ਸਵੀਪ ਟੀਮ ਨੇ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੋਟ ਦੇ ਅਧਿਕਾਰ ਲਈ ਉਤਸ਼ਾਹਿਤ ਕੀਤਾ 

Faridkot

ਫ਼ਰੀਦਕੋਟ, 12 ਮਈ,2024 (    )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ।ਇਸੇ ਲੜੀ ਤਹਿਤ ਸਵੀਪ ਟੀਮ ਮੈਂਬਰ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਪਹੁੰਚੇ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਹਰਸਿਮਰਨਜੀਤ ਕੌਰ ਉਚੇਚੇ ਤੌਰ ਤੇ ਹਾਜ਼ਰ ਹੋਏ। 

                           ਸਕੂਲ ਦੇ ਵਾਈਸ ਪ੍ਰਿੰਸੀਪਲ ਹਰਸਿਮਰਨਜੀਤ ਕੌਰ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਕਿਹਾ ਲੋਕਤੰਤਰ ਦੀ ਮਜ਼ਬੂਤੀ ਵਾਸਤੇ ਦੇਸ਼ ਦੇ ਉਸ ਨਾਗਰਿਕ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਦੀ ਵੋਟ ਬਣੀ ਹੈ। ਉਨ੍ਹਾਂ ਦੱਸਿਆ ਸਕੂਲ ਅੰਦਰ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਨਾਲ ਜੋੜ ਕੇ ਵੋਟ ਦੇ ਹੱਕ ਲਈ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ  ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਪੰਜਾਬ ਰਾਜ ਵਿੱਚ 1 ਜੂਨ 2024 ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਮੌਕੇ ਸਾਨੂੰ ਬਿਨ੍ਹਾਂ ਡਰ, ਭੈ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਿਲਾਂ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।

 ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਕੇ ਮਜ਼ਬੂਤ ਲੋਕਤੰਤਰ ਲਈ ਆਪਣੀ ਭੂਮਿਕਾ ਨਿਭਾਉਣ ਅਤੇ 100 ਫੀਸਦੀ ਵੋਟਿੰਗ ਨੂੰ ਯਕੀਨੀ ਬਣਾਉਣ ਦਾ ਵੀ ਸੱਦਾ ਦਿੱਤਾ।

 ਉਨ੍ਹਾਂ ਕਿਹਾ ਕਿ ਸਵੀਪ ਪ੍ਰੋਗਰਾਮ ਤਹਿਤ ਵਿਸ਼ੇਸ਼ ਤੌਰ ਤੇ ਨਵੇਂ ਅਤੇ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

 ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰੀਵਾਰਿਕ ਮੈਂਬਰਾਂ, ਸੰਪਰਕ ’ਚ ਆਉਣ ਵਾਲੇ ਲੋਕਾਂ  ਨੂੰ ਵੋਟ ਦੇ ਹੱਕ ਲਈ ਉਤਸ਼ਾਹਿਤ ਕਰਨ ਤਾਂ ਜੋ ‘ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਦੇ ਨਾਅਰੇ ਨੂੰ ਸਹਿਜੇ ਪਾਰ ਕੀਤਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।  

ਇਸ ਮੌਕੇ ਬਾਖੂਬੀ ਸਟੇਜ ਸੰਚਾਲਨ ਕਰਦਿਆਂ ਸਕੂਲ ਅਧਿਆਪਕਾ ਰੂਪ ਕੰਵਲ ਕੌਰ ਨੇ ਕਿਹਾ ਸਾਡੇ ਦੇਸ਼ ਅੰਦਰ ਅਸੀਂ ਆਪਣੀ ਵੋਟ ਨਾਲ ਆਪਣੇ ਮਨਪਸੰਦ ਨੁਮਾਇੰਦੇ ਚੁਣਦੇ ਹਾਂ। ਇਸ ਲਈ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਪੂਰੀ ਖੁਸ਼ੀ ਤੇ ਦਿਲਚਸਪੀ ਨਾਲ ਕਰਨੀ ਚਾਹੀਦੀ ਹੈ। ਇਸ ਮੌਕੇ ਸਵੀਪ ਟੀਮ ਵੱਲੋਂ ਵੋਟਰ ਪ੍ਰਣ ਵੀ ਕਰਵਾਇਆ ਗਿਆ।

 ਇਸ ਵੋਟਰ ਜਾਗਰੂਕਤਾ ਸਮਾਗਮ ਦੀ ਸਫ਼ਲਤਾ ਲਈ  ਕੋਆਰਡੀਨੇਟਰ ਨੀਰਜ ਸੇਠੀ, ਸੰਦੀਪ ਕੌਰ, ਨੇਹਾ ਗਿਰਧਰ, ਅੰਮ੍ਰਿਤਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਅਧਿਆਪਕ ਨੇ ਪੂਰਨ ਸਹਿਯੋਗ ਦਿੱਤਾ।