ਡਿਪਟੀ ਕਮਿਸ਼ਨਰ  ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ :

                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ  ਨੇ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨਾਲ ਆਨ – ਲਾਇਨ  ਮੀਟਿੰਗ ਕੀਤੀ।

                        ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਲ ਕਾਨੂੰਗੋ ਅਤੇ ਮਾਲ ਪਟਵਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ  ਲਈ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾਂ ਨੂੰ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਆਧੁਨਿਕ ਖੇਤੀ ਮਸ਼ੀਨਰੀ ਨਾਲ ਪ੍ਰਬੰਧਣ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।

                      ਉਹਨਾਂ ਅੱਗੇ ਕਿਹਾ ਕਿ ਜਿਥੇ ਵੀ ਖੇਤ ਵਿੱਚ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਸਬੰਧੀ ਸੂਚਨਾਂ ਪ੍ਰਾਪਤ ਹੁੰਦੀ ਹੈ  ਤਾਂ ਉਸ ਨੂੰ ਫਾਇਰ ਬਰੀਗੇਡ ਦੀ ਮੱਦਦ ਨਾਲ ਤੁਰੰਤ ਬੁਝਾਉਣ ਲਈ ਯਤਨ ਕੀਤੇ ਜਾਣ।

                        ਡਿਪਟੀ ਕਮਿਸ਼ਨਰ ਨੇ  ਇਹ ਵੀ ਕਿਹਾ ਕਿ ਅੱਗਜਣੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੂੰ ਵੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

                                                ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ  ਜਾਵੇ।

                                                ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪਰਾਲੀ ਅਤੇ ਇਸਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ।