ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ

                                    ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ ਦੇ  ਦੌਰਾ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ।

                        ਆਪਣੇ ਦੌਰੇ ਦੌਰਾਨ ਪਿੰਡ ਫੂਲੇਵਾਲਾ ਆਂਗਣਵਾੜੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਥੇ ਬਿਜਲੀ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ ਅਤੇ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਪੋਸਟਿਕ ਅਹਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡ  ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪਿੰਡ ਵਿੱਚ  ਬੱਸ ਸਰਵਿਸ ਦਾ ਜਲਦੀ ਪ੍ਰਬੰਧ ਕੀਤਾ ਜਾਵੇਗਾ।  

                      ਆਪਣੇ ਦੌਰੇ ਦੌਰਾਨ ਭੰਗਚੜੀ, ਮੌੜ ਅਤੇ ਸੰਮੇਵਾਲੀ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕੀਤਾ ਅਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਪਿੰਡ ਦੇ ਬਕਾਇਆ ਪਏ ਕੰਮ ਜਿਵੇਂ ਕਿ ਵਾਟਰ ਵਰਕਸ ਦੀ ਸਾਫ਼-ਸਫਾਈ, ਵਾਟਰ ਵਰਕਸ ਦੇ ਨਵੀਨੀਕਰਨ ਅਤੇ ਛੱਪੜ ਦੀ ਸਾਫ਼-ਸਫਾਈ ਕਰਵਾਈ ਜਾਵੇਗੀ ਤਾਂ ਜੋ ਪਿੰਡ ਵਾਸੀਆਂ ਨੂੰ ਸਵੱਛ ਵਾਤਾਵਰਣ ਮਿਲ ਸਕੇ।

                  ਇਸ ਮੌਕੇ ਸ੍ਰੀ ਸਿਮਰਜੀਤ ਸਿੰਘ ਬਲਾਕ ਪ੍ਰਧਾਨ,ਸ੍ਰੀ ਗੁਰਭਗਤ ਸਿੰਘ ਬਲਾਕ ਪ੍ਰਧਾਨ,

ਸ੍ਰੀਮਤੀ ਪਰਮਜੀਤ ਕੌਰ ਹਲਕਾ ਕੋਆਰਡੀੜਨੇਟਰ (ਇਸਤਰੀ ਵਿੰਗ) ਸ੍ਰੀਮਤੀ ਰਮਨਦੀਪ ਕੌਰ ਸਰਪੰਚ ਭੰਗਚੜ੍ਹੀ,  ਸ੍ਰੀਮਤੀ ਵੀਰਪਾਲ ਕੋਰ ਸਰਪੰਚ ਮੌੜ, ਇਕਬਾਲ ਸਿੰਘ,ਗੁਰਪ੍ਰੀਤ ਸਿੰਘ ਸੰਮੇਵਾਲਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ। 

Leave a Reply

Your email address will not be published. Required fields are marked *