news Archives - Latest News, Breaking News, Crime News, Business News, Punjab News Updates: LiveGeoNews.com

ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ
ਲੰਬੀ/ ਸ੍ਰੀ ਮੁਕਤਸਰ ਸਾਹਿਬ, 28 ਅਗਸਤ :    ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

The post ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ appeared first on Latest News, Breaking News, Crime News, Business News, Punjab News Updates: LiveGeoNews.com.

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ
*ਗੋਇੰਦਵਾਲ ਸਾਹਿਬ; 26 ਅਗਸਤ: *   ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।
ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ, ਜਦਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ, ਜਿਸ ਨਾਲ ਉਹ ਇਸ ਪਹਿਲਕਦਮੀ ਰਾਹੀਂ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦ੍ਰਿੜ੍ਹ ਰਹੇਗੀ ਅਤੇ ਜਦੋਂ ਤੱਕ ਪੰਜਾਬ ਵਿੱਚ ਆਪ ਸਰਕਾਰ ਹੈ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬੰਦ ਨਹੀਂ ਹੋਵੇਗੀ। ਇਸ ਦੌਰਾਨ ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਤੇ ਵਿਧਾਇਕਾ ਡਾ. ਅਮਨਦੀਪ ਕੌਰ, ਵਿਧਾਇਕਾ ਡਾ. ਜੀਵਨਜੋਤ ਕੌਰ, ਵਿਧਾਇਕਾ ਇੰਦਰਜੀਤ ਕੌਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈ.ਟੀ.ਓ. ਵੀ ਹਾਜ਼ਰ ਸਨ।
ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਸਾਡੀ ਸਰਕਾਰ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰ ਰਹੀ ਹੈ। ਅੱਜ ਮੈਂ ਗੋਇੰਦਵਾਲ ਸਾਹਿਬ ਵਿਖੇ ‘ਸਤਿਕਾਰ ਸਖੀ ਸਨਮਾਨ ਸਮਾਰੋਹ’ ਵਿੱਚ ਵਰਚੁਅਲ ਤੌਰ ’ਤੇ ਸ਼ਿਰਕਤ ਕੀਤੀ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 75 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ਵਿੱਚ ‘ਸਨਮਾਨ ਰਾਸ਼ੀ’ ਭੇਜੀ ਜਾ ਰਹੀ ਹੈ। ਉਨ੍ਹਾਂ ਸਾਰੀਆਂ ‘ਸਤਿਕਾਰ ਸਖੀਆਂ’ ਦਾ ਤਹਿ ਦਿਲੋਂ ਧੰਨਵਾਦ ਜਿਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਅਤੇ ਫਾਰਮ ਭਰਨ ਵਿੱਚ ਮਦਦ ਕੀਤੀ। ਇਸ ਨੇਕ ਸੇਵਾ ਲਈ ਤੁਹਾਡਾ ਨਾਂ ਇਤਿਹਾਸ ਵਿੱਚ ਦਰਜ ਹੋਵੇਗਾ। ਇਸ ਵਿਆਪਕ ਸਰਕਾਰੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਅਤੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਾਉਣ ਲਈ ਸਾਰੀਆਂ ਸਤਿਕਾਰ ਸਖੀਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਦਿਲੀ ਧੰਨਵਾਦ।”
ਸਤਿਕਾਰ ਸਖੀਆਂ ਨੂੰ ਸਨਮਾਨ ਰਾਸ਼ੀ ਦੇਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਵਰਚੁਅਲ ਤੌਰ ‘ਤੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੱਖੜੀ ਦੇ ਤਿਉਹਾਰ ‘ਤੇ ਪਹਿਲੀ ਕਿਸ਼ਤ ਜਾਰੀ ਕਰਕੇ ਮਹਿਲਾ ਲਾਭਪਾਤਰੀਆਂ ਨੂੰ ਰੱਖੜੀ ਦਾ ਵਿਸ਼ੇਸ਼ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ। ਮੈਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਦਾ ਲਾਭ ਉਠਾਉਣ।”
ਮੁੱਖ ਮੰਤਰੀ ਨੇ ਦੱਸਿਆ, “18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ 1,000 ਰੁਪਏ ਦੀ ਵਿੱਤੀ ਸਹਾਇਤਾ ਦੇ ਮੋਬਾਈਲ ਸੰਦੇਸ਼ ਮਿਲ ਰਹੇ ਹਨ, ਜਦਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਮਿਲ ਰਹੇ ਹਨ। ਇਹ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਪੰਜਾਬ ਦੀਆਂ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ। ਸੂਬਾ ਸਰਕਾਰ ਨੇ ਇਸ ਪਹਿਲਕਦਮੀ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।”
ਉਨ੍ਹਾਂ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਤਾਂ ਨਾ ਬਣਾਵੇ ਪਰ ਇਹ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਸਵੈ-ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਅਤੇ ਮਾਵਾਂ-ਭੈਣਾਂ ਦੀਆਂ ਆਸੀਸਾਂ ਦੁਨੀਆ ਦੀ ਹਰ ਚੁਣੌਤੀ ‘ਤੇ ਜਿੱਤ ਪ੍ਰਾਪਤ ਕਰਨ ਵਿੱਚ ਮਦਦ ਕਰ ਸਕਦੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਿਵਾਰ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਈਵਾਲੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਰੱਖੜੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਨੇ ਕਿਹਾ, “ਮੈਂ 1.37 ਲੱਖ ਸਤਿਕਾਰ ਸਖੀਆਂ ਨੂੰ 52.20 ਕਰੋੜ ਰੁਪਏ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ ਹੈ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਵੱਡੀ ਸਫਲਤਾ ਦਿਵਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ, ਕਿਉਂਕਿ ਉਨ੍ਹਾਂ ਦੇ ਸੁਹਿਰਦ ਯਤਨਾਂ ਕਰਕੇ ਹੀ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋਈ ਹੈ।”
ਉਨ੍ਹਾਂ ਅੱਗੇ ਕਿਹਾ, “ਸਤਿਕਾਰ ਸਖੀਆਂ ਨੇ ਇਸ ਯੋਜਨਾ ਨੂੰ ਪੂਰੇ ਪੰਜਾਬ ਦੀਆਂ ਔਰਤਾਂ ਤੱਕ ਪਹੁੰਚਾਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਮਿਹਨਤ ਸਦਕਾ ਹੀ 75 ਲੱਖ ਤੋਂ ਵੱਧ ਔਰਤਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਜੁੜ ਸਕੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ ਅਤੇ 100 ਰੁਪਏ ਪ੍ਰਤੀ ਰਜਿਸਟ੍ਰੇਸ਼ਨ ਦੇ ਹਿਸਾਬ ਨਾਲ 52.20 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਇਕ ਕਰੋੜ ਔਰਤਾਂ ਨੂੰ ਯੋਜਨਾ ਨਾਲ ਜੋੜਨ ਦਾ ਟੀਚਾ ਰੱਖਿਆ ਹੈ। ਸਤਿਕਾਰ ਸਖੀਆਂ ਇਸ ਪਹਿਲਕਦਮੀ ਰਾਹੀਂ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨਗੀਆਂ।”
ਮੁੱਖ ਮੰਤਰੀ ਨੇ ਨੋਟ ਕੀਤਾ, “ਹੁਣ ਤੱਕ ਰਜਿਸਟਰਡ 76.11 ਲੱਖ ਔਰਤਾਂ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਭੇਜੀ ਜਾ ਚੁੱਕੀ ਹੈ। ਇਹ ਦੇਸ਼ ਦੀ ਇੱਕੋ-ਇੱਕ ਅਜਿਹੀ ਯੋਜਨਾ ਹੈ ਜੋ 18 ਸਾਲ ਤੋਂ ਵੱਧ ਉਮਰ ਦੀ ਹਰੇਕ ਔਰਤ ਨੂੰ ਬਿਨਾਂ ਕਿਸੇ ਸ਼ਰਤ ਦੇ ਮਾਣ-ਭੱਤਾ ਦਿੰਦੀ ਹੈ।”
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਆਪ ਸਰਕਾਰ ਹੈ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀ ਭਲਾਈ ਪਹਿਲਕਦਮੀ ਬੰਦ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ, “ਜਿਨ੍ਹਾਂ ਘਰਾਂ ਵਿੱਚ 3,000 ਤੋਂ 4,500 ਰੁਪਏ ਪਹਿਲਾਂ ਹੀ ਪਹੁੰਚ ਚੁੱਕੇ ਹਨ, ਉੱਥੇ ਸਤਿਕਾਰ ਸਖੀਆਂ ਅਤੇ ਮਹਿਲਾ ਲਾਭਪਾਤਰੀਆਂ ਵਿਚਕਾਰ ਵਿਸ਼ਵਾਸ ਦਾ ਰਿਸ਼ਤਾ ਬਣ ਗਿਆ ਹੈ। ਇਹ ਰਿਸ਼ਤਾ ਉਦੋਂ ਹੋਰ ਮਜ਼ਬੂਤ ਹੋਵੇਗਾ, ਜਦੋਂ ਰੱਖੜੀ ‘ਤੇ ਨਵੀਂ ਕਿਸ਼ਤ ਜਾਰੀ ਹੋਣ ਨਾਲ ਲਾਭਪਾਤਰੀਆਂ ਦੇ ਫ਼ੋਨਾਂ ’ਤੇ ਮੁੜ ਸੰਦੇਸ਼ ਆਉਣਗੇ। ਮੈਨੂੰ ਉਮੀਦ ਹੈ ਕਿ ਔਰਤਾਂ ਇਸ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਨਵੇਂ ਕੱਪੜੇ ਖਰੀਦਣ, ਦਵਾਈਆਂ ਲੈਣ ਜਾਂ ਕਰਜ਼ਾ ਮੋੜਨ ਲਈ ਕਰਨਗੀਆਂ। ਮੈਨੂੰ ਇਹ ਦੇਖ ਕੇ ਖੁਸ਼ੀ ਹੋ ਰਹੀ ਹੈ ਕਿ ਇਸ ਪੈਸੇ ਦੀ ਸਹੀ ਵਰਤੋਂ ਹੋ ਰਹੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰ ਸਖੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਦੁਆਰਾ ਰਜਿਸਟਰਡ ਕੀਤੇ ਗਏ ਪਰਿਵਾਰਾਂ ਨਾਲ ਹਮੇਸ਼ਾ ਜੁੜੀਆਂ ਰਹਿਣ ਅਤੇ ਉਨ੍ਹਾਂ ਦਾ ਖਿਆਲ ਰੱਖਣ। ਉਨ੍ਹਾਂ ਨੇ ਗੱਲਬਾਤ ਖਤਮ ਕਰਦਿਆਂ ਕਿਹਾ, “ਉਨ੍ਹਾਂ ਦੀ ਭੂਮਿਕਾ ਸਿਰਫ਼ ਰਜਿਸਟ੍ਰੇਸ਼ਨ ਤੱਕ ਹੀ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਲੋੜ ਪੈਣ ‘ਤੇ ਲਾਭਪਾਤਰੀ ਪਰਿਵਾਰਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ।”
ਇਸ ਦੌਰਾਨ ਆਪ ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਨੇ ਪੰਜਾਬ ਭਰ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਅਤੇ ਸਮੁੱਚੇ ਮਹਿਲਾ ਵਿੰਗ ਦੇ ਸਮਰਪਿਤ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਭੈਣਾਂ ਸਿਰਫ਼ ਔਰਤਾਂ ਦੇ ਫਾਰਮ ਭਰਵਾਉਣ ਵਿੱਚ ਹੀ ਮਦਦ ਨਹੀਂ ਕਰ ਰਹੀਆਂ, ਸਗੋਂ ਉਨ੍ਹਾਂ ਦੀ ਜ਼ਿੰਦਗੀ ਬਦਲਣ ਵਿੱਚ ਇੱਕ ਵੱਡੇ ਸਹਾਰੇ ਦਾ ਸਰੋਤ ਬਣ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਮਹਿਲਾ ਵਿੰਗ ਆਮ ਆਦਮੀ ਪਾਰਟੀ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੀ ਸਭ ਤੋਂ ਮਜ਼ਬੂਤ ਤਾਕਤ ਵਜੋਂ ਉੱਭਰਿਆ ਹੈ, ਜੋ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸੱਤਾ ਵਿੱਚ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਭ ਤੋਂ ਅਹਿਮ ਭੂਮਿਕਾ ਨਿਭਾਏਗਾ।”
ਵਿਧਾਇਕਾ ਡਾ. ਅਮਨਦੀਪ ਕੌਰ ਨੇ ਕਿਹਾ, “ਤੁਸੀਂ ਉਹ ਭੈਣਾਂ ਹੋ ਜਿਨ੍ਹਾਂ ਨੇ ਆਪਣੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਔਰਤਾਂ ਦੇ ਫਾਰਮ ਭਰੇ ਅਤੇ ਉਨ੍ਹਾਂ ਦੀ ਜ਼ਿੰਦਗੀ ਬਦਲਣ ਵਿੱਚ ਮਦਦ ਕੀਤੀ। ਤੁਸੀਂ ਹਰ ਰੋਜ਼ ਅਨੇਕਾਂ ਔਰਤਾਂ ਦੀਆਂ ਲੋੜਾਂ ਮੁਤਾਬਕ ਉਨ੍ਹਾਂ ਦੀ ਮਦਦ ਕਰਦੀਆਂ ਹੋ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਂਦੀਆਂ ਹੋ। ਮੈਂ ਇਸ ਸਮਰਪਿਤ ਕਾਰਜ ਲਈ ਸਮੁੱਚੀ ਮਹਿਲਾ ਵਿੰਗ ਦੀ ਟੀਮ ਨੂੰ ਵਧਾਈ ਦਿੰਦੀ ਹਾਂ।”
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਇੱਕ ਹੋਰ ਵੱਡਾ ਉਪਰਾਲਾ ਹੈ ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਔਰਤਾਂ ਨੂੰ ਅਹੁਦੇ ਤਾਂ ਦਿੱਤੇ ਜਾਂਦੇ ਰਹੇ ਹਨ ਪਰ ਅਕਸਰ ਉਨ੍ਹਾਂ ਨੂੰ ਪਿੱਛੇ ਹੀ ਧੱਕ ਦਿੱਤਾ ਜਾਂਦਾ ਸੀ, ਜਦਕਿ ਮੌਜੂਦਾ ਸਰਕਾਰ ਨੇ ਆਮ ਜੀਵਨ, ਰੋਜ਼ਗਾਰ ਅਤੇ ਲੀਡਰਸ਼ਿਪ ਵਿੱਚ ਔਰਤਾਂ ਲਈ ਵੱਡੇ ਮੌਕੇ ਪੈਦਾ ਕੀਤੇ ਹਨ।”
ਆਪ ਵਿਧਾਇਕਾ ਨੇ ਪੁੱਛਿਆ, “ਮੈਨੂੰ ਦੱਸੋ, ਕੀ ਕਦੇ ਕਿਸੇ ਸਰਕਾਰ ਨੇ ਔਰਤਾਂ ਬਾਰੇ ਇੰਨਾ ਸੋਚਿਆ ਹੈ? ਇਹ ਪਹਿਲੀ ਸਰਕਾਰ ਹੈ ਜਿਸ ਨੇ ਔਰਤਾਂ ਬਾਰੇ ਇੰਨੇ ਧਿਆਨ ਨਾਲ ਸੋਚਿਆ ਹੈ। ਮੁਫ਼ਤ ਬਿਜਲੀ ਤੋਂ ਲੈ ਕੇ ਰਸੋਈ ਲਈ ਸਕੀਮਾਂ, ਸਾਡੇ ਬਜ਼ੁਰਗਾਂ ਲਈ ਤੀਰਥ ਯਾਤਰਾ ਦੀਆਂ ਸਹੂਲਤਾਂ, ਮੁਹੱਲਾ ਕਲੀਨਿਕਾਂ ਰਾਹੀਂ ਦਵਾਈਆਂ ਦਾ ਖ਼ਰਚਾ ਘਟਾਉਣ, 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਅਤੇ ਹੁਣ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤੱਕ, ਆਪ ਸਰਕਾਰ ਨੇ ਮੇਰੀਆਂ ਲੱਖਾਂ ਭੈਣਾਂ ਦੇ ਚਿਹਰਿਆਂ ‘ਤੇ ਖੁਸ਼ੀ ਲਿਆਂਦੀ ਹੈ।”
ਵਿਧਾਇਕਾ ਡਾ. ਅਮਨਦੀਪ ਕੌਰ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਖ਼ਾਸ ਤੌਰ ‘ਤੇ ਅਜਿਹੀ ਸਰਕਾਰ ਹੈ ਜੋ ਔਰਤਾਂ ਦੇ ਯੋਗਦਾਨ ਅਤੇ ਲੋੜਾਂ ਨੂੰ ਪਛਾਣਦੀ ਹੈ। ਉਨ੍ਹਾਂ ਅੱਗੇ ਕਿਹਾ, “ਮੌਜੂਦਾ ਸਰਕਾਰ ਅਧੀਨ ਔਰਤਾਂ ਨੂੰ ਵੱਡੀ ਨੁਮਾਇੰਦਗੀ ਅਤੇ ਮੌਕੇ ਦਿੱਤੇ ਗਏ ਹਨ, ਜਿਸ ਵਿੱਚ ਚੋਣ ਪ੍ਰਕਿਰਿਆ ਰਾਹੀਂ ਵੱਡੇ ਅਹੁਦੇ, ਰੋਜ਼ਗਾਰ ਅਤੇ ਮਹੱਤਵਪੂਰਨ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਔਰਤਾਂ ਨੂੰ ਅਹੁਦੇ ਦੇ ਕੇ ਪਿੱਛੇ ਬਿਠਾ ਦਿੱਤਾ ਜਾਂਦਾ ਸੀ, ਪਰ ਅੱਜ ਔਰਤਾਂ ਜ਼ਿੰਮੇਵਾਰੀ ਵਾਲੇ ਅਹੁਦਿਆਂ ‘ਤੇ ਬਿਰਾਜਮਾਨ ਹਨ।”
ਵਿਧਾਇਕਾ ਡਾ. ਅਮਨਦੀਪ ਕੌਰ ਨੇ ਕਿਹਾ, “ਪੰਜਾਬ ਵਿੱਚ 11 ਮਹਿਲਾ ਵਿਧਾਇਕ ਹਨ ਅਤੇ ਆਪ ਸਰਕਾਰ ਨੇ ਔਰਤਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਹੈ। ਔਰਤਾਂ ਨੂੰ ਚੇਅਰਪਰਸਨ ਵਜੋਂ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਇੱਥੋਂ ਤੱਕ ਕਿ ਹੁਣ ਔਰਤਾਂ ਡੀ.ਸੀ. ਅਤੇ ਐਸ.ਐਸ.ਪੀ. ਵਰਗੇ ਵੱਡੇ ਅਹੁਦਿਆਂ ‘ਤੇ ਵੀ ਤਾਇਨਾਤ ਹਨ।”
ਉਨ੍ਹਾਂ ਕਿਹਾ ਕਿ ਮਹਿਲਾ ਵਿੰਗ ਆਮ ਆਦਮੀ ਪਾਰਟੀ ਲਈ ਜ਼ਮੀਨੀ ਪੱਧਰ ‘ਤੇ ਇੱਕ ਸ਼ਕਤੀਸ਼ਾਲੀ ਤਾਕਤ ਬਣ ਕੇ ਉੱਭਰਿਆ ਹੈ ਅਤੇ ਮੈਨੂੰ ਆਪਣੀ ਟੀਮ ਦੀ ਲਗਨ ਅਤੇ ਸਮਰਪਣ ‘ਤੇ ਫਖ਼ਰ ਹੈ। ਉਨ੍ਹਾਂ ਕਿਹਾ, “ਮੈਨੂੰ ਆਪਣੀ ਸਮੁੱਚੀ ਮਹਿਲਾ ਵਿੰਗ ਦੀ ਟੀਮ ‘ਤੇ ਮਾਣ ਹੈ ਕਿਉਂਕਿ ਜੇਕਰ 2027 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਈ ਕੋਈ ਸਭ ਤੋਂ ਮਜ਼ਬੂਤ ਸਿਪਾਹੀ ਬਣ ਕੇ ਕੰਮ ਕਰ ਰਿਹਾ ਹੈ, ਤਾਂ ਉਹ ਮੇਰੀ ਮਹਿਲਾ ਵਿੰਗ ਦੀ ਟੀਮ ਹੈ।”
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਗਏ ਕਈ ਲੋਕ-ਪੱਖੀ ਉਪਰਾਲਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਦੂਰਅੰਦੇਸ਼ੀ ਫ਼ੈਸਲਿਆਂ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਪੰਜਾਬ ਦੇ ਸੂਝਵਾਨ ਅਤੇ ਨਿਡਰ ਲੋਕ ਸੂਬਾ ਸਰਕਾਰ ਦਾ ਡਟ ਕੇ ਸਮਰਥਨ ਕਰ ਰਹੇ ਹਨ, ਜਿਸ ਦੇ ਚਲਦਿਆਂ ਆਪ ਮੁੜ ਭਾਰੀ ਬਹੁਮਤ ਨਾਲ ਸੂਬੇ ਵਿੱਚ ਸਰਕਾਰ ਬਣਾਏਗੀ।”
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ., ਕਈ ਵਿਧਾਇਕ ਅਤੇ ਹੋਰ ਪਤਵੰਤੇ ਹਾਜ਼ਰ ਸਨ।

The post ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ appeared first on Latest News, Breaking News, Crime News, Business News, Punjab News Updates: LiveGeoNews.com.

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ ਸਮੇਤ ਸਮੂਹ ਕੌਸਲਰ ਮੌਜੂਦ ਸਨ।

ਹਾਊਸ ਦੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਕਾਰਪੋਰੇਸ਼ਨ ਅਤੇ ਮੇਅਰ ਬਟਾਲਾ ਵੱਲੋਂ ਨਵੇਂ ਚੁਣੇ ਗਏ ਕੌਸ਼ਲਰਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਮੂਹ ਕੌਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਅੰਦਰ ਲੋਕਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਅਸੀ ਸਾਰੇ ਬਟਾਲਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ। ਹਾਊਸ ਮੀਟਿੰਗ ਵਿੱਚ ਵੱਖ-ਵੱਖ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।

ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਕੂੜੇ ਦੇ ਸੁੱਟਣ ਲਈ ਜਗ੍ਹਾ ਦਾ ਨਾ ਹੋਣਾ ਹੈ ਅਤੇ ਪਿਛਲੇ ਕਰੀਬ 7 ਦਹਾਕਿਆਂ ਤੋਂ ਬਟਾਲਾ ਵਾਸੀ ਇਸ ਸਮੱਸਿਆਂ ਨਾਲ ਜੂਝ ਰਹੇ ਹਨ। ਪਰ ਆਮ ਆਦਮੀ ਪਾਰਟੀ ਬਟਾਲਾ ਵਾਸੀਆਂ ਨੂੰ ਇਸ ਸਮੱਸਿਆਂ ਤੋਂ ਨਿਜਾਤ ਦਿਵਾਏਗੀ। ਉਨ੍ਹਾਂ ਦੱਸਿਆ ਕਿ ਅੱਜ ਹਾਊਸ ਦੀ ਮੀਟਿੰਗ ਵਿੱਚ ਖਜੂਰੀ ਗੇਟ ਨੇੜੇ ਮਲਹੋਤਰਾ ਪੈਟਰੋਲ ਪੰਪ ਕੋਲ ਸਥਿਤ ਨਗਰ ਨਿਗਮ ਬਟਾਲਾ ਦੀ ਮਲਕੀਅਤ ਵਾਲੀ ਜ਼ਮੀਨ ਸ਼ਹਿਰ ਦੀ ਪ੍ਰਮੁੱਖ ਜਗ੍ਹਾ ‘ਤੇ ਸਥਿਤ ਹੈ। ਇਸ ਜ਼ਮੀਨ ਦੀ ਸੇਲ ਕਰਕੇ ਸ਼ਹਿਰ ਤੋਂ ਬਾਹਰ ਵੱਡੇ ਰਕਬੇ ਦੀ ਜ਼ਮੀਨ ਖਰੀਦੀ ਜਾਵੇਗੀ, ਜਿੱਥੇ ਸ਼ਹਿਰ ਦੇ ਕੂੜੇ ਦੀ ਸੈਗਰੀਕੇਸ਼ਨ (ਅਲੱਗ-ਅਲੱਗ ਛਾਂਟੀ) ਅਤੇ ਠੋਸ ਕੂੜਾ ਪ੍ਰਬੰਧਨ ਦਾ ਉਚਿਤ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਜ਼ਮੀਨ ਦੀ ਵਿਕਰੀ ਤੋਂ ਪ੍ਰਾਪਤ ਹੋਣ  ਵਾਲੀ ਰਕਮ ਨਗਰ ਨਿਗਮ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ, ਬਕਾਇਆ ਦੇਣਦਾਰੀਆਂ ਦੇ ਨਿਪਟਾਰੇ ਅਤੇ ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤ ਦੇ ਹੋਰ ਕੰਮਾਂ ‘ਤੇ ਖਰਚ ਕੀਤਾ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਹਾਊਸ ਵਲੋਂ ਇਤਿਹਾਸਕ ਫੈਸਲਾ ਲੈਂਦਿਆ ਅੱਜ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਵਿੱਚ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਖੇ 19 ਕਲਰਕ ਕਮ-ਡਾਟਾ ਐਂਟਰੀ ਓਪਰੇਟਰਾਂ, ਸੈਨੇਟਰੀ ਕਲਰਕ, ਸੇਵਾਦਾਰ, ਮਾਲੀ, ਇਲੈਕਟ੍ਰੀਸ਼ਨ ਕਰਮਚਾਰੀ ਅਤੇ ਫਾਇਰ ਬ੍ਰਿਗੇਡ ਵਿੱਚ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਵਿੱਚ ਕਰਨ ਅਤੇ ਆਊਟਸੋਰਸ ਤੇ ਕੰਮ ਕਰ ਰਹੇ ਟਾਟਾ ਏਸੀ ਡਰਾਈਵਰਾਂ ਨੂੰ ਡੀ.ਸੀ ਰੇਟ ‘ਤੇ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਤਰਸ ਦੇ ਅਧਾਰ ‘ਤੇ ਸਫਾਈ ਸੇਵਕ ਦੀ ਨੌਕਰੀ ਦੇਣ ਸਬੰਧੀ ਮਤੇ ਪਾਸ ਕੀਤੇ ਗਏ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਨੂੰ ਜਾਂਦੇ ਰਸਤਿਆਂ ‘ਤੇ ਸਟਰੀਟ ਲਾਈਟਾਂ ਲਗਾਉਣ, ਨਵੇ ਇਤਿਹਾਸਕ ਐਂਟਰੀ ਗੇਟ ਬਣਾਉਣ, ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਸਮੇਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਲਈ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਪੱਤਰਕਾਰਾ ਨਾਲ ਗੱਲ  ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ  ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ ਹਿੱਤ ਵਿੱਚ ਵੱਡੇ ਕੰਮ ਕੀਤੇ ਗਏ ਹਨ। । ਉਸੇ ਲੜ੍ਹੀ  ਨੂੰ ਅੱਗੇ  ਵਧਾਉਂਦਿਆਂ ਅੱਜ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਸਮੂਹ ਕੌਸਲਰਾਂ  ਨੂੰ ਬਟਾਲਾ ਸ਼ਹਿਰ ਦੇ ਵਿਕਾਸ, ਤਰੱਕੀ, ਖੂਬਸੂਰਤੀ ਅਤੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਧਰਤੀ ਬਟਾਲਾ ‘ਤੇ  ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਲਈ ਸਾਡੀ ਜਿੰਮਵਾਰੀ ਬਣਦੀ ਹੈ ਕਿ ਅਸੀ ਬਟਾਲਾ ਸਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਮਿਹਨਤ ਕਰੀਏ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰੀਏ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਜਦੋਂ ਦੀ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਸੂਬੇ ਦਾ ਖੂਬਸੂਰਤ ਅਤੇ ਵਿਕਾਸਮੁਖੀ ਸ਼ਹਿਰ ਬਣਾਇਆ ਜਾਵੇਗਾ।

The post ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ appeared first on Latest News, Breaking News, Crime News, Business News, Punjab News Updates: LiveGeoNews.com.

SMARTPHONE पर आपकी पर्सनल डिटेल्‍स Safe रखेंगे यह APPs
New Delhi: LGN: स्मार्टफोन में सेव पर्स्नल डाटा यानिकि फोटोज, वीडियोज और डॉक्युमेंट को सुरक्षित रखने के लिए ऐप्प लॉकर (app locker) का इस्तेमाल किया जा सकता है। इस एप में निजी डाटा को लॉक करने तथा मोबाइल को ट्रैकर का फीचर भी है। इसमें एक और स्पेशल फीचर दिया गया है जिस में अगर कोई व्यक्ति दो बार गलत पासवर्ड लगाता है तो यह एप उसकी फोटो खींच लेता है और उसकी फोटो गैलरी में सेव हो जाती है।आईये जाने कुछ फ्री ऐप्प लॉकर्स के बारे में जो गूगल प्लेस्टोर पर आसानी से उपलब्ध हैं।

AppLock App

इसमें वीडियो और फोटोज को हाइड किया जा सकता है। इससे आप जिस भी ऐप्प में चाहें लॉक लगा सकते हैं।

CM Security AppLock Anti-Virus App

यह एंटीवायरस के तौर पर काम करती है और साथ ही बढ़िया ऐप्प्स लॉक भी है।

Hotspot Shield Privacy App Lock App

इसके के जरिए आप अपनी सभी प्राइवेट एप्पस को एक साथ एक जगह पर रख सकते हैं। इसमें आप अपने हॉटस्पॉट शील्ड, प्राइवेसी लॉक , लॉक ऐप्प की लॉक स्क्रीन पर फनी कवर्स लगा सकते हैं।

AppLock FingerPrint App

इसमें आप अपने मोबाइल में मौजूद एप्पस को लॉक कर सकते हैं। इसमें कई ऑप्शन हैं जिसमें फेक लॉक स्क्रीन,स्क्रीन लॉक, टाइमर लॉक, रिमोट लॉक, और ब्लूटूथ लॉक आदि शामिल हैं।

The post SMARTPHONE पर आपकी पर्सनल डिटेल्‍स Safe रखेंगे यह APPs appeared first on Latest News, Breaking News, Crime News, Business News, Punjab News Updates: LiveGeoNews.com.