ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 17 ਜਨਵਰੀ

                                         ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ  ਪ੍ਰਧਾਨਗੀ ਸ੍ਰੀ ਗੁਰਦਰਸ਼ਨ  ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਨੇ ਕੀਤੀ।

                                     ਇਸ ਮੌਕੇ ਤੇ ਸ੍ਰੀ ਕੁੰਡਲ ਨੇ ਕਿਹਾ ਕਿ ਸਾਨੂੰ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ  ਵਰਤੋ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ  ਅਤੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਆਮ ਵਰਗਾ ਬਣਾਈ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਛਾਂਦਾਰ ਪੌਦੇ ਲਗਾਉਣੇ ਚਾਹੀਦੇ ਹਨ।

                                     ਉਂਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹਨਾਂ ਵਹੀਕਲਾਂ ਜਾਂ ਫੈਕਟਰੀਆਂ ਰਾਹੀਂ ਵੱਧ ਧੂਆਂ ਨਿਕਲਦਾ ਹੈ, ਇਹਨਾਂ ਦੀ ਘੱਟ ਤੋਂ ਘੱਟ ਵਰਤੀ ਕਰਨੀ ਚਾਹੀਦੀ ਹੈ।

                                     ਉਹਨਾਂ ਅੱਗੇ ਕਿਹਾ ਕਿ ਸਾਨੂੰ ਅੱਜ ਦੇ ਯੁੱਗ ਵਿੱਚ ਲਕੜੀ ਅਤੇ ਕੋਲੇ ਦੀ ਘੱਟ ਵਰਤੋ ਕਰਨੀ ਚਾਹੀਦੀ ਹੈ।

                                       ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸੂਰਜੀ ਊਰਜਾ ਦਾ ਵੱਧ ਤੋਂ ਵੱਧ ਲਾਭ ਉਂਠਾਉਣ ਲਈ ਸੋਲਰ ਸਿਸਟਮ ਨੂੰ ਅਪਨਾਉਣਾ ਚਾਹੀਦਾ  ਹੈ ਅਤੇ ਇਲੈਕਟਰੋਨਿਕ ਵਹੀਕਲਾਂ ਦੀ ਵਰਤੋ ਕਰਨੀ ਚਾਹੀਦੀ ਹੈ ।

                                  ਇਸ ਮੌਕੇ ਤੇ ਸਵੈ ਸਹਾਇਤਾ ਗਰੁਪ ਚਲਾਉਣ ਵਾਲੀਆਂ ਔਰਤਾਂ ਨੂੰ ਪੌਦੇ ਦੇ  ਕੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦਾ ਸੁਨੇਹਾ ਵੀ ਦਿੱਤਾ ਗਿਆ।

                                   ਇਸ ਮੌਕੇ ਤੇ ਡਾ.  ਕਰਨਜੀਤ ਸਿੰਘ (ਆਤਮਾ) ਡਾ ਜੋਬਨਦੀਪ ਸਿੰਘ ਏ.ਡੀ.ਓ ਤੋਂ ਇਲਾਵਾ ਸਲੈਫ ਗਰੁਪ ਦੇ ਨੁਮਾਇਦੇ ਹਾਜ਼ਰ ਸਨ।

Leave a Reply

Your email address will not be published. Required fields are marked *