ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਅੰਦਰ  ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਬੰਧੀ ਜਾਗਰੂਕ ਕਰਨਾ ਲਗਾਤਾਰ ਜਾਰੀ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 09  ਨਵੰਬਰ

 ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਹੀ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਿੱਥੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜਿੰਨਾ ਕਿਸਾਨਾਂ ਵੱਲੋਂ ਖੇਤਾਂ ਵਿੱਚ ਅੱਗ ਲਗਾਈ ਜਾ ਰਹੀ ਹੈਉੱਥੇ ਫਾਇਰ ਬ੍ਰਿਗੇਡ ਦੀਆਂ ਮਦਦ ਨਾਲ ਅੱਗ ਨੂੰ ਬਝਵਾਇਆ ਜਾ ਰਿਹਾ। ਇਸੇ ਤਹਿਤ ਹੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਦੋਦਾਧੂਲਕੋਟਕੋਟਲੀਮੱਲਣ ਅਤੇ ਇਸ ਨਾਲ ਬਾਕੀ ਪਿੰਡਾਂ ਅੰਦਰ ਮੌਕੇ ਤੇ ਜਾ ਕੇ ਕਿਸਾਨਾਂ ਵਲੋਂ  ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਲਗਾਈ ਗਈ ਅੱਗ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ ਅਤੇ ਜਿਨ੍ਹਾਂ ਕਿਸਾਨਾਂ ਵੱਲੋਂ ਖੇਤਾਂ ਅੰਦਰ  ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਦ ਨੂੰ ਲਗਾਈ ਗਈ ਅੱਗ ਨੂੰ ਫਾਇਰ ਬਰੀਗੇਡ ਦੀ ਮੱਦਦ ਨਾਲ  ਬੁਝਵਾਇਆ ਗਿਆ।

 ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਦੱਸਿਆ ਕਿ  ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿ਼ਲ੍ਹੇ ਦੇ ਦੂਸਰੇ ਅਧਿਕਾਰੀਆਂ ਵਲੋਂ ਵੀ ਖੁਦ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਤੇ ਮਾੜਾ ਅਸਰ ਨਾ ਪਵੇ।

            ਉਹਨਾਂ ਝੋਨਾ-ਅਤੇ ਬਾਸਮਤੀ ਦੇ ਕਾਸਤਕਾਰਾਂ ਨੂੰ ਕਿਹਾ ਕਿ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ਤੇ ਮਾੜਾ ਅਸਰ ਨਾ ਪਵੇ।

            ਉਹਨਾਂ ਹਦਾਇਤ ਕੀਤੀ ਕਿ ਜੇਕਰ ਕੋਈ ਕਾਸਤਕਾਰ ਪਰਾਲੀ ਨੂੰ ਅੱਗ ਲਗਾਉਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

           ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਜੀ ਨੇ ਖੇਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਫਸਲ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਸਗੋ ਇਸ ਦੀ ਖਾਦ ਦੇ ਰੂਪ ਵਿੱਚ ਵਰਤੋਂ ਕੀਤੀ ਜਾਵੇਉਨ੍ਹਾਂ ਕਿਹਾ ਕਿ ਪਰਾਲੀ ਨੂੰ ਜਮੀਨ ਵਿੱਚ ਹੀ  ਵਾਹਿਆ  ਜਾਵੇ ਅਤੇ ਫਸਲ ਦੀ ਬਜਾਈ ਕੀਤੀ ਜਾਵੇ ਜਿਸ ਨਾਲ ਅਲਗਲੇਰੀ ਫਸਲ ਦੀ ਉਪਜ਼ ਵਿੱਚ ਫਾਇਦਾ ਮਿਲਦਾ ਹੈ ਅਤੇ ਝਾੜ ਵੀ ਵੱਧ ਪ੍ਰਾਪਤ ਹੁੰਦਾ ਹੈ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਵਰਤੋਂ ਕਰਕੇ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਤੋਂ ਬਚਾ ਸਕਦੇ ਹਾਂ ਉੱਥੇ ਆਪਣੀ ਜਮੀਨੀ ਤਾਕਤ ਨੂੰ ਵੀ ਕਾਇਮ ਰੱਖਦੇ ਹਾਂ।

 ਇਸ ਮੌਕੇ ਸ.ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪਰਾਲੀ  ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਰਤੋਂ ਕਰਨ ਨਾਲ ਡੀ.ਏ.ਪੀ. ਖਾਦ  ਤੋਂ ਇਲਾਵਾ ਹੋਰ ਜਰੂਰੀ ਤੱਤਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ।