ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਓ.ਡੀ.ਐੱਫ ਪਲੱਸ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Fazilka

ਫਾਜ਼ਿਲਕਾ 25 ਜਨਵਰੀ 2024….

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਮਗਨਰੇਗਾ, ਸਵੱਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕੁਇਡ ਵੇਸਟ ਮੈਨੇਜਮੈਂਟ ਆਦਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਿਤ ਅਧਿਕਾਰੀ ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਚੱਲ ਰਹੇ ਕੰਮਾਂ ਨੂੰ ਜਲਦੀ ਪੂਰਾ ਕਰਨ ਅਤੇ ਪਿੰਡਾਂ ਨੂੰ ਓ.ਡੀ.ਐੱਫ ਪਲਸ ਕਰਨ ਦੇ ਕੰਮਾਂ ਵਿੱਚ ਵੀ ਤੇਜ਼ੀ ਲਿਆਉਣ।  ਉਨ੍ਹਾਂ ਕਿਹਾ ਕਿ ਤਰਲ ਕੂੜਾ ਪ੍ਰਬੰਧਨ ਤਹਿਤ ਪਿੰਡ ਦਾ ਗੰਦਾ ਪਾਣੀ ਸਾਫ ਹੋ ਕੇ ਖੇਤੀਬਾੜੀ ਦੇ ਕੰਮ ਆਵੇਗਾ ਅਤੇ ਪਿੰਡ ਤੋਂ ਇਕੱਠਾ ਗਿੱਲੇ ਅਤੇ ਸੁੱਕੇ ਕੂੜੇ ਤੋਂ ਖਾਦ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਤਹਿਤ ਪਿੰਡਾਂ ਦੀ ਨੁਹਾਰ ਵਿੱਚ ਵੀ ਨਿਖਾਰ ਆਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿੱਚ ਗਿੱਲੇ-ਸੁੱਕੇ ਕੂੜੇ ਦਾ ਪ੍ਰਬੰਧਨ, ਗੰਦੇ ਪਾਣੀ ਦਾ ਪ੍ਰਬੰਧਨ ਅਤੇ ਪਲਾਸਟਿਕ ਵੇਸਟ ਮੈਨੇਜਮੈਟ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਰਾਜ ਸਰਕਾਰ ਵੱਲੋਂ ਇਹਨਾਂ ਕੰਮਾਂ ਲਈ ਜੋ ਟੀਚਾ ਮਿੱਥਿਆ ਗਿਆ ਹੈ ਉਸ ਨੂੰ ਪੂਰਾ ਕੀਤਾ ਜਾਵੇ ਤੇ ਇਸ ਕੰਮ ਵਿੱਚ ਕੋਈ ਵੀ ਢਿੱਲ ਤੇ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨ੍ਹਾਂ ਕਿਹਾ ਕਿ ਪਿੰਡ ਪੱਧਰ ਤੇ ਚੱਲ ਰਹੇ ਇਨ੍ਹਾਂ ਕੰਮਾਂ ਦਾ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰਾਂ ਆਪਣੇ ਪੱਧਰ ਤੇ ਜਾਇਜ਼ਾ ਲੈ ਕੇ ਜਲਦ ਤੋਂ ਜਲਦ ਇਸ ਦੀ ਰਿਪਰੋਟ ਵੀ ਭੇਜਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮਨਜੀਤ ਸਿੰਘ ਚੀਮਾ, ਕਾਰਜਕਾਰੀ ਇੰਜੀ. ਜਲ ਸਪਲਾਈ ਤੇ ਸੈਨੀਟੇਸ਼ਨ ਧਰਮਿੰਦਰ ਸਿੰਘ   ਅਤੇ ਬੀਡੀਪੀਓ ਅਬੋਹਰ ਗਗਨਦੀਪ ਕੌਰ, ਵੀ ਹਾਜ਼ਰ ਸਨ।