ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਚੈਕਿੰਗ

Bathinda

ਬਠਿੰਡਾ, 19 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 11-ਬਠਿੰਡਾ ਲਈ ਨਿਯੁਕਤ ਖਰਚਾ ਨਿਗਰਾਨਾਂ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਖਰਚੇ ਸਬੰਧੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਵੀ ਹਾਜ਼ਰ ਸਨ।

          ਇਸ ਦੌਰਾਨ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੇ ਚੋਣ ਏਜੰਟਾਂ ਦੁਆਰਾ ਆਪੋ-ਆਪਣੇ ਉਮੀਦਵਾਰਾਂ ਦੇ ਖਰਚੇ ਸਬੰਧੀ ਲਗਾਏ ਗਏ ਖਰਚਾ ਰਜਿਸਟਰ ਖਰਚਾ ਨਿਗਰਾਨਾਂ ਨੂੰ ਚੈਕ ਕਰਵਾਏ ਗਏ।

ਇਸ ਮੌਕੇ ਖਰਚਾ ਨਿਗਰਾਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਚੋਣ ਖਰਚ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਸਬੰਧੀ ਕਿਸੇ ਕਿਸਮ ਦਾ ਖ਼ਰਚਾ ਛੁਪਾਉਣ ਜਾਂ ਘੱਟ ਦਰਸਾਉਣ ‘ਤੇ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾ ਸਕੇ। 

ਇਸ ਮੌਕੇ ਡੀ.ਸੀ.ਐਫ.ਏ ਸ਼੍ਰੀ ਰਾਕੇਸ਼ ਸ਼ਰਮਾ, ਏ.ਸੀ.ਐਫ.ਏ ਸ਼੍ਰੀ ਵਿਕਾਸ ਮਿੱਤਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਏਜੰਟ ਆਦਿ ਹਾਜ਼ਰ ਸਨ।