ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਾ ਹੋਇਆ
17 ਅਕਤੂਬਰ 2024 ਨੂੰ (ਇੱਕ ਦਿਨ) ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਤੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ 17 ਅਕਤੂਬਰ ਨੂੰ ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ


