ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ  ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

Politics Punjab

ਚੰਡੀਗੜ੍ਹ, 14 ਅਗਸਤ:

ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2024 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਦੱਸਣਯੋਗ ਹੈ ਕਿ ਸਬ-ਇੰਸਪੈਕਟਰ ਐਸਐਚਓ ਸਿਟੀ ਫਗਵਾੜਾ ਅਮਨਦੀਪ ਕੁਮਾਰ, ਇੰਚਾਰਜ ਪੁਲੀਸ ਚੌਕੀ ਇੰਡਸਟਰੀਅਲ ਏਰੀਆ ਫਗਵਾੜਾ ਏਐਸਆਈ ਜਸਬੀਰ ਸਿੰਘ ਅਤੇ ਥਾਣਾ ਸਿਟੀ ਫਗਵਾੜਾ ਦੇ ਕਾਂਸਟੇਬਲ ਰਣਜੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚੁਣਿਆ ਗਿਆ ਹੈ।

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ਪੰਜ ਪੀਪੀਐਸ ਅਧਿਕਾਰੀਆਂ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਸੀਪੀ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ, ਏਆਈਜੀ ਇੰਟੈਲੀਜੈਂਸ ਸਵਰਨਦੀਪ ਸਿੰਘ, ਏਆਈਜੀ ਚੋਣ ਸੈੱਲ ਵਿਕਾਸ ਸੱਭਰਵਾਲ ਅਤੇ ਡੀਐਸਪੀ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਮੁਨੀਸ਼ ਕੁਮਾਰ ਸਮੇਤ 18 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਮੈਡਲ ਦਿੱਤਾ ਜਾਵੇਗਾ। ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਅਮਰਜੀਤ ਸਿੰਘ, ਇੰਸਪੈਕਟਰ ਨਵਜੋਤ ਸਿੰਘ ਸਿੱਧੂ, ਇੰਸਪੈਕਟਰ ਪਲਵਿੰਦਰ ਸਿੰਘ, ਇੰਸਪੈਕਟਰ ਜਤਿੰਦਰ ਸਿੰਘ, ਐਸਆਈ ਜਗਨਦੀਪ ਸਿੰਘ, ਐਸਆਈ ਭੋਲਾ ਨਾਥ, ਏਐਸਆਈ ਜਗਦੀਸ਼ ਸਿੰਘ, ਏਐਸਆਈ ਹਰਪ੍ਰੀਤ ਕੌਰ, ਏਐਸਆਈ ਹਰਜੀਤ ਸਿੰਘ, ਏ.ਐਸ.ਆਈ. ਰਤਨ ਲਾਲ ਅਤੇ ਐਚ.ਸੀ. ਸੁਖਜੀਤ ਸਿੰਘ ਸ਼ਾਮਲ ਹਨ।

 ਡਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਵੀ ਲਗਨ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਸਤੇ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।