ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵਿਖ਼ੇ ਅੱਜ ਲਗੇਗਾ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ

Fazilka

ਫਾਜ਼ਿਲਕਾ, 12 ਫਰਵਰੀ

ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਸਿਵਲ ਹਸਪਤਾਲ ਅਬੋਹਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ 13 ਫਰਵਰੀ 2024 ਨੂੰ ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। ਜਿਨਾ ਵਿਚ ਲਾਭਪਾਤਰੀਆਂ ਦੇ ਮੌਕੇ ਤੇ ਕਾਰਡ ਬਣਾਏ ਜਾਣਗੇ ਅਤੇ ਮੌਕੇ ਤੇ ਡਾਕਟਰੀ ਜਾਂਚ ਕੀਤੀ ਜਾਵੇਗੀ। ਇਹ ਜਾਣਕਾਰੀ ਕਾਰਜਕਾਰੀ ਸਿਵਲ  ਸਰਜਨ ਡਾਕਟਰ ਕਵਿਤਾ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਫਾਜ਼ਿਲਕਾ ਨਾਲ ਸਬੰਧਤ ਦਿਵਿਆਂਗਜਨ ਜ਼ਿਲਾ ਹਸਪਤਾਲ ਫਾਜ਼ਿਲਕਾ, ਅਬੋਹਰ ਨਾਲ ਸਬੰਧਤ ਦਿਵਿਆਂਗਜਨ ਸਿਵਲ ਹਸਪਤਾਲ ਅਬੋਹਰ ਵਿਖ਼ੇ ਅਤੇ ਜਲਾਲਾਬਾਦ ਨਾਲ ਸਬੰਧਤ ਦਿਵਿਆਂਗਜਨ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਪਹੁੰਚ ਕਰ ਸਕਦੇ ਹਨ|

ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਵਿਭਾਗ ਵਲੋ ਲੋਕਾ ਲਈ ਅਲਗ ਤੋਂ ਕਾਉੰਟਰ ਲਗਾਏ ਜਾਣਗੇ ਜਿਨਾ ਵਿਚ ਸਟਾਫ ਦੀ ਡਿਊਟੀ ਲਗਾਈ ਗਈ ਹੈ ਜਿਸ ਨਾਲ ਲੋਕਾ ਨੂੰ ਖੱਜਲ ਖ਼ੁਆਰੀ ਤੋਂ ਬਚਿਆ ਜਾ ਸਕੇਗਾ। ਉਹਨਾਂ ਲੋਕਾ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵਲੋ ਸ਼ੁਰੂ ਕੀਤੇ ਕੈਂਪ ਵਿਚ ਵੱਧ ਤੋਂ ਵੱਧ ਲਾਭ ਲੈਣ । ਇਸ ਬਾਰੇ ਆਸ਼ਾ ਵਰਕਰਾਂ ਨੂੰ ਪਿੰਡਾ ਵਿਚ ਲੋਕਾ ਨੂੰ ਕੈਂਪ ਪ੍ਰਤੀ ਜਾਗਰੂਕ ਕਰਨ ਲਈ ਹਦਾਇਤਾਂ ਦਿੱਤੀਆ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਮੁਫਤ ਸਿਹਤ ਨਿਰੀਖਣ ਕੀਤਾ ਜਾਵੇਗਾ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ।  ਉਨ੍ਹਾਂ ਦੱਸਿਆ ਕਿ 50 ਪ੍ਰਤੀਸ਼ਤ ਤੋਂ ਵੱਧ ਦਿਵਿਆਂਗਤਾ ਵਾਲੇ ਦਿਵਿਆਂਗਜਨਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ, ਇਸ ਲਈ ਜੋ ਦਿਵਿਆਂਗਜਨ ਪੈਨਸ਼ਨ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਫਾਰਮ ਭਰਵਾਉਣ ਲਈ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਖਾਤਾ, ਪਾਸਪੋਰਟ ਸਾਇਜ਼ ਫੋਟੋ ਨਾਲ ਲੈ ਕੇ ਆਉਣਾ ਲਾਜ਼ਮੀ ਬਣਾਉਣ। ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ ਕਾਰਡ ਬਣਵਾਉਣ ਲਈ ਪ੍ਰਾਰਥੀ ਆਪਣਾ ਪੁਰਾਣਾ ਦਿਵਿਆਂਗਤਾ ਸਰਟੀਫਿਕੇਟ ਤੇ ਆਧਾਰ ਕਾਰਡ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।