ਕੀਰਤਪੁਰ ਸਾਹਿਬ 02 ਜੂਨ ()
ਸਿਹਤ ਵਿਭਾਗ ਦੀ ਟੀਮ ਨੇ ਬੱਸ ਅੱਡੇ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਡਾ. ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ 2 ਦਰਜਨ ਤੋਂ ਵੱਧ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਉਹਨਾਂ ਤੋਂ ਜੁਰਮਾਨਾ ਵੀ ਵਸੂਲ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਸਮੇਂ ਸਮੇਂ ‘ਤੇ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਵੀ ਪਿੰਡ ਦੜੋਲੀ, ਦਸਗਰਾਈਂ, ਗੰਗੂਵਾਲ, ਮਹਿਰੌਲੀ, ਕਥੇੜਾ ਅਤੇ ਨੰਗਲੀ ਸਥਿਤ ਆਯੁਸ਼ਮਾਨ ਅਰੋਗਿਆ ਕੇਂਦਰ ਦੀ ਟੀਮ ਵੱਲੋਂ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਫੇਫੜਿਆਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਨੂੰ ਦੱਸਿਆ ਗਿਆ ਕਿ ਇਸ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਤਾਂ ਘਟਦੀ ਹੀ ਹੈ ਸਗੋਂ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ ਇਸ ਕਰਕੇ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।
ਬਲਾਕ ਐਕਸਟੈਨਸ਼ਨ ਅਜੂਕੇਟਰ ਰਤਿਕਾ ਉਬਰਾਏ ਨੇ ਦੱਸਿਆ ਕਿ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਵਾਲੀ ਟੀਮ ਵਿਚ ਐੱਸ.ਐੱਮ.ਆਈ ਸਿਕੰਦਰ ਸਿੰਘ, ਐੱਚ.ਆਈ ਸੁਖਦੀਪ ਸਿੰਘ, ਮਲਟੀ ਪਰਪਜ਼ ਹੈਲਥ ਵਰਕਰ ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਸੰਜੀਵ ਕੁਮਾਰ ਅਤੇ ਰਵਿੰਦਰ ਸਿੰਘ ਸ਼ਾਮਲ ਸਨ। ਸਕੂਲਾਂ ਅਤੇ ਆਯੁਸ਼ਮਾਨ ਅਰੋਗਿਆ ਕੇਂਦਰਾਂ ‘ਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿਚ ਸੀ.ਐੱਚ. ਓ ਅਨਜਨਾ, ਜਸਪ੍ਰੀਤ ਕੌਰ, ਗਗਨਦੀਪ ਕੌਰ,ਅਮਨਦੀਪ ਕੌਰ, ਰਵਨੀਤ ਕੌਰ, ਮਲਟੀਪਰਪਜ਼ ਹੈਲਥ ਵਰਕਰ ਅਜੈ ਅਤੇ ਬਲਜੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।