ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ

Moga

ਮੋਗਾ 5 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ ਨੂੰ 70 ਤੋਂ ਪਾਰ ਕਰਨ ਦੇ ਵੱਖ ਵੱਖ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਚੰਗੇ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਫ਼ੀਸਦੀ ਦਾ ਵਾਧਾ ਜਰੂਰੀ ਹੈ। ਚੋਣਾਂ ਵਿੱਚ ਡਿਊਟੀਆਂ ਕਰਦੇ ਅਮਲੇ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਤੋਂ ਵਰਤਣ ਲਈ ਚੋਣ ਕਮਿਸ਼ਨ ਵੱਲੋਂ ਫਾਰਮ ਨੰਬਰ 12 ਏ ਜਾਰੀ ਕੀਤਾ ਗਿਆ ਹੈ। ਇਸ ਫਾਰਮ ਨੂੰ ਚੋਣਾਂ ਵਿੱਚ ਡਿਊਟੀ ਤੇ ਤਾਇਨਾਤ ਅਮਲੇ ਵੱਲੋਂ ਭਰਿਆ ਜਾ ਸਕਦਾ ਹੈ ਜਿਸ ਨਾਲ ਉਹ ਪੋਸਟਲ ਬੇਲੈਟ ਦੀ ਵਰਤੋਂ ਕਰਕੇ ਆਪਣੀ ਵੋਟ ਪਾ ਸਕਣਗੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਕੀਤਾ। ਉਹਨਾਂ ਖੁਦ ਵੀ ਅੱਜ ਆਪਣਾ 12 ਏ ਫਾਰਮ ਭਰਿਆ।
ਉਹਨਾਂ ਸਮੂਹ ਚੋਣ ਅਮਲੇ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਕਿਉਕਿ ਚੋਣ ਡਿਊਟੀ ਵਿੱਚ ਪੋਸਟਲ ਬੇਲੇਟ ਨਾਲ ਵੋਟ ਪਾਉਣੀ ਬਹੁਤ ਆਸਾਨ ਹੈ ਅਤੇ ਇਹ ਚੋਣ ਕਮਿਸ਼ਨ ਦਾ ਵਧੀਆ ਉਪਰਾਲਾ ਵੀ ਹੈ।
ਉਹਨਾਂ ਕਿਹਾ ਕਿ ਇਲੈਕਸ਼ਨ ਡਿਊਟੀ ਸਰਟੀਫਿਕੇਟ ਭਰ ਕੇ ਆਸਾਨੀ ਨਾਲ  ਪੋਸਟਲ ਬੈਲੇਟ ਪੇਪਰ ਰਹੀ ਵੋਟ ਪਾਈ ਜਾ ਸਕਦੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਵੀ ਲਗਾਤਾਰ ਚਲਾਈਆਂ ਜਾ ਰਹੀਆਂ ਹਨ ਤਾਂ ਕਿ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ। ਦੀਵੀਆਂਗ, ਬਜ਼ੁਰਗ, ਮਹਿਲਾ, ਐਨ ਆਰ ਆਈਜ਼, ਟਰਾਂਸਜੈਂਡਰ, ਪੱਤਰਕਾਰਾਂ ਅਤੇ ਹੋਰ ਅਹਿਮ ਵਰਗ ਜੋ ਵੋਟ ਫ਼ੀਸਦੀ ਵਧਾਉਣ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ ਨਾਮ ਡਿਪਟੀ ਕਮਿਸ਼ਨਰ ਵੱਲੋਂ ਖੁਦ ਰਾਬਤਾ ਕਰਕੇ ਪ੍ਰੋਗਰਾਮ ਵੀ ਆਯੋਜਿਤ ਕਰਵਾਏ ਜਾ ਚੁੱਕੇ ਹਨ ਅਤੇ ਇਹਨਾਂ ਵਰਗਾਂ ਤੋਂ ਵੋਟ ਫੀਸਦੀ ਵਧਾਉਣ ਦੀ ਅਪੀਲ ਵੀ ਕੀਤੀ ਜਾ ਚੁੱਕੀ ਹੈ।