ਮੋਗਾ 21 ਦਸੰਬਰ
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਬਲਾਕ ਮੋਗਾ-2 ਜਿਲ੍ਹਾ ਮੋਗਾ ਵਿਖੇ ਇੱਕ ਵਿਸ਼ੇਸ਼ ਉਪਰਾਲੇ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ. ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਵੱਲੋਂ ਕਾਮਯਾਬ ਡੇਅਰੀ ਫਾਰਮਿੰਗ ਦੇ ਮੂਲ-ਮੰਤਰ ਅਤੇ ਡੇਅਰੀ ਕਿੱਤੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦੌਰਾਨ ਅਲੱਗ-ਅਲੱਗ ਵਿਸ਼ੇ ਮਾਹਿਰਾਂ ਨੇ ਆਪਣੀ ਵਡਮੁੱਲੀ ਜਾਣਕਾਰੀ ਦਿੱਤੀ। ਜਿਸ ਵਿੱਚ ਸ. ਬੀਰਪ੍ਰਤਾਪ ਸਿੰਘ ਗਿੱਲ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਸਾਫ ਦੁੱਧ ਦੀ ਮਹੱਤਤਾ ਅਤੇ ਰਿਟ. ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ. ਮਲਕੀਤ ਸਿੰਘ ਦਿਓਲ ਨੇ ਪਸ਼ੂਆਂ ਦੀ ਨਸਲ ਸੁਧਾਰ ਅਤੇ ਬਿਮਾਰੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਵਿਭਾਗੀ ਟੀਮ ਜਿਸ ਵਿੱਚ ਮਿਸ ਦੇਵਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਨੇ ਦੁੱਧ ਦੀ ਗੁਣਵੱਤਾ ਅਤੇ ਦੁੱਧ ਤੋਂ ਬਣਦੇ ਪਦਾਰਥਾਂ ਬਾਰੇ ਅਤੇ ਸ੍ਰੀ ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਰਾਸ਼ਟਰੀ ਪਸ਼ੂਧੰਨ ਮਿਸ਼ਨ ਅਧੀਨ 50% ਜਨਰਲ ਅਤੇ 70% ਅ.ਜਾਤੀ ਸਬਸਿਡੀ ਤੇ ਚੱਲ ਰਹੀ ਪਸ਼ੂਆਂ ਦੇ ਬੀਮੇਂ ਦੀ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ


