ਭਰਤਗੜ੍ਹ 11 ਨਵੰਬਰ ()
ਹੈਪੇਟਾਈਟਸ-ਏ ਦੇ ਫੈਲਾਅ ਨੂੰ ਰੋਕਣ ਲਈ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਪਿੰਡ ਵਿੱਚ ਮੈਡੀਕਲ ਕੈਂਪ, ਸਰਵੇ ਅਤੇ ਜਾਗਰੂਕਤਾ ਕੈਂਪ ਦਾ ਆਯੋਜਿਤ ਕੀਤਾ ਗਿਆ। ਹੈਪੇਟਾਈਟਸ-ਏ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਦੇ ਉਦੇਸ਼ ਨਾਲ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਦੀ ਪੈਰਾਮੈਡੀਕਲ ਟੀਮ ਵੱਲੋਂ ਪਿੰਡ ਛੋਟੀ ਝੱਖੀਆਂ ਵਿੱਚ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਘਰ-ਘਰ ਸਰਵੇ ਅਤੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਵੀ ਆਯੋਜਿਤ ਕੀਤਾ ਗਿਆ।
ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਦੀ ਅਗਵਾਈ ਵਿੱਚ, ਸਿਹਤ ਵਿਭਾਗ ਦੇ ਜਸਵਿੰਦਰ ਸਿੰਘ,ਮਨਜੋਤ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਪੈਰਾਮੈਡੀਕਲ ਸਟਾਫ ਨੇ ਕੈਂਪ ਵਿੱਚ ਆਏ ਵਿਅਕਤੀਆਂ ਨੂੰ ਦਵਾਈਆਂ ਦਿੱਤੀਆ।
ਇਸ ਦੇ ਨਾਲ ਹੀ, ਘਰ-ਘਰ ਸਰਵੇ ਦੌਰਾਨ ਟੀਮ ਨੇ ਹੈਪੇਟਾਈਟਸ-ਏ ਦੇ ਮਰੀਜ਼ਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ। ਪਾਣੀ ਦੇ ਨਮੂਨੇ ਇਕੱਠੇ ਕਰਕੇ ਉਸਦੀ ਗੁਣਵੱਤਾ ਦੀ ਜਾਂਚ ਲਈ ਲੈਬੋਰੇਟਰੀ ਨੂੰ ਭੇਜੇ ਗਏ।
ਬਲਾਕ ਐਕਸਟੈਂਸ਼ਨ ਐਜੁਕੇਟਰ ਸਾਹਿਲ ਸੁਖੇਰਾ ਨੇ ਕੈਂਪ ਦੀ ਪ੍ਰਸ਼ੰਸਾ ਕਰਦਿਆਂ ਕਿਹਾ, “ਇਸ ਤਰ੍ਹਾਂ ਦੇ ਕੈਂਪ ਨਾ ਸਿਰਫ ਬਿਮਾਰੀਆਂ ਦੇ ਫੈਲਾਅ ਨੂੰ ਰੋਕਦੇ ਹਨ, ਸਗੋਂ ਲੋਕਾਂ ਨੂੰ ਸਿਹਤ ਸਬੰਧੀ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕਰਦੇ ਹਨ। ਹੈਪੇਟਾਈਟਸ-ਏ ਦੀ ਰੋਕਥਾਮ ਲਈ ਜਾਗਰੂਕਤਾ ਸਭ ਤੋਂ ਵੱਡਾ ਹਥਿਆਰ ਹੈ।