vbreaking news Archives - Latest News, Breaking News, Crime News, Business News, Punjab News Updates: LiveGeoNews.com

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਅਪ੍ਰੈਲ:       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ ‘ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ ਹੈ, ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਈ ਰਾਜਾਂ ਵਿੱਚ ਯੋਜਨਾਬੱਧ ਢੰਗ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਕਾਰਵਾਈ ਵਿੱਚ ਸ਼ਾਮਲ ਰਿਹਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਉਨ੍ਹਾਂ ਨੂੰ ਫੜਨ ਲਈ ਯਤਨ ਜਾਰੀ ਹਨ।

ਏਆਈਜੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਵਿੱਚ ਐਸਐਸਓਸੀ ਦੀਆਂ ਪੁਲਿਸ ਟੀਮਾਂ ਨੇ ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਂਡ ਗ੍ਰਨੇਡਜ਼ ਅਤੇ ਪਿਸਤੌਲ ਬਰਾਮਦ ਕਰ ਲਿਆ।

ਏਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਇਸ ਗਰੁੱਪ ਦਾ ਮੁੱਖ ਕਾਰਕੁਨ ਅਤੇ ਪੀ.ਆਈ.ਓਜ਼ ਦਾ ਪ੍ਰਾਇਮਰੀ ਕੰਟੈਕਟ ਬਿਕਰਮਜੀਤ ਸਿੰਘ ਗੁਜਰਾਤ ਦੇ ਡੀਸਾ ਤੋਂ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਤੁਰੰਤ ਏਟੀਐਸ ਗੁਜਰਾਤ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਸਰਗਰਮ ਸਹਿਯੋਗ ਨਾਲ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਸੁਖਮਿੰਦਰ ਮਾਨ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੀ.ਆਈ.ਓਜ਼ ਦੇ ਸੰਪਰਕ ਵਿੱਚ ਸਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਆਈਐਸਆਈ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਇਹ ਗਰੁੱਪ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪੁਲਿਸ ਅਦਾਰਿਆਂ ‘ਤੇ ਗ੍ਰਨੇਡ ਹਮਲੇ ਕਰਨ ਦੀ ਯੋਜਨਾ ਵੀ ਬਣਾ ਰਿਹਾ ਸੀ।

ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 21 ਮਿਤੀ 03-04-2026 ਦਰਜ ਕੀਤੀ ਗਈ ਹੈ।

The post ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਮੌਕੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚ ਰਹੇ ਹਨ। ਤਿਉਹਾਰ ਨੂੰ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅੰਦਰ ਬਣਾਈਆਂ ਗਈਆਂ ਸਾਰੀਆਂ ਪਾਰਕਿੰਗਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਪਾਰਕਿੰਗ ਖੇਤਰਾਂ ਵਿੱਚ ਰੌਸ਼ਨੀ, ਸੁਰੱਖਿਆ, ਸਫ਼ਾਈ ਅਤੇ ਦਿਸ਼ਾ-ਨਿਰਦੇਸ਼ ਸਾਈਨਬੋਰਡਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।

ਪ੍ਰਸ਼ਾਸਨ ਵੱਲੋਂ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ, ਆਰਜ਼ੀ ਟਾਇਲਟਾਂ ਦੀ ਸਫ਼ਾਈ, ਅਤੇ ਭੀੜ ਵਾਲੇ ਇਲਾਕਿਆਂ ਵਿੱਚ ਸਹਾਇਤਾ ਡੈਸਕਾਂ ਦੀ ਕਾਰਗੁਜ਼ਾਰੀ ਦੀ ਵੀ ਜਾਂਚ ਕੀਤੀ ਗਈ। ਨਾਲ ਹੀ, ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰੀ ਸਹੂਲਤਾਂ, ਦਵਾਈਆਂ ਦੀ ਉਪਲਬਧਤਾ ਅਤੇ ਐਮਰਜੈਂਸੀ ਸੇਵਾਵਾਂ ਨੂੰ ਪਰਖਿਆ ਗਿਆ, ਤਾਂ ਜੋ ਤੁਰੰਤ ਸਿਹਤ ਸੰਬੰਧੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

ਸ਼ਰਧਾਲੂਆਂ ਦੀ ਆਵਾਜਾਈ ਸੁਗਮ ਬਣਾਉਣ ਲਈ ਈ-ਰਿਕਸ਼ਾ ਸੇਵਾ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ। ਰੂਟਾਂ ਦੀ ਯੋਜਨਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਚੱਲ ਰਹੇ ਹਨ ਅਤੇ ਸ਼ਰਧਾਲੂਆਂ ਦੀ ਸਹੂਲਤ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ ਹੈ।

The post ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ appeared first on Latest News, Breaking News, Crime News, Business News, Punjab News Updates: LiveGeoNews.com.

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ
ਚੰਡੀਗੜ੍ਹ, 23 ਫਰਵਰੀ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ।

ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤੇ ਗਏ ਗੈਰ ਸੰਵਿਧਾਨਕ ਪੱਤਰ ਨੂੰ ਵਾਪਿਸ ਲੈਣ ਰੋਸਟਰ ਰਜਿਸਟਰਾਂ ਅਤੇ ਬੈਕਲਾਗ ਨਾਲ ਸਬੰਧਤ ਭਰਤੀਆਂ ਨਾਲ ਸਬੰਧਤ ਮਾਮਲਿਆਂ ਨੂੰ ਚੁੱਕਿਆ ਗਿਆ ਅਤੇ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਇਆ ਜਾਵੇ।

ਮੁਲਾਜ਼ਮ ਜੱਥੇਬੰਦੀਆਂ ਨੇ ਕੱਚੇ ਮੁਲਾਜ਼ਮਾਂ ਦਾ ਵੀ ਮੁੱਦਾ ਚੁੱਕਦਿਆਂ ਕਮਿਸ਼ਨ ਤੋਂ ਮੰਗ ਕੀਤੀ ਕਿ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਉੱਦਮ ਕੀਤੇ ਜਾਣ।

ਅੱਜ ਦੀ ਇਸ ਮੀਟਿੰਗ ਵਿੱਚ ਸ. ਜਸਵੀਰ ਸਿੰਘ ਪਾਲ, ਸ. ਅਵਤਾਰ ਸਿੰਘ ਕੈਂਥ, ਸ. ਅਮਰੀਕ ਸਿੰਘ ਬੰਗੜ, ਸ. ਕ੍ਰਿਸ਼ਨ ਸਿੰਘ ਅਤੇ ਕਈ ਹੋਰ ਹਾਜ਼ਰ ਸਨ।

The post ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ appeared first on Latest News, Breaking News, Crime News, Business News, Punjab News Updates: LiveGeoNews.com.