ਮਾਨਸਾ, 11 ਸਤੰਬਰ:
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਨਵੀਆਂ ਪੰਚਾਇਤਾਂ ਦੇ ਹੋਂਦ ਵਿਚ ਆਉਣ ਤੱਕ ਜਿਹੜੇ ਵੀ ਦਸਤਾਵੇਜ਼ਾਂ ’ਤੇ ਸਰਪੰਚ ਦੀ ਤਸਦੀਕ ਜ਼ਰੂਰੀ ਹੋਵੇ, ਉਨ੍ਹਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਮੰਨਣਯੋਗ ਹੋਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਅਨੁਸਾਰ ਲੋਕਾਂ/ਵਿਦਿਆਰਥੀਆਂ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਗਰਾਮ ਪੰਚਾਇਤਾਂ ਭੰਗ ਹੋਣ ਕਾਰਨ ਵੱਖ-ਵੱਖ ਦਸਤਾਵੇਜ਼ਾਂ ਨੂੰ ਸਬੰਧਤ ਪਿੰਡ ਦੇ ਸਰਪੰਚ ਵੱਲੋਂ ਤਸਦੀਕ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ।
ਨਵੀਆਂ ਪੰਚਾਇਤਾਂ ਦੇ ਹੋਂਦ ’ਚ ਆਉਣ ਤੱਕ ਸਰਪੰਚ ਦੀ ਤਸਦੀਕ ਲਈ ਲੋੜੀਂਦੇ ਦਸਤਾਵੇਜ਼ਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਹੋਵੇਗੀ ਮੰਨਣਯੋਗ-ਡਿਪਟੀ ਕਮਿਸ਼ਨਰ


