ਟ੍ਰੈਫਿਕ ਪੁਲਿਸ ਵੱਲੋਂ ਚੰਡੀਗੜ੍ਹ ਯੂਨੀਵਰਸਟੀ, ਘੰੜੂਆ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ

Politics Punjab S.A.S Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਦਸੰਬਰ, 2024:
ਸ੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ., ਕਪਤਾਨ ਪੁਲਿਸ ਟ੍ਰੈਫ਼ਿਕ ਵੱਲੋ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਟ੍ਰੈਫਿਕ, ਅਜੇ ਭਾਰਦਵਾਜ ਗਰੁੱਪ ਕੈਪਟਨ ਅਤੇ ਏ.ਐਸ.ਆਈ. ਜਨਕ ਰਾਜ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋ ਅੱਜ ਚੰਡੀਗੜ੍ਹ ਯੂਨੀਵਰਸਟੀ, ਘੰੜੂਆ ਵਿਖੇ ਏਅਰ ਵਿੰਗ ਕੈਂਪ (ਸਾਲਾਨਾ ਕੈਂਪ- CATC 98)ਦੇ ਸਤਵੇਂ ਦਿਨ ਵਿਦਿਆਰਥੀਆਂ ਨੂੰ ਨਸ਼ੀਆ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।
      ਇਸ ਸੈਮੀਨਾਰ ਦਾ ਮੁੱਖ ਉਪਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਬਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ। ਕੈਪ ਦੌਰਾਨ ਪੰਜਾਬ ਰਾਜ ਰੈੱਡ ਕਰਾਸ ਦੇ ਡਾ. ਸ਼ਾਇਨਾ ਵਰਮਾ ਦੁਆਰਾ ਵਿਦਿਆਰਥੀਆਂ ਨੂੰ ਸੀ.ਪੀ.ਆਰ. ਅਤੇ ਫਸਟ ਏਡ ਦੇਣ ਬਾਰੇ ਜਾਣਕਾਰੀ ਦਿੱਤੀ ਗਈ।
ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ ਫਰਿਸ਼ਤੇ ਸਕੀਮ (Scheme for Grant of Award to the Good Samaritan) ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਸੀ ਆਪਣੀ ਕੋਈ ਫਲੈਟ ਜਾਂ ਮਕਾਨ ਕਿਰਾਏ ਤੇ ਦਿੱਤਾ ਹੋਇਆ ਹੈ ਤਾਂ ਆਪਣੇ ਕਿਰਾਏਦਾਰਾ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਓ।
ਸ. ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਤੁਸੀ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿੱਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ਼ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ।

Leave a Reply

Your email address will not be published. Required fields are marked *