national news Archives - Latest News, Breaking News, Crime News, Business News, Punjab News Updates: LiveGeoNews.com

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ
ਚੰਡੀਗੜ੍ਹ, 24 ਜੁਲਾਈ

ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ।

ਇੱਕ ਬਿਆਨ ਵਿੱਚ ‘ਆਪ’ ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, “ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।”

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ ‘ਜ਼ੀਰੋ ਟੋਲਰੈਂਸ’ ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਰਕਾਰ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਅਤੇ ਠੋਸ ਕਾਰਵਾਈ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।”

The post ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ appeared first on Latest News, Breaking News, Crime News, Business News, Punjab News Updates: LiveGeoNews.com.

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਅੰਮ੍ਰਿਤਸਰ, 12 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਦੁਬਈ ਸਥਿਤ ਇੱਕ ਹੈਂਡਲਰ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜਣਾ ਯਕੀਨੀ ਬਣਾਉਂਦਾ ਸੀ ਅਤੇ ਪਿਕਅੱਪ ਸਥਾਨਾਂ ਅਤੇ ਸਪਲਾਈ ਚੇਨ ਬਾਰੇ ਨਿਰਦੇਸ਼ ਦਿੰਦਾ ਸੀ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕਾਂ ਅਤੇ 43 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਵੱਡੇ ਐਨਡੀਪੀਐਸ ਕੇਸ ਨਾਲ ਵੀ ਜੁੜਿਆ ਹੋਇਆ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਅਤੇ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਅਤੇ ਦੋਵਾਂ ਸ਼ੱਕੀਆਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 29 ਮਿਤੀ 11.02.2026 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 27-ਏ ਤਹਿਤ ਦਰਜ ਕੀਤੀ ਗਈ ਹੈ।

The post ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ
*ਚੰਡੀਗੜ੍ਹ, 7 ਸਤੰਬਰ:*

ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ।

ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ।

ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਕਹਿਰ ਤੋਂ ਪ੍ਰਭਾਵਿਤ ਇੱਕ ਵੀ ਨਾਗਰਿਕ ਰਾਹਤ ਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਪ੍ਰਭਾਵਿਤ ਵਿਅਕਤੀ, ਖ਼ਾਸ ਕਰਕੇ ਜਿਹੜੇ ਹੜ੍ਹਾਂ ਦੇ ਪਾਣੀ ਕਾਰਨ ਮੁੱਖ ਧਾਰਾ ਤੋਂ ਕੱਟੇ ਗਏ ਹਨ, ਉਨ੍ਹਾਂ ਲਈ ਭੋਜਨ, ਡਾਕਟਰੀ ਸਹੂਲਤ ਸਣੇ ਹੋਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ।

ਮੀਟਿੰਗ ਉਪਰੰਤ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਦੇ ਸਾਡੇ ਨਾਲ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਦਾ ਸਾਰਾ ਧਿਆਨ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਭਾਰੀ ਬਾਰਿਸ਼ ਤੋਂ ਪ੍ਰਭਾਵਿਤ ਹਜ਼ਾਰਾਂ ਪਰਿਵਾਰਾਂ ਵੱਲ ਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹਾਂ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਉਹਨਾਂ ਦੇ ਟੁੱਟੇ ਹੋਏ ਘਰ ਦੁਬਾਰਾ ਬਣਾਉਣ ਲਈ ਇੱਕਜੁੱਟ ਅਤੇ ਦ੍ਰਿੜ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਕੱਤਰ ਅੰਕੜਿਆਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ 23 ਜ਼ਿਲ੍ਹਿਆਂ ਦੇ 2050 ਪਿੰਡਾਂ ਵਿੱਚ 3,87,898 ਵਿਅਕਤੀ ਬੇਘਰ ਹੋ ਗਏ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁਣ ਤੱਕ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 219 ਰਾਹਤ ਕੈਂਪ ਖੋਲ੍ਹੇ ਗਏ  ਇਨ੍ਹਾਂ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 176980.05 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਹੁਣ ਤੱਕ 48 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ ਦੇ 3 ਵਿਅਕਤੀ ਲਾਪਤਾ ਹਨ।

The post ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ appeared first on Latest News, Breaking News, Crime News, Business News, Punjab News Updates: LiveGeoNews.com.

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ
ਫਾਜ਼ਿਲਕਾ 7 ਸਤੰਬਰ:

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ।

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ।

ਰਾਜ ਸਭਾ ਮੈਂਬਰ ਨੇ ਹੜ੍ਹ ਰਾਹਤ ਕਾਰਜਾਂ ਵਿੱਚ ਲੱਗੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਗਠਨਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਔਕੜ ਦੀ ਘੜੀ ਵਿੱਚ ਭਾਈਚਾਰਾ ਮਜਬੂਤ ਹੋਇਆ ਹੈ ਅਤੇ ਹਰ ਕੋਈ ਇੱਕ ਦੂਜੇ ਦੀ ਮਦਦ ਕਰ ਰਿਹਾ ਹੈ।

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ।  ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਾਣੀ ਘਟਨਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਰਾਜ ਸਭਾ ਮੈਂਬਰ ਅਤੇ ਪੰਚਾਇਤ ਮੰਤਰੀ ਨੂੰ ਸਥਾਨਕ ਔਕੜਾਂ ਤੋਂ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ।

ਜ਼ਿਕਰ ਯੋਗ ਹੈ ਕਿ ਸੰਜੇ ਸਿੰਘ ਆਪਣੇ ਨਾਲ ਇੱਕ ਟਰੱਕ ਰਸਦ ਦਾ ਲੈ ਕੇ ਪਹੁੰਚੇ ਸਨ ਜਿਸ ਨੂੰ ਕਿ ਪ੍ਰਭਾਵਿਤ ਪਿੰਡਾਂ ਵਿੱਚ ਵੰਡਿਆ ਜਾ ਰਿਹਾ ਹੈ। ਉਨ੍ਹਾਂ ਨੇ ਗੁਲਾਬਾ ਭੈਣੀ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਹੌਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਜੋ ਇਸ ਮੁਸ਼ਕਲ ਘੜੀ ਵਿੱਚ ਵੀ ਸਰਕਾਰ ਦਾ ਸਹਿਯੋਗ ਕਰ ਰਹੇ ਹਨ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਵੀ ਹਾਜ਼ਰ ਸਨ।

The post ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ appeared first on Latest News, Breaking News, Crime News, Business News, Punjab News Updates: LiveGeoNews.com.

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ
ਫਿਰੋਜ਼ਪੁਰ 7 ਸਤੰਬਰ () ਜਿਲ੍ਹੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪਿੰਡ ਦੋਨਾਂ ਤੇਲੂਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੋਰਾ ਕੀਤਾ ਗਿਆ| ਇਸ ਦੌਰਾਨ ਜਿੱਥੇ ਉਹਨਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਪਾਣੀ ਦੇ ਪੱਧਰ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਉੱਥੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜਾ ਲਿਆ|

‎ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਲੋਕਾਂ ਦਾ ਹਾਲ ਚਾਲ ਜਾਣਨ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ|ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲਗਾਤਾਰ ਰਾਹਤ ਕਾਰਜ ਜਾਰੀ ਹਨ| ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲੱਗੇ ਹੋਏ ਹਨ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਪਸ਼ੂਆਂ ਦੀ ਦੇਖਭਾਲ ਲਈ ਕੈਂਪ ਲਗਾਏ ਹੋਏ ਹਨ| ਵੱਖ-ਵੱਖ ਟੀਮਾਂ ਰਾਹੀ ਲੋਕਾਂ ਤੱਕ ਰਾਸ਼ਨ ਪਾਣੀ ਦੀ ਸਮਗਰੀ ਪਹੁੰਚਉਣ ਦਾ ਕੰਮ ਵੀ ਲਗਾਤਾਰ ਜਾਰੀ ਹੈ| ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬਾਰੇ ਕੇ ਸਕੂਲ ਵਿਖੇ ਬਣੇ ਰਾਹਤ ਕੈਂਪ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਹਨਾਂ ਠਹਿਰੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ| ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਤੱਕ ਪਿੰਡਾਂ ਵਿੱਚ ਪਾਣੀ ਹੋਰ ਘੱਟ ਨਹੀਂ ਜਾਂਦਾ ਉਦੋਂ ਤੱਕ ਉਹ ਰਾਹਤ ਕੈਂਪਾਂ ਵਿੱਚ ਹੀ ਠਹਿਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਨਸੁਖਾਵੀਂ ਘਟਨਾ ਨਾ ਵਾਪਰੇ| ਉਨ੍ਹਾਂ ਕਿਹਾ ਕਿ ਰਾਹਤ ਕੇਂਦਰਾਂ ਵਿੱਚ ਖਾਣ ਪੀਣ ਤੋਂ ਇਲਾਵਾ ਹੋਰ ਸਾਰੀ ਜਰੂਰੀ ਵਸਤੂਆਂ ਦਾ ਇੰਤਜ਼ਾਮ ਕੀਤਾ ਹੋਇਆ ਹੈ| ਉਹਨਾਂ ਦੱਸਿਆ ਕਿ ਲਗਾਤਾਰ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਬਣਨਾ ਤੇ ਮਜਬੂਤੀ ਦਾ ਕੰਮ ਵੀ ਕੀਤਾ ਗਿਆ ਹੈ |

‎ ਇਸ ਮੌਕੇ ਐਸ.ਐਸ.ਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਐਨਡੀਆਰਐਫ ਆਰਮੀ ਵਾਲਿਆਂ  ਦੇ ਸਹਿਯੋਗ ਨਾਲ ਪਾਣੀ ਚ ਫਸੇ ਵਿਅਕਤੀਆਂ ਨੂੰ  ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪਹੁੰਚਾਇਆ ਗਿਆ ਹੈ|ਇੰਨਾ ਟੀਮਾਂ ਵੱਲੋਂ ਘਰ ਘਰ ਜਾ ਕੇ ਰਾਸ਼ਨ ਪਾਣੀ ਆਦਿ ਵੀ ਲਗਾਤਾਰ ਪਹੁੰਚਾਇਆ ਗਿਆ ਹੈ| ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਪੂਰੀ ਸਥਿਤੀ ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ ਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ| ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ|

The post ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ  appeared first on Latest News, Breaking News, Crime News, Business News, Punjab News Updates: LiveGeoNews.com.

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ
ਚੰਡੀਗੜ੍ਹ, 5 ਸਤੰਬਰ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਰਾਸ਼ੀ ਉਨ੍ਹਾਂ ਨੇ ਆਪਣੀ ਸਵੈ-ਇੱਛਾ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕਰਕੇ ਦਿੱਤੀ ਹੈ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਸ ਪੈਸਕੋ ਕਰਮਚਾਰੀਆਂ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ: “ਸਾਬਕਾ ਸੈਨਿਕ ਸੰਕਟ ਦੀ ਘੜੀ ਵਿੱਚ ਹਮੇਸ਼ਾ ਡਟੇ ਰਹੇ ਹਨ। ਇਹ ਯੋਗਦਾਨ ਉਨ੍ਹਾਂ ਦੀ ਆਪਣੀ ਸਰਗਰਮ ਸੇਵਾ ਤੋਂ ਇਲਾਵਾ ਸਮਾਜ ਦੀ ਸੇਵਾ ਕਰਨ ਲਈ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾ ਕਿਹਾ  “ਮੈਂ ਇਸ ਮੁਸ਼ਕਲ ਸਮੇਂ ਦੌਰਾਨ ਸਾਡੇ ਪੰਜਾਬੀਆਂ ਲਈ ਮਦਦ ਦਾ ਹੱਥ ਵਧਾਉਣ ਲਈ ਪੈਸਕੋ ਦੇ ਸਾਰੇ ਕਰਮਚਾਰੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਯੋਗਦਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੁੰਦੇ ਹਨ।

ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਇਸ ਯੋਗਦਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

The post ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ appeared first on Latest News, Breaking News, Crime News, Business News, Punjab News Updates: LiveGeoNews.com.

ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ ‘ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ/ਕੋਟਕਪੂਰਾ, 05 ਸਤੰਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ  8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਡਰੇਨ ਤੱਕ ਸੀਵਰੇਜ ਸਬੰਧੀ ਕਾਰਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਪ੍ਰੋਜੈਕਟ ‘ਤੇ 18 ਕਰੋੜ 32 ਲੱਖ ਰੁਪਏ ਖਰਚ ਕਰੇਗੀ।

ਇਸ ਸਮੱਸਿਆ ਦੀ ਗੰਭੀਰਤਾ ਨੂੰ ਵੇਖਦਿਆਂ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਪ੍ਰੋਜੈਕਟ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸ ਤਹਿਤ ਇਸ ਕਾਰਜ ਲਈ 18 ਕਰੋੜ 32 ਲੱਖ ਰੁਪਏ ਦਾ ਟੈਂਡਰ ਜਾਰੀ ਕੀਤਾ ਗਿਆ ਹੈ, ਜੋ ਕਿ 8 ਅਕਤੂਬਰ ਨੂੰ ਖੋਲ੍ਹਿਆ ਜਾਵੇਗਾ ਅਤੇ ਇਸ ਉਪਰੰਤ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਨਤੀਜੇ ਵਜੋਂ ਇਸ ਖੇਤਰ ਦੀ ਸੀਵਰੇਜ ਸਮੱਸਿਆ ਸਥਾਈ ਤੌਰ ‘ਤੇ ਹੱਲ ਹੋ ਜਾਵੇਗੀ।

ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ ਇਲਾਕੇ ਦਾ ਸਲੱਜ ਕੈਰੀਅਰ (ਖੁੱਲ੍ਹਾ ਨਾਲਾ) ਬਹੁਤ ਪੁਰਾਣਾ ਸੀ, ਜਿਸ ਕਾਰਨ ਵੱਖ-ਵੱਖ ਥਾਵਾਂ ਤੋਂ ਲੀਕੇਜ ਹੁੰਦੀ ਸੀ ਅਤੇ ਬਰਸਾਤ ਦੇ ਮੌਸਮ ਦੌਰਾਨ ਇਸ ਥਾਂ ‘ਤੇ ਸੀਵਰੇਜ ਦੀ ਵੱਡੀ ਸਮੱਸਿਆ ਪੈਦਾ ਹੋ ਜਾਂਦੀ ਸੀ। ਇਸ ਲਗਾਤਾਰ ਸਮੱਸਿਆ ਕਾਰਨ ਇਸ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਸੀਵਰੇਜ ਬੋਰਡ ਦੇ ਐਸ.ਡੀ.ਓ. ਬੀ.ਐਸ. ਗਿੱਲ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ  8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਡਰੇਨ ਤੱਕ 5150 ਮੀਟਰ ਲੰਬੀ ਸੀਵਰੇਜ ਪਾਈਪ ਵਿਛਾਈ ਜਾਣੀ ਹੈ।

The post ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ ‘ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on Latest News, Breaking News, Crime News, Business News, Punjab News Updates: LiveGeoNews.com.

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ
ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰ
ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ।

ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ।  ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗ਼ਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜ੍ਹਨੀ ਚਾਹੀਦੀ ਹੈ।

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ ‘ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ‘ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਲਾਗੂ ਕੀਤੀ ਗਈ ਹੈ ਉਸ ਦੌਰਾਨ ਸੂਬੇ ਦਾ 50000 ਕਰੋੜ ਰੁਪਏ ਦਾ ਨੁਕਸਾਨ ਜੀ.ਐੱਸ.ਟੀ. ਕਾਰਨ ਹੋ ਚੁੱਕਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ.ਡੀ.ਐਫ.) ਦੇ  ਪੰਜਾਬ ਦੇ 8,000 ਕਰੋੜ ਰੁਪਏ ਜਾਣਬੁੱਝ ਕੇ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੇ ਪੈਸੇ ਤਾਂ ਕੀ ਜਾਰੀ ਕਰਨੇ ਸਨ ਸਗੋਂ ਕੇਂਦਰ ਨੇ 15 ਦਿਨ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ 828 ਕਰੋੜ ਰੁਪਏ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ। ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ ‘ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ।

The post ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ appeared first on Latest News, Breaking News, Crime News, Business News, Punjab News Updates: LiveGeoNews.com.

ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਵਲੋਂ ਸਿਵਲ ਹਸਪਤਾਲ ਦੀ ਤੜਕਸਾਰ ਅਚਨਚੇਤ ਚੈਕਿੰਗ
ਮਾਲੇਰਕੋਟਲਾ, 05 ਸਤੰਬਰ –

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਤੜਕਸਾਰ ਅਚਨਚੇਤ ਨਿਰੀਖਣ ਆਮ ਵਿਅਕਤੀ ਵਾਂਗ(ਹੁਲੀਆ ਬਦਲ ਕੇ) ਕੀਤਾ ਗਿਆ। ਇਸ ਚੈਕਿੰਗ ਦਾ ਮੁੱਖ ਮੰਤਵ ਬਰਸਾਤੀ ਮੌਸਮ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਪਟਣ ਲਈ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਪੂਰੀ ਪੜਤਾਲ ਕਰਨੀ ਸੀ।

ਨਿਰੀਖਣ ਦੌਰਾਨ ਸਹਾਇਕ ਕਮਿਸ਼ਨਰ ਨੇ ਐਮਰਜੈਂਸੀ ਵਾਰਡ, ਓਪੀਡੀ, ਦਵਾਈਆਂ ਦੇ ਸਟਾਕ, ਲੈਬ ਟੈਸਟਿੰਗ ਰੂਮ, ਡਿਊਟੀ ਰੋਸਟਰ ਅਤੇ ਸਫ਼ਾਈ ਪ੍ਰਣਾਲੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਡਾਕਟਰਾਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਵਿੱਚ ਮਲੇਰੀਆ, ਡੇਂਗੂ, ਟਾਇਫਾਇਡ ਅਤੇ ਹੋਰ ਪਾਣੀ ਨਾਲ ਜੁੜੀਆਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਤੁਰੰਤ ਅਤੇ ਉਚਿਤ ਇਲਾਜ ਪ੍ਰਦਾਨ ਕੀਤਾ ਜਾਵੇ।

ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਵਾਮ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਇਸ ਮੌਸਮ ਵਿੱਚ ਸਿਵਲ ਹਸਪਤਾਲਾਂ ਅਤੇ ਹੋਰ ਸਰਕਾਰੀ ਸਿਹਤ ਕੇਂਦਰਾਂ ’ਚ ਦਵਾਈਆਂ ਅਤੇ ਸਟਾਫ਼ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਫ਼ਾਈ ਪ੍ਰਣਾਲੀ, ਪਾਣੀ ਦੇ ਸਟੋਰੇਜ ਟੈਂਕਾਂ ਅਤੇ ਹਸਪਤਾਲ ਦੇ ਹਰੇਕ ਭਾਗ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇ।

ਚੈਕਿੰਗ ਦੌਰਾਨ ਮੌਜੂਦ ਡਿਊਟੀ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀਆਂ ਨੇ ਸਹਾਇਕ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਅਵਾਮ ਨੂੰ ਵਕਤ-ਸਿਰ ਸਾਰੀਆਂ ਸਹੂਲਤਾਂ ਮਿਲਣਗੀਆਂ ਅਤੇ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ।

ਸਹਾਇਕ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਪਾਣੀ ਖੜ੍ਹਾ ਨਾ ਹੋਣ ਦੇਣ, ਸਾਫ-ਸੁਥਰਾ ਖਾਣ-ਪੀਣ ਵਰਤਣ ਅਤੇ ਬਿਮਾਰੀ ਦੇ ਲੱਛਣ ਦਿਖਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਹਾਇਕ ਕਮਿਸ਼ਨਰ ਤੋਂ ਸਿਵਲ ਹਸਪਤਾਲ ਦੀ ਚੈਕਿੰਗ ਦਾ ਜਾਇਜਾ ਲੈਣ ਉਪਰੰਤ ਕਿਹਾ,“ਜ਼ਿਲ੍ਹੇਦੇਹਰੇਕਹਸਪਤਾਲਤੇਸਿਹਤਕੇਂਦਰਦੀਨਿਯਮਿਤਨਿਗਰਾਨੀਕੀਤੀਜਾਰਹੀਹੈ।ਸਾਡਾਸਭਤੋਂਵੱਡਾਲਕਸ਼ਅਵਾਮਦੀਜਾਨਤੇਸਿਹਤਦੀਰੱਖਿਆਕਰਨਾਹੈ।ਕਿਸੇਵੀਹਾਲਤਵਿੱਚਲੋਕਾਂਨੂੰਸਿਹਤਸੇਵਾਵਾਂਤੋਂਵਾਂਝਾਨਹੀਂਰਹਿਣਦਿੱਤਾਜਾਵੇਗਾ।”

The post ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਵਲੋਂ ਸਿਵਲ ਹਸਪਤਾਲ ਦੀ ਤੜਕਸਾਰ ਅਚਨਚੇਤ ਚੈਕਿੰਗ appeared first on Latest News, Breaking News, Crime News, Business News, Punjab News Updates: LiveGeoNews.com.

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਚੋਂਕਸ
ਕੀਰਤਪੁਰ ਸਾਹਿਬ 05 ਸਤੰਬਰ ()

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਿਨ-ਰਾਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਸਾਰਿਆਂ ਲਈ ਮਿਸਾਲ ਬਣ ਰਿਹਾ ਹੈ। ਉਹਨਾਂ ਨੂੰ ਵੇਖ ਕੇ ਹਲਕੇ ਦੇ ਸਾਰੇ ਅਧਿਕਾਰੀ ਨਿਸ਼ਕਾਮ ਭਾਵ ਨਾਲ ਲੋਕਾਂ ਦੀ ਸੇਵਾ ਲਈ ਅੱਗੇ ਆ ਰਹੇ ਹਨ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਅਤੇ ਸਿਵਲ ਸਰਜਨ ਰੂਪਨਗਰ ਡਾਕਟਰ ਬਲਵਿੰਦਰ ਕੌਰ ਤੇ ਹੜ੍ਹ ਜ਼ਿਲ੍ਹਾ ਨੋਡਲ ਅਧਿਕਾਰੀ ਡਾਕਟਰ ਬੌਬੀ ਗੁਲਾਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਕੀਰਤਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਿੱਥੇ ਮੈਡੀਕਲ ਕੈਂਪ ਲਾਏ ਗਏ ਹਨ, ਪਲਾਸੀ ਅਤੇ ਭਲਾਣ ਵਿਖੇ ਹੜ੍ਹ ਪੀੜ੍ਹਤਾਂ ਲਈ ਰਾਹਤ ਕੈਂਪ ਦੀ ਵਿਵਸਥਾ ਵੀ ਕੀਤੀ ਗਈ ਹੈ।  ਉੱਥੇ ਹੀ ਹੜ੍ਹ ਪੀੜ੍ਹਤ ਲੋਕਾਂ ਤੱਕ ਦਵਾਈਆਂ ਅਤੇ ਮੈਡੀਕਲ ਸਹੂਲਤਾਂ ਪਹੁੰਚਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਟ੍ਰੈਕਟਰ ‘ਤੇ ਉਹਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਡਾ.ਜੰਗਜੀਤ ਸਿੰਘ ਨੇ ਵੱਖ ਵੱਖ ਮੈਡੀਕਲ ਕੈਂਪਾਂ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਉਨ੍ਹਾਂ ਦੀ ਟੀਮ ਵੱਲੋਂ ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਜੌਹਲ, ਪਲਾਸੀ, ਐੱਲਗਰਾਂ, ਭਲਾਣ, ਹਰੀਵਾਲ, ਦਸਗਰਾਈਂ ਅਤੇ ਮਹਿੰਦਲੀ ਕਲਾਂ ਵਿਚ ਦਵਾਈਆਂ ਅਤੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਮੈਡੀਕਲ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰੋਂ ਘਰੀਂ ਜਾ ਕੇ ਵੀ ਲੋਕਾਂ ਨੂੰ ਓ.ਆਰ.ਐੱਸ ਦੇ ਪੈਕੇਟ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਐਵਾਈਜ਼ਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਤੁਰੰਤ ਕਾਰਵਾਈ ਟੀਮਾਂ ਵੱਲੋਂ 24 ਘੰਟੇ ਸਿਹਤ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ।

ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਨੇ ਪਲਾਸੀ ਅਤੇ ਭਲਾਣ ਵਿਖੇ ਰਾਹਤ ਕੈਂਪਾਂ ਦਾ ਜਾਇਜ਼ਾ ਵੀ ਲਿਆ ਅਤੇ ਇਸ ਦੌਰਾਨ ਡਾਕਟਰ ਜੰਗਜੀਤ ਸਿੰਘ ਨੇ ਨਾ ਸਿਰਫ਼ ਟੀਮ ਵੱਲੋਂ ਸੇਵਾ ਭਾਵ ਨਾਲ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕੀਤੀ ਸਗੋਂ ਲੋਕਾਂ ਨਾਲ ਗੱਲਬਾਤ ਕਰ ਕੇ ਉਹਨਾਂ ਨੂੰ ਔਖੇ ਹਾਲਾਤ ਵਿਚ ਹੌਸਲਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਹਰ ਸੰਭਵ ਮੱਦਦ ਮੁੱਹਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ।

The post ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਚੋਂਕਸ appeared first on Latest News, Breaking News, Crime News, Business News, Punjab News Updates: LiveGeoNews.com.