ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

Politics Punjab S.A.S Nagar

ਐਸ.ਏ.ਐਸ. ਨਗਰ, 26 ਅਕਤੂਬਰ: 

ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਿੱਚ ਮੋਹਾਲੀ ਦੇ ਫੇਜ਼-4 ਦੇ ਬੋਗਨਵਿਲੀਆ ਪਾਰਕ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। 

     ਉਕਤ ਜਾਣਕਾਰੀ ਦਿੰਦਿਆਂ ਨਗਰ ਨਿਗਮ ਮੋਹਾਲੀ ਦੇ ਕਮਿਸ਼ਨਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ, ਸੀ ਐਮ ਦੀ ਯੋਗਸ਼ਾਲਾ, ਟੀ ਬੈਨਿਥ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੋਗਾ ਪ੍ਰੋਗਰਾਮ ਨੇ ਸੂਬੇ ਦੇ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ਬਦਲ ਕੇ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਮਦਦ ਕੀਤੀ ਹੈ। 

    ਰਮਨਜੀਤ ਕੌਰ ਟ੍ਰੇਨਰ ਜੋ ਕਿ ਮੁਹਾਲੀ ਦੇ ਫੇਜ਼-4 ਦੇ ਬੋਗਨਵਿਲੀਆ ਪਾਰਕ ਵਿੱਚ ਰੋਜ਼ਾਨਾ ਸਵੇਰੇ ਸ਼ਾਮ ਭਾਗੀਦਾਰਾਂ ਨੂੰ ਯੋਗਾ ਸਿਖਾ ਰਹੀ ਹੈ, ਨੇ ਕਿਹਾ ਕਿ ਜਿਨ੍ਹਾਂ ਭਾਗੀਦਾਰਾਂ ਦੀਆਂ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਯੋਗਾ ਕਰਨ ਨਾਲ਼ ਠੀਕ ਹੋਈਆਂ ਹਨ, ਉਨ੍ਹਾਂ ਭਾਗੀਦਾਰਾਂ ਦੁਆਰਾ ਦੂਜਿਆਂ ਨੂੰ ਦਿੱਤੀ ਗਈ ਫੀਡਬੈਕ ਗਰੁੱਪ ਵਿੱਚ ਨਵੇਂ ਦਾਖਲੇ ਲਿਆਉਂਦੀ ਹੈ, ਜਿਸ ਨਾਲ ਕਲਾਸ ਦੀ ਸਮਰੱਥਾ ਦੁੱਗਣੀ ਹੋ ਜਾਂਦੀ ਹੈ ਜੋ ਕਿ ਆਮ ਤੌਰ ‘ਤੇ 25 ‘ਤੇ ਰੱਖੀ ਜਾਂਦੀ ਹੈ। 

      ਯੋਗਾ ਕਰ ਰਹੇ ਕਈ ਭਾਗੀਦਾਰ ਅਜਿਹੇ ਹਨ ਜਿਨ੍ਹਾਂ ਨੇ ਨਿਯਮਿਤ ਤੌਰ ‘ਤੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਕੇ ਆਪਣਾ ਭਾਰ ਘਟਾਇਆ ਅਤੇ ਉਹ ਲੋਕ ਆਪਣੀ ਜੀਵਨ ਸ਼ੈਲੀ ਵਿੱਚ ਵੱਡੀ ਤਬਦੀਲੀ ਦਾ ਸਿਹਰਾ ਯੋਗਾ ਕਲਾਸਾਂ ਨੂੰ ਦਿੰਦੇ ਹਨ।  

      ਰਮਨਜੀਤ ਨੇ ਅੱਗੇ ਕਿਹਾ ਕਿ ਕਲਾਸਾਂ ਮੁਫਤ ਹਨ ਅਤੇ ਯੋਗਾ ਨੂੰ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਇਹਨਾਂ ਦਾ ਹਿੱਸਾ ਬਣਨ ਲਈ ਸਾਨੂੰ ਆਪਣੇ ਰੋਜ਼ਾਨਾ ਦੇ ਰੁਝੇਵੇਂ ਵਿੱਚੋਂ ਸਮਾਂ ਜ਼ਰੂਰ ਕੱਢਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਬਾਕਾਇਦਾ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ। 

      ਉਨ੍ਹਾਂ ਦੱਸਿਆ ਕਿ ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ।