ਅਮਰਗੜ੍ਹ/ਮਾਲੇਰਕੋਟਲਾ, 10 ਅਪ੍ਰੈਲ:-
“ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ । ਇਸੇ ਕੜੀ ਤਹਿਤ ਅਮਰਗੜ੍ਹ ਹਲਕੇ ਦੇ 04 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਵਲੋਂ 11 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ।
ਜਿਕਰ ਯੋਗ ਹੈ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਮੰਡੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣ । ਇਸੇ ਤਰ੍ਹਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਲੇਰਕੋਟਲਾਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ।
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਰ ਉਰ ਰਹਿਮਾਨ ਨੇ ਕਿਹਾ ਕਿ ਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ”ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਢਾਂਚੇ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਉੱਚ ਮਿਆਰ ਦਾ ਸਿੱਖਿਆ ਦਾ ਮਾਹੋਲ ਮਿਲ ਸਕੇ । ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਮਾਲੇਰਕੋਟਲਾ ਦੇ 64 ਸਕੂਲ ਅਤੇ ਹਲਕਾ ਅਮਰਗੜ੍ਹ ਦੇ 98 ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚਿਆਂ ਨੂੰ ਪ੍ਰਾਇਵੇਟ ਸਕੂਲਾਂ ਦੇ ਬੁਨਿਆਂਦੀ ਢਾਂਚੇ ਦਾ ਅਹਿਸਾਸ ਕਰਵਾਉਣ ਲਈ ਸਰਕਾਰੀ ਸਕੂਲਾਂ ਦਾ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਦਾ ਆਤਮ ਸਨਮਾਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ