ਫ਼ਿਰੋਜ਼ਪੁਰ 3 ਦਸੰਬਰ 2024:
68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024 ਖੇਡ ਰੱਸਾਕਸੀ ਅੰਡਰ 19 ਲੜਕੀਆਂ ਜੋ ਕਿ ਮਿਤੀ 26/11/ 24 ਤੋਂ 30/11/ 24 ਤੱਕ ਜਿਲਾ ਕਪੂਰਥਲਾ ਵਿਖੇ ਕਰਵਾਈਆਂ ਗਈਆਂ। ਪੂਰੇ ਪੰਜਾਬ ਚੋਂ ਪਹੁੰਚੀਆਂ ਵੱਖ-ਵੱਖ ਜ਼ਿਲਿਆਂ ਦੀਆਂ ਟੀਮਾਂ ਨੂੰ ਫਸਵੇ ਮੁਕਾਬਲਿਆਂ ‘ਚ ਹਰਾ ਕੇ ਪਹਿਲਾਂ ਸਥਾਨ ਹਾਸਲ ਕਰਕੇ ਫ਼ਿਰੋਜ਼ਪੁਰ ਪਹੁੰਚੀ ਜ਼ਿਲ੍ਹਾ ਫਿਰੋਜਪੁਰ ਦੀ ਟੀਮ ਦਾ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੈਡਮ ਮੁਨੀਲਾ ਅਰੋੜਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ) ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਟੀਮ ਨਾਲ ਪਹੁੰਚੇ ਸ਼ਹੀਦ ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਭਰਾ ਦੇ ਪ੍ਰਿੰਸੀਪਲ ਸ. ਇਕਬਾਲ ਸਿੰਘ ਅਤੇ ਕੋਚ ਸ. ਅਮਰਜੀਤ ਸਿੰਘ ਨੂੰ ਵਧਾਈਆਂ ਦਿੱਤੀਆਂ।
ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਟੀਮ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਹੀ ਉਹਨਾਂ ਨੇ ਬੱਚਿਆਂ ਨੂੰ ਜੀਵਨ ਵਿੱਚ ਹੋਰ ਉੱਚੀਆਂ ਬੁਲੰਦੀਆਂ ਹਾਸਲ ਕਰਨ ਲਈ ਹਮੇਸ਼ਾਂ ਹੀ ਸਖਤ ਮਿਹਨਤ ਦਾ ਸਹਾਰਾ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਪ੍ਰੇਰਨਾ ਦਿੰਦਿਆਂ ਕਿਹਾ ਕਿ ਜਿਸ ਪ੍ਰਕਾਰ ਲੜਕੀਆਂ ਨੇ ਅੱਜ ਪੰਜਾਬ ਵਿੱਚ ਜ਼ਿਲ੍ਹਾ ਫਿਰੋਜ਼ਪਰ ਦਾ ਨਾਮ ਉੱਚਾ ਕੀਤਾ ਹੈ, ਉਸੇ ਪ੍ਰਕਾਰ ਭਵਿੱਖ ਵਿਚ ਵੀ ਕਰੜੀ ਮਿਹਨਤ ਨਾਲ ਇਹ ਲੜਕੀਆਂ/ਖਿਡਾਰਨਾਂ ਆਪਣੇ ਜੀਵਨ ਵਿੱਚ ਮਾਪਿਆਂ ਅਤੇ ਦੇਸ਼ ਦਾ ਨਾਮ ਉੱਚਾ ਕਰਨ।
ਇਸ ਮੌਕੇ ਡੀਐਮ ਸਪੋਰਟਸ ਅਕਸ਼ ਕੁਮਾਰ, ਉੱਪ ਸਕੱਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਸ. ਬਲਜਿੰਦਰ ਪਾਲ ਸਿੰਘ , ਨਵਿੰਦਰ ਕੁਮਾਰ ਸਕੱਤਰ ਜੋਨ ਸਤੀਏ ਵਾਲਾ, ਜਰਮਨਜੀਤ ਸਿੰਘ ਸੋਢੀ ਨਗਰ, ਸਟੈਨੋ ਸੁਖਚੈਨ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਆਉਣ ਵਾਲੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।