ing news Archives - Latest News, Breaking News, Crime News, Business News, Punjab News Updates: LiveGeoNews.com

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 7 ਸਤੰਬਰ:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ, ਵਾਸੀ ਰੋੜਾਂਵਾਲਾ ਖੁਰਦ ਅਤੇ ਸ਼ੁਭਪ੍ਰੀਤ ਸਿੰਘ ਉਰਫ਼ ਸ਼ੁਭ, ਵਾਸੀ ਵੇਰਕਾ-ਮਜੀਠਾ ਬਾਈਪਾਸ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਨਾਜਾਇਜ਼ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਦੇ ਖ਼ਾਤਮੇ ਲਈ ਅਗਲੇਰੀ ਜਾਂਚ ਜਾਰੀ ਹੈ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਵਿਅਕਤੀ, ਜੋ ਨਾਜਾਇਜ਼ ਪਿਸਤੌਲਾਂ ਅਤੇ ਹੈਰੋਇਨ ਦੀ ਤਸਕਰੀ ਕਰਦੇ ਹਨ, ਅਟਾਰੀ ਖੇਤਰ ਵਿੱਚ ਘੁੰਮ ਰਹੇ ਹਨ।
ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਅਟਾਰੀ-ਝਬਾਲ ਰੋਡ ‘ਤੇ ਸਥਿਤ ਧੁੱਸੀ ਬੰਨ੍ਹ ਟੀ-ਪੁਆਇੰਟ ‘ਤੇ ਨਾਕਾ ਲਗਾਇਆ ਅਤੇ ਐਕਟਿਵਾ ਸਕੂਟਰ ‘ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ। ਆਈਜੀਪੀ ਨੇ ਦੱਸਿਆ ਕਿ ਐਕਟਿਵਾ ਸਵਾਰ ਸ਼ੁਭਪ੍ਰੀਤ ਸਿੰਘ ਅਤੇ ਪਿੱਛੇ ਬੈਠੇ ਦੀਪਕ ਸਿੰਘ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਇਸ ਮਾਡਿਊਲ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।
ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫ.ਆਈ.ਆਰ. ਨੰਬਰ 388 ਮਿਤੀ 06.09.2026 ਦਰਜ ਕੀਤੀ ਗਈ ਹੈ।

The post ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
ਚੰਡੀਗੜ੍ਹ/ ਜਲੰਧਰ, 25 ਅਗਸਤ :        ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ।

ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਅਤੇ ਸਲਾਹਕਾਰ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਇੰਦਰਵੰਸ਼ ਸਿੰਘ ਚੱਢਾ, ਸੀਨੀਅਰ ਆਗੂ ਪੂਜਾ ਸਿੰਘ ਅਤੇ ਰੂਪ ਸੰਧੂ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸਨਾਤਮ ਧਰਮ ਦੇ ਰੂਹਾਨੀ ਸੰਦੇਸ਼ ਅਤੇ ਕਦਰਾਂ-ਕੀਮਤਾਂ ’ਤੇ ਚਾਨਣਾ ਪਾਉਣ ਲਈ ‘ਹਮਾਰੇ ਰਾਮ’ ਪ੍ਰਸਿੱਧ ਨਾਟਕ ਦੀ ਪੇਸ਼ਕਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੀ.ਟੀ.ਇੰਸਟੀਚਿਊਟ ਸ਼ਾਹਪੁਰ ਕੈਂਪਸ ਵਿਖੇ 28 ਤੇ 29 ਅਗਸਤ ਨੂੰ ਹਰ ਰੋਜ਼ 2-2 ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਇਹਨਾਂ ਪੇਸ਼ਕਾਰੀਆਂ ਦਾ ਅਨੁਭਵ ਹਾਸਿਲ ਕਰਨ।

ਸ਼੍ਰੀ ਭਗਤ ਅਤੇ ਸ਼ੀ ਬਾਲੀ ਨੇ ਕਿਹਾ ਕਿ ਇਹ ਪੇਸ਼ਕਾਰੀਆਂ ਲੋਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਭਗਵਾਨ ਰਾਮ ਜੀ ਦੀ ਅਧਿਆਤਮਕਤਾ ਨਾਲ ਜੋੜਕੇ ਉਨ੍ਹਾਂ ਦੀ ਸਖਸ਼ੀਅਤ, ਸਾਦਾ ਜੀਵਨ ਅਤੇ ਧਾਰਮਿਕਤਾ ਦੇ ਸੰਦੇਸ਼ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਨਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਾਤਨ ਧਰਮ ਨਾਲ ਜੁੜੀਆਂ ਕਦਰਾਂ-ਕੀਮਤਾਂ ਤੇ ਰਵਾਇਤੀ ਪਰੰਪ੍ਰਰਾਵਾਂ ਨੂੰ ਉਤਸ਼ਾਹਿਤ ਕਰਨ ਲਈ ਅਨੇਕਾਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਪ੍ਰੋਗਰਾਮ ਨੂੰ ਸੂਬੇ ਭਰ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਨੇ ਪਟਿਆਲਾ ਵਿਖੇ 80 ਕਰੋੜ ਰੁਪਏ ਦੀ ਲਾਗਤ ਨਾਲ ਕਾਲੀ ਮਾਤਾ ਮੰਦਿਰ ਦੇ ਕਰਵਾਏ ਜਾ ਰਹੇ ਵਿਕਾਸ ਅਤੇ ਰਾਮ ਤੀਰਥ ਅੰਮ੍ਰਿਤਸਰ ਵਿਖੇ ਮਾਤਾ ਸੀਤਾ ਅਤੇ ਲਵ-ਕੁਸ਼ ਮੰਦਿਰ ਬਣਾਉਣ ਦੀ ਤਜਵੀਜ਼ ਉਤੇ ਚਾਨਣਾ ਵੀ ਪਾਇਆ।

ਦੋਵਾਂ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦੇ ਸੰਤਾਂ-ਮਹਾਂਪੁਰਸ਼ਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਫ਼ਲਤਾਪੂਰਵਕ ਢੰਗ ਮਨਾਇਆ ਗਿਆ ਹੈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਸਾਲ ਭਰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਮੌਜੂਦਾ ਸਰਕਾਰ ਵਲੋਂ ਭਗਵਾਨ ਪਰਸ਼ੂ ਰਾਮ ਜੈਅੰਤੀ ਨੂੰ ਰਾਜ ਪੱਧਰ ’ਤੇ ਮਨਾਇਆ ਗਿਆ ਹੈ। ਦੋਵਾਂ ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ‘ਹਮਾਰੇ ਰਾਮ’ ਪੇਸ਼ਕਾਰੀ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਇਆ ਜਾਵੇ।

The post ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ appeared first on Latest News, Breaking News, Crime News, Business News, Punjab News Updates: LiveGeoNews.com.

ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 21 ਅਗਸਤ:      ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਜਲਦ ਤੋਂ ਜਲਦ ਪਹੁੰਚ ਸਕੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਪਿੰਡ ਪੱਧਰ ’ਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸ੍ਰੀ ਗੋਇਲ ਨੇ ਕਿਹਾ ਕਿ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ, ਛੱਪੜਾਂ ਦੀ ਸਾਂਭ-ਸੰਭਾਲ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਦੀ ਮੁੱਢਲੀ ਇਕਾਈਆਂ ਹਨ ਅਤੇ ਸਰਪੰਚਾਂ ਦੀਆਂ ਤਜਵੀਜ਼ਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਰਪੰਚਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਜਲਦ ਹੱਲ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਲਕਾ ਲਹਿਰਾ ਦੇ ਹਰੇਕ ਪਿੰਡ ਦਾ ਯੋਜਨਾਬੱਧ ਤੇ ਟਿਕਾਊ ਵਿਕਾਸ ਯਕੀਨੀ ਬਣਾਉਣਾ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਸੁਚੱਜੀ ਵਰਤੋਂ ਕਰਦਿਆਂ ਹਰੇਕ ਪਿੰਡ ਤੱਕ ਵਿਕਾਸ ਦਾ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਵਿੱਚ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

The post ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ appeared first on Latest News, Breaking News, Crime News, Business News, Punjab News Updates: LiveGeoNews.com.