ਫਿਰੋਜ਼ਪੁਰ, 7 ਅਕਤੂਬਰ ( )
ਤਿਉਹਾਰ ਦੀ ਆਮਦ ਮੌਕੇ ਸਿਹਤ ਵਿਭਾਗ ਵਲੋ ਲਗਾਤਾਰ ਲੋਕਾ ਨੂੰ ਸਿਹਤ ਪ੍ਰਤੀ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਵਿਭਾਗ ਵਲੋ ਲੋਕਾ ਦੀ ਸਿਹਤ ਪ੍ਰਤੀ ਸੁਹਰਿਦ ਹੁੰਦਿਆ ਮਿਠਾਈਆਂ ਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਸੰਬੰਧਤ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ।
ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੀ ਆਮਦ ਤੇ ਲੋਕਾ ਵਲੋ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦਾ ਆਦਾਨ-ਪ੍ਰਦਾਨ ਕੀਤਾ ਜਾਂਦਾ ਹੈ ਅਤੇ ਇਹਨਾਂ ਦੀ ਖਪਤ ਵਿੱਚ ਕਾਫੀ ਵਾਧਾ ਹੁੰਦਾ ਹੈ। ਸਿਵਲ ਸਰਜਨ ਵੱਲੋਂ ਲੋਕਾਂ ਦੀ ਸਿਹਤ ਨੂੰ ਮੁਖ ਰੱਖਦਿਆਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕੀ ਮਠਿਆਈਆਂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾ ਵਿੱਚ ਟਰਾਂਸਫੈਟਸ, ਨਕਲੀ ਰੰਗ ਦੀ ਵਰਤੋਂ ਨਾ ਕੀਤੀ ਜਾਵੇ, ਜੋ ਕਿ ਮਨੁੱਖੀ ਸਿਹਤ ਲਈ ਬਹੁਤ ਖਤਰਨਾਕ ਹੈ ਅਤੇ ਇਸ ਦੇ ਨਾਲ ਹਰ ਦੁਕਾਨਦਾਰ ਵੱਲੋਂ ਸਾਫ-ਸਫਾਈ ਦਾ ਵੀ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਿਠਾਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਵਿਭਾਗ ਵੱਲੋਂ ਜਾਰੀ ਭੋਜਨ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੁਕਾਨਾਂ ‘ਤੇ ਕੰਮ ਕਰ ਰਹੇ ਮਾਲਿਕਾਂ ਅਤੇ ਹੋਰ ਸਟਾਫ ਨੂੰ ਅਪੀਲ ਕੀਤੀ ਕਿ ਫੂਡ ਸੇਫਟੀ ਦਿਸ਼ਾ-ਨਿਰਦੇਸ਼ਾਂ ਜਿਵੇਂ ਕਿ ਸਾਰੀਆਂ ਮਠਿਆਈਆਂ ‘ਤੇ ਮਿਆਦ ਪੁੱਗਣ ਦੀ ਮਿਤੀ ਦਿਖਾਉਣ, ਮਾਸਕ, ਦਸਤਾਨੇ ਅਤੇ ਟੋਪੀਆਂ ਪਾਉਣਾ ਜਰੂਰੀ ਕੀਤਾ ਜਾਵੇ। ਮਠਿਆਈਆਂ ਦੀਆਂ ਦੁਕਾਨਾਂ, ਦੁਕਾਨਾਂ ਦੇ ਸਾਰੇ ਕਰਮਚਾਰੀਆਂ ਦੀ ਸਿਹਤ ਦੀ ਲਾਜ਼ਮੀ ਜਾਂਚ, ਕਰਮਚਾਰੀਆਂ ਦੁਆਰਾ ਰੋਜ਼ਾਨਾ ਆਮ ਸਫਾਈ ਦਾ ਰੱਖ-ਰਖਾਅ, ਮਠਿਆਈਆਂ ਵਿੱਚ ਸਿਰਫ ਮਨਜ਼ੂਰਸ਼ੁਦਾ ਫੂਡ ਕਲਰ ਸ਼ਾਮਲ ਕਰਨਾ ਆਦਿ ਦਾ ਖਿਆਲ ਰੱਖਿਆ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਲੋਕਾ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋ ਹਰ ਯੋਗ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਬਿਮਾਰੀਆ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ । ਸਿਵਲ ਸਰਜਨ ਨੇ ਕਿਹਾ ਕੀ ਮਿਲਾਵਟ ਖੋਰਾ ਤੇ ਸਿਹਤ ਵਿਭਾਗ ਪੈਣੀ ਨਜ਼ਰ ਟਿਕਾਈ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਜੇਕਰ ਕੋਹੀ ਅਜਿਹਾ ਕਰਦਾ ਹੈ ਤਾਂ ਵਿਭਾਗ ਵੱਲੋਂ ਉਸ ਖਿਲਾਫ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।