ਕੁਦਰਤੀ ਖੇਤੀ ਸਬੰਧੀ ਆਤਮਾ ਸਕੀਮ ਅਧੀਨ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ

ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀ, ਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ।

ਡਾ. ਗੁਰਨਾਮ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਚਾਰ ਬਲਾਕਾਂ ਵਿੱਚੋਂ ਤਕਰੀਬਨ 16 ਕਿਸਾਨਾਂ ਅਤੇ ਚਾਰ ਖੇਤੀਬਾੜੀ ਅਧਿਕਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਸ ਟ੍ਰੇਨਿੰਗ ਵਿੱਚ ਸ਼੍ਰੀ ਕਮਲਜੀਤ ਹੇਅਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਦੀ ਕੁਦਰਤੀ ਖੇਤੀ ਸਬੰਧੀ ਜਾਣਕਾਰੀ ਮੁਹੱਈਆ ਕੀਤੀ ਜਾ ਰਹੀ ਹੈ। ਇਸ ਟ੍ਰੇਨਿੰਗ ਦੌਰਾਨ ਕਿਸਾਨਾਂ ਨੂੰ ਕੁਦਰਤੀ ਖੇਤੀ ਨਾਲ ਸਬੰਧਤ ਪ੍ਰਦਰਸ਼ਨੀ ਪਲਾਟ ਵੀ ਦਿਖਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਆਮ ਫ਼ਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਵੱਲੋਂ ਕੁਦਰਤੀ ਖੇਤੀ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ ਘੱਟ ਆਪਣੀ ਘਰੇਲੂ ਲੋੜ ਅਨੁਸਾਰ ਕੁਦਰਤੀ ਤਰੀਕੇ ਨਾਲ ਜ਼ਰੂਰ ਖੇਤੀ ਉਤਪਾਦ ਪੈਦਾ ਕਰਨ।

                ਇਸ ਮੌਕੇ ਸ਼੍ਰੀ ਕਮਲਜੀਤ ਹੇਅਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਕੁਦਰਤੀ ਖੇਤੀ ਕਰਨ ਦੇ ਤਕਨੀਕੀ ਨੁਕਤੇ ਸਾਂਝੇ ਕਰਨ ਦੇ ਨਾਲ-ਨਾਲ ਉਤਪਾਦਾਂ ਦੀ ਮਾਰਕੀਟਿੰਗ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਦੌਰਾਨ ਹਾਜ਼ਰੀਨ ਕਿਸਾਨਾਂ ਵੱਲੋਂ ਕੁਦਰਤੀ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਸਬੰਧੀ ਦੱਸਿਆ ਗਿਆ। ਟ੍ਰੇਨਿੰਗ ਪ੍ਰੋਗਰਾਮ ਦੇ ਆਯੋਜਨ ਵਿੱਚ ਪ੍ਰੋਜੈਕਟ ਡਾਇਰੈਕਟਰ (ਆਤਮਾ) ਸ਼੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।