ਮਲੋਟ / ਸ੍ਰੀ ਮੁਕਤਸਰ ਸਾਹਿਬ 01 ਦਸੰਬਰ
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਮਲੋਟ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ।
ਇਸ ਮੌਕੇ ਉਨਾਂ ਵਿਕਾਸ ਕਾਰਜਾ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਉਨਾਂ ਵੱਲੋਂ ਜੋ ਵੀ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਸਿਰੇ ਚੜਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਉਪਲਬਧ ਕਰਾਉਣ ਲਈ ਵਚਨਬੱਧ ਹੈ। ਇਸ ਲਈ 300 ਯੂਨਿਟ ਪ੍ਰਤੀ ਮਹੀਨਾ ਲੋਕਾਂ ਨੂੰ ਬਿਜਲੀ ਫਰੀ ਦਿੱਤੀ ਜਾ ਰਹੀ ਹੈ ਅਤੇ 90% ਲੋਕਾਂ ਦਾ ਬਿਜਲੀ ਦਾ ਬਿੱਲ ਨਹੀਂ ਆ ਰਿਹਾ ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਉਪਲਬਧੀ ਹੈ।
ਇਸ ਮੌਕੇ ਉੱਪ ਮੁੱਖ ਇੰਜੀਨੀਅਰ ਬਿਜਲੀ ਬੋਰਡ ਬਾਬੂ ਲਾਲ ਅਤੇ ਲੋਕ ਨਿਰਮਾਣ ਦੇ ਅਧਿਕਾਰੀ ਉੱਪ ਮੁੱਖ ਇੰਜੀਨੀਅਰ ਕੁਲਬੀਰ ਸੰਧੂ, ਐਕਸੀਅਨ ਹਿਮੇਸ਼ ਮਿੱਤਲ, ਐਕਸੀਅਨ ਔਂਕਾਰ ਸਿੰਘ, ਐਕਸੀਅਨ ਹਰਪ੍ਰੀਤ ਸਾਗਰ, ਐਕਸੀਅਨ ਆਨੰਦ ਮਾਹਰ ਆਦਿ ਹਾਜ਼ਰ ਸਨ।