ਮੋਗਾ, 19 ਫਰਵਰੀ
ਦਫ਼ਤਰ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ 21 ਦਸੰਬਰ, 2023 ਨੂੰ ਈ-ਨਿਲਾਮੀ ਕੀਤੀ ਗਈ ਸੀ, ਜਿਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਪਲਾਟਾਂ ਅਤੇ ਦੁਕਾਨਾਂ ਨੂੰ ਵੇਚਿਆ ਗਿਆ ਸੀ। ਇਹ ਨਿਲਾਮੀ ਕਰਨ ਨਾਲ ਨਗਰ ਸੁਧਾਰ ਟਰੱਸਟ ਮੋਗਾ ਦੀ ਆਮਦਨ ਵਿੱਚ ਲਗਭਗ 2 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਵੇਚੀਆਂ ਗਈਆਂ ਜਾਇਦਾਦਾਂ ਦੇ ਮਾਲਕਾਂ ਨੂੰ ਅੱਜ ਹਲਕਾ ਮੋਗਾ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਸ਼੍ਰੀ ਦੀਪਕ ਅਰੋੜਾ ਵੱਲੋਂ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ।
ਚੇਅਰਮੈਨ ਦੀਪਕ ਅਰੋੜਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਅਗਲੀ ਈ-ਨਿਲਾਮੀ 12 ਮਾਰਚ 14 ਮਾਰਚ 2024 ਤੱਕ ਨਿਸ਼ਚਿਤ ਕਰ ਦਿੱਤੀ ਹੈ। ਚਾਹਵਾਨ ਵਿਅਕਤੀ ਜਾਇਦਾਦਾਂ ਖਰੀਦ ਕੇ ਲਾਭ ਲੈ ਸਕਦੇ ਹਨ। ਉਨ੍ਹਾਂ ਸਮੂਹ ਖਰੀਦਦਾਰਾਂ ਦਾ ਅਤੇ ਪਤਵੰਤਿਆ ਦਾ ਧੰਨਵਾਦ ਕੀਤਾ ਗਿਆ ਅਤੇ ਵਧਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਜਿਥੇ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ ਉਥੇ ਹੀ ਸਰਕਾਰੀ ਅਦਾਰਿਆਂ ਦੀ ਆਮਦਨ ਵਿੱਚ ਵੀ ਵਾਧਾ ਕੀਤਾ ਜਾਵੇ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਅਤੇ ਸੇਵਾਵਾਂ ਨੂੰ ਘਰ ਘਰ ਮੁਹਈਆ ਕਰਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਨੂੰ ਲੋਕਾਂ ਦਾ ਵੀ ਬਹੁਤ ਸਹਿਯੋਗ ਮਿਲ ਰਿਹਾ ਹੈ।
ਇਸ ਮੌਕੇ ਮੇਅਰ ਨਗਰ ਨਿਗਮ ਮੋਗਾ ਬਲਜੀਤ ਸਿੰਘ ਚਾਨੀ, ਪਿਆਰਾ ਸਿੰਘ ਸੈਕਟਰੀ, ਵਿਕਰਮਜੀਤ ਸਿੰਘ ਕੌਂਸਲਰ ਟਰੱਸਟ ਨਛੱਤਰ ਸਿੰਘ, ਸੁਪਰਡੰਟ ਅਕਿੰਤ ਨਾਰੰਗ, ਸਹਾਇਕ ਟਰੱਸਟ ਇੰਜੀਨੀਅਰ ਹਰਪ੍ਰੀਤ ਸਿੰਘ, ਸੀਨੀਅਰ ਸਹਾਇਕ ਤਰਸੇਮ ਲਾਲ ਜੇ.ਈ. ਅਤੇ ਦਫ਼ਤਰ ਦਾ ਸਮੂਹ ਸਟਾਫ਼ ਅਤੇ ਹੋਰ ਹਾਜ਼ਰ ਸਨ।