ਸ੍ਰੀ ਮੁਕਤਸਰ ਸਾਹਿਬ, 5 ਸਤੰਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਦਾ ਆਯੋਜਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਇਸ ਸੁ਼ਭ ਦਿਨ ਤੇ ਵਧਾਈ ਦਿੰਦਿਆਂ ਕਿਹਾ
ਕਿ ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ ਹੈ ਅਤੇ ਉਹਨਾਂ ਨੂੰ ਸਕੂਲੀ ਬੱਚਿਆਂ ਦੀ ਪੜ੍ਹਾਈ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਉਚ ਆਹੁਦਿਆਂ ਤੇ ਪਹੁੰਚ ਕੇ ਸਮਾਜ ਦੀ ਸੇਵਾ ਕਰ ਸਕਣ ਅਤੇ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰ ਸਕਣ।
ਇਸ ਮੌਕੇ ਤੇ ਉਹਨਾਂ ਕੇਕ ਕੱਟਿਆ ਅਤੇ ਸਮੂਹ ਸਕੂਲ ਸਟਾਫ ਦਾ ਮੂੰਹ ਮਿੱਠਾ ਕਰਵਾਇਆ ਵੀ ਕਰਵਾਇਆ।
ਸਕੂਲ ਦੇ ਸੰਗੀਤ ਵਿਭਾਗ ਅਤੇ ਹੋਰ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਨੂੰ ਬਹੁਤ ਸਰਾਹਿਆ ਗਿਆ। ਲੈਕਚਰਾਰ ਸ.ਕਰਮਜੀਤ ਸਿੰਘ ਸਮਾਘ ਨੇ ਅਧਿਆਪਕ ਦਿਵਸ ਮੌਕੇ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਸੋਨੀ ,ਸ੍ਰੀ ਸੁਭਾਸ ਚੰਦਰ ਝਾਂਬ ਸਕੂਲ ਪ੍ਰਿੰਸੀਪਲ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਤੇ ਸ਼ੁਭਕਾਮਨਾਵਾਂ ਭੇਜੀਆਂ। ਮੰਚ ਦਾ ਸੰਚਾਲਨ ਡਾ.ਰਾਜਵੀਰ ਕੌਰ ਨੇ ਕੀਤਾ।ਇਸ ਮੌਕੇ ਸਮੂਹ ਸਟਾਫ਼ ਵੀ ਹਾਜਰ ਸੀ।