ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਕਿਸਾਨਾਂ ਦੇ ਖੇਤਾਂ ਦਾ ਦੌਰਾ

Mansa Politics Punjab

ਮਾਨਸਾ, 16 ਦਸੰਬਰ :
ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਲਾਕ ਮਾਨਸਾ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਨਸਾ, ਡਾ. ਸਗਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ (ਇੰਨਫੋਰਸਮੈਂਟ) ਮਾਨਸਾ ਵੱਲੋ ਪਿੰਡ ਭੈਣੀਬਾਘਾ ਵਿਖੇ ਕਿਸਾਨ ਜਗਤਾਰ ਸਿੰਘ, ਨਿਰਮਲ ਸਿੰਘ, ਜਗਰਾਜ ਸਿੰਘ, ਇੰਦਰਜੀਤ ਸਿੰਘ ਅਤੇ ਦਰਸਨ ਸਿੰਘ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ ।
ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਦੱਸਿਆ ਗਿਆ ਤਣੇ੍ਹ ਦੀ ਗੁਲਾਬੀ ਸੁੰਡੀ ਦੀਆਂ ਸੁੰਡੀਆਂ ਛੋਟੇ ਬੂਟੇ ਦੇ ਤਣਿ੍ਹਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ, ਜਿਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ, ਸੁੱਕ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦਿਨ ਸਮੇਂ ਪਾਣੀ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ, ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ।
ਉਨ੍ਹਾਂ ਦੱਸਿਆ ਕਿ ਜ਼ਿਆਦਾ ਹਮਲੇ ਵਾਲੇ ਖੇਤਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਟਨਾਸ਼ਕ 7 ਕਿਲੋ ਮੋਰਟੈਲ/ ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ.ਸੀ. (ਕਲੋਰਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋਂ ਪਹਿਲਾਂ ਛੱਟਾ ਦੇਵੋ। ਇਸ ਦੇ ਬਦਲ ਵਿੱਚ 50 ਮਿਲੀ ਲਿਟਰ ਪ੍ਰਤੀ ਏਕੜ ਕੋਰਾਜਨ 18.5 ਐਸੀ ਸੀ (ਕਲੋਰਐਂਟਰਾਨਿਲੀਪਰੋਲ) ਨੂੰ 80—100 ਲੀਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕਰੋ।
ਮੁੱਖ ਖੇਤੀਬਾੜੀਅਫਸਰਮਾਨਸਾਜੀਵੱਲੋਂਕਿਸਾਨਾਂ ਨੂੰ ਅਪੀਲਕੀਤੀਕਿਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀਆਪਣੇ ਖੇਤਾਂਦਾਰੋਜਾਨਾਦੌਰਾਕੀਤਾਜਾਵੇ ਅਤੇ ਜੇਕਰਕਿਸੇ ਖੇਤ ਵਿੱਚ ਗੁਲਾਬੀ ਸੁੰਡੀਦਾਹਮਲਾ ਵੇਖਿਆਜਾਂਦਾ ਹੈ ਤਾਂ ਖੇਤੀਬਾੜੀਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂਨਾਲਰਾਬਤਾਕਾਇਮਕੀਤਾਜਾਵੇ।
ਇਸ ਮੌਕੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਸ੍ਰੀ ਗੁਰਬਖਸ ਸਿੰਘ, ਸ੍ਰੀ ਦਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਸ੍ਰੀ ਗੁਰਦੀਪ ਸਿੰਘ ਬੇਲਦਾਰ ਵੀ ਮੌਜੂਦ ਸਨ।