼ਿਆਂ ਅਤੇ ਲਿੰਗ ਸੰਵੇਦਨਸ਼ੀਲਤਾ ਵਰਗੇ ਵਿਸ਼ਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਮਿਊਨਿਟੀ ਅਫੇਅਰਜ਼ ਡਿਵੀਜ਼ਨ) ਨੇ ਕਿਹਾ, “ਸਾਲ 2011 ਵਿੱਚ ਸਥਾਪਨਾ ਤੋਂ ਬਾਅਦ ‘ਸਾਂਝ’ ਪ੍ਰਣਾਲੀ ਨੇ ਪੁਲਿਸ ਅਤੇ ਲੋਕਾਂ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪੰਜਾਬ ਦੇ ਜ਼ਿਲ੍ਹਿਆਂ, ਸਬ-ਡਿਵੀਜ਼ਨਾਂ ਅਤੇ ਪੁਲਿਸ ਥਾਣਿਆਂ ਵਿੱਚ ਸਥਾਪਿਤ 530 ਤੋਂ ਵੱਧ ਸਾਂਝ ਕੇਂਦਰਾਂ ਦੇ ਮਜ਼ਬੂਤ ਨੈੱਟਵਰਕ ਰਾਹੀਂ ਨਾਗਰਿਕ-ਕੇਂਦਰਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਪਹਿਲ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਕਾਊਂਸਲਿੰਗ, ਪੁਲਿਸ ਸਹਾਇਤਾ ਅਤੇ ਕਾਨੂੰਨੀ ਸਹਿਯੋਗ ਉਪਲੱਬਧ ਕਰਵਾ ਕੇ ਮਹਿਲਾਵਾਂ ਨਾਲ ਸਬੰਧਤ ਵੱਖ-ਵੱਖ ਗੰਭੀਰ ਮਸਲਿਆਂ ਦਾ ਹੱਲ ਕਰ ਰਹੀ ਹੈ।”

The post ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ appeared first on Latest News, Breaking News, Crime News, Business News, Punjab News Updates: LiveGeoNews.com.

ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ
ਚੰਡੀਗੜ੍ਹ, 11 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 172ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 661 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

172ਵੇਂ ਦਿਨ ਪੁਲਿਸ ਟੀਮਾਂ ਨੇ 417 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 46,774 ਹੋ ਗਈਆਂ।

ਇਸ ਤੋਂ ਇਲਾਵਾ 348 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 497ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 987 ਗ੍ਰਾਮ ਹੈਰੋਇਨ, 10 ਕਿਲੋ ਭੁੱਕੀ, 1477 ਨਸ਼ੀਲੀਆਂ ਗੋਲੀਆਂ ਅਤੇ 3500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 497 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,302 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

The post ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ 4 ਜੁਲਾਈ-       ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਅੱਜ ਆਪਣੇ 164ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਇਸ ਦੇ ਬਹੁਤ ਹੀ ਸਾਰਥਕ ਅਤੇ ਸਕਾਰਾਤਮਕ ਨਤੀਜੇ ਸਮਾਜ ਦੇ ਸਾਹਮਣੇ ਆ ਰਹੇ ਹਨ।

ਇਸ ਇਤਿਹਾਸਕ ਮੁਹਿੰਮ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹੁਣ ਤੱਕ 43,127 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਧਾਲੀਵਾਲ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜਿੱਥੇ ਇੱਕ ਪਾਸੇ ਭਗਵੰਤ ਮਾਨ ਸਰਕਾਰ ਨੇ ਜਨਤਾ ਨਾਲ ਕੀਤੀਆਂ ਆਪਣੀਆਂ ਸਾਰੀਆਂ ਪੰਜ ਗਾਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕਰ ਦਿੱਤਾ ਹੈ, ਉੱਥੇ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਅਤੇ 1500 ਰੁਪਏ ਦੀ ਸਨਮਾਨ ਰਾਸ਼ੀ ਵੀ ਆਉਣੀ ਸ਼ੁਰੂ ਹੋ ਗਈ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਲੋਕ ਭਲਾਈ ਦੇ ਵਿਚਕਾਰ, ਸਰਕਾਰ ਦਾ ਮੁੱਖ ਫੋਕਸ ਸੂਬੇ ਦੀ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ‘ਤੇ ਵੀ ਹੈ। ਪੰਜਾਬ ਪੁਲਿਸ ਬਹੁਤ ਹੀ ਬਹਾਦਰੀ ਅਤੇ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੀ ਇਹ ਜੰਗ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਗੈਂਗਸਟਰਵਾਦ ਅਤੇ ਨਸ਼ਿਆਂ ਵਰਗੀਆਂ ਕਾਨੂੰਨ-ਵਿਵਸਥਾ ਦੀਆਂ ਸਮੱਸਿਆਵਾਂ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਉਖਾੜ ਨਹੀਂ ਦਿੱਤਾ ਜਾਂਦਾ।

ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਸਖ਼ਤ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ‘ਆਪ’ ਬੁਲਾਰੇ ਨੇ ਦੱਸਿਆ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਪੂਰੀ ਤਾਕਤ ਨਾਲ ਚੱਲ ਰਹੀ ਹੈ। ਇਸ ਮੁਹਿੰਮ ਦੇ 489ਵੇਂ ਦਿਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦੇ ਨਾਲ- ਹੀ 187 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 71,538 ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਧਾਲੀਵਾਲ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।

The post ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ; 24 ਜੂਨ-       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ।

ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾਇਆ ਹੈ, ਉੱਥੇ ਦੂਜੇ ਪਾਸੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ, ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਦਿਨ ਵੇਲੇ ਬਿਜਲੀ ਸਪਲਾਈ ਰਾਹੀਂ ਕਿਸਾਨਾਂ ਨੂੰ ਸੁਰੱਖਿਅਤ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਵਿੱਚ ਸੁਧਾਰ ਕਰਕੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ, ਨਵੀਂ ਲਾਇਬ੍ਰੇਰੀ ਖੋਲ੍ਹਣ ਅਤੇ ਪਿੰਡ ਦੀ 55 ਸਾਲ ਪੁਰਾਣੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ, ਸ਼੍ਰੋਮਣੀ ਕਮੇਟੀ ਦੀ ਭੂਮਿਕਾ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026, ਭਲਾਈ ਸਕੀਮਾਂ, ਸਿੱਖਿਆ ਸੁਧਾਰਾਂ, ਸਿੰਚਾਈ ਦੇ ਬੁਨਿਆਦੀ ਢਾਂਚੇ, ਸਿਹਤ ਸੰਭਾਲ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਸਮੇਤ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਗੱਲਬਾਤ ਕੀਤੀ।

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ ਅਤੇ ਇਸ ਨੂੰ ਕੌਮ ਦਾ ਸਰਵਉੱਚ ਤਖ਼ਤ ਮੰਨਿਆ ਜਾਂਦਾ ਹੈ। ਇਹ ਇੱਕ ਬਹੁਤ ਹੀ ਪੂਜਨੀਕ ਅਸਥਾਨ ਹੈ, ਜਿੱਥੋਂ ਹਰ ਸਿੱਖ ਇਲਾਹੀ ਸ਼ਾਂਤੀ ਅਤੇ ਸ਼ਕਤੀ ਪ੍ਰਾਪਤ ਕਰਦਾ ਹੈ। ਹਾਲਾਂਕਿ, ਕੁਝ ਗਲਤ ਅਨਸਰਾਂ ਨੇ ਇਸ ਪਵਿੱਤਰ ਸੰਸਥਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਇਹ ਅਹਿਸਾਸ ਕੀਤੇ ਬਿਨਾਂ ਫੈਸਲੇ ਲੈ ਰਹੇ ਹਨ ਕਿ ਇਹ ਸਾਡਾ ਪਵਿੱਤਰ ਅਸਥਾਨ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਸ ਲਈ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖਾਂ ਲਈ ਸਰਵਉੱਚ ਹੈ। ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ, “ਮੈਂ ਭਾਰਤ ਸਰਕਾਰ ਨੂੰ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ 14 ਸਾਲ ਹੋ ਗਏ ਹਨ। ਇਹ ਸੰਸਥਾ ਅੱਜ ਬੇਹੱਦ ਮਾੜੀ ਹਾਲਤ ਵਿੱਚ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੜ੍ਹਾਂ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੰਡਿਆ ਗਿਆ ਪੈਸਾ ਉਨ੍ਹਾਂ ਦੀ ਆਪਣੀ ਖ਼ੂਨ-ਪਸੀਨੇ ਦੀ ਕਮਾਈ ਨਹੀਂ ਸੀ। ਇਹ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਭੇਟਾ ਦਾ ਪੈਸਾ ਸੀ। ਗਰੀਬ ਤੋਂ ਗਰੀਬ ਵਿਅਕਤੀ ਵੀ ਮਾਤਾ-ਪਿਤਾ ਦੇ ਅੰਤਿਮ ਸੰਸਕਾਰ ਵੇਲੇ ਗੁਰਦੁਆਰਾ ਸਾਹਿਬ ਵਿੱਚ ਕੁਝ ਨਾ ਕੁਝ ਯੋਗਦਾਨ ਪਾਉਂਦਾ ਹੈ। ਪਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਦੇ ਭੋਗ ਸਮੇਂ ਲੰਗਰ ਦਾ ਪ੍ਰਬੰਧ ਤੱਕ ਨਹੀਂ ਕੀਤਾ ਅਤੇ ਇਸ ਦੀ ਬਜਾਏ ਸ੍ਰੀ ਮੁਕਤਸਰ ਸਾਹਿਬ ਤੋਂ ਲੰਗਰ ਲੈ ਕੇ ਆਏ।”

ਉਨ੍ਹਾਂ ਅੱਗੇ ਕਿਹਾ, “ਬਾਦਲ ਪਰਿਵਾਰ ਨੇ ਜ਼ਮੀਨ, ਰੇਤ, ‘ਚਿੱਟੇ’, ਟਰਾਂਸਪੋਰਟ ਅਤੇ ਹੋਰ ਮਾਫੀਆ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਵਿੱਚ ਸਭ ਕੁਝ ਹੜੱਪ ਲਿਆ। ਉਨ੍ਹਾਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਅਤੇ ਇੱਥੋਂ ਦੇ ਲੋਕਾਂ ਨੂੰ ਬਹੁਤ ਦੁੱਖ ਦਿੱਤੇ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ। ਲੋਕਾਂ ਨੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਨਾਮ ‘ਤੇ ਵੋਟਾਂ ਪਾਈਆਂ, ਪਰ ਉਨ੍ਹਾਂ ਨੇ ਗੁਰਬਾਣੀ ਦਾ ਨਿਰਾਦਰ ਕੀਤਾ। ਅਕਾਲੀਆਂ ਅਤੇ ਬਾਦਲ ਪਰਿਵਾਰ ਵੱਲੋਂ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਗਏ ਧੱਕੇ ਦੀ ਲੰਮੀ ਦਾਸਤਾਨ ਹੈ। ਜਨਤਾ ਉਨ੍ਹਾਂ ਨੂੰ ਇਨ੍ਹਾਂ ਕਰਤੂਤਾਂ ਲਈ ਕਦੇ ਵੀ ਮੁਆਫ ਨਹੀਂ ਕਰ ਸਕਦੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਰਮਾਤਮਾ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਜੇ ਜੁਰਮਾਨਾ ਨਾ ਭਰਿਆ ਗਿਆ ਤਾਂ ਦੋਸ਼ੀ ਦੀ ਜਾਇਦਾਦ ਵੇਚੀ ਜਾ ਸਕਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗੁਰੂ ਸਾਹਿਬ ਦਾ ਨਿਰਾਦਰ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅੰਜਾਮ ਨੂੰ ਯਾਦ ਰੱਖਣ।”

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਇਹ ਕਾਨੂੰਨ ਇੱਕ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਮੰਦਭਾਗੀ ਹਰਕਤ ਕਰਨ ਦੀ ਹਿੰਮਤ ਨਹੀਂ ਕਰੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਸ ਦੀ ਪਵਿੱਤਰਤਾ ਨੂੰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ।”

ਉਨ੍ਹਾਂ ਕਿਹਾ, “ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਉਨ੍ਹਾਂ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰ ਸਕਦੇ। ਮੈਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹਾਂ ਕਿ ਮੈਨੂੰ ਇਸ ਇਤਿਹਾਸਕ ਕਾਨੂੰਨ ਨੂੰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।”

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਇਸ ਲਈ ਕੂੜ ਪ੍ਰਚਾਰ ਕਰ ਰਹੀਆਂ ਹਨ ਕਿਉਂਕਿ ਉਹ ਲੋਕਾਂ ਸਾਹਮਣੇ ਬੇਨਕਾਬ ਹੋਣ ਤੋਂ ਡਰਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ, ਜਾਤ-ਪਾਤ ਅਤੇ ਨਫ਼ਰਤ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਮੈਂ ਆਪਣੀ ਜ਼ਿੰਦਗੀ ਦਾ ਹਰ ਪਲ ਲੋਕਾਂ ਦੀ ਭਲਾਈ ਲਈ ਲਗਾਇਆ ਹੈ ਅਤੇ ਇਹੀ ਕਾਰਨ ਹੈ ਕਿ ਵਿਰੋਧੀ ਪਰੇਸ਼ਾਨ ਹਨ। ਸਾਰੀਆਂ ਰਵਾਇਤੀ ਪਾਰਟੀਆਂ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਮੇਰੇ ਖ਼ਿਲਾਫ਼ ਇਕੱਠੀਆਂ ਹੋ ਗਈਆਂ ਹਨ। ਹਾਲਾਂਕਿ ਉਨ੍ਹਾਂ ਦੀਆਂ ਇਹ ਹਰਕਤਾਂ ਮੈਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਤੋਂ ਕਦੇ ਨਹੀਂ ਰੋਕ ਸਕਦੀਆਂ।”

ਕਾਂਗਰਸ ਪਾਰਟੀ ‘ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨ ਦੀ ਇੱਛਾ ਰੱਖਦਾ ਹੈ। ਪਾਰਟੀ ਕੋਲ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਕਾਂਗਰਸੀ ਆਗੂ ਦਿਨ-ਦਿਹਾੜੇ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ। ਇਹ ਪਾਰਟੀ ਆਪਸੀ ਫੁੱਟ ਦਾ ਸ਼ਿਕਾਰ ਹੈ ਅਤੇ ਆਪਣੀ ਅੰਦਰੂਨੀ ਲੜਾਈ ਦੇ ਬੋਝ ਹੇਠ ਹੀ ਦਬ ਕੇ ਰਹਿ ਜਾਵੇਗੀ। ਉਨ੍ਹਾਂ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਉਹ ਸਿਰਫ਼ ਸੱਤਾ ਹਥਿਆਉਣ ਅਤੇ ਸੂਬੇ ਦੇ ਸਾਧਨਾਂ ਦੀ ਲੁੱਟ ਕਰਨ ਵਿੱਚ ਦਿਲਚਸਪੀ ਰੱਖਦੇ ਹਨ। ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ ਕਿਉਂਕਿ ਲੋਕ ਉਨ੍ਹਾਂ ਦੇ ਇਰਾਦਿਆਂ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਵਿੱਚ ਇੱਕ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਨੇ ਕਿਹਾ, “ਪਹਿਲਾਂ ਰਵਾਇਤੀ ਪਾਰਟੀਆਂ ਸਿਰਫ਼ ਸੱਤਾ ‘ਤੇ ਕਾਬਜ਼ ਹੋਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਅੱਜ ਝਾੜੂ ਇਨ੍ਹਾਂ ਪਾਰਟੀਆਂ ਦੁਆਰਾ ਖਿਲਾਰੀ ਗਈ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।”

ਉਨ੍ਹਾਂ ਨੇ ਅੱਗੇ ਕਿਹਾ, “2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ ਸੱਤ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਾਰ ਦਿੱਤਾ ਸੀ। ਪੰਜਾਬ ਨੇ ਇੱਕ ਇਮਾਨਦਾਰ ਸਰਕਾਰ ਚੁਣੀ, ਜਿਸ ਨੇ ਜਨਤਾ ਦੀ ਭਲਾਈ ਲਈ ਅਣਥੱਕ ਕੰਮ ਕੀਤਾ ਹੈ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।”

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੂਰੇ ਪੰਜਾਬ ਵਿੱਚ ਔਰਤਾਂ ਨੂੰ ਸਸ਼ਕਤ ਕਰੇਗੀ। ਉਨ੍ਹਾਂ ਨੇ ਅੱਗੇ ਕਿਹਾ, “ਮੈਂ ਪਹਿਲਾਂ ਵੀ ਕਈ ਵੱਡੀਆਂ ਸਕੀਮਾਂ ਦੇ ਐਲਾਨ ਕੀਤੇ ਹਨ, ਪਰ ਮੈਨੂੰ ਵਿਸ਼ੇਸ਼ ਤੌਰ ‘ਤੇ ਖੁਸ਼ੀ ਹੈ ਕਿ ਸੂਬਾ ਸਰਕਾਰ ਹੁਣ ਮਾਵਾਂ ਅਤੇ ਭੈਣਾਂ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਕੀਮ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਯੋਗ ਲਾਭਪਾਤਰੀਆਂ ਨੂੰ ਪਹਿਲੀ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਿਲਣੀ ਸਿਆਸੀ ਸਮਾਗਮ ਨਹੀਂ ਹੈ। ਇਹ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਇੱਕ ਮੌਕਾ ਹੈ। ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਕਿਸੇ ਨੇ ਵੀ ਆਮ ਨਾਗਰਿਕਾਂ ਦੀ ਭਲਾਈ ਵੱਲ ਧਿਆਨ ਨਹੀਂ ਦਿੱਤਾ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਜਨਤਾ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਬੇਮਿਸਾਲ ਹੈ।”

ਉਨ੍ਹਾਂ ਨੇ ਅੱਗੇ ਕਿਹਾ, “ਅਜਿਹੇ ਸਮੇਂ ਜਦੋਂ ਕੌਮੀ ਜਾਇਦਾਦਾਂ ਕੌਡੀਆਂ ਦੇ ਭਾਅ ਕੁਝ ਚੋਣਵੇਂ ਲੋਕਾਂ ਦੇ ਹਵਾਲੇ ਕੀਤੀਆਂ ਜਾ ਰਹੀਆਂ ਹਨ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ‘ਤੇ ਰੱਖ ਕੇ ਇਤਿਹਾਸ ਰਚਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਫ਼ੀਸਾਂ ‘ਚ ਮਨਮਾਨੇ ਢੰਗ ਨਾਲ ਵਾਧੇ ਨੂੰ ਰੋਕਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ, “ਅਸੀਂ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੁਆਰਾ ਫੀਸ ‘ਚ ਵਾਧੇ ਨੂੰ ਨਿਯਮਤ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਫੀਸ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਫ਼ੀਸਾਂ ‘ਚ ਮਨਮਾਨੇ ਵਾਧੇ ਰਾਹੀਂ ਪੈਣ ਵਾਲੇ ਵਿੱਤੀ ਬੋਝ ਤੋਂ ਬਚਾਉਣਾ ਹੈ। ਇਸ ਆਰਡੀਨੈਂਸ ਤਹਿਤ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਪੰਜ ਪ੍ਰਤੀਸ਼ਤ ਤੋਂ ਵੱਧ ਫੀਸਾਂ ਵਧਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸੰਸਥਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਵਿਕਾਸ ਅਤੇ ਭਲਾਈ ਪਹਿਲਕਦਮੀਆਂ ਰਾਹੀਂ ਲੋਕਾਂ ਨੂੰ ਹੀ ਇਹ ਪੈਸਾ ਵਾਪਸ ਕਰ ਰਹੇ ਹਾਂ।ਉਨ੍ਹਾਂ ਕਿਹਾ, “ਲੋਕਾਂ ਦਾ ਪੈਸਾ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਅਸੀਂ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੇ ਸਿਫਾਰਸ਼ ਬਿਨਾਂ 68,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕਰਨ ਵਰਗੇ ਕਦਮ ਚੁੱਕੇ ਹਨ, ਜਿਸ ਦੇ ਨਤੀਜੇ ਵਜੋਂ ਹਰ ਰੋਜ਼ ਲੋਕਾਂ ਦੇ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਇਸਦੇ ਨਾਲ ਪੰਜਾਬ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। “

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਸੀ, ਤਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਅੱਜ ਇਹ ਅੰਕੜਾ 80 ਫੀਸਦੀ ਨੂੰ ਪਾਰ ਕਰ ਗਿਆ ਹੈ। ‘ਆਪ’ ਸਰਕਾਰ ਨੇ ਸਿੰਚਾਈ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ, “ਅਸੀਂ ਪੰਜਾਬ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦੇ ਨਾਲ ਨਾਲ ਨਵੇਂ ਖ਼ਾਲ਼ੇ ਬਣਾਏ ਅਤੇ ਪੁਰਾਣਿਆਂ ਨੂੰ ਸੁਰਜੀਤ ਤੇ ਮਜ਼ਬੂਤ ਕੀਤਾ। ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਵਾਟਰ ਚੈਨਲਾਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਾਣੀ ਦੀ ਇਹ ਮਾਤਰਾ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਇਸ ਨਾਲ ਸੂਬੇ ਭਰ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਕਿਹਾ, “ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਪਹਿਲ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿਉਂਕਿ ਪੰਜਾਬ ਦੀ ਪਛਾਣ ਅਤੇ ਹੋਂਦ ਪਾਣੀ ਨਾਲ ਡੂੰਘੀ ਤੌਰ ‘ਤੇ ਜੁੜੀ ਹੋਈ ਹੈ।”

ਉਨ੍ਹਾਂ ਕਿਹਾ, “ਕੋਈ ਵੀ ‘ਮੁਫ਼ਤ ਸਹੂਲਤ’ ਜਾਂ ਰਿਆਇਤ ਗਰੀਬੀ ਅਤੇ ਸਮਾਜਿਕ ਚੁਣੌਤੀਆਂ ਨੂੰ ਖ਼ਤਮ ਨਹੀਂ ਕਰ ਸਕਦੀ। ਇਹ ਸਿੱਖਿਆ ਹੀ ਹੈ, ਜੋ ਜੀਵਨ ਨੂੰ ਉੱਚਾ ਚੁੱਕਣ ਅਤੇ ਇਸ ਵਿੱਚ ਸੁਧਾਰ ਦੀ ਕੁੰਜੀ ਹੈ।”

ਸਿੱਖਿਆ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਿੱਖਿਆ ਵਿੱਚ ਕੌਮੀ ਪੱਧਰ ‘ਤੇ ਮੋਹਰੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦੇ ਸਮਰਪਿਤ ਯਤਨਾਂ ਸਦਕਾ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪੰਜਾਬ ਸੂਬਾ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਅਸੀਂ ਸਕੂਲਾਂ ਨੂੰ ਅਪਗ੍ਰੇਡ ਕੀਤਾ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਬਣਾਏ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ, ਜਿਸਦੇ ਨਤੀਜੇ ਵਜੋਂ ਪੰਜਾਬ ਹੁਣ ਸਿੱਖਿਆ ਖੇਤਰ ਵਿੱਚ ਮੋਹਰੀ ਬਣ ਕੇ ਉੱਭਰ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਦੁਆਰਾ ਜਾਰੀ ਕੀਤੇ ਗਏ ਹਾਲੀਆ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜਦਿਆਂ ਅੱਵਲ ਸਥਾਨ ਮੱਲਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਵਰ੍ਹਿਆਂ ਤੋਂ ਅਸੀਂ ਲਗਾਤਾਰ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਚੱਲਦਾ ਆ ਰਿਹਾ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਇਸ ਰੈਕਿੰਗ ਵਿੱਚ ਸਿਖਰਲਾ ਦਰਜਾ ਮੱਲਿਆ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਦੀ ਹੈ। ਇਸੇ ਲਈ ਇਹ ਖੇਤਰ ਸਾਡੀ ਸਰਕਾਰ ਸਈ ਸਭ ਤੋਂ ਵੱਧ ਤਰਜੀਹੀ ਖੇਤਰਾਂ ਵਿੱਚੋਂ ਇੱਕ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਪੰਜਾਬ ਦੇ ਸਿਹਤ ਸੰਭਾਲ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਲੋਕਾਂ ਨੇ ਇਸ ਯੋਜਨਾ ਦੇ ਤਹਿਤ ਹੁਣ ਤੱਕ ਲਗਪਗ 650 ਕਰੋੜ ਰੁਪਏ ਦੇ ਮੁਫ਼ਤ ਇਲਾਜ ਦਾ ਲਾਭ ਵੀ ਉਠਾਇਆ ਹੈ। ਮੈਂ ਹਰੇਕ ਯੋਗ ਪਰਿਵਾਰ ਨੂੰ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਖੇਤੀਬਾੜੀ ਖੇਤਰ ਨੂੰ ਬਿਜਲੀ ਸਪਲਾਈ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਸਿੰਚਾਈ ਦੇ ਉਦੇਸ਼ਾਂ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਸੁਖਾਲੀ ਹੋ ਗਈ ਹੈ ਅਤੇ ਖੇਤੀਬਾੜੀ ਨੂੰ ਵੀ ਬਹੁਤ ਫਾਇਦਾ ਹੋਇਆ ਹੈ।”

The post ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅੰਮ੍ਰਿਤਸਰ 24 ਜੂਨ-          ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਖੇਤੀ ਨੂੰ ਉੱਨਤ ਬਣਾਉਣ ਲਈ ਯੁੱਧ ਪੱਧਰ ‘ਤੇ ਕੰਮ ਕਰ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੱਕ ਅਤੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਅਤੇ ਜਿੱਥੇ ਅਜੇ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੁੱਧਵਾਰ ਨੂੰ ‘ਆਪ’ ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੀਆਂ ਪੰਜ ਮੁੱਖ ਗਾਰੰਟੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਇਹਨਾਂ ਸਾਰੀਆਂ ਗਾਰੰਟੀਆਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਬਿਜਲੀ ਦੀ ਗਾਰੰਟੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਜਾਰੀ ਹੈ। ਸਿਹਤ ਦੇ ਖੇਤਰ ਵਿੱਚ ਨਾ ਸਿਰਫ਼ ‘ਮੋਹੱਲਾ ਕਲੀਨਿਕ’ ਦੀ ਗਾਰੰਟੀ ਪੂਰੀ ਕੀਤੀ ਗਈ, ਸਗੋਂ ਬਿਨਾਂ ਕਿਸੇ ਵਾਅਦੇ ਦੇ ਵੀ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ‘ਹੈਲਥ ਇੰਸ਼ੋਰੈਂਸ ਕਾਰਡ’ ਮੁਫ਼ਤ ਦਿੱਤਾ ਗਿਆ।

ਸਿੱਖਿਆ ਪ੍ਰਣਾਲੀ ਬਾਰੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ ਸੀ, ਜਿਸ ਨੂੰ ਸੁਧਾਰਦਿਆਂ ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਸਕੂਲਾਂ ਦੀਆਂ ਕੰਧਾਂ, ਕਲਾਸਰੂਮ, ਬਾਥਰੂਮ, ਆਧੁਨਿਕ ਲੈਬਾਂ, ਕਿਤਾਬਾਂ ਅਤੇ ਪੱਖਿਆਂ ਵਰਗੀਆਂ ਤਮਾਮ ਸਹੂਲਤਾਂ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਹਨ। ਇਸ ਤੋਂ ਇਲਾਵਾ, ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਪੰਜਾਬ ਦੇ ਲਗਭਗ 68 ਹਜ਼ਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਆਉਂਦੀ 1 ਜੁਲਾਈ ਤੋਂ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਇੱਕ ਹੋਰ ਵੱਡੀ ਗਾਰੰਟੀ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਤਹਿਤ ਜਨਰਲ ਕੈਟੇਗਰੀ ਦੀਆਂ ਔਰਤਾਂ ਨੂੰ ₹1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ₹1500 ਪ੍ਰਤੀ ਮਹੀਨਾ ਦਿੱਤੇ ਜਾਣਗੇ, ਜਿਸ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਪੂਰੀਆਂ ਕਰ ਲਈਆਂ ਗਈਆਂ ਹਨ। ਧਾਲੀਵਾਲ ਨੇ ਇਸ ਲਈ ਪੰਜਾਬ ਦੀਆਂ ਔਰਤਾਂ ਨੂੰ ਅਗਾਊਂ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਪ੍ਰਗਟਾਇਆ।

ਉਨ੍ਹਾਂ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਅੱਜ ਇਸੇ ਲਈ ਬੌਖਲਾਏ ਹੋਏ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ 1 ਜੁਲਾਈ ਤੋਂ ਬਾਅਦ ਜਦੋਂ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ, ਤਾਂ ਪੰਜਾਬ ਦੀ ਧਰਤੀ ‘ਤੇ ਵਿਰੋਧੀ ਧਿਰ ਨੂੰ ਕੋਈ ਪੁੱਛਣ ਵਾਲਾ ਨਹੀਂ ਰਹੇਗਾ। ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਅਮਨ-ਚੈਨ ਵਿਗਾੜਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੀ ਜਨਤਾ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

ਉੱਥੇ ਹੀ, ਧਾਲੀਵਾਲ ਨੇ ਚੰਡੀਗੜ੍ਹ ਵਿੱਚ ਕਾਂਗਰਸ ਆਗੂਆਂ ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ ਅਤੇ ਸੁਖਪਾਲ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਾਂਗਰਸ ਨੂੰ ਉਸ ਦੇ ਕਾਲੇ ਇਤਿਹਾਸ ਦੀ ਯਾਦ ਦਿਵਾਈ।

ਧਾਲੀਵਾਲ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅੱਜ ਜੋ ਲੋਕ ਪ੍ਰੈਸ ਕਾਨਫਰੰਸ ਵਿੱਚ ਬੈਠ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖ ਮਰਿਆਦਾ ਦੀ ਦੁਹਾਈ ਦੇ ਰਹੇ ਹਨ, ਉਹ ਅਸਲ ਵਿੱਚ ਇੰਦਰਾ ਗਾਂਧੀ ਦੇ ਵਾਰਿਸ ਹਨ। ਜੂਨ 1984 ਦੇ ਇਸੇ ਮਹੀਨੇ ਵਿੱਚ ਕਾਂਗਰਸ ਸਰਕਾਰ ਨੇ ਤੋਪਾਂ ਅਤੇ ਟੈਂਕਾਂ ਨਾਲ ਸਾਡੇ ਸਰਵਉੱਚ ਧਾਰਮਿਕ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਦਿੱਤਾ ਸੀ। ਅੱਜ ਵੀ ਉਸ ਤ੍ਰਾਸਦੀ ਦੀਆਂ ਤਸਵੀਰਾਂ ਦੇਖ ਕੇ ਹਰ ਸੱਚੇ ਸਿੱਖ ਦੀਆਂ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ। ਉਸ ਸਮੇਂ ਕਾਂਗਰਸ ਦੇ ਇਸ ਕਾਰੇ ਦੀ ਨਿੰਦਾ ਕਰਨ ਦੀ ਬਜਾਏ, ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਨੇ ਆਪ੍ਰੇਸ਼ਨ ਬਲੂ ਸਟਾਰ ਦਾ ਸਵਾਗਤ ਕੀਤਾ ਸੀ ਅਤੇ ਇੰਦਰਾ ਗਾਂਧੀ ਨੂੰ ਵਧਾਈਆਂ ਦਿੱਤੀਆਂ ਸਨ। ਅਜਿਹੇ ਲੋਕਾਂ ਨੂੰ ਸਿੱਖ ਮਰਿਆਦਾਵਾਂ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਧਾਲੀਵਾਲ ਨੇ ਕਾਂਗਰਸ ਆਗੂਆਂ ਨੂੰ ਲਲਕਾਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਥੋੜ੍ਹੀ ਵੀ ਹਿੰਮਤ ਅਤੇ ਪੰਜਾਬੀਅਤ ਬਾਕੀ ਹੈ, ਤਾਂ ਉਹ ਰਾਹੁਲ ਗਾਂਧੀ ਨੂੰ ਕਹਿ ਕੇ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿੱਚੋਂ ਬਾਹਰ ਕਢਵਾ ਕੇ ਦਿਖਾਉਣ। ਉਨ੍ਹਾਂ ਦਿੱਲੀ ਵਿੱਚ ਹੋਏ 1984 ਦੇ ਸਿੱਖ ਦੰਗਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਕਾਂਗਰਸ ਨੇ ਹਜ਼ਾਰਾਂ ਬੇਕਸੂਰ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਜ਼ਿੰਦਾ ਸਾੜਿਆ ਅਤੇ ਸਾਡੀਆਂ ਮਾਵਾਂ-ਭੈਣਾਂ ਦੀ ਪੱਤ ਲੁੱਟੀ, ਉਹ ਅੱਜ ਪੰਜਾਬ ਨੂੰ ਉਪਦੇਸ਼ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ; ਚਾਹੇ ਉਹ ਪੰਜਾਬ ਤੋਂ ਚੰਡੀਗੜ੍ਹ ਖੋਹਣਾ ਹੋਵੇ, ਪੰਜਾਬੀ ਬੋਲਦੇ ਇਲਾਕੇ ਖੋਹਣੇ ਹੋਣ ਜਾਂ ਪੰਜਾਬ ਦਾ ਨਹਿਰੀ ਪਾਣੀ ਖੋਹਣਾ ਹੋਵੇ, ਇਹਨਾਂ ਸਾਰੇ ਗੁਨਾਹਾਂ ਪਿੱਛੇ ਕਾਂਗਰਸ ਅਤੇ ਭਾਜਪਾ ਦੀਆਂ ਨੀਤੀਆਂ ਰਹੀਆਂ ਹਨ।

ਧਾਲੀਵਾਲ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਜੋ ਕਾਂਗਰਸ ਆਗੂ ਇਕਜੁੱਟ ਹੋਣ ਦਾ ਨਾਟਕ ਕਰ ਰਹੇ ਹਨ, ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਵਿਜ਼ਨ ਜਾਂ ਮੁੱਦਾ ਨਹੀਂ ਹੈ। ਇਹ ਸਿਰਫ਼ ਸੱਤਾ ਦੇ ਲਾਲਚ ਵਿੱਚ ਇਕੱਠੇ ਹੋਏ ਹਨ ਅਤੇ ਪ੍ਰੈਸ ਕਾਨਫਰੰਸ ਤੋਂ ਬਾਹਰ ਨਿਕਲਦਿਆਂ ਹੀ ਇਹ ਆਗੂ ਫਿਰ ਤੋਂ ਇੱਕ-ਦੂਜੇ ਦੀ ਲੱਤ ਖਿੱਚਣ ਵਿੱਚ ਲੱਗ ਜਾਣਗੇ। ਪੰਜਾਬ ਦੀ ਜਨਤਾ ਹੁਣ ਇਨ੍ਹਾਂ ਦੇ ਬਹਿਕਾਵੇ ਵਿੱਚ ਆਉਣ ਵਾਲੀ ਨਹੀਂ ਹੈ ਅਤੇ ਉਹ ਮਾਨ ਸਰਕਾਰ ਦੇ ਵਿਕਾਸ ਕਾਰਜਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

The post ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ appeared first on Latest News, Breaking News, Crime News, Business News, Punjab News Updates: LiveGeoNews.com.