ਅੰਮ੍ਰਿਤਸਰ 3 ਅਕਤੂਬਰ 2024:( )—-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ ਹਨ। ਟੂਰਨਾਂਮੈਟ ਦੇ ਦੂਜੇ ਦਿਨ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਨਸ਼ਿਆ ਜਿਹੀਆ ਬੁਰਾਈਆ ਤੋ ਦੂਰ ਰਹਿਣ ਅਤੇ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਅੱਜ ਦੇ ਨਤੀਜੇ ਇਸ ਪ੍ਰਕਾਰ ਹਨ।
ਉਨ੍ਹਾਂ ਕਿਹਾ ਕਿ ਗੇਮ ਤੈਰਾਕੀ ਦੀਆ ਜਿਲ੍ਹਾ ਪੱਧਰੀ ਖੇਡਾਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੀਆ ਹਨ। ਅੰ-14 ਲੜਕਿਆ ਦੇ 100 ਮੀਟਰ ਫ੍ਰੀ ਸਟਾਈਲ ਈਵੈਟ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾਨ, ਸੀਰਤ ਕੌਰ ਨੇ ਦੂਜਾ ਸਥਾਨ ਅਤੇ ਅਨੀਜਾ ਸ਼ਰਮਾ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਬਟਰ ਫਲਾਏ ਈਵੈਟ ਵਿੱਚ ਰਮਨਜੋਤ ਨੇ ਪਹਿਲਾ ਸਥਾਨ, ਲਵਲੀਨ ਕੌਰ ਨੇ ਦੂਜਾ ਸਥਾਨ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਫ੍ਰੀ ਸਟਾਈਲ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾਨ, ਹੇਜਲ ਗੁਪਤਾ ਨੇ ਦੂਜਾ ਸਥਾਨ ਅਤੇ ਲਵਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਬੈਕ ਸਟ੍ਰੋਕ ਈਵੈਟ ਵਿੱਚ ਏਕਮਜੋਤ ਕੌਰ ਨੇ ਪਹਿਲਾ ਸਥਾਨ, ਹੀਨਾ ਸ਼ਰਮਾ ਨੇ ਦੂਜਾ ਸਥਾਨ ਅਤੇ ਏਕਨੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਲੜਕੀਆ ਦੇ 50 ਮੀਟਰ ਫ੍ਰੀ ਸਟਾਈਲ ਈਵੈਟ ਦੇ ਮੁਕਾਬਲੇ ਵਿੱਚ ਮਨਕੀਰਤ ਕੌਰ ਨੇ ਪਹਿਲਾ ਸਥਾਨ, ਅਨਹਦਜੀਤ ਕੌਰ ਨੇ ਦੂਜਾ ਸਥਾਨ ਅਤੇ ਪ੍ਰਭਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।