ਫਿਰੋਜ਼ਪੁਰ 12 ਮਾਰਚ ( ) 13 ਮਾਰਚ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੀ.ਐਮ ਸੂਰਜ ਪੋਰਟਲ ਜਾਰੀ ਕੀਤਾ ਜਾਵੇਗਾ, ਜਿਸ ਦਾ ਵਰਚੂਅਲ ਪ੍ਰੋਗਰਾਮ ਜੈਨਸਿਸ ਡੈਂਟਲ ਕਾਲਜ ਫਿਰੋਜ਼ਪੁਰ ਵਿਖੇ ਆਯੋਜਿਤ ਕੀਤਾ ਜਾਵੇਗਾ ਅਤੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਗਰਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਤੌਰ ਪਹੁਚੰਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ। ਇਸ ਮੌਕੇ ਐਸ.ਐਸ.ਪੀ ਸੋਮਿਆ ਮਿਸ਼ਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਦੇ ਉਭਰਦੇ ਉਦਮੀਆਂ ਨੂੰ ਕਰੈਡਿਟ ਸਪੋਰਟ ਦੇਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੀ.ਐਮ ਸੂਰਜ ਪੋਰਟਲ ਜਾਰੀ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਦਮੀਆਂ ਨੂੰ ਰਿਆਤੀ ਵਿਆਜ ਦਰਾਂ ਤੇ (3.5% ਤੋਂ 9%) ਕਰਜਾ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਵਰਚੂਅਲ ਪ੍ਰੋਗਰਾਮ ਰਾਹੀਂ ਸਫਾਈ ਸੇਵਕਾਂ ਨੂੰ ਆਯੂਸ਼ਮਾਨ ਹੈਲਥ ਕਾਰਡ ਵੀ ਵੰਡੇ ਜਾਣੇ ਹਨ ਅਤੇ ਉਨ੍ਹਾਂ ਨੂੰ ਪੀ.ਪੀ.ਈ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣੀਆਂ ਹਨ। ਉਨ੍ਹਾ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਜਿਆਦਾ ਲਾਭ ਦੇਸ਼ ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਆਦਿ ਨੂੰ ਦਿੱਤਾ ਜਾਵੇਗਾ। ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਖ ਵੱਖ ਜ਼ਿਲ੍ਹਿਆਂ ਦੇ ਪੁਰਾਣੇ ਅਤੇ ਨਵੇਂ ਲਾਭਪਾਤਰੀਆਂ ਨਾਲ ਵਰਚੂਅਲ ਗੱਲਬਾਤ ਵੀ ਕਰਨਗੇ। ਇਸ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੀਆਂ ਕਰ ਲੈਣ ਅਤੇ ਸਬੰਧਿਤ ਵਿਭਾਗਾਂ ਦੇ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਲਈ ਵੀ ਆਖਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ, ਐਸ.ਪੀ (ਐਚ) ਜੁਗਰਾਜ ਸਿੰਘ, ਐਸਡੀਐਮ ਸ੍ਰੀਮਤੀ ਚਾਰੂਮਿਤਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਐਸ.ਡੀ.ਐਮ ਡੀਡੀਪੀਓ ਜਸਵੰਤ ਸਿੰਘ ਬੜੈਚ, ਜ਼ਿਲ੍ਹਾ ਭਲਾਈ ਅਫਸਰ ਗੁਰਮੀਤ ਸਿੰਘ, ਡੀਡੀਐਫ ਸੋਰਭ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।