ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ

Ferozepur

ਫ਼ਿਰੋਜ਼ਪੁਰ, 26 ਅਪ੍ਰੈਲ 2024:

          ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਸਹਾਇਕ ਰਿਟਰਨਿੰਗ ਅਫ਼ਸਰ- ਕਮ-ਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਅਤੇ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਵਰਤੋਂ ਸਬੰਧੀ ਸਿਖਲਾਈ ਦਿੱਤੀ ਗਈ।

          ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸੰਬੰਧਤ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਵੀ ਦਿੱਕਤ ਨਾ ਆਵੇ, ਇਸ ਲਈ ਅੱਜ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ./ਵੀ.ਵੀ.ਪੈਟ, ਬੈਲਟ ਯੁਨਿਟ ਤੇ ਕੰਟਰੋਲ ਯੁਨਿਟ ਦੀ ਮੁਕੰਮਲ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਹੋਵੇ, ਇਸ ਲਈ ਉੱਚ ਅਧਿਕਾਰੀਆਂ ਤੋਂ ਲੈ ਕੇ ਹੇਠਲੇ ਸਟਾਫ਼ ਨੂੰ ਆਪਣੀ ਚੋਣ ਡਿਊਟੀ ਬਾਰੇ ਸਿਖਲਾਈ ਲਾਜ਼ਮੀ ਹੈ।

          ਇਸ ਮੌਕੇ ਏ.ਆਰ.ਓ.-ਕਮ-ਐਸ.ਡੀ.ਐਮ. ਡਾ. ਚਾਰੂਮਿਤਾ ਨੇ ਦੱਸਿਆਂ ਕਿ ਅੱਜ ਦੀ ਟ੍ਰੇਨਿੰਗ ਵਿੱਚ ਲੋਕ ਸਭਾ ਚੋਣਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ./ ਵੀ.ਵੀ.ਪੈਟ, ਬੈਲਟ ਯੁਨਿਟ ਤੇ ਕੰਟਰੋਲ ਯੁਨਿਟ ਦਾ ਕੀ ਕੰਮ ਹੈ ਤੇ ਕਿਹੜੀ—ਕਿਹੜੀ ਯੁਨਿਟ ਕਿਵੇਂ—ਕਿਵੇਂ ਕੰਮ ਕਰਦੀ ਹੈ, ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੈਕਟਰ ਅਫਸਰਾਂ ਨਾਲ ਚੋਣ ਪ੍ਰਕਿਰਿਆ ਨੂੰ ਸੁਖਾਲਾ ਤੇ ਸੁਵਿਧਾਜਨਕ ਬਣਾਉਣ ਬਾਰੇ ਵੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਗਏ।

          ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਸੂਰਜ, ਜ਼ਿਲ੍ਹਾ ਪ੍ਰੋਗਰਾਮਰ ਸ਼੍ਰੀ ਤਰਲੋਚਨ ਸਿੰਘ ਅਤੇ ਸਮੂਹ ਸੈਕਟਰ ਅਫ਼ਸਰ ਹਾਜ਼ਰ ਸਨ।