ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ

Politics Punjab

ਮਾਨਸਾ, 11 ਅਕਤੂਬਰ :
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਦੇ 547 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ।
   ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 15 ਅਕਤੂਬਰ 2024 ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ, ਸਰਦੂਲਗੜ੍ਹ, ਝੁਨੀਰ, ਭੀਖੀ ਅਤੇ ਬੁਢਲਾਡਾ ਵਿਖੇ ਚੋਣ ਅਮਲੇ ਦੀ ਦੂਜੀ ਰਿਹਰਸਲ ਕਰਵਾਈ ਗਈ ਹੈ।
    ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀ ਤੀਜੀ ਰਿਹਰਸਲ 14 ਅਕਤੂਬਰ ਨੂੰ ਹੋਵੇਗੀ ਅਤੇ ਉਸੇ ਦਿਨ ਹੀ ਪਾਰਟੀਆਂ ਪੋਲਿੰਗ ਲਈ ਰਵਾਨਾ ਕੀਤੀਆਂ ਜਾਣਗੀਆਂ।