ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

Politics Punjab

ਫਾਜ਼ਿਲਕਾ 21 ਦਸੰਬਰ

ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਪਹਿਲਾ ਗਊਸ਼ਾਲਾ ਵਿਖੇ ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕੀਤੇ ਗਏ ਪ੍ਰਬੰਧਾਂ ਨੂੰ ਹੋਰ ਬਿਹਤਰ ਕਰਨ ਲਈ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ। ਇਸ ਉਪਰੰਤ ਉਨ੍ਹਾਂ ਤੇ ਹੋਰਨਾ ਅਧਿਕਾਰੀਆ ਨੇ ਗਊਆਂ ਨੂੰ ਗੁੜ ਖਵਾ ਕੇ ਸਵਾਮਨੀ ਕਰਵਾਈ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਅਤੇ ਗਊਸ਼ਾਲਾਂ ਦੇ ਕਰਮਚਾਰੀਆਂ ਨੂੰ ਗਊਆਂ ਦੀ ਦੇਖਭਾਲ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤੇ ਠੰਡ ਦੇ ਮੌਸਮ ਵਿੱਚ ਗਊਆਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿੱਚ ਹੋਣ ਵਾਲੇ ਕੰਮ ਸੈੱਡਾਂ ਦੇ ਨਿਰਮਾਣ ਕਾਰਜ ਜਲਦ ਤੋਂ ਜਲਦ ਨੇਪਰੇ ਚਾੜੇ ਜਾਣ। ਉਨ੍ਹਾਂ ਕਿਹਾ ਕਿ ਗਉਵੰਸ਼ ਦੇ ਰੱਖ-ਰਖਾਵ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਗਉਸ਼ਾਲਾ ਵਿਖੇ 1300 ਗਾਵਾਂ ਨੂੰ ਸੰਭਾਲ ਸੰਭਾਲਿਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਕੈਟਲ ਪੌਂਡ ਨੂੰ ਹੋਰ ਬਿਹਤਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਹੋਰ ਗਉਵੰਸ਼ ਨੂੰ ਇਥੇ ਸੰਭਾਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਗਉਸ਼ਾਲਾ ਮੈਨੇਜਮੈਂਟ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਮੌਕੇ *ਤੇ ਮੌਜੂਦ ਅਧਿਕਾਰੀਆਂ ਨੁੰ ਦਰਸ਼ਾਈਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਵਿੱਚ ਚੱਲ ਰਹੇ ਬਾਇਓ ਗੈਸ ਪਲਾਂਟ ਦਾ ਵੀ ਦੌਰਾ ਕੀਤਾ ਅਤੇ ਇਸ ਬਾਰੇ ਮੁਕੰਮਲ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਵੱਖ-ਵੱਖ ਦਾਨੀ ਸਜਨਾ ਵੱਲੋਂ ਸਮੇਂ-ਸਮ਼ ਦਾਨ-ਪੁੰਨ ਦੀ ਸੇਵਾ ਨਿਭਾਈ ਜਾਂਦੀ ਹੈ। ਉਨ੍ਹਾਂ ਹੋਰਨਾਂ ਲੋਕਾਂ ਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਗਉਸ਼ਾਲਾ ਵਿਖੇ ਵੱਧ ਤੋਂ ਵੱਧ ਦਾਨ ਦਿੱਤਾ ਜਾਵੇ ਤਾਂ ਜੋ ਗਉਵੰਸ਼ ਦੀ ਹੋਰ ਬਿਹਤਰੀਨ ਢੰਗ ਨਾਲ ਸੰਭਾਲ ਕੀਤੀ ਜਾ ਸਕੇ।

ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਿਰਮਲ, ਕਾਰਜਕਾਰੀ ਇੰਜੀਨੀਅਰ ਧਰਮਿੰਦਰ, ਕਮੇਟੀ ਮੈਂਬਰ ਦਿਨੇਸ਼ ਕੁਮਾਰ ਮੋਦੀ, ਨਰੇਸ ਕੁਮਾਰ, ਸੋਨੂੰ ਕੁਮਾਰ, ਡਾ. ਅੰਕਿਤਾ ਧੂੜੀਆ, ਡਾ. ਜੈਮਸੀਨ, ਪੇਡਾ ਤੋਂ ਨਾਆਬ ਮਿੱਤਲ, ਸਾਮਰਾਜ ਕੰਬੋਜ, ਨਰੇਸ਼ ਚਾਵਲਾ, ਗੌਰਵ ਪਟੇਲ ਆਦਿ ਹਾਜ਼ਰ ਸਨ।