ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ

Fatehgarh Sahib

ਫ਼ਤਹਿਗੜ੍ਹ ਸਾਹਿਬ 15 ਜੂਨ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਖੇ ਨੁੱਕੜ ਨਾਟਕ ਪੇਸ਼ ਕੀਤਾ ਗਿਆ ਅਤੇ ਫਤਿਹ ਕੱਪ ਤਹਿਤ ਬਾਸਕਟਬਾਲ ਦਾ ਮੈਚ ਕਰਵਾਇਆ ਗਿਆ।
ਇਸ ਮੌਕੇ ਨਾਭਾ ਦੇ ਵਿਧਾਇਕ ਸ਼੍ਰੀ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਾਹਣਤ ਦੇ ਖਾਤਮੇ ਵਿੱਚ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਹਨਾਂ ਕਿਹਾ ਕਿ ਨੌਜਵਾਨਾ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣ ਵਾਸਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਇੱਕ ਸ਼ਲਾਗਾ ਯੋਗ ਉਪਰਾਲਾ ਹੈ ਜਿਸ ਨਾਲ ਨੌਜਵਾਨਾਂ ਅੰਦਰ ਨਸ਼ਿਆ ਤੇ ਮਾੜੇ ਪ੍ਰਭਾਵਾਂ ਬਾਰੇ ਹੋਰ ਜਾਗਰੂਕਤਾ ਪੈਦਾ ਹੋਵੇਗੀ ਅਤੇ ਸਾਡਾ ਸਮਾਜ ਨਸ਼ਾ ਮੁਕਤ ਸਮਾਜ ਬਣੇਗਾ। ਉਹਨਾਂ ਸਮੂਹ ਪੰਜਾਬੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਰਗੀ ਲਾਹਣਤ ਦੇ ਖਿਲਾਫ ਸਾਨੂੰ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਲੋਕ ਲਹਿਰ ਚਲਾਉਣੀ ਚਾਹੀਦੀ ਹੈ ਤਾਂ ਜੋ ਸਾਡੇ ਸੂਬੇ ਦਾ ਭਵਿੱਖ ਹੋਰ ਉਜਵਲ ਤੇ ਰੌਸ਼ਨ ਹੋ ਸਕੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦੀ ਲਾਹਣਤ ਦਾ ਜੜ ਤੋਂ ਖਾਤਮਾ ਕਰਨ ਲਈ ਨੌਜਵਾਨ ਪੀੜ੍ਹੀ ਅੰਦਰ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਪੁਲਿਸ ਪੂਰੀ ਗੰਭੀਰਤਾ ਨਾਲ ਨਸ਼ਿਆਂ ਦਾ ਖਾਤਮਾ ਕਰਨ ਲਈ ਉਪਰਾਲੇ ਕਰ ਰਹੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ ਅਤੇ ਪੁਲਿਸ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾ ਰਹੀ ਹੈ।

ਜਿਲਾ ਪੁਲਿਸ ਮੁਖੀ ਨੇ ਕਿਹਾ ਕਿ ਕਿਸੇ ਵੀ ਬੁਰਾਈ ਦਾ ਖਾਤਮਾ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ ਇਸ ਲਈ ਪੁਲਿਸ ਵੱਲੋਂ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਰੇ ਸਹਿਯੋਗ ਦੇਣ। ਉਹਨਾਂ ਕਿਹਾ ਕਿ ਖੇਡਾਂ ਇੱਕ ਅਜਿਹਾ ਸਾਧਨ ਹਨ ਜਿਨਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਲਾਹਣਤ ਤੋਂ ਛੁਟਕਾਰਾ ਹਨ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿਵਾਵੇਗੀ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਬਣਾਇਆ ਜਾ ਸਕੇ।
ਇਸ ਮੌਕੇ ਉੱਘੇ ਪੰਜਾਬੀ ਗਾਇਕ ਪੰਮੀ ਬਾਈ ਨੇ ਕਿਹਾ ਕਿ ਜਿਸ ਤਰ੍ਹਾਂ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੱਤ ਮਿਹਨਤ ਕੀਤੀ ਜਾ ਰਹੀ ਹੈ ਉਸੇ ਤਰ੍ਹਾਂ ਹਰੇਕ ਨਾਗਰਿਕ ਇਸ ਲਾਣ ਦੇ ਛੁਟਕਾਰੇ ਵਾਸਤੇ ਅੱਗੇ ਹੋ ਕੇ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀ ਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀ ਕੰਵਰਬੀਰ ਸਿੰਘ ਰਾਏ, ਐਸਪੀ (ਡੀ) ਰਾਕੇਸ਼ ਕੁਮਾਰ ਯਾਦਵ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਤੇ ਸ਼ਹਿਰੀ ਪਤਵੰਤੇ ਹਾਜਰ ਸਨ।