punjab news Archives - Latest News, Breaking News, Crime News, Business News, Punjab News Updates: LiveGeoNews.com

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਬਰਨਾਲਾ, 15 ਜੁਲਾਈ         ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਦੀ ਅਗਵਾਈ ਹੇਠ ਜਿੱਥੇ ਬੱਸ ਸਟੈਂਡ ਬਰਨਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ, ਓਥੇ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਪ੍ਰਕਿਰਿਆ ਵਿੱਢੀ ਗਈ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਵਲੋਂ ਬੱਸ ਸਟੈਂਡ ਬਰਨਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਦਸਿਆ ਕਿ  ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਬੱਸ ਸਟੈਂਡ ਵਿਚ ਕਰੀਬ 9 ਲੱਖ ਦੀ ਲਾਗਤ ਨਾਲ ਪਾਰਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਰੀਬ ਸਾਢੇ 24 ਲੱਖ ਦੀ ਲਾਗਤ ਨਾਲ ਫ਼ਰਸ਼ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਖਾਨਿਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਓਹਨਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ ਓਹਨਾਂ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਸ਼ਨਾਖਤ ਕੀਤੀ ਜਗ੍ਹਾ ਦਾ ਵੀ ਨਿਰੀਖਣ ਕੀਤਾ ਜਿਸ ਸਬੰਧੀ ਨਗਰ ਸੁਧਾਰ ਟਰੱਸਟ ਵਲੋਂ ਮਤਾ ਪਾ ਕੇ ਭੇਜਿਆ ਗਿਆ ਹੈ ਅਤੇ ਅਗਲੀ ਕਾਰਵਾਈ ਪ੍ਰਕਿਰਿਆ ਅਧੀਨ ਹੈ।
ਇਸ ਮੌਕੇ ਐਕਸੀਅਨ ਨਗਰ ਸੁਧਾਰ ਟਰੱਸਟ ਰਾਮ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ
ਚੰਡੀਗੜ੍ਹ, 15 ਜੁਲਾਈ:       ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੂੰ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਨੂੰ 51000/- ਰੁਪਏ, ਦੁਸ਼ਾਲਾ ਤੇ ਯਾਦਗਾਰੀ ਚਿੰਨ ਪ੍ਰਦਾਨ ਕੀਤਾ ਜਾਵੇਗਾ । ਇਨਾਮ ਸਬੰਧੀ ਜਿਊਰੀ ਮੈਂਬਰ ਡਾ. ਬਲਕਾਰ ਸਿੰਘ, ਡਾ ਨਿਵੇਦਤਾ ਸਿੰਘ, ਡਾ. ਆਤਮ ਰੰਧਾਵਾ ਅਤੇ ਸ੍ਰੀ ਮਲਵਿੰਦਰ ਸਿੰਘ ਜੱਗੀ ਸਨ। ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਜਿਨ੍ਹਾਂ ਨੇ ਹਰ ਮੰਚ ਉੱਤੇ ਗੁਰਮਤਿ ਸਿਧਾਂਤ ਲੋਕਾਂ ਤੱਕ ਪਹੁੰਚਾਉਣ ਲਈ ਅਤੇ ਸਾਰੀ ਦੁਨੀਆਂ ਵਿਚ ਗੁਰਮਤਿ ਸਿਧਾਂਤ ਦਾ ਸੁਨੇਹਾ ਪਹੁੰਚਾਉਣ ਲਈ ਉਨ੍ਹਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਪੰਜਾਬ ਕਲਾ ਪਰਿਸ਼ਦ ਦੇ ਓਪਨ ਏਅਰ ਥੀਏਟਰ ਦਾ ਰੈਨੋਵੇਸ਼ਨ ਦਾ ਕੰਮ ਵੀ ਇਸ ਟਰਸਟ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਬੇਟੇ  ਮਲਵਿੰਦਰ ਸਿੰਘ ਜੱਗੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਐਵਾਰਡ ਹਰ ਸਾਲ ਗੁਰਮਤਿ ਸਿਧਾਂਤ ਦੇ ਖੇਤਰ ਵਿਚ ਕਿਸੇ ਉੱਘੀ ਸ਼ਖਸੀਅਤ ਨੂੰ ਦਿੱਤਾ ਜਾਇਆ ਕਰੇਗਾ।

ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਇੱਕ ਉੱਘੇ ਸਿੱਖ ਆਗੂ, ਸਮਾਜ ਸੇਵੀ ਅਤੇ ਸਿੱਖਿਆ ਪ੍ਰੇਮੀ ਹਨ। ਉਹ 2004 ਤੋਂ 2010 ਤੱਕ ਰਾਜ ਸਭਾ ਦੇ ਮੈਂਬਰ ਰਹੇ। ਇਸ ਤੋਂ ਪਹਿਲਾਂ ਉਹ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਸਨ।ਉਹ ਨਿਰੰਤਰ ਸਿੱਖ ਮਾਮਲਿਆਂ ਉੱਤੇ ਪਾਰਲੀਮੈਂਟ ਸਮੇਤ ਹਰ ਮੰਚ ਉੱਤੇ ਉਠਾਉਣ ਲਈ ਜਾਣੇ ਜਾਂਦੇ ਹਨ।ਉਨ੍ਹਾਂ ਨੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ, ਧਾਰਮਿਕ ਸਦਭਾਵਨਾ ਅਤੇ ਸਮਾਜਿਕ ਨਿਆਂ ਲਈ ਮਹੱਤਵਪੂਰਨ ਯੋਗਦਾਨ ਪਾਇਆ। ਸਿੱਖ ਵਿਰਾਸਤ, ਸਿੱਖਿਆ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਵੇਗਾ। ਸਾਦਗੀ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਕਾਰਨ ਤਰਲੋਚਨ ਸਿੰਘ ਨੂੰ ਦੇਸ਼ ਭਰ ਵਿੱਚ ਇੱਕ ਸਨਮਾਨਿਤ ਸਖਸ਼ੀਅਤ ਵਜੋਂ ਜਾਣਿਆ ਜਾਂਦਾ ਹੈ।

ਪ੍ਰਸਿੱਧ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਦਾ ਨਾਮ ਪੰਜਾਬੀ-ਹਿੰਦੀ ਅਤੇ ਗੁਰਮਤਿ ਤੇ ਭਗਤੀ ਲਹਿਰ ਸਾਹਿਤ ਦੇ ਉੱਘੇ ਵਿਦਵਾਨਾਂ/ਮਾਹਿਰਾਂ ਵਿੱਚ ਸ਼ੁਮਾਰ ਹੈ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮੱਧਕਾਲੀਨ ਸਾਹਿਤ ਦਾ ਵੱਖ ਵੱਖ ਦ੍ਰਿਸ਼ਟੀਕੋਣਾਂ ਤੋਂ ਅਧਿਐਨ ਕਰਨ ਅਤੇ ਸਿੱਖ ਗੁਰੂ ਸਾਹਿਬਾਨਾਂ ਦੀ ਬਾਣੀ ਅਤੇ ਭਗਤ ਲਹਿਰ ਸੰਬੰਧੀ ਵੱਖ ਵੱਖ ਪਹਿਲੂਆਂ ਦੀ ਖੋਜ ਕਰਨ ਲਈ ਸਮਰਪਿਤ ਕਰਕੇ ਭਰਪੂਰ ਯੋਗਦਾਨ ਪਾਇਆ। ਉਨ੍ਹਾਂ ਦੇ ਪ੍ਰਮੁੱਖ ਕੰਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਦਸ਼ਮ ਗ੍ਰੰਥ ਸਾਹਿਬ ਦਾ ਹਿੰਦੀ ਅਤੇ ਪੰਜਾਬੀ ਵਿੱਚ ਸੰਪੂਰਨ ਟੀਕਾ, ਗੁਰੂ ਨਾਨਕ ਬਾਣੀ ਦੀ ਵਿਆਖਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵਕੋਸ਼, ਸਿੱਖ ਪੰਥ ਵਿਸ਼ਵਕੋਸ਼, ਤੁਲਸੀ ਰਮਾਇਣ ਦਾ ਪੰਜਾਬੀ ਵਿੱਚ ਲਿਪੀਅੰਤਰਨ ਅਤੇ ਅਨੁਵਾਦ, ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ ਸਮੇਤ 150 ਦੇ ਕਰੀਬ ਲਿਖੀਆਂ ਕਿਤਾਬਾਂ ਸ਼ਾਮਲ ਹਨ । ਸਾਲ 2023 ਵਿੱਚ ਭਾਰਤ ਦੇ ਰਾਸ਼ਟਰਪਤੀ ਵਲੋਂ ਉਨ੍ਹਾਂ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਬਦਲੇ ‘ਪਦਮ ਸ੍ਰੀ ਸਨਮਾਨ ਨਾਲ ਨਿਵਾਜਿਆ ਗਿਆ। ਉਨ੍ਹਾਂ ਨੂੰ ਸਾਹਿਤ ਅਕਾਦਮੀ ਦਿੱਲੀ ਦਾ ਰਾਸ਼ਟਰੀ ਪੁਰਸਕਾਰ ਅਤੇ ਪੰਜਾਬ ਸਰਕਾਰ ਦਾ ਸਰਵੋਤਮ ਸਨਮਾਨ “ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ” ਅਤੇ ਹੋਰ ਵੀ ਕਈ ਉੱਚ ਪੱਧਰੀ ਸਨਮਾਨ/ਪੁਰਸਕਾਰ ਪ੍ਰਾਪਤ ਕਰਨ ਦਾ ਮਾਣ ਵੀ ਹਾਸਲ ਹੈ।

ਸੰਖੇਪ ਵਿੱਚ ਡਾ. ਰਤਨ ਸਿੰਘ ਜੱਗੀ ਦਾ ਸਾਹਿਤ ਦੇ ਖੇਤਰ ਵਿੱਚ ਪਾਇਆ ਯੋਗਦਾਨ ਸਚਮੁੱਚ ਪਰਮ ਉਤਕਿਸ਼ਟ ਪੱਧਰ ਦਾ ਹੈ ਅਤੇ ਨਿਸਚੈ ਹੀ ਉਹ ਸਾਹਿਤ ਜਗਤ ਦੇ ਅਨਮੋਲ ਰਤਨ ਸਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀਆਂ ਨਿਸ਼ਾਨੀਆਂ ਸਮੁੱਚੀ ਮਾਨਵ ਜਾਤ ਦੀ ਵਿਰਾਸਤ ਦਾ ਹਮੇਸ਼ਾ ਅਹਿਮ ਹਿੱਸਾ ਰਹਿਣਗੀਆਂ।

The post ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 15 ਜੁਲਾਈ:      ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।

ਇਸ ਪਹਿਲਕਦਮੀ ਦੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਯੋਜਨਾ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਸਬੰਧੀ ਪੰਜਾਬ ਦੇ ਨਾਗਰਿਕਾਂ ਦੇ ਅਧਿਆਤਮਕ ਸੁਪਨਿਆਂ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਨਾਲ ਜੁੜਨਾ ਹੀ ਮਨੁੱਖੀ ਜੀਵਨ ਦਾ ਆਖਰੀ ਉਦੇਸ਼ ਹੈ ਅਤੇ ਇਹ ਪਹਿਲਕਦਮੀ ਪੰਜਾਬੀਆਂ ਲਈ ਪਰਮਾਤਮਾ ਦਾ ਆਸ਼ਿਰਵਾਦ ਪ੍ਰਾਪਤ ਕਰਨ ਦੇ ਇੱਕ ਅਹਿਮ ਜ਼ਰੀਏ ਵਜੋਂ ਕੰਮ ਕਰਦੀ ਹੈ।

ਸਪੀਕਰ ਸੰਧਵਾਂ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਉਨ੍ਹਾਂ ਕਿਹਾ, “ਸ਼ਾਸ਼ਨ ਦਾ ਅਰਥ ਸਿਰਫ਼ ਸਰਕਾਰ ਚਲਾਉਣਾ ਨਹੀਂ ਹੈ, ਸਗੋਂ ਲੋਕਾਂ ਦੀਆਂ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਉੱਚਾ ਚੁੱਕਣ ਬਾਰੇ ਵੀ ਹੈ।”

ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਤੱਕ ਕੁੱਲ 304784 ਸ਼ਰਧਾਲੂ 7390 ਯਾਤਰਾਵਾਂ ਦਾ ਲਾਭ ਲੈ ਚੁੱਕੇ ਹਨ, ਜੋ ਕਿ ਵਿਆਪਕ ਪਹੁੰਚ ਨੂੰ ਦਰਸਾਉਂਦਾ ਹੈ। ਇਹ ਪਹਿਲ ਬਜ਼ੁਰਗਾਂ (50 ਸਾਲ ਅਤੇ ਇਸ ਤੋਂ ਵੱਧ ਉਮਰ) ਲਈ ਇੱਕ ਵਰਦਾਨ ਸਾਬਤ ਹੋ ਰਹੀ ਹੈ ਜੋ ਪਹਿਲਾਂ ਇਹਨਾਂ ਪਵਿੱਤਰ ਯਾਤਰਾਵਾਂ ਦਾ ਖਰਚਾ ਨਹੀਂ ਚੁੱਕ ਸਕਦੇ ਸਨ। ਇਹ ਯੋਜਨਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਇਸ ਯੋਜਨਾ ਦਾ ਲਾਭ ਹਰੇਕ ਜਾਤੀ, ਧਰਮ ਜਾਂ ਖਿੱਤੇ ਦੇ ਸ਼ਰਧਾਲੂ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦਾ ਇੱਕ ਬੇੜਾ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਘਰਾਂ ਤੋਂ ਸਿੱਧੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਂਦੀਆਂ ਹਨ। ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਆਲੇ ਦੁਆਲੇ ਦੇ ਧਾਰਮਿਕ ਸਥਾਨਾਂ ਸਮੇਤ ਵੱਖ-ਵੱਖ ਪਵਿੱਤਰ ਸਥਾਨਾਂ ਦੀ ਯਾਤਰਾ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਯਾਤਰਾ, ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ।

The post ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on Latest News, Breaking News, Crime News, Business News, Punjab News Updates: LiveGeoNews.com.

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ
ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 636 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

176ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 440 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,270 ਹੋ ਗਈਆਂ।

ਇਸ ਤੋਂ ਇਲਾਵਾ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 501ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 805 ਗ੍ਰਾਮ ਹੈਰੋਇਨ, 561 ਨਸ਼ੀਲੀਆਂ ਗੋਲੀਆਂ ਅਤੇ 21,700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 501 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,645 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

The post ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ
ਚੰਡੀਗੜ੍ਹ, 15 ਜੁਲਾਈ:   ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

The post ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ appeared first on Latest News, Breaking News, Crime News, Business News, Punjab News Updates: LiveGeoNews.com.

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ
ਚੰਡੀਗੜ੍ਹ; 15 ਜੁਲਾਈ 2026: ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ। ਸੂਬਾ ਸਰਕਾਰ ਦੀ ਪਹਿਲਕਦਮੀ ਵਾਲੀ ਪਹੁੰਚ ਦੀ ਵਿਆਪਕ ਝਲਕ ਪੇਸ਼ ਕਰਦਿਆਂ, ਇਹ ਵਿਚਾਰ-ਵਟਾਂਦਰਾ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਹੱਲ ਕਰਨ ‘ਤੇ ਕੇਂਦਰਿਤ ਰਿਹਾ।

ਯੂਨੀਅਨਾਂ ਦੇ ਮੰਗ ਪੱਤਰਾਂ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੁਮਾਇੰਦਿਆਂ ਨੂੰ ਕਿਹਾ, “ਸੂਬਾ ਸਰਕਾਰ ਤੁਹਾਡੀਆਂ ਚਿੰਤਾਵਾਂ ਪ੍ਰਤੀ ਬਹੁਤ ਸੁਹਿਰਦ ਹੈ, ਅਤੇ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ‘ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਮੈਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਇਨ੍ਹਾਂ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ।”

ਇਸ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਵਫ਼ਦਾਂ ਨੇ ਆਪੋ-ਆਪਣੇ ਮੁੱਖ ਮੁੱਦਿਆਂ ਦੀ ਰੂਪਰੇਖਾ ਦਰਸਾਉਂਦੇ ਵਿਸ਼ੇਸ਼ ਮੰਗ ਪੱਤਰ ਪੇਸ਼ ਕੀਤੇ। ਸਪੈਸ਼ਲ ਕਾਡਰ ਟੀਚਰਜ਼ ਫਰੰਟ ਨੇ ਤਨਖਾਹ ਸਕੇਲ ਅਤੇ ਸੇਵਾ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੰਗਾਂ ਰੱਖੀਆਂ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਦੇ ਨੁਮਾਇੰਦਿਆਂ ਨੇ ਮਿਡ-ਡੇਅ ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨਾਂ ਦੇ ਦਾਇਰੇ ਵਿੱਚ ਲਿਆਉਣ ਦੀ ਵਕਾਲਤ ਕੀਤੀ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਨੇ ਤਨਖਾਹਾਂ ਅਤੇ ਤਰੱਕੀਆਂ ਨਾਲ ਸਬੰਧਤ ਚਿੰਤਾਵਾਂ ਉਠਾਈਆਂ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਨੇ ਨਿੱਜੀ ਕੰਪਨੀਆਂ ਦੇ ਵਿਚੋਲਿਆਂ ਨੂੰ ਖਤਮ ਕਰਕੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਿਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਨੇ ਤੁਰੰਤ ਵਿੱਤੀ ਰਾਹਤ ਅਤੇ ਲੰਬੇ ਸਮੇਂ ਦੀ ਭਲਾਈ ਸੁਰੱਖਿਆ ‘ਤੇ ਕੇਂਦਰਿਤ ਆਪਣਾ ਮੰਗ ਪੱਤਰ ਪੇਸ਼ ਕੀਤਾ।

ਮੀਟਿੰਗਾਂ ਦੌਰਾਨ ਸਪੈਸ਼ਲ ਕਾਡਰ ਟੀਚਰਜ਼ ਫਰੰਟ ਵੱਲੋਂ ਅਨੁਭਵ ਗੁਪਤਾ, ਗੁਰਦੀਪ ਸਿੰਘ ਅਤੇ ਅਨਿਲ ਕੁਮਾਰ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਵੱਲੋਂ ਸਿਮਰਜੀਤ ਕੌਰ, ਸੁਰੇਸ਼ ਰਾਣੀ, ਜੈਲ ਕੌਰ ਅਤੇ ਜੰਗਬਹਾਦਰ ਕੌਰ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵੱਲੋਂ ਮਨਮੋਹਨ ਸਿੰਘ, ਦੀਪਕ ਕੁਮਾਰ ਅਤੇ ਸ਼ੁਭਕਰਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ, ਰਣਜੀਤ ਸਿੰਘ ਅਤੇ ਗੁਰਜੀਤ ਸਿੰਘ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਹਰਜੀਤ ਸਿੰਘ ਅਤੇ ਨਰਦੀਪ ਸ਼ਰਮਾ ਨੇ ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਚਿੰਤਾਵਾਂ ਪੇਸ਼ ਕੀਤੀਆਂ।

The post ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ appeared first on Latest News, Breaking News, Crime News, Business News, Punjab News Updates: LiveGeoNews.com.

ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ
ਤਲਵਾੜਾ, 15 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁਕੇਰੀਆਂ ਅਤੇ ਤਲਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਮੁਕੇਰੀਆਂ ਦੇ ਐਸ.ਪੀ.ਐਨ. ਕਾਲਜ ਮੈਦਾਨ ਅਤੇ 19 ਜੁਲਾਈ ਨੂੰ ਤਲਵਾੜਾ ਦੇ ਨਰਸਰੀ ਗਰਾਊਂਡ ਵਿੱਚ ਸ਼ਾਮ 6:30 ਵਜੇ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ਼ਰਧਾਲੂਆਂ ਨੂੰ ਸ਼ਿਵ ਭਗਤੀ ਦੇ ਰੰਗ ਵਿੱਚ ਰੰਗਣਗੇ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਸਮਾਗਮ ਦੀਆਂ ਸਾਰੀਆਂ ਵਿਵਸਥਾਵਾਂ ਵਿੱਚ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਕੇਵਲ ਧਾਰਮਿਕ ਪ੍ਰੋਗਰਾਮ ਹੀ ਨਹੀਂ, ਸਗੋਂ ਆਸਥਾ, ਸੱਭਿਆਚਾਰ ਅਤੇ ਸਮਾਜਿਕ ਸਾਂਝ ਦਾ ਇੱਕ ਵਿਸ਼ਾਲ ਉਤਸਵ ਹੈ, ਜੋ ਖੇਤਰ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ, ‘ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਅਤੇ ਲੋਕ ਸਹਿਯੋਗ ਦਾ ਪ੍ਰਤੀਕ ਹੈ’। ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਦਕਿ ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਇਸ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਮੁਕੇਰੀਆਂ, ਤਲਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸਮੂਹ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਹੋਰ ਮਜ਼ਬੂਤ ਕਰਨ।
ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨੇ ਕਿਹਾ ਕਿ ਇਹ ਸਮਾਗਮ ਪੰਜਾਬ ਦੀਆਂ ਸਮ੍ਰਿੱਧ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰੇਗਾ। ਉਨ੍ਹਾਂ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਧਾਰਮਿਕ ਸਮਾਗਮ ਦਾ ਹਿੱਸਾ ਬਣਨ ਅਤੇ ਭਗਵਾਨ ਸ਼ਿਵ ਦੀ ਭਗਤੀ ਵਿੱਚ ਸ਼ਾਮਲ ਹੋ ਕੇ ਪੁੰਨ ਦਾ ਲਾਭ ਪ੍ਰਾਪਤ ਕਰਨ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ. ਦਸੂਹਾ ਕਨਵਲਜੀਤ ਸਿੰਘ, ਐਸ.ਪੀ. ਨਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸੁਮਿਤ ਮੁਧ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਅਧਿਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

The post ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ
ਚੰਡੀਗੜ੍ਹ, 15 ਜੁਲਾਈ: ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਪੁੱਟਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ (SARA), ਪੰਜਾਬ ਵੱਲੋਂ ਅੱਜ ‘ਅਡਾਪਸ਼ਨ ਰੈਗੂਲੇਸ਼ਨਜ਼, 2022’ ਸਬੰਧੀ ਇੱਕ ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਕਰਨ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸੂਬੇ ਦਾ ਕੋਈ ਵੀ ਬੱਚਾ ਪਰਿਵਾਰ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਵਚਨਬੱਧਤਾ ਨੂੰ ਇੱਕ ਵਧੇਰੇ ਮਜ਼ਬੂਤ, ਪਾਰਦਰਸ਼ੀ ਅਤੇ ਬਾਲ-ਕੇਂਦ੍ਰਿਤ ਪ੍ਰਣਾਲੀ ਵਿੱਚ ਬਦਲ ਰਹੀ ਹੈ, ਜੋ ਹਰ ਬੱਚੇ ਦੇ ਅਧਿਕਾਰਾਂ ਅਤੇ ਸਰਵੋਤਮ ਹਿੱਤਾਂ ਦੀ ਰਾਖੀ ਕਰਦੀ ਹੈ।

ਮੰਤਰੀ ਨੇ ਇੱਕ ਅਹਿਮ ਪ੍ਰਾਪਤੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ, ਜਿੱਥੇ ਹਰ ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ (SAA) ਸਥਾਪਿਤ ਕੀਤੀ ਗਈ ਹੈ। ਇਸ ਵੇਲੇ ਸੂਬੇ ਵਿੱਚ ਕੁੱਲ 26 ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀਆਂ ਸਫ਼ਲਤਾਪੂਰਵਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚੋਂ 16 ਸਰਕਾਰੀ ਅਤੇ 10 ਗੈਰ-ਸਰਕਾਰੀ ਸੰਸਥਾਵਾਂ (NGOs) ਵੱਲੋਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਅਨਾਥ, ਤਿਆਗੇ ਹੋਏ ਅਤੇ ਸਰੰਡਰ ਕੀਤੇ ਗਏ ਕੁੱਲ 87 ਬੱਚਿਆਂ ਨੂੰ ਕਾਨੂੰਨੀ ਤੌਰ ‘ਤੇ ਗੋਦ ਦਿਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 66 ਬੱਚਿਆਂ ਨੂੰ ਦੇਸ਼ ਅੰਦਰ ਹੀ ਪਰਿਵਾਰ ਮਿਲੇ, ਜਿਨ੍ਹਾਂ ਵਿੱਚ 18 ਮੁੰਡੇ ਅਤੇ 48 ਕੁੜੀਆਂ ਸ਼ਾਮਲ ਹਨ, ਜਦਕਿ 21 ਬੱਚਿਆਂ ਨੂੰ ਵਿਦੇਸ਼ਾਂ ਵਿੱਚ ਗੋਦ ਲਿਆ ਗਿਆ, ਜਿਨ੍ਹਾਂ ਵਿੱਚ 5 ਮੁੰਡੇ ਅਤੇ 16 ਕੁੜੀਆਂ ਹਨ। ਇਸੇ ਮਿਆਦ ਦੌਰਾਨ ਵਿਸ਼ੇਸ਼ ਲੋੜਾਂ (Special Needs) ਵਾਲੇ 10 ਬੱਚਿਆਂ ਨੂੰ ਵੀ ਪਿਆਰ ਭਰਿਆ ਪਰਿਵਾਰਕ ਮਾਹੌਲ ਪ੍ਰਦਾਨ ਕੀਤਾ ਗਿਆ।

ਇਸ ਤੋਂ ਇਲਾਵਾ ਰਿਸ਼ਤੇਦਾਰਾਂ ਅਤੇ ਸਟੈਪ-ਪੇਰੈਂਟਸ ਰਾਹੀਂ ਵੀ 47 ਬੱਚਿਆਂ ਨੂੰ ਕਾਨੂੰਨੀ ਤੌਰ ‘ਤੇ ਗੋਦ ਲਿਆ ਗਿਆ ਹੈ, ਜਿਸ ਨਾਲ ਕੁੱਲ 134 ਬੱਚਿਆਂ ਨੂੰ ਸਥਾਈ ਪਰਿਵਾਰਕ ਸੁਰੱਖਿਆ ਅਤੇ ਪਿਆਰ ਭਰਿਆ ਮਾਹੌਲ ਪ੍ਰਾਪਤ ਹੋਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਹਰ ਲੋੜਵੰਦ ਬੱਚੇ ਨੂੰ ਇੱਕ ਸੁਰੱਖਿਅਤ ਘਰ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਦੇ ਸਮੇਂ ਸਿਰ ਮੁੜ-ਵਸੇਬੇ ਲਈ ਅਤੇ ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ, ਕੁਸ਼ਲ ਅਤੇ ਕਾਨੂੰਨੀ ਤੌਰ ‘ਤੇ ਨਿਯਮਬੱਧ ਬਣਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ/ਡਿਪਟੀ ਕਮਿਸ਼ਨਰਾਂ, ਮੁੱਖ ਮੈਡੀਕਲ ਅਫ਼ਸਰਾਂ, ਬਾਲ ਭਲਾਈ ਕਮੇਟੀਆਂ (CWCs), ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾਂ (DCPUs) ਅਤੇ ਵਿਸ਼ੇਸ਼ ਅਡਾਪਸ਼ਨ ਏਜੰਸੀਆਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।

ਇਸ ਸਿਖਲਾਈ ਪ੍ਰੋਗਰਾਮ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਤੋਂ ਡਿਪਟੀ ਕਮਿਸ਼ਨਰਾਂ ਦੇ ਨੁਮਾਇੰਦੇ, ਸਿਵਲ ਸਰਜਨਾਂ/ਮੁੱਖ ਮੈਡੀਕਲ ਅਫ਼ਸਰਾਂ ਦੇ ਨੁਮਾਇੰਦੇ, ਚਾਈਲਡ ਵੈਲਫੇਅਰ ਕਮੇਟੀਆਂ ਦੇ ਮੈਂਬਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾਂ ਦੇ ਅਧਿਕਾਰੀ, ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਸੰਬੰਧਿਤ ਸਟੇਕਹੋਲਡਰਾਂ ਨੇ ਭਾਗ ਲਿਆ।

ਸਿਖਲਾਈ ਦੌਰਾਨ ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਟੀ (CARA) ਦੇ ਨੁਮਾਇੰਦੇ ਸ੍ਰੀ ਸਯਮ ਬਿਨ ਖਾਲਿਦ ਵੱਲੋਂ ਅਡਾਪਸ਼ਨ ਰੈਗੂਲੇਸ਼ਨਜ਼, 2022 ਦੀਆਂ ਮੁੱਖ ਵਿਵਸਥਾਵਾਂ, CARINGS ਪੋਰਟਲ ਦੀ ਵਰਤੋਂ, ਦਸਤਾਵੇਜ਼ੀਕਰਨ, ਸਮਾਂ-ਬੱਧ ਕਾਰਵਾਈ ਅਤੇ ਵੱਖ-ਵੱਖ ਹਿੱਸੇਦਾਰਾਂ ਦੀਆਂ ਭੂਮਿਕਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ, ਬਾਲ ਰੋਗ ਵਿਭਾਗ ਪੀ.ਜੀ.ਆਈ. ਦੀ ਪ੍ਰੋਫੈਸਰ ਅਤੇ ਮੁੱਖੀ ਡਾ. ਭਵਨੀਤ ਭਾਰਤੀ ਵੱਲੋਂ ਬੱਚਿਆਂ ਦੀ ਮੈਡੀਕਲ ਜਾਂਚ, ਸਿਹਤ ਮੁਲਾਂਕਣ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੇ ਮੈਡੀਕਲ ਰਿਕਾਰਡ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਨੁਕਤੇ ਸਾਂਝੇ ਕੀਤੇ ਗਏ।

ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਅਡਾਪਸ਼ਨ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਚੁਣੌਤੀਆਂ, ਉਨ੍ਹਾਂ ਦੇ ਹੱਲ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ‘ਤੇ ਵੀ ਚਰਚਾ ਕੀਤੀ ਗਈ ਤਾਂ ਜੋ ਅਡਾਪਸ਼ਨ ਪ੍ਰਕਿਰਿਆ ਨਾਲ ਜੁੜੇ ਸਾਰੇ ਸਟੇਕਹੋਲਡਰ ਕਾਨੂੰਨੀ ਪ੍ਰਬੰਧਾਂ ਅਤੇ ਨਵੀਆਂ ਹਦਾਇਤਾਂ ਨਾਲ ਪੂਰੀ ਤਰ੍ਹਾਂ ਅੱਪਡੇਟ ਰਹਿਣ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨਿਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

The post ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ appeared first on Latest News, Breaking News, Crime News, Business News, Punjab News Updates: LiveGeoNews.com.

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਪੰਡਿਤ (24) ਵਜੋਂ ਹੋਈ ਹੈ, ਜੋ ਰੂਪਨਗਰ ਦੇ ਪਿੰਡ ਸੁਖਸਾਲ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਵਿਖੇ ਰਹਿ ਰਿਹਾ ਸੀ। ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਲਈ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਤੇ ਹੈਂਡਲਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫ਼ੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਮਿਤ ਕੁਮਾਰ ਉਰਫ਼ ਪੰਡਿਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸ਼ੁਰੂ ਵਿੱਚ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਖੁਲਾਸਿਆਂ ਦੇ ਅਧਾਰ ‘ਤੇ ਪੁਲਿਸ ਟੀਮਾਂ ਨੇ ਇੱਕ ਹੋਰ ਹੈਂਡ ਗ੍ਰਨੇਡ ਬਰਾਮਦ ਕੀਤਾ, ਜਿਸ ਨਾਲ ਉਕਤ ਮੁਲਜ਼ਮ ਦੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਅਤੇ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਅਪਰਾਧਕ ਪਿਛੋਕੜ ਦੀ ਹੋਰ ਪੜਤਾਲ ਤੋਂ ਪਤਾ ਲੱਗਾ ਹੈ ਕਿ ਉਸ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਅਪਰਾਧਕ ਮਾਮਲਾ ਦਰਜ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਅਤੇ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫ.ਆਈ.ਆਰ. ਨੰਬਰ 109 ਮਿਤੀ 21.06.2026 ਦਰਜ ਹੈ।

The post ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ / ਪੰਜਾਬ; 14 ਜੁਲਾਈ:     ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਮੁੱਚੀ ਟੈਕਸਟਾਈਲ ਵੈਲਯੂ ਚੇਨ ਸਬੰਧੀ ਅਥਾਹ ਮੌਕੇ ਉਪਲੱਬਧ ਹਨ ਅਤੇ ਇਹ ਉੱਦਮੀਆਂ ਲਈ ਇੱਕ ਪਾਰਦਰਸ਼ੀ, ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਦਾ ਹੈ। ਨਵੀਂ ਦਿੱਲੀ ਵਿਖੇ ਭਾਰਤ ਟੈਕਸ 2026 ਦੌਰਾਨ ਪੰਜਾਬ ਸਟੇਟ ਪੈਵੇਲੀਅਨ ਦਾ ਉਦਘਾਟਨ ਕਰਦਿਆਂ ਅਤੇ ਪੰਜਾਬ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਵੇਸ਼, ਰੋਜ਼ਗਾਰ ਅਤੇ ਬਰਾਮਦ ਨੂੰ ਹੁਲਾਰਾ ਦੇਣ ਲਈ ਇੱਕ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ ਪੇਸ਼ ਕੀਤੀ ਗਈ ਹੈ ਅਤੇ ਸਿੰਗਲ ਵਿੰਡੋ ਤੇ ਸਿੰਗਲ ਪੈਨ ਪ੍ਰਣਾਲੀਆਂ ਰਾਹੀਂ ਸਮਾਂਬੱਧ ਪ੍ਰਵਾਨਗੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਦੋ ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ ਰੋਜ਼ਗਾਰ ਦੇ ਪੰਜ ਲੱਖ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉੱਦਮੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ ਅਤੇ ਲਾਲ ਕਾਰਡ ਪ੍ਰਣਾਲੀ ਰਾਹੀਂ ਨੌਕਰਸ਼ਾਹੀ ਨਾਲ ਸਬੰਧਤ ਪਰੇਸ਼ਾਨੀ ਨੂੰ ਖਤਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉੱਨਤ ਟੈਕਸਟਾਈਲ ਨਿਰਮਾਣ ਅਤੇ ਉਦਯੋਗਿਕ ਨਿਵੇਸ਼ ਲਈ ਦੇਸ਼ ਦਾ ਪਸੰਦੀਦਾ ਸਥਾਨ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਭਾਰਤ ਟੈਕਸ 2026 ਦੌਰਾਨ ਪੰਜਾਬ ਸਟੇਟ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਵੱਲੋਂ ਪਹਿਲਾਂ ਉਦਯੋਗਪਤੀਆਂ ਨੂੰ ਏਟੀਐਮ ਮੰਨਿਆ ਜਾਂਦਾ ਸੀ, ਪਰ ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਹੈ। ਪੰਜਾਬੀਆਂ ਨੂੰ ਸਖ਼ਤ ਮਿਹਨਤ, ਸਮਰਪਣ ਅਤੇ ਦੇਸ਼ ਭਗਤੀ ਦੀ ਅਦੁੱਤੀ ਭਾਵਨਾ ਨਾਲ ਨਿਵਾਜਿਆ ਗਿਆ ਹੈ। ਇਨ੍ਹਾਂ ਗੁਣਾਂ ਦੇ ਕਾਰਨ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲ੍ਹਾਂ ਮਾਰੀਆਂ ਹਨ। ਇਨ੍ਹਾਂ ਗੱਲਾਂ ਨੂੰ ਯਾਦ ਕਰਨ ਦਾ ਇੱਕੋ ਇੱਕ ਉਦੇਸ਼ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸੂਬੇ ਦੀ ਸ਼ਾਨਦਾਰ ਅਤੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਤੋਂ ਜਾਣੂ ਕਰਵਾਉਣਾ ਹੈ।”

ਮੁੱਖ ਮੰਤਰੀ ਨੇ ਕਿਹਾ, “ਅੱਜ ਪੰਜਾਬ ਕੋਲ ਸਭ ਤੋਂ ਬਿਹਤਰ ਉੱਦਮੀ ਕਲਚਰ, ਸਭ ਤੋਂ ਬਿਹਤਰ ਨਿਰਮਾਣ ਸਮਰੱਥਾ, ਸਭ ਤੋਂ ਬਿਹਤਰ ਹੁਨਰਮੰਦ ਸਟਾਫ਼, ਏਕੀਕ੍ਰਿਤ ਵੈਲਯੂ ਚੇਨ ਅਤੇ ਰਣਨੀਤਕ ਸਥਾਨ ਮੌਜੂਦ ਹੈ। ਮੈਂ ਉਦਯੋਗਿਕ ਆਗੂਆਂ, ਨਿਵੇਸ਼ਕਾਂ, ਨਵੀਨਤਾਕਾਰਾਂ, ਗਲੋਬਲ ਬ੍ਰਾਂਡਾਂ ਅਤੇ ਤਕਨਾਲੋਜੀ ਕੰਪਨੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੰਦਾ ਹਾਂ। ਪੰਜਾਬ ਵਿੱਚ ਪੰਜ ਬਿਜਲੀ ਉਤਪਾਦਨ ਪਲਾਂਟ ਹਨ ਅਤੇ ਸੂਬੇ ਵੱਲੋਂ ਬਿਜਲੀ ਪੈਦਾ ਕਰਨ ਲਈ ਪਛਵਾੜਾ ਸਥਿਤ ਆਪਣੀ ਸਮਰਪਿਤ ਕੋਲਾ ਖਾਣ ਤੋਂ 70 ਲੱਖ ਮੀਟਰਿਕ ਟਨ ਕੋਲੇ ਦੀ ਵਰਤੋਂ ਕੀਤੀ ਜਾਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਸਰਕਾਰ ਅਤੇ ਉਦਯੋਗਾਂ ਦਰਮਿਆਨ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਉਦਯੋਗਿਕ ਖੇਤਰ ਉਦੋਂ ਹੀ ਤਰੱਕੀ ਕਰ ਸਕਦਾ ਹੈ ਜਦੋਂ ਸਰਕਾਰ ਅਤੇ ਉਦਯੋਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਇਸ ਲਈ ਨਿਵੇਸ਼ਕ ਅਤੇ ਉੱਦਮੀ ਪੰਜਾਬ ਦੇ ਉਦਯੋਗਿਕ ਭਵਿੱਖ ਦੇ ਮੁੱਖ ਥੰਮ੍ਹ ਹਨ। ਪੰਜਾਬ ਦਾ ਮਜ਼ਬੂਤ ਨਿਵੇਸ਼ ਈਕੋਸਿਸਟਮ ਵਾਜਬ ਬਿਜਲੀ ਦਰਾਂ, ਜ਼ਮੀਨ ਸਬੰਧੀ ਸਹੂਲਤਾਂ ਅਤੇ ਨਿਵੇਸ਼ਕ-ਪੱਖੀ ਮਾਹੌਲ ਪ੍ਰਦਾਨ ਕਰਦਾ ਹੈ। ਪੰਜਾਬ ਕਾਰੋਬਾਰ ਕਰਨ ਦੀ ਸੌਖ ਵਿੱਚ ਪਹਿਲੇ ਸਥਾਨ ‘ਤੇ ਹੈ ਅਤੇ ਇੱਕ ਕੁਸ਼ਲ ਸਿੰਗਲ ਵਿੰਡੋ ਸਿਸਟਮ ਰਾਹੀਂ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਪਾਸ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ‘ਮੌਕਿਆਂ ਦੀ ਧਰਤੀ’ ਹੈ, ਜਿੱਥੇ ਵਿਸ਼ਵ-ਪ੍ਰਸਿੱਧ ਕੰਪਨੀਆਂ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਉਤਸੁਕ ਹਨ। ਪਹਿਲਾਂ ਆਗੂਆਂ ਵੱਲੋਂ ਉਦਯੋਗਪਤੀਆਂ ‘ਤੇ ਉਨ੍ਹਾਂ ਦੇ ਕਾਰੋਬਾਰ ਵਿੱਚ ਹਿੱਸਾ ਲੈਣ ਲਈ ਦਬਾਅ ਪਾਇਆ ਜਾਂਦਾ ਸੀ, ਜਿਸ ਕਾਰਨ ਉਦਯੋਗਾਂ ਨੇ ਸੂਬਾ ਤੋਂ ਕਿਨਾਰਾ ਕਰ ਲਿਆ ਅਤੇ ਪੰਜਾਬ ਆਰਥਿਕ ਵਿਕਾਸ ਦੇ ਖੇਤਰ ਵਿੱਚ ਪਛੜ ਗਿਆ ਸੀ, ਜਿਸ ਨਾਲ ਇਸ  ਤਰੱਕੀ ਅਤੇ ਖੁਸ਼ਹਾਲੀ ਖ਼ਤਰੇ ਵਿੱਚ ਪੈ ਗਈ ਸੀ। ਸਾਲ 2022 ਵਿੱਚ ਸੱਤਾ ਸੰਭਾਲਣ ਉਪਰੰਤ ਮੇਰੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ, ਜਿਹਨਾਂ ਸਦਕਾ ਪੰਜਾਬ ਹੁਣ ਹਰ ਖੇਤਰ ਵਿੱਚ ਮੋਹਰੀ ਬਣ ਕੇ ਉਭਰ ਰਿਹਾ ਹੈ।”

ਭਾਰਤ ਟੈਕਸ 2026 ਦੌਰਾਨ ਪੰਜਾਬ ਸਟੇਟ ਸੈਸ਼ਨ ਵਿੱਚ ਡੈਲੀਗੇਟਸ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਭਾਰਤ ਟੈਕਸ ਮਹਿਜ਼ ਉਤਪਾਦਾਂ ਦੀ ਪ੍ਰਦਰਸ਼ਨੀ ਨਹੀਂ ਹੈ, ਸਗੋਂ ਇੱਕ ਪਲੇਟਫਾਰਮ ਹੈ, ਜਿੱਥੇ ਭਾਰਤ ਦੇ ਟੈਕਸਟਾਈਲ ਭਵਿੱਖ ਦੀ ਰੂਪਰੇਖਾ ਘੜ੍ਹੀ ਜਾ ਰਹੀ ਹੈ, ਭਾਈਵਾਲੀ ਸਥਾਪਤ ਕੀਤੀ ਜਾ ਰਹੀ ਹੈ ਅਤੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਪੰਜਾਬ ਵੱਲੋਂ ਭਾਰਤ ਟੈਕਸ ਵਿੱਚ ਇੱਕ ਭਾਈਵਾਲ ਸੂਬੇ ਵਜੋਂ ਹਿੱਸਾ ਲਿਆ ਜਾ ਰਿਹਾ ਹੈ, ਕਿਉਂਕਿ ਟੈਕਸਟਾਈਲ ਸੂਬੇ ਲਈ ਸਿਰਫ਼ ਇੱਕ ਉਦਯੋਗ ਨਹੀਂ ਹੈ, ਸਗੋਂ ਇਹ ਸੂਬੇ ਦੀ ਪਛਾਣ, ਵਿਰਾਸਤ ਅਤੇ ਆਰਥਿਕ ਸਮਰੱਥਾ ਦਾ ਹਿੱਸਾ ਹੈ। ਪੀੜ੍ਹੀਆਂ ਤੋਂ ਪੰਜਾਬ ਨੇ ਸਿਰਫ਼ ਕੱਪੜਾ ਹੀ ਨਹੀਂ, ਸਗੋਂ ਰੋਜ਼ੀ-ਰੋਟੀ, ਉੱਦਮਤਾ ਅਤੇ ਖੁਸ਼ਹਾਲੀ ਨੂੰ ਬੁਣਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ‘ਤੇ ਖੜ੍ਹਾ ਹੈ, ਜੋ ਤਕਨਾਲੋਜੀ, ਸਥਿਰਤਾ, ਨਵੀਨਤਾ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਨੂੰ ਅਪਣਾਉਂਦੇ ਹੋਏ ਇਸ ਦੀਆਂ ਰਵਾਇਤੀ  ‘ਤੇ ਅਧਾਰਤ ਹੈ। ਉਨ੍ਹਾਂ ਕਿਹਾ ਕਿ ਰਾਜ ਨੂੰ ਇੱਕ ਵਿਲੱਖਣ ਫਾਇਦਾ ਹੈ ਕਿਉਂਕਿ ਇਸ ਕੋਲ ਇੱਕ ਪੂਰੀ ਟੈਕਸਟਾਈਲ ਵੈਲਿਊ ਚੇਨ ਹੈ, ਜਿਸ ਨਾਲ ਟੈਕਸਟਾਈਲ ਉਤਪਾਦਨ ਦੇ ਹਰ ਪੜਾਅ ਨੂੰ ਪੰਜਾਬ ਦੇ ਅੰਦਰ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਨਰਮੇ ਦੀ ਖੇਤੀ ਤੋਂ ਲੈ ਕੇ ਕਤਾਈ ਤੱਕ, ਧਾਗੇ ਤੋਂ ਲੈ ਕੇ ਕੱਪੜੇ ਤੱਕ, ਬੁਣਾਈ ਅਤੇ ਪ੍ਰੋਸੈਸਿੰਗ ਤੋਂ ਲੈ ਕੇ ਗਾਰਮੈਂਟਸ ਤੱਕ ਅਤੇ ਨਿਰਮਾਣ ਤੋਂ ਲੈ ਕੇ ਨਿਰਯਾਤ ਤੱਕ, ਪੰਜਾਬ ਕੋਲ ਕੁਝ ਅਜਿਹਾ ਹੈ ਜਿਸਦਾ ਦਾਅਵਾ ਦੁਨੀਆ ਦੇ ਬਹੁਤ ਘੱਟ ਖੇਤਰ ਕਰ ਸਕਦੇ ਹਨ। ਇਹ ਇੱਕ ਪੂਰੀ ਟੈਕਸਟਾਈਲ ਵੈਲਿਊ ਚੇਨ ਹੈ। ਪੰਜਾਬ ਇੱਕ ਏਕੀਕ੍ਰਿਤ ਈਕੋਸਿਸਟਮ ਪ੍ਰਦਾਨ ਕਰਦਾ ਹੈ, ਜਿੱਥੇ ਸਾਰੀ ਟੈਕਸਟਾਈਲ ਪ੍ਰਕਿਰਿਆ ਇੱਕੋ ਰਾਜ ਦੇ ਅੰਦਰ ਹੋ ਸਕਦੀ ਹੈ।”

ਕਿਸਾਨਾਂ, ਉੱਦਮੀਆਂ, ਐਮ.ਐਸ.ਐਮ.ਈਜ਼ , ਕਾਮਿਆਂ ਅਤੇ ਉਦਯੋਗਿਕ ਦਿੱਗਜ਼ਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਏਕੀਕ੍ਰਿਤ ਈਕੋਸਿਸਟਮ ਸਾਡੇ ਕਿਸਾਨਾਂ, ਉੱਦਮੀਆਂ, ਐਮ.ਐਸ.ਐਮ.ਈਜ਼, ਕਾਮਿਆਂ ਅਤੇ ਉਦਯੋਗਿਕ ਘਰਾਣਿਆਂ ਦੀ ਦਹਾਕਿਆਂ ਦੀ ਮਿਹਨਤ ਸਦਕਾ ਬਣਿਆ ਹੈ। ਅੱਜ ਪੰਜਾਬ ਭਾਰਤ ਦੇ ਪ੍ਰਮੁੱਖ ਟੈਕਸਟਾਈਲ ਸਥਾਨਾਂ ਵਿੱਚੋਂ ਇੱਕ ਹੈ ਅਤੇ ਰਾਜ ਵਿੱਤੀ ਸਾਲ 2024-25 ਦੌਰਾਨ 1.2 ਬਿਲੀਅਨ ਅਮਰੀਕੀ ਡਾਲਰ ਤੋਂ ਵੱਧ ਦੇ ਟੈਕਸਟਾਈਲ ਨਿਰਯਾਤ ਦੇ ਨਾਲ, ਭਾਰਤ ਦੇ ਟੈਕਸਟਾਈਲ ਅਤੇ ਕੱਪੜਾ ਨਿਰਯਾਤ ਵਿੱਚ ਲਗਭਗ 4 ਫੀਸਦ ਯੋਗਦਾਨ ਪਾਉਂਦਾ ਹੈ। ਸੂਬੇ ਦੇ ਉਤਪਾਦ ਸੰਯੁਕਤ ਰਾਜ ਅਮਰੀਕਾ, ਯੂ.ਏ.ਈ., ਯੂ.ਕੇ. ਅਤੇ ਹੋਰ ਕਈ ਵਿਸ਼ਵ ਬਾਜ਼ਾਰਾਂ ਸਮੇਤ ਦੁਨੀਆ ਭਰ ਦੇ ਗਾਹਕਾਂ ਤੱਕ ਪਹੁੰਚਦੇ ਹਨ। ਇਹ ਨਾ ਸਿਰਫ਼ ਸਾਡੇ ਉਤਪਾਦਾਂ ਦੀ ਗੁਣਵੱਤਾ ਨੂੰ ਦਰਸਾਉਂਦਾ ਹੈ ਬਲਕਿ ਪੰਜਾਬ ਦੀਆਂ ਨਿਰਮਾਣ ਸਮਰੱਥਾਵਾਂ ਵਿੱਚ ਵਿਸ਼ਵਵਿਆਪੀ ਖਰੀਦਦਾਰਾਂ ਦੇ ਵਿਸ਼ਵਾਸ ਨੂੰ ਵੀ ਦਰਸਾਉਂਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਾਰਤ ਦੀਆਂ ਕੁਝ ਸਭ ਤੋਂ ਪ੍ਰਸਿੱਧ ਟੈਕਸਟਾਈਲ ਕੰਪਨੀਆਂ ਦਾ ਘਰ ਹੈ, ਜਿਨ੍ਹਾਂ ਵਿੱਚ ਵਰਧਮਾਨ, ਸਨਾਤਨ ਟੈਕਸਟਾਈਲਜ਼, ਨਾਹਰ, ਮੋਂਟੇ ਕਾਰਲੋ, ਗੰਗਾ ਐਕਰੋਵੂਲ, ਸਪੋਰਟਕਿੰਗ, ਸ਼ਿੰਗੋਰਾ ਅਤੇ ਓਕਟੇਵ ਸ਼ਾਮਲ ਹਨ, ਜਿਨ੍ਹਾਂ ਸਾਰਿਆਂ ਨੇ ਗੁਣਵੱਤਾ ਅਤੇ ਨਵੀਨਤਾ ਵਿੱਚ ਵਿਸ਼ਵ ਪੱਧਰੀ ਮਾਪਦੰਡ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹਜ਼ਾਰਾਂ ਐਮ.ਐਸ.ਐਮ.ਈਜ਼ ਪੰਜਾਬ ਦੀ ਟੈਕਸਟਾਈਲ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਉੱਦਮੀ ਜਜ਼ਬੇ ਨੇ ਰਾਜ ਨੂੰ ਭਾਰਤ ਦੇ ਸਭ ਤੋਂ ਮਜ਼ਬੂਤ ਨਿਰਮਾਣ ਈਕੋਸਿਸਟਮ ਵਿੱਚੋਂ ਇੱਕ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ, “ਜਦੋਂ ਲੋਕ ਪੰਜਾਬ ਦੇ ਟੈਕਸਟਾਈਲ ਉਦਯੋਗ ਬਾਰੇ ਸੋਚਦੇ ਹਨ, ਤਾਂ ਇੱਕ ਸ਼ਹਿਰ ਜੋ ਤੁਰੰਤ ਮਨ ਵਿੱਚ ਆਉਂਦਾ ਹੈ ਉਹ ਹੈ ਲੁਧਿਆਣਾ, ਜੋ ਕਿ ਉੱਤਰੀ ਭਾਰਤ ਵਿੱਚ ਸਭ ਤੋਂ ਵੱਡਾ ਕੱਪੜਾ ਅਤੇ ਨਿਟਵੀਅਰ ਕਲਸਟਰ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਹ ਸ਼ਹਿਰ ਭਾਰਤ ਦੇ ਊਨੀ ਨਿਟਵੀਅਰ ਵਿੱਚ ਲਗਭਗ 90 ਫੀਸਦ ਅਤੇ ਦੇਸ਼ ਦੇ ਹੌਜ਼ਰੀ ਉਤਪਾਦਨ ਵਿੱਚ ਲਗਭਗ 65 ਫੀਸਦ ਯੋਗਦਾਨ ਪਾਉਂਦਾ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਟੈਕਨੀਕਲ ਟੈਕਸਟਾਈਲ, ਇੰਡਸਟ੍ਰੀਅਲ ਟੈਕਸਟਾਈਲ, ਮੈਡੀਕਲ ਟੈਕਸਟਾਈਲ, ਪ੍ਰੋਟੈਕਟਿਵ ਟੈਕਸਟਾਈਲ, ਜੀਓਟੈਕਸਟਾਈਲ, ਸਸਟੇਨੇਬਲ ਫਾਈਬਰਜ਼, ਸਮਾਰਟ ਫੈਬਰਿਕਸ, ਫੰਕਸ਼ਨਲ ਐਪਰਲ, ਹਾਈ-ਪਰਫਾਰਮੈਂਸ ਸਪੋਰਟਸਵੇਅਰ ਦੇ ਨਾਲ-ਨਾਲ ਖੋਜ ਅਤੇ ਨਵੀਨਤਾ ਵਿੱਚ ਵੱਡੀਆਂ ਸਮਰੱਥਾਵਾਂ ਰੱਖਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਨਿਰਮਾਣ ਕਲਸਟਰ ਹਨ ਅਤੇ ਹੁਨਰਮੰਦ ਉੱਦਮੀਆਂ ਅਤੇ ਕਾਮਿਆਂ ਦਾ ਪੀੜ੍ਹੀ-ਦਰ-ਪੀੜ੍ਹੀ ਪੂਲ ਚੱਲਿਆ ਆ ਰਿਹਾ ਹੈ, ਜੋ ਟੈਕਸਟਾਈਲ ਖੇਤਰ ਨੂੰ ਕਿਸੇ ਵੀ ਹੋਰ ਨਾਲੋਂ ਬਿਹਤਰ ਸਮਝਦਾ ਹੈ। ਉਨ੍ਹਾਂ ਅੱਗੇ ਕਿਹਾ,”ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਅਗਲੇ ਪੱਧਰ ਤੱਕ ਲਿਜਾਣ ਵਾਸਤੇ ਢੁਕਵਾਂ ਈਕੋਸਿਸਟਮ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪੰਜਾਬ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ 2026 ਲਾਂਚ ਕੀਤੀ ਹੈ, ਜਿਸ ਨੂੰ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਬੜੀ ਬਾਰੀਕੀ ਨਾਲ ਤਿਆਰ ਕੀਤਾ ਗਿਆ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਹਤਰ ਬੁਨਿਆਦੀ ਢਾਂਚੇ, ਨਿਵੇਸ਼ਕ ਸਹੂਲਤਾਂ, ਭਰੋਸੇਯੋਗ ਬਿਜਲੀ, ਹੁਨਰ ਵਿਕਾਸ, ਨਵੀਨਤਾ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਵਰਗੇ ਕਦਮਾਂ ਰਾਹੀਂ ਉਦਯੋਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਅਤੇ ਫਾਸਟਟ੍ਰੈਕ ਪੰਜਾਬ ਪੋਰਟਲ ਮਨਜ਼ੂਰੀਆਂ ਨੂੰ ਸਰਲ ਬਣਾ ਰਹੇ ਹਨ, ਸ਼ਰਤਾਂ ਦੇ ਬੋਝ ਨੂੰ ਘਟਾ ਰਹੇ ਹਨ ਅਤੇ ਉਦਯੋਗਾਂ ਲਈ ਤੇਜ਼, ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ, ਅਕਾਦਮਿਕਤਾ, ਖੋਜ ਸੰਸਥਾਵਾਂ, ਤਕਨਾਲੋਜੀ ਮਾਹਿਰਾਂ ਅਤੇ ਹੁਨਰ ਵਿਕਾਸ ਏਜੰਸੀਆਂ ਵਿਚਕਾਰ ਭਾਈਵਾਲੀ ਰਾਹੀਂ ਹੀ ਮੁਕਾਬਲੇਬਾਜ਼ੀ ਵਿੱਚ ਥਾਂ ਬਣਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ, “ਪੰਜਾਬ ਹਮੇਸ਼ਾ ਇੱਕ ਬਾਹਰਮੁਖੀ ਆਰਥਿਕਤਾ ਰਿਹਾ ਹੈ ਅਤੇ ਸੂਬਾ ਸਰਕਾਰ ਉਦਯੋਗਪਤੀਆਂ ਦੀ ਰਵਾਇਤੀ ਬਾਜ਼ਾਰਾਂ ਤੋਂ ਅੱਗੇ ਵਧਣ, ਆਪਣੀ ਨਿਰਯਾਤ ਸਮਰੱਥਾ ਵਿੱਚ ਵਿਭਿੰਨਤਾ ਲਿਆਉਣ ਅਤੇ ਗਲੋਬਲ ਵੈਲਿਊ ਚੇਨਜ਼ ਵਿੱਚ ਵਧੇਰੇ ਸ਼ਮੂਲੀਅਤ ਨਾਲ ਜੁੜਨ ਵਿੱਚ ਮਦਦ ਕਰਨਾ ਚਾਹੁੰਦੀ ਹੈ।

ਉਦਯੋਗ ਸਿਰਫ਼ ਉਤਪਾਦਨ ਬਾਰੇ ਨਹੀਂ ਹੈ ਬਲਕਿ ਇਹ ਲੋਕਾਂ ਬਾਰੇ ਹੈ ਅਤੇ ਇਹ ਲੱਖਾਂ ਪਰਿਵਾਰਾਂ ਨੂੰ ਰੋਜ਼ੀ-ਰੋਟੀ ਪ੍ਰਦਾਨ ਕਰਦਾ ਹੈ, ਜਿਸ ਨਾਲ ਮਹਿਲਾਵਾਂ ਲਈ ਵੀ ਮੌਕੇ ਪੈਦਾ ਹੁੰਦੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ, ‘’ਐਮ.ਐਸ.ਐਮ.ਈਜ਼ ਨੂੰ ਸਸ਼ਕਤ ਬਣਾਉਣ, ਨਵੀਨਤਾ ਨੂੰ ਉਤਸ਼ਾਹਿਤ ਕਰਨ, ਨਿਰਯਾਤ ਨੂੰ ਮਜ਼ਬੂਤ ਕਰਨ ਅਤੇ ਸਭ ਤੋਂ ਵੱਧ ਸਮੂਹਿਕ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਲਈ ਇਹ ਸਮੇਂ ਦੀ ਲੋੜ ਹੈ।’’

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਵੀ ਮੌਜੂਦ ਸਨ।

The post ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ appeared first on Latest News, Breaking News, Crime News, Business News, Punjab News Updates: LiveGeoNews.com.