live geo news Archives - Latest News, Breaking News, Crime News, Business News, Punjab News Updates: LiveGeoNews.com

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ
ਚੰਡੀਗੜ੍ਹ, 26 ਜੁਲਾਈ
ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿੱਚ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ ਤਰਲੋਚਨ ਸਿੰਘ ਨੂੰ ਸਨਮਾਨਿਆ ਜਾਵੇਗਾ ਜਿਸ ਵਿਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟਾ ਕੀਤਾ ਜਾਵੇਗਾ।

ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ 27 ਜੁਲਾਈ ਨੂੰ ਸ਼ਾਮ ਸਾਢੇ ਪੰਜ ਵਜੇ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਅਤੇ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਦਾ ਉਦਘਾਟਨੀ ਸਮਾਰੋਹ ਭਲਕੇ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।

ਸ. ਤਰਲੋਚਨ ਸਿੰਘ, ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਉਹ ਸ਼ਖਸੀਅਤ ਹਨ ਜਿਨ੍ਹਾਂ ਆਪਣੀ ਮਿਹਨਤ, ਦੂਰਦਰਸ਼ੀ ਤੇ ਦੂਰਅੰਦੇਸ਼ੀ ਸੋਚ, ਨਿਰਪੱਖ ਪ੍ਰਸ਼ਾਸਨ ਅਤੇ ਮਨੁੱਖਤਾ ਦੀ ਸੇਵਾ ਰਾਹੀਂ ਭਾਰਤ ਦੇ ਜਨ-ਜੀਵਨ ਵਿੱਚ ਵਿਲੱਖਣ ਸਥਾਨ ਬਣਾਇਆ ਹੈ।

ਦੇਸ਼ ਦੀ ਵੰਡ ਦੇ ਦੁੱਖਾਂ ਨੂੰ ਆਪਣੇ ਬਚਪਨ ਵਿੱਚ ਸਹਿਣ ਤੋਂ ਬਾਅਦ ਵੀ ਉਨ੍ਹਾਂ ਨੇ ਹੌਸਲਾ ਨਹੀਂ ਹਾਰਿਆ, ਸਗੋਂ ਸਿੱਖਿਆ, ਸੇਵਾ ਅਤੇ ਸਮਾਜਿਕ ਸਮਰਪਣ ਨੂੰ ਆਪਣੇ ਜੀਵਨ ਦਾ ਮੂਲ ਮੰਤਰ ਬਣਾਇਆ। ਉਹ ਅਰਥ ਸ਼ਾਸਤਰ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਉਪਰੰਤ ਲੋਕ ਸੇਵਾ ਵਿੱਚ ਆਏ ਅਤੇ ਆਪਣੇ ਲੰਬੇ ਪ੍ਰਸ਼ਾਸਨਿਕ ਅਤੇ ਜਨਤਕ ਜੀਵਨ ਦੌਰਾਨ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ।

ਸ. ਤਰਲੋਚਨ ਸਿੰਘ ਨੇ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਸਮੇਤ ਕਈ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾਈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦਫ਼ਤਰ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਉਪ-ਚੇਅਰਮੈਨ ਅਤੇ ਫੇਰ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਂਦਿਆਂ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ, ਧਾਰਮਿਕ ਸਦਭਾਵਨਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਯੋਗਦਾਨ ਦਿੱਤਾ।

ਸ. ਤਰਲੋਚਨ ਸਿੰਘ ਰਾਜ ਸਭਾ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਈਆਂ ਅਤੇ ਸੰਸਦ ਦੇ ਉਪਰਲੇ ਸਦਨ ਵਿੱਚ ਲੋਕ-ਹਿੱਤ ਦੇ ਅਨੇਕਾਂ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ। ਹਾਲਾਂਕਿ ਉਹ ਰਾਜ ਸਭਾ ਵਿੱਚ ਹਰਿਆਣਾ ਤੋਂ ਚੁਣੇ ਗਏ ਸਨ ਪ੍ਰੰਤੂ ਉਨ੍ਹਾਂ ਆਪਣੇ ਛੇ ਸਾਲ ਦੇ ਕਾਰਜਕਾਲ ਦੌਰਾਨ ਸਮੁੱਚੀ ਦੁਨੀਆਂ ਵਿੱਚ ਵਸਦੇ ਸਿੱਖਾਂ ਤੇ ਪੰਜਾਬੀਆਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਘੱਟ ਗਿਣਤੀਆਂ ਦੇ ਹੱਕਾਂ, ਪੰਜਾਬੀ ਭਾਸ਼ਾ, ਸਿੱਖ ਵਿਰਾਸਤ, ਰਾਸ਼ਟਰੀ ਏਕਤਾ ਅਤੇ ਸਮਾਜਿਕ ਨਿਆਂ ਨਾਲ ਜੁੜੇ ਵਿਸ਼ਿਆਂ ‘ਤੇ ਨਿਰੰਤਰ ਪਹਿਰਾ ਦਿੱਤਾ।

ਸ. ਤਰਲੋਚਨ ਸਿੰਘ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਵੀ ਰਹੇ ਜਿੱਥੇ ਉਨ੍ਹਾਂ ਸਿਹਤਮੰਦ ਸਮਾਜ ਸਿਰਜਣ ਵਿੱਚ ਖੇਡਾਂ ਦੀ ਪ੍ਰਫੁੱਲਤਾ ਲਈ ਵਡੇਰਾ ਯੋਗਦਾਨ ਪਾਇਆ। ਓਲੰਪਿਕ, ਏਸ਼ੀਆ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਦੇਸ਼ ਅੰਦਰ ਹੋਈਆਂ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੀ ਸਫਲ ਮੇਜ਼ਬਾਨੀ ਵਿੱਚ ਵੱਡਾ ਰੋਲ ਨਿਭਾਇਆ।

ਸ. ਤਰਲੋਚਨ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।

The post ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ appeared first on Latest News, Breaking News, Crime News, Business News, Punjab News Updates: LiveGeoNews.com.

ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਫਤਿਹਗੜ੍ਹ ਚੂੜੀਆਂ/ਬਟਾਲਾ, 26 ਜੁਲਾਈ (      )

ਪੰਜਾਬ ਦੇ ਹਰ ਘਰ ਤੱਕ ਸੰਤੁਲਿਤ ਆਹਾਰ ਪਹੁੰਚਾਉਣ ਦੇ ਮਕਸਦ ਦੇ ਨਾਲ ਮਾਨ ਸਰਕਾਰ ਦੇ ਵੱਲੋਂ ਲਗਾਤਾਰ ਮਿਹਨਤ ਜਾਰੀ ਹੈ। ਇਸੇ ਲੜੀ ਦੇ ਤਹਿਤ ਮਾਨ ਸਰਕਾਰ ਦੇ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਭਾਰਥਵਾਲ ਦੇ ਵਿੱਚ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ ਵਲੋਂ ‘ਮੇਰੀ ਰਸੋਈ’ ਯੋਜਨਾ ਦੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਨੂੰ ਮਾਨ ਸਰਕਾਰ ਦੇ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਯੋਜਨਾਵਾਂ ਦੇ ਬਾਰੇ ਵਿੱਚ ਜਾਣੂ ਕਰਵਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਹਰ ਪਰਿਵਾਰ ਨੂੰ ਬਣਦਾ ਹੱਕ ਮਿਲੇ। ਲੋਕ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।

ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਇਸ ਮੌਕੇ ਦੇ ਨਿਰੰਜਣ ਸਿੰਘ, ਸਰਪੰਚ ਗੁਰਮੀਤ ਕੌਰ ,ਪੰਚ ਮਲਕੀਤ ਸਿੰਘ, ਪੰਚ ਹਰਪਾਲ ਸਿੰਘ ,ਪੰਚ ਹਰਪ੍ਰੀਤ ,ਪੰਚ ਸੁਰਜੀਤ ਸਿੰਘ ,ਬਲਜੀਤ ਸਿੰਘ , ਬੁੱਧ ਸਿੰਘ, ਪੰਚ ਅਮਨਦੀਪ ਕੌਰ ,ਭੁਪਿੰਦਰ ਕੌਰ, ਸਰਬਜੀਤ ਕੌਰ,ਪਰਮਜੀਤ ਕੌਰ,ਹਰਮਨਪ੍ਰੀਤ ਸਿੰਘ,ਅਕਾਸ਼ਦੀਪ ਸਿੰਘ , ਚੌਂਕੀਦਾਰ ਬਲਵਿੰਦਰ ਸਿੰਘ, ਲੰਬੜਦਾਰ ਬਲਵਿੰਦਰ  ਸਿੰਘ, ਨਰਿੰਦਰ ਸਿੰਘ ਡੀਪੂ ਹੋਲਡਰ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।

The post ਬਲਬੀਰ ਸਿੰਘ ਪਨੂੰ ਨੇ ਪਿੰਡ ਭਾਰਥਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਗਰੇਵਾਲ ਵੱਲੋਂ 5 ਕਰੋੜ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ
ਲੁਧਿਆਣਾ, 26 ਜੁਲਾਈ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਕਰੀਬ 5 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਦਿੱਤੀਆਂ ਗਰੰਟੀਆਂ ਨੂੰ 100 ਫੀਸਦੀ ਪੂਰਾ ਕਰਕੇ ਸੂਬੇ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਇਸੇ ਲੜੀ ਤਹਿਤ ਹਲਕਾ ਪੂਰਬੀ ਅੰਦਰ ਵਿਕਾਸ ਕਾਰਜ ਕਰੀਬ 90 ਫੀਸਦੀ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ।

ਵਿਧਾਇਕ ਗਰੇਵਾਲ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਨੂੰ ਇਸਦਾ ਲਾਭ ਮਿਲ ਸਕੇ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਪੂਰਬੀ ਦੇ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਨਵੇਂ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ’ਤੇ ਕਰੀਬ ਪੰਜ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਟੇਡੀਅਮ ਦੇ ਮੁਕੰਮਲ ਹੋਣ ਨਾਲ ਬੱਚਿਆਂ, ਵਿਦਿਆਰਥੀਆਂ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਵੀ ਖੇਡਾਂ ਵਿੱਚ ਆਪਣਾ ਹੁਨਰ ਦਿਖਾਉਣ ਲਈ ਮੌਕੇ ਮਿਲਣਗੇ। ਉਹਨਾਂ ਕਿਹਾ ਕਿ ਨਵੇਂ ਸਟੇਡੀਅਮ ਦੇ ਬਣਨ ਨਾਲ ਫੁਟਬਾਲ, ਵਾਲੀਬਾਲ, ਬਾਸਕਟਬਾਲ, ਇਨਡੋਰ ਜਿਮ, ਕ੍ਰਿਕਟ ਗਰਾਊਂਡ ਤੋਂ ਇਲਾਵਾ ਲਾਇਬਰੇਰੀ ਵੀ ਬਣਾਈ ਜਾਵੇਗੀ, ਜਿਸ ਦੇ ਬਣਨ ਨਾਲ ਖੇਡਾਂ ਵਿੱਚ ਰੂਚੀ ਰੱਖਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਨੌਜਵਾਨਾਂ ਨੂੰ ਹੌਸਲਾ ਅਫਜਾਈ ਮਿਲੇਗੀ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਤੇ ਨਵੇਂ ਹੋਰ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਮੌਕੇ ਅੰਕੁਰ ਗੁਲਾਟੀ, ਕੌਂਸਲਰ ਅਸ਼ਵਨੀ ਸ਼ਰਮਾ, ਕੌਂਸਲਰ ਜਸਪਾਲ ਗਰੇਵਾਲ, ਕੌਂਸਲਰ ਸੁਖਮੇਲ ਗਰੇਵਾਲ, ਰਾਜ ਗਰੇਵਾਲ ਕੁਲਵਿੰਦਰ ਗਰੇਵਾਲ, ਰਾਜੂ ਗਰੇਵਾਲ,  ਮਨਵੀਰ ਸੰਧੂ, ਪਰਵਿੰਦਰ ਗਿੰਦਰਾ, ਲਖਵਿੰਦਰ ਲੱਖਾ, ਨਸੀਬ ਸਿੰਘ, ਅਮਨਿੰਦਰ ਗਰੇਵਾਲ, ਕਾਕਾ, ਚਿਰਾਗ ਗੁਲਾਟੀ, ਕਰਨਪ੍ਰੀਤ ਸਿੰਘ, ਭਿੰਦਾ, ਰਿੰਕੂ, ਮਨੋਹਰ ਸੂਦ, ਮੋਹਨ ਲਾਲ, ਨੰਦ ਕਿਸ਼ੋਰ, ਅਮਨਦੀਪ, ਆਸ਼ਾ, ਮਨਵੀਰ ਗਾਂਧੀ, ਮਹਾਂਵੀਰ ਸਿੰਘ, ਮਹਾਂਦੀਪ, ਆਸ਼ਾ, ਮਨਵੀਰ ਸਿੰਘ, ਸੁਰੇਸ਼ ਜੀ, ਨੀਰਜ, ਜਗਬੀਰ, ਕਰਨਪ੍ਰੀਤ ਸਿੰਘ, ਗੋਵਿੰਦ, ਵਰੁਣ ਸ਼ਰਮਾ, ਮਨਮੋਹਨ ਸਿੰਘ, ਤਰਲੋਚਨ ਸਿੰਘ, ਸੁਖਵਿੰਦਰ ਸੁੱਖਾ, ਬਾਜ਼ ਸਿੱਧੂ, ਅਮਿਤ ਸਿੰਗਲਾ, ਬਲਦੇਵ ਸਿੰਘ, ਸੁਭਾਸ਼ ਬਿਸ਼ਨੋਈ, ਪਵਨ ਸ਼ਰਮਾ, ਐਮ.ਡੀ. ਯੂਸਫ, ਨੰਨੂ, ਹਰਜਿੰਦਰ ਸਿੰਘ, ਸਿੰਰਨ ਕੋਹਲੀ, ਲਵੀ, ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ

The post ਵਿਧਾਇਕ ਗਰੇਵਾਲ ਵੱਲੋਂ 5 ਕਰੋੜ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਡੀ.ਐਸ.ਪੀ. ਬਰਨਾਲਾ ਮੁਅੱਤਲ
ਚੰਡੀਗੜ੍ਹ, 24 ਜੁਲਾਈ: ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਧਰਨੇ ਦੌਰਾਨ ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਕਰਮਚਾਰੀਆਂ ਉਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉਤੇ ਹੋਏ ਲਾਠੀਚਾਰਜ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਐਸ.ਐਚ.ਓ.ਬਰਨਾਲਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

The post ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਡੀ.ਐਸ.ਪੀ. ਬਰਨਾਲਾ ਮੁਅੱਤਲ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ
ਚੰਡੀਗੜ੍ਹ, 24 ਜੁਲਾਈ :

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਹਨI ਜੂਨ ਮਹੀਨੇ ਦੌਰਾਨ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ।

ਕੈਂਸਰ ਦਾ ਪਤਾ ਲੱਗਣਾ  ਬਹੁਤ ਹੀ ਡਰਾਉਣਾ ਤਜ਼ਰਬਾ ਹੁੰਦਾ ਹੈ। ਕਈ ਪਰਿਵਾਰਾਂ ਲਈ ਇਹ ਡਰ ਉਸ ਵੇਲੇ ਹੋਰ ਵੀ ਵਧ ਜਾਂਦਾ ਹੈ, ਜਦੋਂ ਅਗਲਾ ਸਵਾਲ ਸਿਰਫ਼ ਇਹ ਨਹੀਂ ਹੁੰਦਾ ਕਿ “ਕੀ ਇਸ ਬੀਮਾਰੀ ਦਾ ਇਲਾਜ ਸੰਭਵ ਹੈ?”, ਸਗੋਂ ਇਹ ਵੀ ਹੁੰਦਾ ਹੈ ਕਿ “ਕੀ ਅਸੀਂ ਇਲਾਜ ਦਾ ਖ਼ਰਚ ਝੱਲ ਸਕਾਂਗੇ?” ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇਸੇ ਚਿੰਤਾ ਨੂੰ ਦੂਰ ਕਰਨ ਦਾ ਯਤਨ ਕਰ ਰਹੀ ਹੈ।

ਸਟੇਟ ਹੈਲਥ ਏਜੰਸੀ (ਐੱਸਐੱਚਏ), ਪੰਜਾਬ ਵੱਲੋਂ ਸਾਂਝੇ ਕੀਤੇ  ਅੰਕੜਿਆਂ ਅਨੁਸਾਰ, 18 ਜੁਲਾਈ 2026 ਤੱਕ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ; ਜਿਸ ’ਤੇ ਸਰਕਾਰ ਨੇ ਕੁੱਲ 20.22 ਕਰੋੜ  ਰੁਪਏ ਖ਼ਰਚ ਕੀਤੇ।

ਇਨ੍ਹਾਂ ਅੰਕੜਿਆਂ ਦੇ ਪਿੱਛੇ ਹਜ਼ਾਰਾਂ ਅਜਿਹੇ ਪਰਿਵਾਰ ਹਨ, ਜਿਨ੍ਹਾਂ ਨੂੰ ਜ਼ਿੰਦਗੀ ਦੇ ਸਭ ਤੋਂ ਮੁਸ਼ਕਲ ਸਮੇਂ ਵਿੱਚ ਵੱਡੇ ਫ਼ੈਸਲੇ ਲੈਣੇ ਪੈਂਦੇ ਹਨ, ਜਦੋਂ ਇਲਾਜ ਵਿੱਚ ਹੋਣ ਵਾਲੀ ਹਰ ਦੇਰੀ ਮਰੀਜ਼ ਦੀ ਜ਼ਿੰਦਗੀ ’ਤੇ ਭਾਰੀ ਪੈ ਸਕਦੀ ਹੈ। ਅੱਜ ਕੈਂਸਰ ਦੇ ਇਲਾਜ ਵਿੱਚ ਸਰਜਰੀ, ਕੀਮੋਥੈਰੇਪੀ, ਰੇਡੀਓਥੈਰੇਪੀ, ਇਮਿਊਨੋਥੈਰੇਪੀ ਅਤੇ ਟਾਰਗੇਟਡ ਥੈਰੇਪੀ ਵਰਗੀਆਂ ਆਧੁਨਿਕ ਇਲਾਜ ਵਿਧੀਆਂ ਨੇ ਮਰੀਜ਼ਾਂ ਦੇ ਠੀਕ ਹੋਣ ਦੀਆਂ ਸੰਭਾਵਨਾਵਾਂ ਪਹਿਲਾਂ ਨਾਲੋਂ ਕਾਫ਼ੀ ਵਧਾ ਦਿੱਤੀਆਂ ਹਨ। ਪਰ ਡਾਕਟਰੀ ਵਿਗਿਆਨ ਵਿੱਚ ਹੋਈ ਇਹ ਤਰੱਕੀ ਉਦੋਂ ਹੀ ਸਾਰਥਕ ਹੈ, ਜਦੋਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲ ਸਕੇ।

ਲਾਭਪਾਤਰੀਆਂ ਦੀ ਉਮਰ ਨਾਲ ਸਬੰਧਤ ਅੰਕੜੇ ਵੀ ਇੱਕ ਮਹੱਤਵਪੂਰਨ ਤੱਥ ਸਾਹਮਣੇ ਲਿਆਉਂਦੇ ਹਨ। ਆਮ ਤੌਰ ’ਤੇ ਕੈਂਸਰ ਨੂੰ ਬੁਢਾਪੇ ਨਾਲ ਜੋੜ ਕੇ ਦੇਖਿਆ ਜਾਂਦਾ ਹੈ, ਪਰ ਯੋਜਨਾ ਦੇ ਅੰਕੜੇ ਦੱਸਦੇ ਹਨ ਕਿ ਵੱਡੀ ਗਿਣਤੀ ਵਿੱਚ ਅਜਿਹੇ ਮਰੀਜ਼ ਹਨ ਜੋ ਆਪਣੀ ਕੰਮਕਾਜੀ ਉਮਰ ਵਿੱਚ ਇਸ ਬੀਮਾਰੀ ਨਾਲ ਜੂਝ ਰਹੇ ਹਨ। ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਵਿੱਚੋਂ 4,285 ਮਰੀਜ਼ 36 ਤੋਂ 60 ਸਾਲ ਉਮਰ ਵਰਗ ਦੇ ਸਨ, ਜੋ ਸਭ ਤੋਂ ਵੱਡਾ ਵਰਗ ਰਿਹਾ। ਇਸ ਤੋਂ ਇਲਾਵਾ 3,376 ਮਰੀਜ਼ 60 ਸਾਲ ਤੋਂ ਵੱਧ ਉਮਰ ਦੇ, 399 ਮਰੀਜ਼ 17 ਤੋਂ 35 ਸਾਲ ਉਮਰ ਵਰਗ ਦੇ ਅਤੇ 9 ਮਰੀਜ਼ 17 ਸਾਲ ਤੋਂ ਘੱਟ ਉਮਰ ਦੇ ਸਨ।

ਕਿਸੇ ਵੀ ਪਰਿਵਾਰ ਲਈ ਕੈਂਸਰ ਦਾ ਇਲਾਜ ਅਚਾਨਕ ਆਰਥਿਕ ਸੰਕਟ ਦਾ ਕਾਰਨ ਬਣ ਸਕਦਾ ਹੈ। ਇਸ ਬੀਮਾਰੀ ਦੇ ਇਲਾਜ ਲਈ ਵਾਰ-ਵਾਰ ਹਸਪਤਾਲ ਜਾਣਾ, ਮਹਿੰਗੀਆਂ ਇਲਾਜ ਪ੍ਰਕਿਰਿਆਵਾਂ ਅਤੇ ਲੰਬੇ ਸਮੇਂ ਤੱਕ ਦੇਖਭਾਲ ਦੀ ਲੋੜ ਪੈਂਦੀ ਹੈ। ਕਈ ਵਾਰ ਬੀਮਾਰੀ ਦਾ ਇਲਾਜ ਸੰਭਵ ਹੋਣ ਦੇ ਬਾਵਜੂਦ ਵੀ ਇਲਾਜ ਦਾ ਖ਼ਰਚ ਹੀ ਇਹ ਤੈਅ ਕਰਦਾ ਹੈ ਕਿ ਮਰੀਜ਼ ਦਾ ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕੇਗਾ।

ਸਮਾਣਾ ਦੀ ਰਹਿਣ ਵਾਲੀ ਦਰਸ਼ਨ ਦੇਵੀ ਨੇ ਵੀ ਇਸੇ ਚਿੰਤਾ ਦਾ ਸਾਹਮਣਾ ਕੀਤਾ। ਦਰਦ ਵਧਣ ’ਤੇ ਡਾਕਟਰਾਂ ਨੇ ਸਰਜਰੀ ਦੀ ਸਲਾਹ ਦਿੱਤੀ, ਪਰ 4 ਤੋਂ 5 ਲੱਖ ਰੁਪਏ ਦੇ ਅਨੁਮਾਨਿਤ ਖ਼ਰਚ ਨੇ ਉਨ੍ਹਾਂ ਦੇ ਪਰਿਵਾਰ ਦੀ ਚਿੰਤਾ ਵਧਾ ਦਿੱਤੀ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਕੈਂਸਰ ਸਰਜਰੀ ਬਿਨਾਂ ਕਿਸੇ ਖ਼ਰਚ ਕੀਤੇ ਹੋਈ। ਉਨ੍ਹਾਂ ਲਈ ਇਹ ਯੋਜਨਾ ਸਿਰਫ਼ ਇੱਕ ਸਿਹਤ ਸਹੂਲਤ ਨਹੀਂ ਸੀ, ਸਗੋਂ ਇਸ ਨੇ ਬੀਮਾਰੀ ਦੀ ਪਛਾਣ ਅਤੇ ਸਮੇਂ ਸਿਰ ਇਲਾਜ ਦੇ ਵਿਚਕਾਰ ਖੜ੍ਹੀ ਸਭ ਤੋਂ ਵੱਡੀ ਰੁਕਾਵਟ—ਇਲਾਜ ਦੇ ਖ਼ਰਚ—ਨੂੰ ਦੂਰ ਕਰ ਦਿੱਤਾ।

ਪੰਜਾਬ ਵਿੱਚ ਕੈਂਸਰ ਇਲਾਜ ਦੇ ਅੰਕੜੇ ਦਰਸਾਉਂਦੇ ਹਨ ਕਿ ਪੂਰੇ ਸਾਲ ਦੌਰਾਨ ਕੈਂਸਰ ਇਲਾਜ ਦੀ ਲੋੜ ਲਗਾਤਾਰ ਬਣੀ ਰਹੀ। ਜਨਵਰੀ ਵਿੱਚ 842 ਮਰੀਜ਼ਾਂ ਦਾ ਇਲਾਜ ਕੀਤਾ ਗਿਆ, ਜੋ ਫ਼ਰਵਰੀ ਵਿੱਚ ਵਧ ਕੇ 1,080, ਮਾਰਚ ਵਿੱਚ 1,175 ਅਤੇ ਅਪ੍ਰੈਲ ਵਿੱਚ 1,350 ਹੋ ਗਿਆ। ਮਈ ਵਿੱਚ ਇਹ ਗਿਣਤੀ ਕੁਝ ਘਟ ਕੇ 1,275 ਰਹੀ, ਪਰ ਜੂਨ ਵਿੱਚ ਸਭ ਤੋਂ ਵੱਧ 1,468 ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਜੁਲਾਈ ਦੇ ਪਹਿਲੇ 18 ਦਿਨਾਂ ਵਿੱਚ ਹੀ 879 ਮਰੀਜ਼ ਇਸ ਯੋਜਨਾ ਤਹਿਤ ਇਲਾਜ ਪ੍ਰਾਪਤ ਕਰ ਚੁੱਕੇ ਸਨ।

ਕੈਂਸਰ ਇਲਾਜ ਦੀ ਵਧ ਰਹੀ ਲੋੜ ਦੇਸ਼ ਸਾਹਮਣੇ ਮੌਜੂਦ ਇੱਕ ਵੱਡੀ ਜਨ ਸਿਹਤ ਚੁਣੌਤੀ ਨੂੰ ਵੀ ਦਰਸਾਉਂਦੀ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐੱਮਆਰ) ਅਨੁਸਾਰ, ਸਾਲ 2022 ਵਿੱਚ ਭਾਰਤ ਵਿੱਚ ਲਗਭਗ 14.6 ਲੱਖ ਨਵੇਂ ਕੈਂਸਰ ਮਾਮਲਿਆਂ ਦਾ ਅਨੁਮਾਨ ਲਗਾਇਆ ਗਿਆ ਸੀ ਅਤੇ ਆਉਣ ਵਾਲੇ ਸਾਲਾਂ ਵਿੱਚ ਇਹ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਬਦਲਦੀ ਜੀਵਨ ਸ਼ੈਲੀ, ਵਧਦੀ ਉਮਰ ਅਤੇ ਬਿਹਤਰ ਜਾਂਚ ਸਹੂਲਤਾਂ ਇਸ ਵਧਦੇ ਬੋਝ ਦੇ ਮੁੱਖ ਕਾਰਨਾਂ ਵਿੱਚ ਸ਼ਾਮਲ ਹਨ।

ਹਾਲਾਂਕਿ ਸਿਰਫ਼ ਅੰਕੜੇ ਹੀ ਪੂਰੀ ਤਸਵੀਰ ਨਹੀਂ ਦੱਸਦੇ। ਕੈਂਸਰ ਅਜਿਹੀ ਬੀਮਾਰੀ ਹੈ, ਜਿਸ ਵਿੱਚ ਅਕਸਰ ਸਮਾਂ ਹੀ ਇਲਾਜ ਦੇ ਨਤੀਜੇ ਤੈਅ ਕਰਦਾ ਹੈ। ਜੇਕਰ ਜਾਂਚ ਜਾਂ ਇਲਾਜ ਵਿੱਚ ਦੇਰੀ ਹੋ ਜਾਵੇ ਤਾਂ ਬੀਮਾਰੀ ਗੰਭੀਰ ਰੂਪ ਧਾਰ ਸਕਦੀ ਹੈ ਅਤੇ ਇਲਾਜ ਹੋਰ ਜ਼ਿਆਦਾ ਪੇਚੀਦਾ ਅਤੇ ਮਹਿੰਗਾ ਹੋ ਸਕਦਾ ਹੈ। ਅਜਿਹੇ ਸਮੇਂ ਪਹਿਲਾਂ ਹੀ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਲਈ ਇਲਾਜ ਦਾ ਖ਼ਰਚ ਇਕ ਵਾਧੂ ਸੰਘਰਸ਼ ਬਣ ਜਾਂਦਾ ਹੈ।

8 ਜਨਵਰੀ 2026 ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਕੁੱਲ 2,68,274 ਲਾਭਪਾਤਰੀ ਇਸ ਯੋਜਨਾ ਤਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ। ਇਸ ਦੌਰਾਨ ਯੋਜਨਾ ਅਧੀਨ ਕੁੱਲ 5,31,386 ਇਲਾਜ ਮਾਮਲੇ ਦਰਜ ਕੀਤੇ ਗਏ ਹਨ। 20 ਜੁਲਾਈ 2026 ਤੱਕ ਇਸ ਯੋਜਨਾ ਤਹਿਤ ਮੁਹੱਈਆ ਕਰਵਾਏ ਗਏ ਇਲਾਜ ਦਾ ਕੁੱਲ ਮੁੱਲ 950.35 ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਉਦੇਸ਼ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਕੈਂਸਰ ਇਲਾਜ ਵਿੱਚ ਰੁਕਾਵਟ ਨਾ ਬਣੇ। ਉਨ੍ਹਾਂ ਕਿਹਾ, “ਕੈਂਸਰ ਸਾਡੇ ਸਮੇਂ ਦੀਆਂ ਸਭ ਤੋਂ ਵੱਡੀਆਂ ਜਨ ਸਿਹਤ ਚੁਣੌਤੀਆਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ। ਸਮੇਂ ਸਿਰ ਜਾਂਚ ਅਤੇ ਤੁਰੰਤ ਇਲਾਜ ਨਾਲ ਮਰੀਜ਼ਾਂ ਦੇ ਠੀਕ ਹੋਣ ਦੀ ਸੰਭਾਵਨਾ ਕਾਫ਼ੀ ਵਧ ਜਾਂਦੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਯੋਗ ਮਰੀਜ਼ਾਂ ਨੂੰ ਗੁਣਵੱਤਾਪੂਰਨ ਕੈਂਸਰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਨਾ ਕਰਨੀ ਪਵੇ।”

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰੀਰ ਵਿੱਚ ਲਗਾਤਾਰ ਰਹਿਣ ਵਾਲੀ ਗੰਢ, ਬਿਨਾਂ ਕਿਸੇ ਕਾਰਨ ਭਾਰ ਘਟਣਾ, ਅਸਧਾਰਨ ਤੌਰ ‘ਤੇ ਖ਼ੂਨ ਵਗਣਾ, ਲੰਬੇ ਸਮੇਂ ਤੱਕ ਰਹਿਣ ਵਾਲੀ ਖੰਘ ਜਾਂ ਮਲ-ਮੂਤਰ ਦੀ ਆਮ ਪ੍ਰਕਿਰਿਆ ਵਿੱਚ ਹੋਣ ਵਾਲੇ ਬਦਲਾਅ ਵਰਗੇ ਚੇਤਾਵਨੀ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰਨ।

The post ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ
ਚੰਡੀਗੜ੍ਹ, 24 ਜੁਲਾਈ:

ਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।

ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ।

ਇਸ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰੇਕ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਭਰ ਦੇ ਹਰੇਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਨਾਲ ਤਰੁੰਤ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਮੁਅੱਤਲੀ ਦੌਰਾਨ ਮੁਲਜ਼ਮ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਦਫਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਨੂੰ ਉਸ ਦਾ ਮੁੱਖ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ ਜਿੱਥੇ ਉਸਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਆਪਣੀ ਹਾਜ਼ਰੀ ਲਗਾਉਣੀ ਪਵੇਗੀ।

The post ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ appeared first on Latest News, Breaking News, Crime News, Business News, Punjab News Updates: LiveGeoNews.com.

‘ਮੇਰਾ ਘਰ, ਮੇਰਾ ਮਾਣ’ ਯੋਜਨਾ ਦੀ ਸ਼ੁਰੂਆਤ: ਪੰਜਾਬ ਸਰਕਾਰ ਨੇ ਲਾਲ ਲਕੀਰ ਵਾਲੀ ਜ਼ਮੀਨ ’ਤੇ ਦਿੱਤਾ ਮਾਲਕੀ ਹੱਕ
ਪ੍ਰਾਪਰਟੀ ਕਾਰਡ ਬਣੇਗਾ ਹੱਕ, ਭਰੋਸੇ ਅਤੇ ਤਰੱਕੀ ਦਾ ਨਿਸ਼ਾਨ – ਦਸੰਬਰ 2026 ਤੱਕ ਪੂਰੇ ਪੰਜਾਬ ਵਿੱਚ ਯੋਜਨਾ ਲਾਗੂ ਹੋਵੇਗੀ

ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਚੁੱਕਦਿਆਂ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ’ਤੇ ਲਾਲ ਲਕੀਰ ਦੇ ਅੰਦਰ ਆਉਣ ਵਾਲੀ ਜ਼ਮੀਨ ’ਤੇ ਮਾਲਕੀ ਹੱਕ ਲੈਣ ਵਾਲੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਤਰਨ ਤਾਰਨ ਹਲਕੇ ਦੇ 11 ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਸ ਪਹਿਲ ਦਾ ਪਹਿਲਾ ਫਾਇਦਾ ਮਿਲਿਆ ਹੈ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਡੇ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਹਾਜ਼ਰ ਰਹੇ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਮੌਕੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਪਿੰਡਾਂ ਦੀ “ਲਾਲ ਲਕੀਰ” ਵਿੱਚ ਰਹਿਣ ਵਾਲੇ ਲੋਕ ਪੀੜ੍ਹੀਆਂ ਤੋਂ ਆਪਣੀ ਜ਼ਮੀਨ ਨੂੰ ਲੈ ਕੇ ਅਸੁਰੱਖਿਆ ਵਿੱਚ ਜੀ ਰਹੇ ਸਨ। ਹੁਣ ਇਹ ਉਲਝਣ ਦੂਰ ਹੋ ਗਈ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ’ਤੇ ਪੂਰਾ ਕਾਨੂੰਨੀ ਮਾਲਕੀ ਹੱਕ ਮਿਲ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ ਸੂਬਾ ਸਰਕਾਰ ਵੱਲੋਂ ਮਿਸ਼ਨ ਮੋਡ ’ਤੇ ਲਾਗੂ ਕੀਤੀ ਜਾ ਰਹੀ ਹੈ ਅਤੇ ਦਸੰਬਰ 2026 ਤੱਕ ਪੂਰੇ ਪੰਜਾਬ ਵਿੱਚ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਇਸ ਦੇ ਤਹਿਤ ਹਰ ਪਰਿਵਾਰ ਨੂੰ ਕਾਨੂੰਨੀ ਕਾਗਜ਼ ਦੇ ਰੂਪ ਵਿੱਚ ਪ੍ਰਾਪਰਟੀ ਕਾਰਡ ਮਿਲਣਗੇ, ਜੋ ਡਿਜੀਟਲ ਅਤੇ ਸਰਕਾਰੀ ਰਿਕਾਰਡ ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਾਰਡ ਹੁਣ ਬੈਂਕ ਤੋਂ ਕਰਜ਼ਾ ਲੈਣ ਵਿੱਚ ਗਾਰੰਟੀ ਕਾਗਜ਼ ਦਾ ਕੰਮ ਕਰੇਗਾ। ਜ਼ਮੀਨ ਅਤੇ ਮਕਾਨ ਦੀ ਖਰੀਦ-ਵੇਚ ਵਿੱਚ ਕਿਸੇ ਵੀ ਤਰ੍ਹਾਂ ਦਾ ਡਰ ਜਾਂ ਸ਼ੱਕ ਨਹੀਂ ਰਹੇਗਾ ਅਤੇ ਪਿੰਡਾਂ ਦੇ ਸਮਾਜ ਵਿੱਚ ਪਾਰਦਰਸ਼ਤਾ ਆਵੇਗੀ। ਮਾਲਕੀ ਹੱਕ ਦਾ ਸਾਫ਼ ਸਬੂਤ ਮਿਲਣ ਨਾਲ ਪੀੜ੍ਹੀਆਂ ਤੋਂ ਚੱਲ ਰਹੇ ਝਗੜੇ ਖ਼ਤਮ ਹੋਣਗੇ ਅਤੇ ਬੱਚਿਆਂ ਨੂੰ ਸਾਫ਼-ਸੁਥਰੀ ਜਾਇਦਾਦ ਵਿਰਾਸਤ ਵਿੱਚ ਮਿਲੇਗੀ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ “ਮੇਰਾ ਘਰ, ਮੇਰਾ ਮਾਣ” ਸਿਰਫ਼ ਇੱਕ ਯੋਜਨਾ ਨਹੀਂ ਬਲਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਲੋਕਾਂ ਨਾਲ ਵਾਅਦਾ ਹੈ। ਇਹ ਪਹਿਲ ਹਰ ਪੰਜਾਬੀ ਨੂੰ ਸਮਰੱਥ ਅਤੇ ਆਤਮਨਿਰਭਰ ਬਣਾਉਣ ਲਈ ਸਰਕਾਰ ਦੀ ਪੱਕੀ ਯੋਜਨਾ ਦਾ ਹਿੱਸਾ ਹੈ। ਪ੍ਰਾਪਰਟੀ ਕਾਰਡ ਆਮ ਕਾਗਜ਼ ਨਹੀਂ ਬਲਕਿ ਲੋਕਾਂ ਦੇ ਸਵੈ-ਮਾਣ ਦਾ ਨਿਸ਼ਾਨ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਆਧਾਰ ਕਾਰਡ ਪਹਿਚਾਣ ਦਾ ਨਿਸ਼ਾਨ ਬਣਿਆ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਨਿਭਾ ਰਹੀ ਹੈ ਅਤੇ ਪੰਜਾਬ ਨੂੰ ਅੱਗੇ ਵਧਾਉਣ ਲਈ ਕਈ ਵਿਕਾਸ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। “ਮੇਰਾ ਘਰ, ਮੇਰਾ ਮਾਣ” ਯੋਜਨਾ ਨਾਲ ਲੱਖਾਂ ਲੋਕਾਂ ਨੂੰ ਰਾਹਤ ਅਤੇ ਹੱਕ ਮਿਲੇਗਾ।

ਤਰਨ ਤਾਰਨ ਹਲਕੇ ਦੇ ਇੰਚਾਰਜ ਸ਼੍ਰੀ ਹਰਮੀਤ ਸਿੰਘ ਸੰਧੂ ਨੇ ਵੀ ਇਸ ਮੌਕੇ ’ਤੇ ਲਾਭ ਲੈਣ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਯੋਜਨਾ ਸਮਾਜਿਕ ਨਿਆਂ ਅਤੇ ਪਿੰਡਾਂ ਦੀ ਤਰੱਕੀ ਦੀ ਨਵੀਂ ਮਿਸਾਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਪੰਜਾਬ ਦੀ ਤਰੱਕੀ ਨੂੰ ਹੋਰ ਗਤੀ ਦੇਵੇਗੀ।

ਇਸ ਯੋਜਨਾ ਨਾਲ ਨਾ ਸਿਰਫ਼ ਪਿੰਡ ਦੇ ਲੋਕਾਂ ਨੂੰ ਮਾਲਕੀ ਹੱਕ ਮਿਲੇਗਾ ਬਲਕਿ ਪੰਜਾਬ ਦਾ ਪਿੰਡਾਂ ਦਾ ਢਾਂਚਾ ਹੋਰ ਮਜ਼ਬੂਤ ਹੋਵੇਗਾ। ਸਰਕਾਰ ਦਾ ਮੰਨਣਾ ਹੈ ਕਿ ਜਦੋਂ ਲੋਕ ਆਤਮਨਿਰਭਰ ਅਤੇ ਨਿਸ਼ਚਿੰਤ ਹੋਣਗੇ ਤਾਂ ਹੀ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ। ਪਿੰਡ-ਪਿੰਡ ਤੱਕ ਹੱਕ ਅਤੇ ਭਰੋਸਾ ਪਹੁੰਚਾਉਣ ਵਾਲਾ ਇਹ ਕਦਮ ਪੰਜਾਬ ਦੇ ਭਵਿੱਖ ਦੀ ਪੱਕੀ ਨੀਂਹ ਬਣੇਗਾ।

The post ‘ਮੇਰਾ ਘਰ, ਮੇਰਾ ਮਾਣ’ ਯੋਜਨਾ ਦੀ ਸ਼ੁਰੂਆਤ: ਪੰਜਾਬ ਸਰਕਾਰ ਨੇ ਲਾਲ ਲਕੀਰ ਵਾਲੀ ਜ਼ਮੀਨ ’ਤੇ ਦਿੱਤਾ ਮਾਲਕੀ ਹੱਕ appeared first on Latest News, Breaking News, Crime News, Business News, Punjab News Updates: LiveGeoNews.com.

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ ।
ਪੰਜਾਬ ਦੀ ਮਾਨ ਸਰਕਾਰ ਨੇ ਅਪਾਹਜ ਬੱਚਿਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ। ਅਗਸਤ 2025 ਵਿੱਚ, ਪੰਜਾਬ ਨੇ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਤਹਿਤ ਸੰਕੇਤ ਭਾਸ਼ਾ ਦੁਭਾਸ਼ੀਏ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕ ਨਿਯੁਕਤ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣ ਕੇ ਇੱਕ ਮਿਸਾਲ ਕਾਇਮ ਕੀਤੀ। ਇਹ ਫੈਸਲਾ ਸੁਣਨ ਜਾਂ ਬੋਲਣ ਦੀ ਕਮਜ਼ੋਰੀ ਵਾਲੇ ਬੱਚਿਆਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਜਿਨ੍ਹਾਂ ਨੂੰ ਅਕਸਰ ਕਾਨੂੰਨੀ ਅਤੇ ਵਿਦਿਅਕ ਪ੍ਰਕਿਰਿਆਵਾਂ ਵਿੱਚ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

ਇਹ ਸਿਰਫ਼ ਇੱਕ ਸਰਕਾਰੀ ਫੈਸਲਾ ਨਹੀਂ ਹੈ, ਸਗੋਂ ਬੱਚੇ ਦੀ ਚੁੱਪ ਦੁਨੀਆਂ ਵਿੱਚ ਗੂੰਜਦੀ ਉਮੀਦ ਦੀ ਕਹਾਣੀ ਹੈ। ਜਦੋਂ ਕੋਈ ਬੱਚਾ ਸੁਣਨ ਅਤੇ ਬੋਲਣ ਤੋਂ ਅਸਮਰੱਥ ਪੈਦਾ ਹੁੰਦਾ ਹੈ, ਤਾਂ ਉਨ੍ਹਾਂ ਦੀ ਦੁਨੀਆ ਸ਼ਬਦਾਂ ਦੇ ਸ਼ੋਰ ਤੋਂ ਦੂਰ ਇੱਕ ਸ਼ਾਂਤ ਅਤੇ ਸੀਮਤ ਖੇਤਰ ਤੱਕ ਸੀਮਤ ਹੋ ਜਾਂਦੀ ਹੈ। ਉਨ੍ਹਾਂ ਦੀਆਂ ਅੱਖਾਂ ਅਣਗਿਣਤ ਸਵਾਲ ਰੱਖਦੀਆਂ ਹਨ, ਉਨ੍ਹਾਂ ਦੇ ਦਿਲ ਬਹੁਤ ਕੁਝ ਪ੍ਰਗਟ ਕਰਨ ਲਈ ਤਰਸਦੇ ਹਨ, ਪਰ ਉਨ੍ਹਾਂ ਦੀਆਂ ਜੀਭਾਂ ਚੁੱਪ ਰਹਿੰਦੀਆਂ ਹਨ। ਨਿਆਂ ਦੇ ਗਲਿਆਰਿਆਂ ਵਿੱਚ, ਜਿੱਥੇ ਸ਼ਬਦ ਰਾਜ ਕਰਦੇ ਹਨ, ਅਜਿਹੇ ਬੱਚਿਆਂ ਲਈ ਬੋਲਣਾ ਪਹਾੜ ਤੋਂ ਘੱਟ ਨਹੀਂ ਹੈ। ਪਰ ਪੰਜਾਬ ਦੀ ਮਾਨ ਸਰਕਾਰ ਨੇ ਇਨ੍ਹਾਂ ਬੱਚਿਆਂ ਦੀ ਚੁੱਪ ਨੂੰ ਆਵਾਜ਼ ਵਿੱਚ ਬਦਲ ਦਿੱਤਾ ਹੈ। ਇਹ ਸਿਰਫ਼ ਇੱਕ ਪ੍ਰਸ਼ਾਸਕੀ ਸੁਧਾਰ ਨਹੀਂ ਹੈ, ਸਗੋਂ ਇੱਕ ਬੱਚੇ ਦੀ ਦਿਲੋਂ ਕੀਤੀ ਪ੍ਰਾਰਥਨਾ ਦਾ ਨਤੀਜਾ ਹੈ।

ਇਹ ਪਹਿਲ ਕਾਨੂੰਨੀ ਅਤੇ ਰਾਜਨੀਤਿਕ ਤੱਕ ਸੀਮਤ ਨਹੀਂ ਹੈ। ਪਟਿਆਲਾ ਵਿੱਚ, “ਸਾਈਨ ਲਿੰਗੁਆ ਫ੍ਰਾਂਕਾ” ਨਾਮਕ ਇੱਕ ਤਕਨੀਕੀ ਹੱਲ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਬੋਲੇ ​​ਸ਼ਬਦਾਂ ਨੂੰ ਸੰਕੇਤ ਭਾਸ਼ਾ ਵਿੱਚ ਬਦਲਦਾ ਹੈ। ਇਹ ਤਕਨਾਲੋਜੀ ਲੱਖਾਂ ਲੋਕ ਜੋ ਬੋਲ ਜਾਂ ਸੁਣ ਨਹੀਂ ਸਕਦੇ ਉਹਨਾਂ ਦੇ ਜੀਵਨ ਨੂੰ ਬਦਲ ਸਕਦੀ ਹੈ। ਮਾਨ ਸਰਕਾਰ ਸਿਰਫ਼ ਯੋਜਨਾਵਾਂ ਦਾ ਐਲਾਨ ਨਹੀਂ ਕਰ ਰਹੀ ,ਸਗੋਂ ਤਕਨਾਲੋਜੀ ਅਤੇ ਮਨੁੱਖੀ ਹਮਦਰਦੀ ਨੂੰ ਜੋੜ ਕੇ ਅਸਲ ਤਬਦੀਲੀ ਲਿਆ ਰਹੀ ਹੈ। ਮਾਨ ਸਰਕਾਰ ਦੀ ਪਹਿਲਕਦਮੀ ਦਰਸਾਉਂਦੀ ਹੈ ਕਿ ਸ਼ਾਸਨ ਸਿਰਫ਼ ਅੰਕੜਿਆਂ ਦੁਆਰਾ ਨਹੀਂ, ਸਗੋਂ ਦਿਲ ਦੁਆਰਾ ਚਲਾਇਆ ਜਾਂਦਾ ਹੈ। ਇਹ ਸਿਰਫ਼ ਇੱਕ ਨੀਤੀ ਨਹੀਂ ਹੈ, ਸਗੋਂ ਇੱਕ ਭਾਵਨਾਤਮਕ ਯਾਤਰਾ ਹੈ – ਇੱਕ ਯਾਤਰਾ ਜੋ ਇੱਕ ਚੁੱਪ ਬੱਚੇ ਨੂੰ ਉਮੀਦ ਦਾ ਰਸਤਾ ਦਿਖਾਉਂਦੀ ਹੈ। ਇਸ ਕਦਮ ਨਾਲ, ਪੰਜਾਬ ਨੇ ਨਾ ਸਿਰਫ਼ ਇੱਕ ਉਦਾਹਰਣ ਕਾਇਮ ਕੀਤੀ ਹੈ ਸਗੋਂ ਇਹ ਵੀ ਸਾਬਤ ਕੀਤਾ ਹੈ ਕਿ ਜਦੋਂ ਹਮਦਰਦੀ ਅਤੇ ਇੱਛਾ ਸ਼ਕਤੀ ਇਕੱਠੀ ਹੁੰਦੀ ਹੈ, ਤਾਂ ਸਭ ਤੋਂ ਭਿਆਨਕ ਰੁਕਾਵਟਾਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਮਾਨ ਸਰਕਾਰ ਦਾ ਵਾਅਦਾ ਹਰ ਅਪਾਹਜ ਬੱਚੇ ਲਈ ਇੱਕ ਮੁਸਕਰਾਹਟ ਅਤੇ ਇੱਕ ਨਵਾਂ, ਸਸ਼ਕਤ ਭਵਿੱਖ ਹੈ।

ਇਹ ਪਹਿਲ ਲੱਖਾਂ ਬੋਲ਼ੇ ਅਤੇ ਗੁੰਗੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਤਿਕਾਰ ਅਤੇ ਉਮੀਦ ਦੀ ਕਿਰਨ ਹੈ। ਜਦੋਂ ਕੋਈ ਬੱਚਾ ਬੋਲਣ ਅਤੇ ਸਮਝਣ ਦੇ ਯੋਗ ਹੁੰਦਾ ਹੈ, ਤਾਂ ਇਹ ਉਨ੍ਹਾਂ ਦੇ ਆਤਮਵਿਸ਼ਵਾਸ ਵਿੱਚ ਤੇਜ਼ੀ ਨਾਲ ਵਾਧਾ ਕਰਦਾ ਹੈ। ਇਹ ਫੈਸਲਾ ਇਨ੍ਹਾਂ ਬੱਚਿਆਂ ਨੂੰ ਇਹ ਮਹਿਸੂਸ ਕਰਵਾਉਂਦਾ ਹੈ ਕਿ ਉਹ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਆਵਾਜ਼ ਮਾਇਨੇ ਰੱਖਦੀ ਹੈ, ਭਾਵੇਂ ਇਸਨੂੰ ਸ਼ਬਦਾਂ ਵਿੱਚ ਪ੍ਰਗਟ ਨਾ ਕੀਤਾ ਜਾਵੇ। ਮਾਨ ਸਰਕਾਰ ਦੀ ਇਹ ਪਹਿਲ ਇੱਕ ਮਾਨਵਤਾਵਾਦੀ ਪਹਿਲ ਹੈ। ਇਹ ਦਰਸਾਉਂਦੀ ਹੈ ਕਿ ਇੱਕ ਸੰਵੇਦਨਸ਼ੀਲ ਸਰਕਾਰ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਲਈ ਕਿਵੇਂ ਬਦਲਾਅ ਲਿਆ ਸਕਦੀ ਹੈ।

ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਆਪਣੀ ਵਿਧਾਨ ਸਭਾ ਵਿੱਚ ਸੰਕੇਤ ਭਾਸ਼ਾ ਲਾਗੂ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਪਾਹਜਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਇਹ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਨਾਲ ਉਨ੍ਹਾਂ ਨੂੰ ਅਹਿਸਾਸ ਹੋਇਆ ਹੈ ਕਿ ਉਹ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਹਨ। ਇਸ ਨਾਲ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਨੂੰ ਸਮਝਣ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲਿਆ ਹੈ। ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਅਪਾਹਜ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੀ ਧਾਰਾ 40 ਦੇ ਤਹਿਤ, ਅਪਾਹਜ ਵਿਅਕਤੀਆਂ ਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਪ੍ਰਣਾਲੀਆਂ ਨੂੰ ਪਹੁੰਚਯੋਗ ਬਣਾਉਣਾ ਜ਼ਰੂਰੀ ਹੈ। ਇਸ ਸੰਦਰਭ ਵਿੱਚ, ਰਾਜਪਾਲ ਦਾ ਭਾਸ਼ਣ, ਬਜਟ ਸੈਸ਼ਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਰ ਮਹੱਤਵਪੂਰਨ ਵਿਚਾਰ-ਵਟਾਂਦਰੇ ਵੀ ਸੰਕੇਤਕ ਭਾਸ਼ਾ ਵਿੱਚ ਪ੍ਰਸਾਰਿਤ ਕੀਤੇ ਗਏ।

ਇਹ ਫੈਸਲਾ ਭਾਰਤ ਦੇ ਦੂਜੇ ਰਾਜਾਂ ਲਈ ਪ੍ਰੇਰਨਾ ਦਾ ਕੰਮ ਕਰੇਗਾ। ਮਾਨ ਸਰਕਾਰ ਦੀ ਅਗਵਾਈ ਹੇਠ, ਪੰਜਾਬ ਨੇ ਇੱਕ ਅਜਿਹਾ ਰਸਤਾ ਦਿਖਾਇਆ ਹੈ ਜਿੱਥੇ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਸਮਾਜ ਦਾ ਕੋਈ ਵੀ ਵਰਗ ਪਿੱਛੇ ਨਾ ਰਹੇ। ਇਹ ਇੱਕ ਅਜਿਹੀ ਕਹਾਣੀ ਹੈ ਜੋ ਦਿਲਾਂ ਨੂੰ ਛੂਹਦੀ ਹੈ ਅਤੇ ਸਾਨੂੰ ਯਾਦ ਦਿਵਾਉਂਦੀ ਹੈ ਕਿ ਜਦੋਂ ਅਸੀਂ ਸਾਰੇ ਇਕੱਠੇ ਚੱਲਦੇ ਹਾਂ, ਤਾਂ ਕੋਈ ਵੀ ਦੂਰੀ ਅਸੰਭਵ ਨਹੀਂ ਹੁੰਦੀ। ਪੰਜਾਬ ਵਿੱਚ, ਮਾਨ ਸਰਕਾਰ ਨੇ ਦਿਖਾਇਆ ਹੈ ਕਿ ਕਿਵੇਂ ਇੱਕ ਛੋਟੀ ਜਿਹੀ ਸ਼ੁਰੂਆਤ ਇੱਕ ਵੱਡੀ ਅਤੇ ਸਕਾਰਾਤਮਕ ਤਬਦੀਲੀ ਦੀ ਨੀਂਹ ਰੱਖ ਸਕਦੀ ਹੈ। ਇਹ ਸਿਰਫ਼ ਇੱਕ ‘ਕੰਮ’ ਨਹੀਂ ਹੈ, ਸਗੋਂ ਇੱਕ ‘ਕ੍ਰਾਂਤੀ’ ਹੈ। “ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸੱਚਾ ਵਿਕਾਸ ਉਦੋਂ ਹੁੰਦਾ ਹੈ ਜਦੋਂ ਸਮਾਜ ਦਾ ਹਰ ਵਰਗ ਆਪਣੀ ‘ਭਾਸ਼ਾ’ ਵਿੱਚ ਆਪਣੇ ਆਪ ਨੂੰ ਪ੍ਰਗਟ ਕਰ ਸਕਦਾ ਹੈ।”

The post ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ । appeared first on Latest News, Breaking News, Crime News, Business News, Punjab News Updates: LiveGeoNews.com.

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ*
ਚੰਡੀਗੜ੍ਹ, 7 ਸਤੰਬਰ:

ਸੂਬੇ ਵਿੱਚ ਹਾਲ ਹੀ ਵਿੱਚ ਆਏ ਮਾਰੂ ਹੜ੍ਹਾਂ ਅਤੇ ਭਾਰੀ ਬਾਰਿਸ਼ਾਂ ਉਪਰੰਤ ਹਾਲਾਤ ਪਹਿਲਾਂ ਵਾਂਗ ਹੋ ਰਹੇ ਹਨ, ਇਸ ਨੂੰ ਦੇਖਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਪੌਲੀਟੈਕਨਿਕ ਸੰਸਥਾਵਾਂ ਅਤੇ ਆਈ.ਟੀ.ਆਈਜ਼. ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ 8 ਸਤੰਬਰ ਤੋਂ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੂਪ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਇਹਨਾਂ ਅਦਾਰਿਆਂ ਨੂੰ ਬੰਦ ਕਰਨ ਸਬੰਧੀ ਫ਼ੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।

ਇਹਨਾਂ ਸੰਸਥਾਵਾਂ ਨੂੰ ਮੁੜ ਖੋਲ੍ਹਣ ਦੀ ਯੋਜਨਾ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਈਵੇਟ ਸਕੂਲ 8 ਸਤੰਬਰ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਲਈ ਦੁਬਾਰਾ ਖੁੱਲ੍ਹਣਗੇ, ਇਸ ਦੇ ਨਾਲ ਹੀ ਇਮਾਰਤ ਅਤੇ ਕਲਾਸਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੋਵੇਗੀ। ਸਰਕਾਰੀ ਸਕੂਲਾਂ ਦਾ ਸਮਾਂ-ਸਾਰਣੀ ਵੱਖਰੀ ਹੋਵੇਗੀ: ਅਧਿਆਪਕ ਅਤੇ ਸਟਾਫ਼ 8 ਸਤੰਬਰ ਨੂੰ ਨਿਰੀਖਣ, ਸਫ਼ਾਈ ਅਤੇ ਨੁਕਸਾਨ ਦਾ ਜਾਇਜਾ ਲੈ ਕੇ ਰਿਪੋਰਟ ਕਰਨਗੇ ਅਤੇ ਵਿਦਿਆਰਥੀ 9 ਸਤੰਬਰ ਤੋਂ ਕਲਾਸਾਂ ਦੁਬਾਰਾ ਸ਼ੁਰੂ ਕਰਨਗੇ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਐੱਸ.ਐੱਮ.ਸੀਜ਼, ਪੰਚਾਇਤਾਂ, ਐੱਮ.ਸੀਜ਼ ਦੀ ਮਦਦ ਨਾਲ ਸਰਕਾਰੀ ਸਕੂਲਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਜੇਕਰ ਇਮਾਰਤ ਜਾਂ ਕਲਾਸਰੂਮ ਨੂੰ ਕੋਈ ਨੁਕਸਾਨ ਹੋਇਆ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ. ਜਾਂ ਇੰਜੀਨੀਅਰਿੰਗ ਵਿਭਾਗ ਨੂੰ ਕੀਤੀ ਜਾਵੇ, ਤਾਂ ਜੋ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਕਾਲਜ, ਯੂਨੀਵਰਸਿਟੀਆਂ, ਆਈ.ਟੀ.ਆਈਜ਼ ਅਤੇ ਪੌਲੀਟੈਕਨਿਕ ਸੰਸਥਾਵਾਂ 8 ਸਤੰਬਰ ਤੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਲਈ ਨਿਯਮਤ ਮੁੜ ਸ਼ੁਰੂ ਹੋਣਗੀਆਂ।

ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ‘ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਵਿਦਿਅਕ ਸੰਸਥਾਵਾਂ ਦੇ ਕਾਰਜਸ਼ੀਲ ਅਤੇ ਸੁਰੱਖਿਅਤ ਹੋਣ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰਨ। ਸਕੂਲ ਮੁਖੀਆਂ ਅਤੇ ਪ੍ਰਬੰਧਨ ਕਮੇਟੀਆਂ ਨੂੰ ਪਾਣੀ ਦੀ ਨਿਕਾਸੀ ਅਤੇ ਇਮਾਰਤਾਂ ਦੀ ਚੰਗੀ ਤਰ੍ਹਾਂ ਸਫ਼ਾਈ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।

The post ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ* appeared first on Latest News, Breaking News, Crime News, Business News, Punjab News Updates: LiveGeoNews.com.

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ
ਚੰਡੀਗੜ੍ਹ, 7 ਸਤੰਬਰ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਹਰੇਕ ਟੀਮ ਵਿੱਚ 4 ਮੈਂਬਰ ਹਨ, ਜਿਹਨਾਂ ਵਿੱਚ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ/ਫਾਰਮਾਸਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹਨ।

ਹੜ੍ਹ ਦੇ ਮਾਰੂ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ, ਤਰਨ ਤਾਰਨ, ਪਟਿਆਲਾ, ਜਲੰਧਰ, ਰੂਪਨਗਰ ਅਤੇ ਮੋਗਾ ਸਮੇਤ 14 ਜ਼ਿਲ੍ਹਿਆਂ ਵਿੱਚ 504 ਗੋਕਾ/ਮੱਝਾਂ, 73 ਭੇਡਾਂ ਅਤੇ ਬੱਕਰੀਆਂ ਅਤੇ 160 ਸੂਰ ਮਾਰੇ ਗਏ ਹਨ। ਇਸ ਤੋਂ ਇਲਾਵਾ ਪੋਲਟਰੀ ਸ਼ੈੱਡ ਢਹਿਣ ਕਾਰਨ ਗੁਰਦਾਸਪੁਰ, ਰੂਪਨਗਰ ਅਤੇ ਫਾਜ਼ਿਲਕਾ ਵਿੱਚ 18,304 ਪੋਲਟਰੀ ਬਰਡ ਮਰੇ ਹਨ।

ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਲਗਭਗ 2.52 ਲੱਖ ਪਸ਼ੂਧਨ ਅਤੇ 5,88,685 ਪੋਲਟਰੀ ਬਰਡ ਪ੍ਰਭਾਵਿਤ ਹੋਏ ਹਨ।

ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਵਾਸਤੇ 481 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹੁਣ ਤੱਕ 22,534 ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਹਤ ਕਾਰਜਾਂ ਵਿੱਚ ਸੁਚੱਜੇ ਤਾਲਮੇਲ ਅਤੇ ਐਮਰਜੈਂਸੀ ਸਥਿਤੀ ਵਾਸਤੇ ਮੁੱਖ ਦਫ਼ਤਰ (ਸੰਪਰਕ ਨੰਬਰ 0172-5086064) ਅਤੇ ਜ਼ਿਲ੍ਹਾ ਪੱਧਰੀ ਦਫਤਰਾਂ ਵਿੱਚ 24×7 ਕਾਰਜਸ਼ੀਲ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਨੇ ਜਨਤਾ ਨੂੰ ਰਾਹਤ ਕਾਰਜਾਂ ਵਿੱਚ ਸਹਿਯੋਗ ਕਰਨ ਅਤੇ ਸਮਰਪਿਤ ਕੰਟਰੋਲ ਰੂਮ ਵਿਖੇ ਪਸ਼ੂਆਂ ਸਬੰਧੀ ਸਮੱਸਿਆਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਸ਼ੂਆਂ ਦੀ ਸਹਾਇਤਾ ਲਈ 12,170 ਕੁਇੰਟਲ ਤੋਂ ਵੱਧ ਫੀਡ ਅਤੇ 5090.35 ਕੁਇੰਟਲ ਹਰਾ ਚਾਰਾ, ਸੁੱਕਾ ਚਾਰਾ ਅਤੇ ਸਾਈਲੇਜ ਸਮੇਤ ਰਾਹਤ ਸਮੱਗਰੀ ਵੰਡੀ ਹੈ। ਪਸ਼ੂਆਂ ਦੇ ਇਮਿਊਨ ਸਿਸਟਮ ਨੂੰ ਵਧਾਉਣ ਲਈ ਉਨ੍ਹਾਂ ਨੂੰ ਯੂਰੋਮਿਨ ਲਿਕਸ ਵੀ ਸਪਲਾਈ ਕੀਤੇ ਜਾ ਰਹੇ ਹਨ।

ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਜਾਨਵਰਾਂ ਦੇ ਇਲਾਜ ਲਈ ਪਹਿਲਾਂ ਹੀ ਕੁੱਲ 31.50 ਲੱਖ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਟਰੋਲਰੂਮ ਉੱਤੇ ਆਉਣ ਵਾਲੀਆਂ ਕਾਲਾਂ ਉੱਤੇ ਤੁਰੰਤ ਕਾਰਵਾਈ ਕਰਨ, ਪ੍ਰਭਾਵਿਤ ਜਾਨਵਰਾਂ ਨੂੰ ਸਮੇਂ ਸਿਰ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਪ੍ਰਭਾਵੀ ਰਾਹਤ ਕਾਰਜਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜਿਕ ਸੰਗਠਨਾਂ ਨਾਲ ਤਾਲਮੇਲ ਕਰਨ ਦੇ ਵੀ ਨਿਰਦੇਸ਼ ਦਿੱਤੇ।

The post ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.