ਬੀਤੀਂ ਸ਼ਾਮ ਤੱਕ  465802  ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

Faridkot Punjab

ਫਰੀਦਕੋਟ 09  ਨਵੰਬਰ ( )
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 478237  ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  465802  ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 184840 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 118148 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 943554  ਮੀਟਰਕ ਟਨ ਝੋਨਾ ਪਨਸਪ, 49064 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 1282 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਕਿਸਾਨਾਂ ਨੂੰ ਹੁਣ ਤੱਕ 949.76 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
  ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ, ਜੋ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ। ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ।ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ  ਸੁੱਕਾ ਝੋਨਾਂ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ।