ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ – ਭੁਪਿੰਦਰ ਸਿੰਘ ਆਈ ਏ ਐਸ

Politics Punjab

ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ:

                  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।

               ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ‘ਚ ਵਿਸ਼ਵਾਸ਼ ਬਹਾਲ ਰਹੇ।

                      ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਚੋਣ ਆਬਜ਼ਰਵਰ ਨੇ ਵੱਖ ਵੱਖ ਪੋਲਿੰਗ ਸਟੇਸ਼ਨਾਂ, ਸਟਰਾਂਗ ਰੂਮਾਂ ਅਤੇ ਇਲਾਕਿਆਂ ਦਾ ਦੌਰਾ ਕੀਤਾ।  

              ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ/ਮਾਲੇਰਕੋਟਲਾ ਹਰਬੰਸ ਸਿੰਘ, ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,  ਜ਼ਿਲ੍ਹਾ ਮਾਲ ਅਫਸਰ  ਸ੍ਰੀਮਤੀ ਮਨਦੀਪ ਕੌਰ , ਡੀ.ਡੀ.ਪੀ.ਓ ਰਿੰਪੀ ਗਰਗ,ਤਹਿਸ਼ੀਲਦਾਰ ਮਾਲੇਰਕੋਟਲਾ ਸ਼ੀਸਪਾਲ ਸਿੰਗਲਾ,ਨਾਇਬ ਤਹਿਸ਼ੀਲਦਾਰ ਅਹਿਮਦਗੜ੍ਹ ਪਰਵੀਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।