ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਰੀਵਿਊ ਮੀਟਿੰਗ

Faridkot

ਫ਼ਰੀਦਕੋਟ 14 ਮਾਰਚ,2024

 ਡਿਪਟੀ ਕਮਿਸ਼ਨਰਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਰੀਦਕੋਟ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂਬਾਪ ਕਿਸੇ ਬਿਮਾਰੀ ਕਾਰਨ ਪਾਲਨਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ ਬਾਪ ਜੇਲ੍ਹ ਵਿੱਚ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰਬਾਲ ਮਜਦੂਰੀ, ਬਾਲ ਭਿੱਖਿਆਬਾਲ ਵਿਆਹ ਤੋਂ ਪੀੜਤਤਸਕਰੀ ਨਾਲ ਪ੍ਰਭਾਵਿਤਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰਪੀ.ਐੱਮਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਉਹਨਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ  4000 ਰੁਪਏ ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਨਵੇਂ ਆਏ ਕੇਸਾਂ ਨੂੰ ਵੀ ਅਪਰੂਵ ਕੀਤਾ              ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀਫਰੀਦਕੋਟ ਵੱਲੋਂ 0 ਤੋ 18 ਸਾਲ ਤੱਕ ਦੇ ਲਵਾਰਿਸਗੁੰਮਸ਼ੁਦਾਅਡਾਪਸ਼ਨ ਕੇਸਾਂ ਸਬੰਧੀਬਾਲ ਭਿਖਿਆਬਾਲ ਮਜਦੂਰੀ ਅਤੇ ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆਂ ਦੀ ਸੁਰੱਖਿਆ ਸਬੰਧੀ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ  ਉਹਨਾਂ ਵੱਲੋਂ ਦੱਸਿਆ ਗਿਆ ਕਿ ਉਕਤ ਕੇਸਾਂ ਵਿੱਚ ਰੈਸਕਿਊ ਕੀਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਇਹਨਾਂ ਦਾ ਫੌਲੋਅਪ ਵੀ ਕੀਤਾ ਜਾਂਦਾ ਹੈ ਬਾਲ ਭਲਾਈ ਕਮੇਟੀ ਵੱਲੋਂ ਕੀਤੇ ਕੰਮਾਂ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟਫਰੀਦਕੋਟ ਵੱਲੋਂ ਜਾਂਦੇ ਕੰਮਾਂ ਤੇ ਤਸੱਲੀ ਪ੍ਰਗਟਾਈ ਅਤੇ ਭਵਿਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ          ਇਸ ਮੌਕੇ ਚੇਅਰਪਰਸਨ ਬਾਲ ਭਲਾਈ ਕਮੇਟੀ, ਹਰਦਾਸ ਸਿੰਘ, ਮੈਂਬਰ ਬਾਲ ਭਲਾਈ ਕਮੇਟੀ, ਫਰੀਦਕੋਟ ਅਵਿਨਾਸ਼ ਕੌਰ ਅਤੇ ਤਜਿੰਦਰਪਾਲ ਕੌਰ ਡੀ.ਐਸ.ਪੀ (ਸੀ.ਏ.ਡਬਲਿਊ) ਰਾਜਨ ਪਾਲ, ਸੀਨੀਅਰ ਸਹਾਇਕ ਰੈੱਡ ਕਰਾਸ, ਨੀਲ ਕੰਠ, ਪ੍ਰਧਾਨ, ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ, ਦੀਪਕ ਸ਼ਰਮਾ ਪ੍ਰੋਟੈਕਸ਼ਨ ਅਫਸਰ.ਆਈ.ਸੀ, ਸੁਖਮੰਦਰ ਸਿੰਘ ਅਤੇ ਡਾਟਾ ਐਂਟਰੀ ਉਪਰੇਟਰ, ਬਾਲ ਭਲਾਈ ਕਮੇਟੀ, ਫਰੀਦਕੋਟ ਜਗਸੀਰ ਸਿੰਘ ਆਦਿ ਹਾਜਰ ਸਨ