ng news Archives - Latest News, Breaking News, Crime News, Business News, Punjab News Updates: LiveGeoNews.com

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ
ਚੰਡੀਗੜ੍ਹ; 25 ਅਗਸਤ 2026:     ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਇੱਕ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ।

ਸਬਸਟੈਂਸ ਯੂਜ਼ ਡਿਸਆਰਡਰ (SUD) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (OOAT) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (OST) ਕੇਂਦਰਾਂ ਦੇ ਨਾਲ-ਨਾਲ ਟਾਰਗੇਟਿਡ ਇੰਟਰਵੈਂਸ਼ਨ ਸੇਵਾਵਾਂ ਰਾਹੀਂ ਨੁਕਸਾਨ-ਨਿਊਨੀਕਰਨ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਨੁਕਸਾਨ-ਨਿਊਨੀਕਰਨ ਵਿੱਚ ਅਜਿਹੇ ਕਈ ਉਪਾਅ ਸ਼ਾਮਲ ਹਨ, ਜਿਨ੍ਹਾਂ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਜੁੜੇ ਸਿਹਤ ਅਤੇ ਸਮਾਜਿਕ ਨੁਕਸਾਨਾਂ ਨੂੰ ਘਟਾਉਣਾ ਹੈ, ਜਿਸ ਵਿੱਚ ਐੱਚਆਈਵੀ ਦੀ ਲਾਗ ਵੀ ਸ਼ਾਮਲ ਹੈ। ਸਿਰਫ਼ ਨਸ਼ਿਆਂ ਦੀ ਵਰਤੋਂ ’ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਨੁਕਸਾਨ-ਨਿਊਨੀਕਰਨ ਪਹੁੰਚ ਇਸ ਨਾਲ ਜੁੜੇ ਵੱਖ-ਵੱਖ ਜ਼ੋਖ਼ਮ ਕਾਰਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਦਾ ਯਤਨ ਕਰਦੀ ਹੈ, ਤਾਂ ਜੋ ਸੰਭਾਵਿਤ ਨੁਕਸਾਨ ਨੂੰ ਘਟਾਇਆ ਜਾ ਸਕੇ। ਸਬੂਤਾਂ ਤੋਂ ਪਤਾ ਲੱਗਾ ਹੈ ਕਿ ਜਦੋਂ ਨੁਕਸਾਨ-ਨਿਊਨੀਕਰਨ ਉਪਾਅ ਲੋੜੀਂਦੇ ਪੱਧਰ ਅਤੇ ਵਿਆਪਕ ਕਵਰੇਜ ਨਾਲ ਲਾਗੂ ਕੀਤੇ ਜਾਂਦੇ ਹਨ, ਤਾਂ ਇਹ ਟੀਕੇ ਰਾਹੀਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਲੋਕਾਂ ਵਿੱਚ ਐੱਚਆਈਵੀ ਮਹਾਮਾਰੀ ਨੂੰ ਰੋਕਣ, ਇਸ ਦੀ ਰਫ਼ਤਾਰ ਨੂੰ ਘਟਾਉਣ ਅਤੇ ਇੱਥੋਂ ਤੱਕ ਕਿ ਇਸ ਨੂੰ ਖ਼ਤਮ ਕਰਨ ਵਿੱਚ ਵੀ ਮਦਦ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਨਾਲ ਹੈਪੇਟਾਈਟਸ ਬੀ ਅਤੇ ਸੀ ਵਰਗੀਆਂ ਹੋਰ ਖ਼ੂਨ ਰਾਹੀਂ ਫੈਲਣ ਵਾਲੀਆਂ ਲਾਗਾਂ ਦੀ ਰੋਕਥਾਮ, ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਕਮੀ, ਅਪਰਾਧ ਦੀ ਪ੍ਰਵਿਰਤੀ ਨੂੰ ਘਟਾਉਣ ਅਤੇ ਸਮਾਜਿਕ ਬਹਿਸ਼ਕਾਰੀ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲਦੀ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨੁਕਸਾਨ-ਨਿਊਨੀਕਰਨ ਨੂੰ ਨਸ਼ਿਆਂ ਦੀ ਸਮੱਸਿਆ ਪ੍ਰਤੀ ਸਰਕਾਰ ਦੀ ਵਿਆਪਕ ਰਣਨੀਤੀ ਦਾ ਇੱਕ ਅਹਿਮ ਹਿੱਸਾ ਦੱਸਿਆ ਹੈ। ਡਾ. ਬਲਬੀਰ ਸਿੰਘ ਨੇ ਕਿਹਾ, “ਸਾਨੂੰ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਸ਼ੀਲ ਪਹੁੰਚ ਅਪਣਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਇਲਾਜ ਦੇ ਨਾਲ-ਨਾਲ ਸਨਮਾਨਜਨਕ ਪੁਨਰ-ਸਮਾਵੇਸ਼ ਲਈ ਲੋੜੀਂਦੇ ਹੁਨਰ ਵੀ ਮੁਹੱਈਆ ਕਰਵਾਉਣੇ ਚਾਹੀਦੇ ਹਨ।” ਉਨ੍ਹਾਂ ਨੇ ਸਰਕਾਰ ਦੀ ਉਸ ਪਹੁੰਚ ਨੂੰ ਸਪੱਸ਼ਟ ਕੀਤਾ, ਜਿਸ ਤਹਿਤ ਪ੍ਰਭਾਵਿਤ ਲੋਕਾਂ ਨੂੰ ਕਲੰਕ ਕਾਰਨ ਇਲਾਜ ਤੋਂ ਹੋਰ ਦੂਰ ਜਾਣ ਦੇਣ ਦੀ ਬਜਾਏ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਸੂਬੇ ਵਿੱਚ ਸਭ ਤੋਂ ਵੱਡਾ ਨੁਕਸਾਨ-ਨਿਊਨੀਕਰਨ ਪ੍ਰੋਗਰਾਮ 500 ਤੋਂ ਵੱਧ OOAT ਕੇਂਦਰਾਂ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ, ਜਿੱਥੇ ਮਰੀਜ਼ ਸਰਕਾਰੀ ਮਨੋਚਿਕਿਤਸਕ ਵੱਲੋਂ ਜਾਰੀ ਕੀਤੇ ਨੁਸਖ਼ੇ ਦੇ ਆਧਾਰ ’ਤੇ ਸਲਾਹ-ਮਸ਼ਵਰੇ ਦੇ ਨਾਲ-ਨਾਲ ਓਪਿਓਇਡ ਵਰਤੋਂ ਸੰਬੰਧੀ ਵਿਗਾੜ ਦੇ ਇਲਾਜ ਅਤੇ ਗੰਭੀਰ ਜਾਂ ਲੰਬੇ ਸਮੇਂ ਦੇ ਦਰਦ ਦੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਪ੍ਰਾਪਤ ਕਰ ਸਕਦੇ ਹਨ। ਇਸ ਆਊਟਪੇਸ਼ੈਂਟ ਇਲਾਜ ਰਣਨੀਤੀ ਤਹਿਤ ਬਿਊਪ੍ਰੇਨੋਰਫਿਨ (BPN) ਜਾਂ ਬਿਊਪ੍ਰੇਨੋਰਫਿਨ ਅਤੇ ਨੈਲੋਕਸੋਨ ਦੇ ਸੁਮੇਲ ਵਾਲੀ ਦਵਾਈ ਦਿੱਤੀ ਜਾਂਦੀ ਹੈ। ਇਹ ਦਵਾਈ ਲਤ ਪੈਦਾ ਕਰਨ ਵਾਲੇ ਓਪਿਓਇਡ ਪਦਾਰਥਾਂ ਦੇ ਪ੍ਰਭਾਵ ਦੀ ਨਕਲ ਕਰਦੀ ਹੈ, ਪਰ ਲੰਬੇ ਸਮੇਂ ਤੱਕ ਵਰਤੋਂ ਲਈ ਵੀ ਤੁਲਨਾਤਮਕ ਤੌਰ ’ਤੇ ਵਧੇਰੇ ਸੁਰੱਖਿਅਤ ਹੈ।

ਮਰੀਜ਼ ਨਿਰਧਾਰਤ ਖੁਰਾਕ ਲੈਣ ਲਈ ਰੋਜ਼ਾਨਾ OOAT ਕੇਂਦਰ ਆਉਂਦੇ ਹਨ। ਨਿਰਧਾਰਤ ਮਾਪਦੰਡ ਪੂਰੇ ਕਰਨ ਵਾਲੇ ਮਰੀਜ਼ਾਂ ਨੂੰ ਕੁਝ ਨਿਰਧਾਰਤ ਦਿਨਾਂ ਲਈ ਘਰ ਲਿਜਾਣ ਵਾਸਤੇ ਦਵਾਈ ਦੀ ਖੁਰਾਕ ਵੀ ਦਿੱਤੀ ਜਾਂਦੀ ਹੈ। ਏਮਸ ਦਿੱਲੀ ਦੇ ਨੈਸ਼ਨਲ ਡਰੱਗ ਡਿਪੈਂਡੈਂਸ ਟ੍ਰੀਟਮੈਂਟ ਸੈਂਟਰ (NDDTC) ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਦੇ ਅਨੁਸਾਰ, “ਓਪਿਓਇਡ ਸਬਸਟੀਟਿਊਸ਼ਨ ਟ੍ਰੀਟਮੈਂਟ (OST) ਜਾਂ ਓਪਿਓਇਡ ਐਗੋਨਿਸਟ ਟ੍ਰੀਟਮੈਂਟ ਵਜੋਂ ਜਾਣਿਆ ਜਾਣ ਵਾਲਾ ਇਹ ਇਲਾਜ ਓਪਿਓਇਡ ਨਿਰਭਰਤਾ ਦੇ ਲੰਬੇ ਸਮੇਂ ਦੇ ਇਲਾਜ ਲਈ ਪਹਿਲੀ ਪਸੰਦ ਮੰਨਿਆ ਜਾਂਦਾ ਹੈ।”

ਇਲਾਜ ਦੀ ਪ੍ਰਕਿਰਤੀ ਬਾਰੇ ਦੱਸਦਿਆਂ ਡਾ. ਅਤੁਲ ਅੰਬੇਕਰ ਨੇ ਸਪੱਸ਼ਟ ਕੀਤਾ ਕਿ, “ਕਿਉਂਕਿ ਇਸ ਇਲਾਜ ਵਿੱਚ ਦਿੱਤੀ ਜਾਣ ਵਾਲੀ ਦਵਾਈ ਵੀ ਲਤ ਪੈਦਾ ਕਰਨ ਵਾਲੀ ਹੋ ਸਕਦੀ ਹੈ, ਇਸ ਲਈ ਅਕਸਰ ਇਹ ਗਲਤ ਧਾਰਨਾ ਬਣ ਜਾਂਦੀ ਹੈ ਕਿ ਇਸ ਵਿੱਚ ਇੱਕ ਨਸ਼ੇ ਦੀ ਥਾਂ ਦੂਜਾ ਨਸ਼ਾ ਲਿਆ ਜਾ ਰਿਹਾ ਹੈ। ਲੋਕਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਕਈ ਸਿਹਤ ਸਮੱਸਿਆਵਾਂ ਵਿੱਚ ਲੰਬੇ ਸਮੇਂ ਤੱਕ (ਕਈ ਸਾਲਾਂ ਤੱਕ ਅਤੇ ਸੰਭਵ ਤੌਰ ’ਤੇ ਜ਼ਿੰਦਗੀ ਭਰ) ਰੋਜ਼ਾਨਾ ਦਵਾਈ ਲੈਣੀ ਪੈ ਸਕਦੀ ਹੈ। ਸਿਰਫ਼ ਰੋਜ਼ਾਨਾ ਇੱਕ ਗੋਲੀ ਲੈਣ ਨਾਲ ਕੋਈ ਵਿਅਕਤੀ ‘ਨਸ਼ੇ ਦਾ ਆਦੀ’ ਨਹੀਂ ਬਣ ਜਾਂਦਾ।”

ਇਸ ਪ੍ਰੋਗਰਾਮ ਤਹਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਇਸ ਨਾਲ ਜੁੜੇ ਸਿਹਤ ਜੋਖ਼ਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਜੋ ਲੋਕ ਅਜੇ ਵੀ ਟੀਕੇ ਰਾਹੀਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਸਿਹਤ ਟੀਮਾਂ ਸੁਰੱਖਿਅਤ ਢੰਗ ਨਾਲ ਟੀਕਾ ਲਗਾਉਣ ਬਾਰੇ ਸਲਾਹ ਦਿੰਦੀਆਂ ਹਨ। ਇਸ ਵਿੱਚ ਕਿਸੇ ਹੋਰ ਵਿਅਕਤੀ ਵੱਲੋਂ ਵਰਤੀ ਜਾ ਚੁੱਕੀ ਸਰਿੰਜ ਨੂੰ ਦੁਬਾਰਾ ਨਾ ਵਰਤਣ ਅਤੇ ਐੱਚਆਈਵੀ ਤੇ ਹੈਪੇਟਾਈਟਸ ਵਰਗੀਆਂ ਲਾਗਾਂ ਦੇ ਖ਼ਤਰੇ ਨੂੰ ਘਟਾਉਣ ਵਾਲੀਆਂ ਸੁਰੱਖਿਅਤ ਟੀਕਾਕਰਨ ਪ੍ਰਕਿਰਿਆਵਾਂ ਅਪਣਾਉਣ ’ਤੇ ਜ਼ੋਰ ਦਿੱਤਾ ਜਾਂਦਾ ਹੈ।

ਸੂਬੇ ਨੇ ਇਲਾਜ ਦੇ ਵਿਕਲਪਾਂ ਦਾ ਵੀ ਵਿਸਥਾਰ ਕੀਤਾ ਹੈ, ਜਿਸ ਵਿੱਚ ਖ਼ਾਸ ਤੌਰ ’ਤੇ ਤਰਲ ਮੈਥਾਡੋਨ ਰਾਹੀਂ ਓਰਲ ਸਬਸਟੀਟਿਊਸ਼ਨ ਥੈਰੇਪੀ ਸ਼ਾਮਲ ਹੈ। ਬਿਊਪ੍ਰੇਨੋਰਫਿਨ ਦੇ ਵਿਕਲਪ ਵਜੋਂ ਛੇ ਸਮਰਪਿਤ ਮੈਥਾਡੋਨ ਕਲੀਨਿਕ ਹੁਣ ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ ਚੱਲ ਰਹੇ ਹਨ। ਸੂਬਾ ਛੇ ਹੋਰ ਮੈਥਾਡੋਨ ਮੇਨਟੇਨੈਂਸ ਟ੍ਰੀਟਮੈਂਟ ਕੇਂਦਰ ਸਥਾਪਤ ਕਰ ਰਿਹਾ ਹੈ, ਜਿਸ ਨਾਲ ਅਜਿਹੇ ਸਮਰਪਿਤ ਕੇਂਦਰਾਂ ਦੀ ਕੁੱਲ ਗਿਣਤੀ 12 ਹੋ ਜਾਵੇਗੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਵਿਸ਼ਵ ਸਿਹਤ ਸੰਗਠਨ (WHO) ਅਤੇ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (NACO) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਗੂ ਕੀਤੀ ਜਾ ਰਹੀ ਮੈਥਾਡੋਨ ਮੇਨਟੇਨੈਂਸ ਥੈਰੇਪੀ ਲੰਬੇ ਸਮੇਂ ਤੋਂ ਓਪਿਓਇਡ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ ਇੱਕ ਪ੍ਰਭਾਵਸ਼ਾਲੀ ਇਲਾਜ ਵਿਕਲਪ ਮੁਹੱਈਆ ਕਰਵਾਉਂਦੀ ਹੈ। ਇਹ ਵਿਆਪਕ ਪਹੁੰਚ ਇਲਾਜ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਅਤੇ ਮਰੀਜ਼ਾਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਸਫ਼ਲਤਾਪੂਰਵਕ ਮੁੜ ਸ਼ਾਮਲ ਹੋਣ ਵਿੱਚ ਮਦਦ ਕਰੇਗੀ।”

The post ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ appeared first on Latest News, Breaking News, Crime News, Business News, Punjab News Updates: LiveGeoNews.com.

ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ; 26 ਅਗਸਤ 2026         ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ ਦਫ਼ਤਰ ਵਿਖੇ ਹੋਈਆਂ ਅਤੇ ਲਗਭਗ ਤਿੰਨ ਘੰਟੇ ਚੱਲੀਆਂ। ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਉਨ੍ਹਾ ਦੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਹਮਦਰਦ ਹੈ ਅਤੇ ਜ਼ਿਆਦਾਤਰ ਪ੍ਰਮੁੱਖ ਮੰਗਾਂ ‘ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ।

ਮੀਟਿੰਗ ਦੌਰਾਨ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਵਿੱਤ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ, “ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੋ। ਉਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ।”

ਇਨ੍ਹਾਂ ਵਿਆਪਕ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇ-ਪੈਰਿਟੀ, ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ਼ ਪੰਜਾਬ, ਬੇਰੁਜ਼ਗਾਰ ਸਾਂਝਾ ਮੋਰਚਾ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ।

ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਦਾ ਵਿਸਤ੍ਰਿਤ ਵੇਰਵਾ ਪੇਸ਼ ਕੀਤਾ, ਜਿਸ ਵਿੱਚ ਮੁੱਖ ਤੌਰ ‘ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ‘ਤੇ ਤਬਦੀਲ ਕਰਨ ਅਤੇ ਤਨਖਾਹ-ਪੈਰਿਟੀ ਦੀਆਂ ਖਾਮੀਆਂ ਨੂੰ ਦੂਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ।

ਮੀਟਿੰਗ ਵਿੱਚ ਹਾਜ਼ਰ ਹੋਣ ਵਾਲਿਆਂ ਵਿੱਚ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇ-ਪੈਰਿਟੀ ਵੱਲੋਂ ਡਾ: ਪੁਨੀਤ ਮਲਹੋਤਰਾ, ਡਾ: ਅਬਦੁਲ ਮਜੀਦ, ਡਾ: ਗੁਰਦੀਪ ਸਿੰਘ ਕਲੇਰ, ਡਾ: ਹਰਮਨਦੀਪ ਸਿੰਘ ਅਤੇ ਡਾ: ਰਾਜਿੰਦਰ ਸਿੰਘ ਸ਼ਾਮਲ ਸਨ। ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਨੁਮਾਇੰਦਗੀ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਰੋਹੀ ਰਾਮ, ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਥ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ ਨੇ ਕੀਤੀ, ਜਦਕਿ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਹਰਮਿੰਦਰ ਸਿੰਘ, ਲਖਵਿੰਦਰ ਸਿੰਘ ਮਹਿਦਾਵਾਂ ਅਤੇ ਬਚਿੱਤਰ ਸਿੰਘ ਨੇ ਨੁਮਾਇੰਦਗੀ ਕੀਤੀ।
ਇਸ ਤੋਂ ਇਲਾਵਾ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦ ਵਿੱਚ ਤੇਜਿੰਦਰ ਕੌਰ, ਕਰਮਿੰਦਰ ਸਿੰਘ, ਇੰਦਰਜੀਤ ਹਾਂਡਾ ਅਤੇ ਕਿਰਨਜੀਤ ਕੌਰ ਸ਼ਾਮਲ ਸਨ। ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ ਪੰਜਾਬ ਵੱਲੋਂ ਲਖਵੀਰ ਸਿੰਘ ਸਿਰੀਏਵਾਲਾ, ਮਨਜੀਤ ਸਿੰਘ ਅਤੇ ਲਖਵੀਰ ਸਿੰਘ ਹਾਜ਼ਰ ਹੋਏ। ਇਨ੍ਹਾਂ ਵਿਚਾਰ-ਵਟਾਂਦਰਿਆਂ ਵਿੱਚ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ ਮਲੋਟ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਮੋਫਰ ਅਤੇ ਹਰਜਿੰਦਰ ਸਿੰਘ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕਰਦੇ ਹੋਏ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ ਵੀ ਸ਼ਾਮਲ ਹੋਏ।

The post ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ appeared first on Latest News, Breaking News, Crime News, Business News, Punjab News Updates: LiveGeoNews.com.

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 22 ਅਗਸਤ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ ‘ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ ਕਰਨ ਨਾਲ ਸ਼ਹਿਰ ਦੀ ਜਿਥੇ ਰਾਸ਼ਟਰੀ ਪੱਧਰ ‘ਤੇ ਨਿਵੇਕਲੀ ਪਛਾਣ ਬਣੇਗੀ, ਉਥੇ ਸੂਬੇ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਿਲਾਮੀ ਵਿੱਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਨਿਲਾਮ ਕੀਤੀਆਂ ਗਈਆਂ ਪ੍ਰਾਪਰਟੀਆਂ ਵਿੱਚ ਮੋਹਾਲੀ ਦੇ ਵੱਖ-ਵੱਖ ਸੈਕਟਰਾਂ/ਪ੍ਰਾਜੈਕਟਾਂ ਵਿਖੇ ਸਥਿਤ ਮਿਕਸ ਲੈਂਡ ਯੂਜ਼, ਹੋਟਲ, ਹਸਪਤਾਲ ਅਤੇ ਵਪਾਰਕ ਸਾਈਟਾਂ ਸ਼ਾਮਲ ਹਨ।

The post ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ appeared first on Latest News, Breaking News, Crime News, Business News, Punjab News Updates: LiveGeoNews.com.