ਫਾਜ਼ਿਲਕਾ 5 ਫਰਵਰੀ
ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।
ਸੈਮੀਨਾਰ ਦੌਰਾਨ ਜਾਗਰੂਕ ਕਰਦਿਆਂ ਉਹਨਾਂ ਕਿਹਾ ਕਿ ਸੜਕੀ ਦੁਰਘਟਨਾਵਾਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਲਾਜਮੀ ਹੈ। ਉਨ੍ਹਾਂ ਕਿਹਾ ਕਿ ਛੋਟੀ ਜੀ ਅਣਗਹਿਲੀ ਕਰਕੇ ਕਈ ਵਾਰ ਵੱਡੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ, ਇਸ ਕਰਕੇ ਸੜਕ *ਤੇ ਚਲਦੇ ਸਮੇਂ ਵਹੀਕਲ ਦੀ ਸਪੀਡ ਨਿਰਧਾਰਤ ਰੱਖਣੀ ਚਾਹੀਦੀ ਹੈ ਤੇ ਸਿਗਨਲਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਬਚਿਆਂ ਨੂੰ ਵਹੀਕਲ ਨਾ ਚਲਾਉਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵੱਲੋਂ ਬਖਸ਼ੀ ਜਾਨ ਨੂੰ ਕਿਸੇ ਵੀ ਗਲਤੀ ਨਾਲ ਅਜਾਈ ਨਹੀਂ ਗਵਾਉਣਾ ਚਾਹੀਦਾ।
ਇਸ ਮੌਕੇ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ, ਪੁਲਿਸ ਵਿਭਾਗ ਤੋਂ ਮਲਕੀਤ ਸਿੰਘ, ਸੰਜੇ ਸਰਮਾ ਆਰਟੀਓ ਦਫਤਰ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ਗਿਆ।
ਕੌਮੀ ਸੜਕ ਸੁਰੱਖਿਆ ਮਹੀਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ


